ਖਨੌਰੀ ਬਾਰਡਰ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਅੱਜ ਖਨੌਰੀ ਬਾਰਡਰ ਪਹੁੰਚੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ। ਕਿਸਾਨਾਂ ਦਾ ਦੁੱਖ ਸਰਕਾਰ ਨਹੀਂ ਸਮਝਦੀ। ਦੇਸ਼ ਦਾ ਕਿਸਾਨ ਬੁਰੇ ਦੌਰ ’ਚੋਂ ਗੁਜਰ ਰਿਹਾ ਹੈ।
ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਜਥੇਦਾਰ ਹਰਪ੍ਰੀਤ ਸਿੰਘ ਜੀ ਨੇ ਕਿਹਾ ਇਹ ਖੇਤੀ ਦੇਸ਼ ਹੈ ਤਾਂ ਹੀ ਦੇਸ਼ ਜਿਊਂਦਾ ਹੈ। ਜੇਕਰ ਖੇਤੀ ਕਮਜ਼ੋਰ ਕਰ ਲਈ ਤਾਂ ਕੋਈ ਵੀ ਸੈਕਟਰ ਉਪਰ ਨਹੀਂ ਉਠ ਸਕੇਗਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਸਾਰੇ ਐਮਪੀ ਮਿਲ ਕੇ ਪਾਰਲੀਮੈਂਟ ਵਿਚ ਇਕੱਠੇ ਹੋ ਕੇ ਆਵਾਜ਼ ਉਠਾਉਣ, ਤਾਹੀਓਂ ਸਾਡੀ ਆਵਾਜ਼ ਸੁਣੀ ਜਾਵੇਗੀ ਅਤੇ ਤਾਂ ਅਸੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾ ਪਵਾਂਗੇ। ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।’’