ਸ਼ੰਭੂ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਤੇ ਨਾਲ ਹੀ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਅੱਜ ਪੰਜਾਬ ਭਰ ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕਿਸਾਨਾਂ ਵੱਲੋਂ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਹੁਣ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੂਰੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਸਰਵਣ ਸਿੰਘ ਪੰਧੇਰ ਨੇ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਬੰਦ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ।