Author: onpoint channel

“I’m a Newswriter, “I write about the trending news events happening all over the world.

ਜਲੰਧਰ, 20 ਜੁਲਾਈ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲ ਜਾਂਦੇ ਵਿਦਿਆਰਥੀਆਂ ਲਈ ਸੁਰੱਖਿਅਤ ਅਵਾਜਾਈ ਨੂੰ ਯਕੀਨੀ ਬਣਾਉਣ ਲਈ ਅੱਜ ਸਹਾਇਕ ਟਰਾਂਸਪੋਰਟ ਅਫ਼ਸਰ ਕਮਲੇਸ਼ ਕੁਮਾਰੀ ਵਲੋਂ ਇਸ ਸਕੀਮ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਹਿੱਤ ਸਕੂਲ ਪ੍ਰਬੰਧਕਾਂ ਨਾਲ ਲੜੀਵਾਰ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਅੱਜ ਆਈ.ਵੀ.ਵਾਈ ਵਰਲਡ ਸਕੂਲ ਜਲੰਧਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਏ.ਟੀ.ਓ. ਕਮਲੇਸ਼ ਕੁਮਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਹਰੇਕ ਸਕੂਲ ਨੂੰ ਸਕੂਲੀ ਵਿਦਿਆਰਥੀਆਂ ਨੂੰ ਲਿਆਉਣ ਵਾਲੀਆਂ ਬੱਸਾਂ ਦੇ ਸਾਰੇ ਦਸਤਾਵੇਜ਼ ਜਿਸ ਵਿੱਚ ਆਰ.ਸੀ., ਪੀ.ਯੂ.ਸੀ., ਇੰਸ਼ੋਰੈਂਸ, ਪਰਮਿਟ, ਵਹੀਕਲ ਫਿਟਨੈਸ ਸਰਟੀਫਿਕੇਟ ਅਤੇ ਡਰਾਇਵਰ ਤੇ ਕੰਡਕਟਰ ਦੇ ਡਰਾਇਵਿੰਗ ਲਾਇਸੰਸ, ਫਿਟਨੈਸ ਸਰਟੀਫਿਕੇਟ ਅਤੇ ਮੈਡੀਕਲ ਰਿਪੋਰਟਾਂ…

Read More

ਲੁਧਿਆਣਾ, 20, ਜੁਲਾਈ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵੱਲੋ ‘ਆਤਮਾ ਕਿਸਾਨ ਬਾਜ਼ਾਰ’ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਹਰ ਐਤਵਾਰ ਸ਼ਾਮ 3 ਵਜੇ ਤੋਂ ਸ਼ਾਮ 7 ਵਜੇ ਤਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਸਾਹਮਣੇ ਰਘੁਨਾਥ ਹਸਪਤਾਲ ਲੁਧਿਆਣਾ ਦੇ ਚਲਾਇਆ ਜਾ ਰਿਹਾ ਹੈ। ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ‘ਆਤਮਾ ਕਿਸਾਨ ਬਾਜ਼ਾਰ’ ਇਕ ਕਿਸਾਨ ਉਤਪਾਦ ਮਾਰਕੀਟ ਹੈ। ਜਿਸ ਦੇ ਮੁੱਖ ਲਾਭ ਵਜੋਂ ਸਵੈ-ਸਹਾਇਤਾ ਸਮੂਹ, ਕਿਸਾਨ ਹਿੱਤ ਸਮੂਹ, ਕਿਸਾਨ ਉਤਪਾਦ ਸੰਗਠਨ ਅਤੇ ਛੋਟੇ ਕਿਸਾਨਾਂ ਲਈ ਸਿੱਧੀ ਮਾਰਕੀਟ ਪਹੁੰਚ ਕੀਤੀ ਜਾਂਦੀ ਹੈ। ਜਿਸ ਨਾਲ ਕਿਸਾਨ ਅਤੇ ਕਿਸਾਨ- ਸੰਗਠਨ ਆਪਣਾ ਸਮਾਨ ਵੇਚ ਸਕਦੇ ਹਨ ਜੋ ਵੱਡੀਆਂ ਮੰਡੀਆਂ…

Read More

ਲੁਧਿਆਣਾ, 19 ਜੁਲਾਈ (000) – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਪਿੰਡ ਮਾਛੀਆਂ ਕਲਾਂ, ਮਾਛੀਆਂ ਖੁਰਦ, ਸੇਲਕੀਆਣਾ, ਬੋੜੇ, ਸੇਲਮਪੁਰ ਅਤੇ ਢੋਲਣਵਾਲ ਵਿਖੇ ਇਕਜੁੱਟ ਹੋਣ ਦੀ ਸਹੁੰ ਚੁਕਾਈ।ਉਨ੍ਹਾਂ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਲਈ ਲੋਕਾਂ ਦੇ ਭਰਵੇਂ ਹੁੰਗਾਰੇ ਲਈ ਧੰਨਵਾਦ ਵੀ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੀ ਕਾਲੀ ਕਮਾਈ ਨਾਲ ਉਸਾਰੀਆਂ ਨਾਜਾਇਜ਼ ਜਾਇਦਾਦਾਂ ਨੂੰ…

Read More

ਫਰਿਜ਼ਨੋ (ਕੈਲੀਫੋਰਨੀਆ), 19 ਜੁਲਾਈ 2025 – ਫਰਿਜ਼ਨੋ ਦੇ ਲਾਗਲੇ ਸ਼ਹਿਰ, ਕਲੋਵਿਸ ਨਿਵਾਸੀ ਅਤੇ ਕਰੋਬਾਰੀ ਸੁਰਿੰਦਰ ਪਾਲ ਦੀ ਲਾਸ਼ 17 ਜੁਲਾਈ 2025 ਨੂੰ ਫਰਿਜ਼ਨੋ ਦੀ ਇੱਕ ਕੈਨਾਲ ਵਿੱਚੋਂ ਮਿਲੀ। ਉਹ 55 ਸਾਲ ਦੇ ਸਨ।ਇਹ ਲਾਸ਼ ਟੈਂਪਰੈਂਸ ਐਵਨਿਊ ਅਤੇ ਮੈਕਕਿਨਲੀ ਐਵਨਿਊ ਦੇ ਨੇੜੇ ਇੱਕ ਮਛੇਰੇ ਨੇ ਸਵੇਰੇ 10:30 ਵਜੇ ਦੇ ਕਰੀਬ ਵੇਖੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਸੁਰਿੰਦਰ ਪਾਲ 22 ਜੂਨ ਤੋਂ ਲਾਪਤਾ ਸਨ। ਉਹ ਆਖਰੀ ਵਾਰ ਬਲੈਕਸਟੋਨ ਅਤੇ ਡਕੋਟਾ ਐਵਨਿਊ ਨੇੜੇ ਵੇਖੇ ਗਏ ਸਨ। ਅਗਲੇ ਦਿਨ ਉਹਨਾਂ ਦੀ ਗੱਡੀ ਟੈਂਪਰੈਂਸ ਅਤੇ ਮੈਕਕਿਨਲੀ ਨੇੜੇ ਖੜੀ ਮਿਲੀ ਸੀ, ਜਿੱਥੇ ਹੁਣ ਉਹਨਾਂ ਦੀ ਲਾਸ਼ ਮਿਲੀ ਹੈ।ਉਹਨਾਂ ਨੂੰ “at-risk missing person” ਵਜੋਂ ਦਰਜ ਕੀਤਾ ਗਿਆ…

Read More

ਚੰਡੀਗੜ੍ਹ, 19 ਜੁਲਾਈ 2025 – ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 140 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ…

Read More

ਲੁਧਿਆਣਾ, 19 ਜੁਲਾਈ (000)- ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ਅਧੀਨ ਸਦਗੁਰੂ ਨਗਰ ਦੀ ਲੇਨ ਨੰਬਰ 5, 6 ਵਿੱਚ ਟਾਈਲਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਗਈ ਅਤੇ ਇਹ ਸੜਕ ਪਿਛਲੇ 30 ਸਾਲਾਂ ਤੋਂ ਨਹੀਂ ਬਣਾਈ ਗਈ। ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ, ਬਰਸਾਤ ਦੇ ਮੌਸਮ…

Read More

ਸਾਹਨੇਵਾਲ, 19 ਜੁਲਾਈ (000) – ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਗੋਬਿੰਦ ਨਗਰ, ਭਾਮੀਆਂ ਖੁਰਦ ਵਿਖੇ ਆਯੋਜਿਤ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਕੈਂਪ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਵੀ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਮੁੰਡੀਆਂ ਨੇ ਲੋਕਾਂ ਨੂੰ ਜਿੱਥੇ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਪਣੇ ਰੁਕੇ ਹੋਏ ਕੰਮ ਕਰਵਾਉਣ ਲਈ ਪ੍ਰੇਰਤ ਕੀਤਾ ਉੱਥੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ।…

Read More

ਜਲੰਧਰ, 19 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਦੁਨੀਆਂ ਦਾ ਹਰ ਧਰਮ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ ਅਤੇ ਮਨੁੱਖਤਾ ਦੀ ਸੇਵਾ ਤੋਂ ਵੱਡੀ ਹੋਰ ਕੋਈ ਸੇਵਾ ਨਹੀਂ ਹੈ।ਇਥੇ ਹੋਲੀ ਟ੍ਰਿਨਿਟੀ ਚਰਚ ਵਿਖੇ ਡਾਇਸਸ ਆਫ ਜਲੰਧਰ ਦੇ ਨਵੇਂ ਬਿਸ਼ਪ ਡਾ. ਜੋਸ ਸਬੈਸਟੀਅਨ ਦੇ ਸਵਾਗਤ ਵਿੱਚ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਇਹ ਧਰਤੀ ਹਰ ਢੰਗ ਨਾਲ ਈਸ਼ਵਰ ਨੂੰ ਮੰਨਣ ਵਾਲਿਆਂ ਦਾ ਦਿਲੋਂ ਸਤਿਕਾਰ ਕਰਦੀ ਹੈ। ਇਸ ਮੌਕੇ ਪੰਜਾਬ ਦੇ ਵਿੱਤ…

Read More

ਜਲੰਧਰ, 19 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਸਾਈ ਭਾਈਚਾਰੇ ਵੱਲੋਂ ਆਪਣੀਆਂ ਸਿੱਖਿਆ ਸੰਸਥਾਵਾਂ ਰਾਹੀਂ ਸੱਭਿਅਕ ਸਮਾਜ ਦੀ ਸਿਰਜਣਾ ਵਿੱਚ ਮਹੱਤਵਪੂਰਣ ਯੋਗਦਾਨ ਪਾਇਆ ਜਾ ਰਿਹਾ ਹੈ। ਇਥੇ ਹੋਲੀ ਟ੍ਰਿਨਿਟੀ ਚਰਚ ਵਿਖੇ ਡਾਇਸਸ ਆਫ਼ ਜਲੰਧਰ ਦੇ ਨਵੇਂ ਬਿਸ਼ਪ ਡਾ. ਜੋਸ ਸਬੈਸਟੀਅਨ ਦੇ ਸਵਾਗਤ ਵਿੱਚ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੱਭਿਅਕ ਸਮਾਜ ਦੇ ਨਿਰਮਾਣ ਵਿੱਚ ਸਿੱਖਿਆ ਦਾ ਸਭ ਤੋਂ ਅਹਿਮ ਰੋਲ ਹੁੰਦਾ ਹੈ। ਸਮਾਜ ਜਿੰਨਾ ਪੜ੍ਹਿਆ-ਲਿਖਿਆ ਹੋਵੇਗਾ, ਓਨਾ ਹੀ ਸੱਭਿਅਕ ਹੋਵੇਗਾ। ਉਨ੍ਹਾਂ ਕਿਹਾ ਕਿ ਇਸਾਈ ਭਾਈਚਾਰੇ ਵੱਲੋਂ ਆਪਣੇ ਸਕੂਲਾਂ ਰਾਹੀਂ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ…

Read More

ਲੁਧਿਆਣਾ, 19 ਜੁਲਾਈ (000) – ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ ) ਦਾ ਲਾਭ ਲੈਣ ਲਈ ਭਾਰਤ ਸਰਕਾਰ ਵੱਲੋਂ 31 ਜੁਲਾਈ, 2025 ਤੱਕ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਅਧੀਨ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਭਾਰਤ ਸਰਕਾਰ ਵੱਲੋਂ ਨਵੇਂ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਨ ਲਈ ਮੋਬਾਇਲ ਐਪ “ਆਵਾਸ ਪਲਸ 2024” ਨੂੰ 15 ਮਈ 2025 ਤੱਕ ਖੋਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਪੇਂਡੂ ਖੇਤਰ ਅਧੀਨ ਕੁੱਲ 39117 ਲਾਭਪਾਤਰੀਆਂ ਵਲੋ ਲਾਭ ਲੈਣ ਲਈ ਆਪਣਾ ਨਾਮ ਦਰਜ ਕਰਵਾਇਆ ਗਿਆ…

Read More