Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਸੈਸ਼ਨ ਦੀ ਅੱਜ ਆਖਰੀ ਦਿਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਕਾਰਵਾਈ ਦੌਰਾਨ ਬੇਅਦਬੀ ਮੁੱਦੇ ‘ਤੇ ਵੱਡੀ ਚਰਚਾ ਹੋ ਰਹੀ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਬਹਿਸ ਲਈ ਦੋ ਘੰਟੇ ਦਾ ਸਮਾਂ ਮੰਗਿਆ ਗਿਆ, ਜਿਸ ਨੂੰ ਲੈ ਕੇ ਭਾਰੀ ਹੰਗਾਮਾ ਵੀ ਹੋਇਆ। ਵਿੱਤ ਮੰਤਰੀ ਨੇ ਬਹਿਸ ਦੌਰਾਨ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਕਿਹਾ ਕਿ 2015 ਅਤੇ 16 ਵਿੱਚ ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਪਰ ਮੇਰਾ ਮੰਨਣਾ ਹੈ ਕਿ ਜਦੋਂ ਧਰਮ ਦੇ ਨਾਮ ‘ਤੇ ਸਰਕਾਰ ਬਣੀ ਤਾਂ ਬੇਅਦਬੀ…

Read More

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ‘ਤੇ ਜ਼ੋਰਦਾਰ ਬਹਿਸ ਚੱਲ ਰਹੀ ਹੈ। ਇਸ ਬਿੱਲ ‘ਤੇ ਵੱਖ-ਵੱਖ ਆਗੂਆਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ। ਸਦਨ ਅੰਦਰ ਬੋਲਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬਿੱਲ ਨਾਲ ਕਰੋੜਾਂ ਲੋਕਾਂ ਦੀ ਸ਼ਰਧਾ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਲਈ ਵੱਡੀ ਗਿਣਤੀ ‘ਚ ਸਿੰਘਾਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੰਤਰੀ ਬੈਂਸ ਨੇ ਕਿਹਾ ਅਕਾਲੀ ਦਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਨ੍ਹਾਂ ਨੂੰ ਅਸੀਂ ਆਪਣੇ ਪੰਥ ਦੀ ਸੇਵਾ ਦਿੱਤੀ ਅਤੇ ਕਹਿੰਦੇ ਸੀ ਕਿ ਅਸੀਂ ਪੰਥ ਦੀ ਰੱਖਿਆ ਕਰਾਂਗੇ, ਉਨ੍ਹਾਂ ਨੇ ਹੀ ਸਾਡੇ ਗੁਰੂਆਂ ਦੇ ਅੰਗ ਰੋਲ ਦਿੱਤੇ…

Read More

ਗੁਰਦਾਸਪੁਰ, 14 ਜੁਲਾਈ – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 17 ਜੁਲਾਈ 2025 ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਮੈਕਡਾਨਲ ਅਤੇ ਸਵਤੰਤਰਤਾ ਮਾਈਕਰੋ ਫਾਈਨੈਂਸ ਵੱਲੋਂ ਕਰਿਊ ਮੈਂਬਰ, ਡਲਿਵਰੀ ਬੁਆਏ, ਰਿਲੇਸ਼ਨਸ਼ਿਪ ਅਫ਼ਸਰ ਅਤੇ ਫ਼ੀਲਡ ਅਫ਼ਸਰ ਦੀ ਨੌਂਕਰੀ ਲਈ ਕੰਪਨੀ ਵਿੱਚ ਰੈਗੂਲਰ ਅਤੇ ਪਾਰਟ ਟਾਈਮ ਕੰਮ ਕਰਨ ਲਈ ਖ਼ਾਲੀ ਅਸਾਮੀਆਂ ਵਾਸਤੇ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਹਨਾਂ ਵੱਖ-ਵੱਖ ਅਸਾਮੀਆਂ ਲਈ…

Read More

ਬਠਿੰਡਾ, 14 ਜੁਲਾਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ 16 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜੁਲਾਈ ਨੂੰ ਜ਼ਿਲ੍ਹੇ ਦੇ ਪਿੰਡ ਦੁਨੇਵਾਲਾ, ਗੋਲੇਵਾਲਾ, ਬਗੇਹਰ ਚੜ੍ਹਤ ਸਿੰਘ, ਸਵੈਚ, ਟਾਹਲਾ ਸਾਹਿਬ ਅਤੇ ਘੜੈਲਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸੇ ਤਰ੍ਹਾਂ 17 ਜੁਲਾਈ ਨੂੰ ਘੜੈਲੀ, ਜੇਠੂਕੇ, ਘੁੰਮਣ ਖ਼ੁਰਦ ਅਤੇ ਮੌੜ ਮੰਡੀ ਦੇ ਵਾਰਡ ਨੰਬਰ 1, 11, 13, 14, 15 ਵਿਖੇ, ਜੁਲਾਈ 18 ਨੂੰ ਭਗਤਾ ਭਾਈਕਾ, ਮਲੂਕਾ ਖੁਰਦ ਤੇ ਨਵਾ…

Read More

ਨਵੀਂ ਦਿੱਲੀ/ਚੰਡੀਗੜ੍ਹ, 14 ਜੁਲਾਈ 2025: ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ। ਇਹ ਭਰਤੀ 2021 ਵਿੱਚ ਚੱਲੀ ਸੀ, ਜਿਸ ਨੂੰ ਲੈ ਕੇ ਲਗਾਤਾਰ ਕਾਨੂੰਨੀ ਚੁਣੌਤੀਆਂ ਆ ਰਹੀਆਂ ਸਨ। ਭਰਤੀ ਵਿੱਚ ਵਿਵਾਦ ਅਤੇ ਅਦਾਲਤੀ ਕਾਰਵਾਈ : 2021 ਵਿੱਚ ਪੰਜਾਬ ਸਰਕਾਰ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ ਭਰਤੀ ਵਿੱਚ ਸਰਕਾਰੀ ਕਾਲਜਾਂ ਦੇ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ’ਤੇ ਕੰਮ ਕਰਨ ਵਾਲਿਆਂ ਨੂੰ ਹੀ 5 ਵਾਧੂ ਅੰਕ ਦੇਣ ਦਾ ਨਿਯਮ ਰੱਖਿਆ ਗਿਆ ਸੀ, ਪਰ ਸਰਕਾਰੀ ਗ੍ਰਾਂਟਾਂ ਵਾਲੇ ਕਾਲਜਾਂ…

Read More

ਗੁਰਦਾਸਪੁਰ, 14 ਜੁਲਾਈ ਰਾਜ ਚੋਣ ਕਮਿਸ਼ਨ ਵੱਲੋਂ ਗਰਾਮ ਪੰਚਾਇਤਾਂ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖ਼ਾਲੀ ਸੀਟਾਂ ਉੱਪਰ ਚੋਣ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਸਰਪੰਚਾਂ ਅਤੇ 275 ਪੰਚਾਂ ਦੀਆਂ ਖ਼ਾਲੀ ਸੀਟਾਂ ਲਈ ਚੋਣਾਂ 27 ਜੁਲਾਈ ਨੂੰ ਹੋਣਗੀਆਂ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 17 ਜੁਲਾਈ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਜੁਲਾਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ…

Read More

ਗੁਰਦਾਸਪੁਰ, 14 ਜੁਲਾਈ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਫ਼ੈਸਲਾਕੁਨ ਲੜਾਈ ਦੇ ਤਹਿਤ ਪਿੰਡ ਅਤੇ ਵਾਰਡ ਪੱਧਰ `ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਨਸ਼ਾ ਮੁਕਤੀ ਯਾਤਰਾ ਦਾ ਸਿਲਸਿਲਾ 15 ਜੁਲਾਈ ਤੋਂ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ। ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ…

Read More

ਲੁਧਿਆਣਾ, 14 ਜੁਲਾਈ – ਵਿਧਾਨ ਸਭਾ ਹਲਕਾ ਆਤਮ ਨਗਰ ਤੋੰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋੰ ਵਾਰਡ ਨੰਬਰ 48 ਅਧੀਨ ਨਿਰਮਲ ਨਗਰ ਅਤੇ ਦੁੱਗਰੀ ਪਿੰਡ ਦੀਆਂ 8 ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 22.70 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਵਾਰਡ ਇੰਚਾਰਜ ਪਰਦੀਪ ਸਿੰਘ ਅੱਪੂ ਅਤੇ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਕਿਹਾ ਕਿ ਇਹ ਪਹਿਲ ਸਮੇਂ ਸਿਰ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਨਾਗਰਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਾਡੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ। ਵਿਧਾਇਕ ਸਿੱਧੂ ਨੇ ਸਪੱਸ਼ਟ ਕੀਤਾ ਕਿ…

Read More

ਲੁਧਿਆਣਾ, 14 ਜੁਲਾਈ : ਭਾਰਤ ਚੋਣ ਕਮਿਸ਼ਨ (ਈ.ਸੀ.ਆਈ) ਦੇ ਨਿਰਦੇਸ਼ਾਂ ‘ਤੇ ਰਾਸ਼ਟਰੀ ਸਿਖਲਾਈ ਪ੍ਰੋਗਰਾਮ ਅਧੀਨ ਆਤਮ ਨਗਰ ਹਲਕੇ ਦੇ ਬੂਥ ਲੈਵਲ ਅਫਸਰਾਂ (ਬੀ.ਐਲ.ਓ) ਦੀ ਸਿਖਲਾਈ ਸੋਮਵਾਰ ਨੂੰ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਆਤਮ ਨਗਰ ਲਈ ਵਧੀਕ ਐਮ.ਸੀ. ਕਮਿਸ਼ਨਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.) ਪਰਮਦੀਪ ਸਿੰਘ ਨੇ ਸਿਖਲਾਈ ਸੈਸ਼ਨ ਦੀ ਨਿਗਰਾਨੀ ਕੀਤੀ ਅਤੇ ਸਿਖਲਾਈ ਵਿਧਾਨ ਸਭਾ ਪੱਧਰ ਦੇ ਮਾਸਟਰ ਟ੍ਰੇਨਰ (ਏ.ਐਲ.ਐਮ.ਟੀ.) ਦੁਆਰਾ ਦਿੱਤੀ ਗਈ। ਸਿਖਲਾਈ ਸੈਸ਼ਨ ਦੌਰਾਨ ਬੀ.ਐਲ.ਓਜ਼ ਨੂੰ ਚੋਣ ਪ੍ਰਕਿਰਿਆ ਦੌਰਾਨ ਭਰੇ ਜਾਣ ਵਾਲੇ ਵੱਖ-ਵੱਖ ਫਾਰਮਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਉਨ੍ਹਾਂ ਨੂੰ ਬੀ.ਐਲ.ਓ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪਸ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਦਿੱਤੀ…

Read More

ਬਟਾਲਾ, 14 ਜੁਲਾਈ  : ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਲੀਵਾਲ ਵਿਖੇ ਪ੍ਰਿੰਸੀਪਲ ਬਲਵਿੰਦਰਪਾਲ ਦੀ ਦਿਸ਼ਾ ਨਿਰਦੇਸ਼ ਵਿਚ ਵੋਕੇਸ਼ਨਲ ਟਰੇਨਰ ਮੰਗਲ ਸਿੰਘ ਵਲੋ ਨਾਗਰਿਕ ਸੁਰੱਖਿਆ ਵਿਸ਼ੇ ‘ਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਆਫਤ ਪ੍ਰਬੰਧਕ ਮਾਹਰ ਹਰਬਖਸ਼ ਸਿੰਘ ਬਟਾਲਾ ਸਮੇਤ 105 ਵਿਦਿਆਰਥੀ ਸ਼ਾਮਲ ਹੋਏ। ਇਸ ਮੌਕੇ “ਰਾਸ਼ਟਰੀ ਹੁਨਰ ਯੋਗਤਾ ਢਾਂਚਾ”ਦੇ ਵਿਦਿਆਰਥੀਆਂ ਨੂੰ ਹਰਬਖਸ਼ ਸਿੰਘ ਵਲੋ “ਆਪਣੀ ਸੁਰੱਖਿਆ ਪਹਿਲੇ” ਤਹਿਤ ਜਾਣਕਾਰੀ ਸਾਂਝੀ ਕੀਤੀ। ਉਨਾਂ ਦੱਸਿਆ ਕਿ ਕਿਸੇ ਵੀ ਹਾਦਸੇ ਮੌਕੇ ਸੜ੍ਹ ਜਾਣ ਮੌਕੇ ਕੀ ਕਰੀਏ ਕੀ ਨਾ ਕਰੀਏ, ਦੁਰਘਟਨਾਂ ਮੌਕੇ ਖੂਨ ਦੇ ਵਹਾਅ ਨੂੰ ਰੋਕਣਾ ਤੇ ਸਾਵਧਾਨੀਆਂ ਅਤੇ ਰਿਕਵਰੀ ਪੋਜ਼ੀਸ਼ਨ ਤੇ ਰਿਕਵਰੀ ਪੋਜ਼ੀਸ਼ਨ ਬਾਰੇ ਦੱਸਿਆ ਗਿਆ। ਉਨ੍ਹਾਂ ਅੱਗੇ ਦਸਿਆ ਕਿ ਜ਼ਿਆਦਾ ਹੰਗਾਮੀ…

Read More