Author: onpoint channel

“I’m a Newswriter, “I write about the trending news events happening all over the world.

ਬਟਾਲਾ, 14 ਜੁਲਾਈ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਆਧੁਨਿਕ ਖੇਡ ਸਹੂਲਤਾਂ ਦੇਣ ਲਈ ਇਤਿਹਾਸਕ ਮਿਸ਼ਨ ਸੁਰੂ ਕੀਤਾ ਹੈ। ਸੂਬੇ ਵਿੱਚ ਲਗਭਗ 13,000 ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਅਧੀਨ ਪਹਿਲਾਂ ਹੀ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ…

Read More

ਚੰਡੀਗੜ੍ਹ, 14 ਜੁਲਾਈ 2025 : ਪੰਜਾਬ ਵਿਧਾਨ ਸਭਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਰੋਕੂ ਬਿਲ ਪੇਸ਼ ਕੀਤਾ ਗਿਆ। ਇਸ ਬਿਲ ਦਾ ਮਕਸਦ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਸਥਾਨਾਂ ਦੀ ਬੇਅਦਬੀ ਰੋਕਣਾ ਹੈ। ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਬੇਅਦਬੀ ਬਿਲ ’ਤੇ ਵਿਸਥਾਰ ਵਿੱਚ ਚਰਚਾ ਲਈ ਕੱਲ੍ਹ ਸਮਾਂ ਰੱਖਿਆ ਜਾਵੇ। ਮੁੱਖ ਮੰਤਰੀ ਮਾਨ ਨੇ ਪ੍ਰਤਾਪ ਬਾਜਵਾ ਦੀ ਗੱਲ ਨਾਲ ਸਹਿਮਤੀ ਜਤਾਈ ਅਤੇ ਐਲਾਨ ਕੀਤਾ ਕਿ ਕੱਲ੍ਹ ਇਸ ਮਹੱਤਵਪੂਰਨ ਬਿਲ ’ਤੇ ਵਿਸਥਾਰ ਵਿੱਚ ਬਹਿਸ ਕਰਵਾਈ ਜਾਵੇਗੀ। ਇਹ ਬਿੱਲ ਕਿਸੇ ਵੀ ਧਰਮ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ…

Read More

ਫਤਿਹਗੜ੍ਹ ਚੂੜੀਆਂ,13 ਜੁਲਾਈ 2025 – ਫਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਬੁੱਲੋਵਾਲ ਵਿਖੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਪਿੰਡ ਵਾਸੀਆਂ ਨਾਲ ਮੁਲਕਾਤ ਕੀਤੀ ਗਈ ਅਤੇ ਪਾਣੀ ਦੇ ਨਿਕਾਸ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਉਹ ਹਲਕੇ ਦੇ ਚਹੁਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਦੇ ਕੰਮਾਂ ਨੂੰ ਹੋਰ ਤੇਜੀ ਨਾਲ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅੰਦਰ ਲੋਕਹਿਤ ਲਈ ਵਿਕਾਸ ਕਾਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ…

Read More

ਚੰਡੀਗੜ੍ਹ, 13 ਜੁਲਾਈ 2025 – ਮੀਡੀਆ ਫੈਡਰੇਸ਼ਨ ਆਫ ਇੰਡੀਆ (ਐੱਮਐਫਆਈ) ਅਤੇ ਪਬਲਿਕ ਰਿਲੇਸ਼ਨਜ਼ ਕੌਂਸਲ ਆਫ ਇੰਡੀਆ (ਪੀਆਰਸੀਆਈ) ਵੱਲੋਂ ਛੇਵੀਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ਦਾ ਆਯੋਜਨ ਪੀਐੱਚਡੀ ਹਾਊਸ, ਸੈਕਟਰ 31, ਚੰਡੀਗੜ੍ਹ ਵਿਖੇ ਕੀਤਾ ਗਿਆ। ਸਮਾਗਮ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਨਾਗਰਿਕ ਸੇਵਾਵਾਂ, ਰੱਖਿਆ, ਨਿਆਂਪਾਲਿਕਾ, ਕਾਰਪੋਰੇਟ, ਮੀਡੀਆ, ਸਿੱਖਿਆ, ਚਿਕਿਤਸਾ, ਖੇਤੀਬਾੜੀ ਅਤੇ ਸਮਾਜ ਸੇਵਾ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 31 ਪ੍ਰਮੁੱਖ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਾ ਨਾ…

Read More

ਚੰਡੀਗੜ੍ਹ, 13 ਜੁਲਾਈ 2025 – ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਸੋਮਵਾਰ 14 ਜੁਲਾਈ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ‘ਤੇ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। 

Read More

ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸੋਮਵਾਰ ਸਵੇਰੇ 11 ਵਜੇ ਹੋਣੀ ਤੈਅ ਹੋਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਨੂੰ ਲੈ ਕੇ ਸੂਚਨਾ ਜਾਰੀ ਕੀਤੀ ਗਈ ਹੈ। ਭਲਕੇ ਦੁਪਹਿਰ 2 ਵਜੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ।

Read More

ਜਲੰਧਰ, 13 ਜੁਲਾਈ :ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਸੈਂਟ੍ਰਲ ਅਤੇ ਮਾਡਲ ਟਾਊਨ ਦੇ ਖੇਤਰਾਂ ਵਿੱਚ ਟਾਰਗੇਟਿਡ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਾਜੀ ਮੰਡੀ ਅਤੇ ਗੜ੍ਹਾ ਇਲਾਕਿਆਂ ਵਿੱਚ ਕੀਤੇ ਗਏ ਟਾਰਗੇਟਿਡ ਆਪਰੇਸ਼ਨ ਲਈ ਕੁੱਲ 77 ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ। ਵੱਖ-ਵੱਖ ਪ੍ਰਮੁੱਖ ਸਥਾਨਾਂ ‘ਤੇ ਨਾਕੇ ਲਗਾ ਕੇ ਸਖਤ ਜਾਂਚ ਅਤੇ ਚੌਕਸੀ ਵਰਤੀ ਗਈ। ਇਹ ਆਪਰੇਸ਼ਨ ਅਮਨਦੀਪ ਸਿੰਘ, ਏ.ਸੀ.ਪੀ ਸੈਂਟ੍ਰਲ ਅਤੇ ਰੂਪਦੀਪ ਕੌਰ, ਏ.ਸੀ.ਪੀ ਮਾਡਲ ਟਾਊਨ ਦੀ ਅਗਵਾਈ ਹੇਠ ਕੀਤੇ ਗਏ, ਜਿਨ੍ਹਾਂ ਨੂੰ ਸੰਬੰਧਤ ਐਸ.ਐਚ.ਓਜ਼ ਅਤੇ ਉਨ੍ਹਾਂ ਦੀ ਟੀਮ ਨੇ…

Read More

ਜਲੰਧਰ, 13 ਜੁਲਾਈ : ਸਾਫ਼-ਸੁਥਰੀਆਂ ਅਤੇ ਮਿਆਰੀ ਸੜਕਾਂ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਨਿਵੇਕਲੀ ਪਹਿਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਸਮੇਤ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ 10 ਕਿਲੋਮੀਟਰ ਤੱਕ ਦੀਆਂ 51 ਸੜਕਾਂ ਨੂੰ ਅਡਾਪਟ ਕੀਤਾ ਗਿਆ ਹੈ, ਜਿਸਦਾ ਉਦੇਸ਼ ਜ਼ਿਲ੍ਹੇ ਭਰ ਵਿੱਚ ਸੜਕਾਂ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਹੈ। ਡਿਪਟੀ ਕਮਿਸ਼ਨਰ ਵੱਲੋਂ ਜਲੰਧਰ-ਫਗਵਾੜਾ ਸੜਕ (ਜਲੰਧਰ ਦੀ ਹੱਦ ਤੱਕ) ਅਡਾਪਟ ਕੀਤੀ ਗਈ ਹੈ, ਜਿਸ ਦਾ ਉਹ ਵਿਅਕਤੀਗਤ ਤੌਰ ’ਤੇ ਧਿਆਨ ਰੱਖਣਗੇ। ਇਸ ਉਪਰਾਲੇ ਤਹਿਤ ਉਨ੍ਹਾਂ ਵੱਲੋਂ ਲੋਕਾਂ ਦੀ ਸਹੂਲਤ ਲਈ ਬਲੈਕ ਸਪਾਟਸ, ਇੰਜੀਨੀਅਰਿੰਗ ਦੇ ਨੁਕਸਾਂ ਨੂੰ ਦੂਰ ਕਰਨ, ਨਗਰ ਨਿਗਮ ਅਤੇ ਕੌਮੀ ਹਾਈਵੇ ਅਥਾਰਟੀ…

Read More

ਲੁਧਿਆਣਾ, 13 ਜੁਲਾਈ:ਤਿੰਨ ਸਰਪੰਚਾਂ ਅਤੇ 97 ਪੰਚਾਂ ਦੇ ਖਾਲੀ ਅਹੁਦਿਆਂ ਨੂੰ ਭਰਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 14 ਜੁਲਾਈ (ਸੋਮਵਾਰ) ਤੋਂ ਸ਼ੁਰੂ ਹੋਵੇਗੀ ਅਤੇ 17 ਜੁਲਾਈ (ਵੀਰਵਾਰ) ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗੀ। ਨਾਮਜ਼ਦਗੀਆਂ ਸਬੰਧਤ ਬੀ.ਡੀ.ਪੀ.ਓਜ਼ ਦੇ ਦਫ਼ਤਰਾਂ ਵਿੱਚ ਦਾਇਰ ਕੀਤੀਆਂ ਜਾ ਸਕਦੀਆਂ ਹਨ।ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁੱਕਰਵਾਰ, 18 ਜੁਲਾਈ, 2025 ਨੂੰ ਨਿਰਧਾਰਤ ਕੀਤੀ ਗਈ ਹੈ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਸ਼ਨੀਵਾਰ, 19 ਜੁਲਾਈ, 2025 ਨਿਰਧਾਰਤ ਕੀਤੀ ਗਈ ਹੈ। ਵੋਟਿੰਗ ਐਤਵਾਰ, 27 ਜੁਲਾਈ, 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਜਿਸ ਤੋਂ ਬਾਅਦ ਪੋਲਿੰਗ…

Read More

ਰੂਪਨਗਰ, 13 ਜੁਲਾਈ, 2025: ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਲ 2017 ਤੋਂ 2022 ਤੱਕ ਵਿਧਾਇਕ ਰਹੇ ਅਮਰਜੀਤ ਸਿੰਘ ਸੰਦੋਆ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਪੱਤਰ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚੋਂ ਸਸਪੈਂਡ ਕਰ ਦਿੱਤਾ ਗਿਆ। ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਉੱਤੇ ਇਹ ਕਾਰਵਾਈ ਉਦੋਂ ਹੋਈ ਜਦੋਂ ਉਹ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਵਿੱਚ ਇੱਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲ਼ੀ ਔਰਤ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਅਤੇ ਸਥਾਨਕ ਲੋਕਾਂ ਵੱਲੋਂ ਵਿੱਚ ਧਰਨੇ ਵਿੱਚ ਸ਼ਾਮਿਲ ਹੋਏ ਸਨ। ਧਰਨੇ ਵਿੱਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ਼ ਪੀੜਤ ਪਰਿਵਾਰ ਦੇ ਹੱਕ ਵਿੱਚ…

Read More