Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 11 ਜੁਲਾਈ: ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਕਮਿਸ਼ਨਰੇਟ ਨੇ ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਵਿੱਚ ਇੱਕ ਵਿਆਪਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਕੌਰ ਦਿਓ ਦੀ ਨਿਗਰਾਨੀ ਹੇਠ ਕੀਤੇ ਗਏ ਤਿੰਨ ਘੰਟੇ ਦੇ ਇਸ ਓਪਰੇਸ਼ਨ ਦਾ ਉਦੇਸ਼ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਜੇਲ੍ਹ ਦੇ ਅੰਦਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਸੀ। ਲਗਭਗ 200 ਪੁਲਿਸ ਮੁਲਾਜ਼ਮਾਂ ਨੇ ਸਾਵਧਾਨੀ ਨਾਲ ਯੋਜਨਾਬੱਧ ਕਾਰਵਾਈ ਵਿੱਚ ਹਿੱਸਾ ਲਿਆ। ਛੇ ਵਿਸ਼ੇਸ਼ ਯੂਨਿਟਾਂ ਵਿੱਚ ਸੰਗਠਿਤ ਹਰੇਕ ਦੀ ਅਗਵਾਈ ਗਜ਼ਟਿਡ ਰੈਂਕ ਦੇ ਇੱਕ ਅਧਿਕਾਰੀ ਦੁਆਰਾ ਕੀਤੀ ਗਈ। ਟੀਮਾਂ ਨੇ ਜੇਲ੍ਹ ਬੈਰਕਾਂ, ਰਸੋਈਆਂ, ਪਖਾਨਿਆਂ, ਫੈਕਟਰੀ ਖੇਤਰਾਂ ਅਤੇ ਹੋਰ ਬਲਾਕਾਂ…

Read More

ਪੰਜਾਬ ਵਿਧਾਨ ਸਭਾ ਦੇ ਖਾਸ ਸੈਸ਼ਨ ਦਾ ਅੱਜ (11 ਜੁਲਾਈ) ਦੂਜਾ ਦਿਨ ਹੈ। ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੱਤੀ ਕਿ ਸੈਸ਼ਨ ਦੀ ਮਿਆਦ ਦੋ ਦਿਨਾਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾ ਦਿੱਤਾ ਗਿਆ ਹੈ। ਹੁਣ ਇਹ ਸੈਸ਼ਨ 15 ਜੁਲਾਈ ਤੱਕ ਚੱਲੇਗਾ। ਵਿਰੋਧੀ ਧਿਰ ਕਾਨੂੰਨ-ਵਿਵਸਥਾ, ਲੈਂਡ ਪੂਲਿੰਗ ਅਤੇ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹਨ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਨ੍ਹਾਂ ਨੂੰ ਸਾਫ ਕਰ ਚੁੱਕੇ ਹਨ ਕਿ ਸੈਸ਼ਨ ਦੌਰਾਨ ਹਰ ਮੁੱਦੇ ‘ਤੇ ਵਿਰੋਧੀਆਂ ਨੂੰ ਤਾਰੀਖ ਅਨੁਸਾਰ ਜਵਾਬ ਦਿੱਤਾ…

Read More

ਲੁਧਿਆਣਾ, 10 ਜੁਲਾਈ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਨਗਰ ਨਿਗਮ ਦੇ ਦਫਤਰ ਜੋਨ-ਸੀ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਲੁੜੀਂਦੇ ਸੁਧਾਰਾਂ ਬਾਰੇ ਚਰਚਾ ਕੀਤੀ ਗਈ ਅਤੇ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ ਗਿਆ। ਸ਼ਹਿਰ ਵਿੱਚ ਨਾਗਰਿਕ ਸਹੂਲਤਾਂ ਦੀ ਉਪਲੱਬਧਤਾ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਉਪਲਬਧ ਕਰਵਾਈਆਂ ਜਾਣ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਨਿਰੰਤਰ…

Read More

ਲੁਧਿਆਣਾ, 10 ਜੁਲਾਈ: ਲੁਧਿਆਣਾ ਨੂੰ ‘ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ’ ਜ਼ਿਲ੍ਹਾ ਬਣਾਉਣ ਲਈ ਕਮਰ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਮਿਲ ਕੇ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਉਪਕਰਣ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਅਤੇ ਜ਼ਮੀਨਾਂ ਲਈ ਖਤਰਨਾਕ ਹੈ, ਜਿਸ ਨੂੰ ਕਿਸਾਨ ਮਾਂ ਸਮਝਦੇ ਹਨ। ਉਨ੍ਹਾਂ ਸਪੱਸ਼ਟ ਤੌਰ ‘ਤੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ ਕਿਉਂਕਿ ਇਹ ਮਿੱਟੀ ਦੀ ਸਿਹਤ ਨੂੰ…

Read More

ਜਲੰਧਰ, 10 ਜੁਲਾਈ : ਮਹਿਲਾ ਸਸ਼ਕਤੀਕਰਨ ਲਈ ਨਵੀਂ ਪਹਿਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਵਿੱਚ ਲੜਕੀਆਂ ਲਈ ਸਵੈ-ਰੱਖਿਆ ਅਤੇ ਮੁਫ਼ਤ ਕੋਚਿੰਗ ਕਲਾਸਾਂ ਦੇ ਨਵੇਂ ਬੈਚ ਸ਼ੁਰੂ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ।ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹੋਰ ਪਹਿਲਕਦਮੀਆਂ ਤੋਂ ਇਲਾਵਾ ਜਲੰਧਰ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਸਵੈ-ਰੱਖਿਆ ਸਿਖ਼ਲਾਈ ਅਤੇ ਕੋਚਿੰਗ ਕਲਾਸਾਂ ਲਈ ਨਵੇਂ ਬੈਚ ਸ਼ੁਰੂ ਕੀਤੇ ਜਾਣਗੇ। ਡਾ. ਅਗਰਵਾਲ ਨੇ ਲੜਕੀਆਂ ਵਿੱਚ ਸਵੈ-ਰੱਖਿਆ ਅਤੇ ਆਤਮਵਿਸ਼ਵਾਸ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ। ਸਿਖਲਾਈ ਦੌਰਾਨ ਸਵੈ-ਰੱਖਿਆ ਲਈ ਜ਼ਰੂਰੀ ਤਕਨੀਕਾਂ ਸਿਖਾਈਆਂ ਜਾਣਗੀਆਂ, ਜਿਸ ਨਾਲ…

Read More

ਲੁਧਿਆਣਾ, 10 ਜੁਲਾਈ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਦੀ ਅਗਵਾਈ ਹੇਠ ਬਣੀ ਲੁਧਿਆਣੇ ਜ਼ਿਲ੍ਹੇ ਦੀ ”ਪੀ ਐਮ ਸੂਰਿਆ ਘਰ ਯੋਜਨਾ” ਦੀ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਬੀਤੇ ਦਿਨੀਂ ਵੱਖ-ਵੱਖ ਪਿੰਡਾਂ ਵਿੱਚ ਸੋਲਰ ਸਿਸਟਮ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਜ਼ਿਲ੍ਹਾ ਮੈਨੇਜਰ ਪੇਡਾ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਪਿੰਡ ਦਾਖਾ, ਘੁਡਾਣੀ ਕਲਾਂ ਅਤੇ ਰਾਮਪੁਰ ਵਿਖੇ ਲਗਾਏ ਜਿੱਥੇ ਉਨ੍ਹਾਂ ਦੇ ਨਾਲ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸੋਲਰ ਸਿਸਟਮ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਤਵੰਤਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਸਨੀਕਾਂ…

Read More

ਡੇਹਲੋਂ, 09/ ਜੁਲਾਈ /2025 : ਪੰਜਾਬ ਐਂਡ ਸਿੰਧ ਬੈਂਕ, ਡੇਹਲੋਂ ਸ਼ਾਖਾ ਨੇ ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ (DFS) ਦੁਆਰਾ ਜਾਰੀ 3-ਮਹੀਨੇ ਦੇ ਸੰਤ੍ਰਿਪਤਾ ਮੁਹਿੰਮ ਦਿਸ਼ਾ-ਨਿਰਦੇਸ਼ਾਂ ਦੇ ਤਹਿਤ, ਨੰਗਲ ਪਿੰਡ, ਡੇਹਲੋਂ ਵਿਖੇ ਇੱਕ ਵਿੱਤੀ ਸਮਾਵੇਸ਼ ਸੰਤ੍ਰਿਪਤਾ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਕੈਂਪ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਫੈਲਾ ਕੇ ਅਤੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ (PMJDY), ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (PMSBY), ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ (PMJJBY), ਅਤੇ ਅਟਲ ਪੈਨਸ਼ਨ ਯੋਜਨਾ (APY) ਵਰਗੀਆਂ ਮੁੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਤਹਿਤ ਨਾਮਾਂਕਣ ਦੀ ਸਹੂਲਤ ਦੇ ਕੇ ਵਿੱਤੀ ਸਮਾਵੇਸ਼ ਨੂੰ ਡੂੰਘਾ ਕਰਨਾ ਸੀ। ਅਕਿਰਿਆਸ਼ੀਲ PMJDY ਖਾਤਿਆਂ ਨੂੰ ਸਰਗਰਮ ਕਰਨ,…

Read More

ਦੋਰਾਹਾ, ਪਾਇਲ ਖੰਨਾ (ਲੁਧਿਆਣਾ), 10 ਜੁਲਾਈ: ਵਰਲਡ ਪੁਲਿਸ ਐਂਡ ਫਾਇਰ ਖੇਡਾਂ 2025 ਯੂ.ਐਸ.ਏ ‘ਚ ਦੋਰਾਹਾ ਦੀ ਧੀ ਅਨਮੋਲ ਕੌਰ ਨੇ ਹੈਮਰ ਥਰੋ, ਡਿਸਕਸ ਅਤੇ ਸ਼ੌਟ ਪੁੱਟ ਵਿੱਚ ਗੋਲਡ ਮੈਡਲ ਤੇ ਜੈਵਲਿਨ ਵਿੱਚ ਬ੍ਰਾਂਜ਼ ਮੈਡਲ ਜਿੱਤ ਕੇ ਆਪਣੇ ਮਾਤਾ-ਪਿਤਾ, ਸ਼ਹਿਰ ਦੋਰਾਹਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਸਰਕਾਰ ਦੀ ਤਰਫੋਂ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਅਨਮੋਲ ਕੌਰ ਦਾ ਦੋਰਾਹਾ ਵਿਖੇ ਪਹੁਚਣ ‘ਤੇ ਸਨਮਾਨ ਦੇ ਕੇ ਭਰਵਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਦੋਰਾਹਾ ਦੀ ਧੀ ਅਨਮੋਲ ਕੌਰ ਨੇ ਇਤਿਹਾਸ ਰਚਿ ਦਿੱਤਾ ਹੈ। ਉਨ੍ਹਾਂ ਕਿਹਾ…

Read More

ਅੰਮ੍ਰਿਤਸਰ, 10 ਜੁਲਾਈ, 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਹੈ ਕਿ ਬੇਅਦਬੀ ਮਾਮਲੇ ਵਿਚ ਫਾਂਸੀ ਦੀ ਸਜ਼ਾ ਦਾ ਕਾਨੂੰਨ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸਾਰੇ ਧਰਮ ਸਤਿਕਾਰਯੋਗ ਹਨ ਪਰ ਜ਼ਿਆਦਾਤਰ ਬੇਅਦਬੀ ਮਾਮਲੇ ਗੁਰੂ ਘਰਾਂ ਨਾਲ ਸਬੰਧਤ ਹਨ। ਉਹਨਾਂ ਕਿਹਾ ਕਿ ਜਿੰਨਾ ਚਿਰ ਤੱਕ ਸਖ਼ਤ ਸਜ਼ਾ ਨਹੀਂ ਹੋਵੇਗੀ, ਬੇਅਦਬੀ ਦੀਆਂ ਘਟਨਾਵਾਂ ਰੁਕਣ ਵਾਲੀਆਂ ਨਹੀਂ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਕਿਸੇ ਕਿਸਮ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ।  ਪਿਛਲੇ ਸਮੇਂ ਵਿਚ ਇਕ ਵਿਅਕਤੀ ਨੇ ਗੁਟਕਾ ਸਰੋਵਰ ਵਿਚ ਸੁੱਟ ਦਿੱਤਾ ਸੀ। ਅਸੀਂ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਸੀ ਪਰ ਅੱਜ ਤੱਕ ਵੀ ਪੁਲਿਸ ਨੇ…

Read More

ਚੰਡੀਗੜ੍ਹ, 10 ਜੁਲਾਈ 2025- ਪੰਜਾਬ ਵਿਧਾਨ ਸਭਾ ਵਿੱਚ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਅਤੇ ਕੱਪੜਾ ਵਪਾਰੀ ਸੰਜੇ ਵਰਮਾ ਸਮੇਤ ਕਈ ਉੱਘੀਆਂ ਸਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸੁਖਦੇਵ ਸਿੰਘ ਢੀਂਡਸਾ, ਇੱਕ ਪ੍ਰਮੁੱਖ ਅਕਾਲੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ, ਦਾ ਦਿਹਾਂਤ 28 ਮਈ 2025 ਨੂੰ ਹੋਇਆ ਸੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਰਾਜ ਸਭਾ ਮੈਂਬਰ ਰਹੇ, ਜਿਨ੍ਹਾਂ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਵਜੋਂ ਅਤੇ ਵਾਜਪਾਈ ਸਰਕਾਰ ਵਿੱਚ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦਾ ਅੰਤਿਮ ਸੰਸਕਾਰ 30 ਮਈ 2025 ਨੂੰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ, ਸੰਗਰੂਰ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ, ਜਿਸ ਵਿੱਚ ਕਈ ਸਿਆਸੀ ਨੇਤਾ ਅਤੇ ਸ਼ਖਸੀਅਤਾਂ…

Read More