Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਣ ਦੀ ਯੋਜਨਾ ਨੂੰ ਹਰੀ ਝੰਡੀ ਦਿੱਤੀ ਹੈ ਤਾਂ ਜੋ ਡਾਕਟਰਾਂ ਨੂੰ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ। ਬੁੱਧਵਾਰ ਨੂੰ ਮੈਡੀਕਲ ਅਫਸਰਾਂ ਲਈ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐੱਮਐੱਲਆਰ/ਪੀਐੱਮਆਰ ’ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ ‘ਗੋਲਡਨ ਆਵਰ’ ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ…

Read More

ਵੀਰਵਾਰ ਸਵੇਰੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਖ਼ਬਰ ਮਿਲਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।

Read More

ਬਠਿੰਡਾ, 9 ਜੁਲਾਈ 2025: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਜਨਵਰੀ 2025 ਤੋਂ ਜੂਨ 2025 ਤੱਕ ਕੁੱਲ 23 ਪਲੇਸਮੈਂਟ ਕੈਪਾਂ ਦਾ ਆਯੋਜਨ ਕਰਵਾਇਆ ਗਿਆ। ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਕੈਪਾਂ ਵਿੱਚ ਕੁੱਲ 128 ਨਿਯੋਜਕਾਂ ਵੱਲੋਂ ਸ਼ਿਰਕਤ ਕਰਨ ਉਪਰੰਤ ਕੁੱਲ 2335 ਪ੍ਰਾਰਥੀਆਂ ਨੂੰ ਵੱਖ-ਵੱਖ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ ਸਕਿੱਲ ਟ੍ਰੇਨਿੰਗ ਤਹਿਤ ਕੁੱਲ 47 ਕੈਪਾਂ ਰਾਹੀਂ…

Read More

ਮਾਲੇਰਕੋਟਲਾ 09 ਜੁਲਾਈ 2025 – ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025- 26 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 15 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ, ਮਾਲੇਰਕੋਟਲਾ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ…

Read More

ਪਟਿਆਲਾ, 9 ਜੁਲਾਈ 2025 – ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਤੇ ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ ਦੀ ਪਹਿਲੀ ਬਰਸੀ ਮੌਕੇ ਅੱਜ ਵੱਖ-ਵੱਖ ਬੁਲਾਰਿਆਂ ਨੇ ਕੋਹਲੀ ਪਰਿਵਾਰ ਦੀ 58 ਸਾਲਾਂ ਦੀ ਪੰਥ, ਪੰਜਾਬ ਅਤੇ ਸਮਾਜ ਸੇਵਾ ਸਮੇਤ ਪਟਿਆਲਾ ਸ਼ਹਿਰ ਨੂੰ ਦੇਣ ਦੀ ਸ਼ਲਾਘਾ ਕੀਤੀ। ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਪਟਿਆਲਾ ਵੱਸੇ ਕੋਹਲੀ ਪਰਿਵਾਰ ਨੇ ਤਿੰਨ ਪੀੜ੍ਹੀਆਂ ਤੋਂ ਲਗਾਤਾਰ 58 ਸਾਲ ਇੱਕੋ ਥਾਂ ‘ਤੇ ਲੋਕ ਸੇਵਾ ਕਰਕੇ ਇੱਕ ਵੱਖਰੀ ਮਿਸਾਲ ਕਾਇਮ ਕੀਤੀ ਹੈ। ਅਮਨ ਅਰੋੜਾ ਨੇ ਸੁਰਜੀਤ ਸਿੰਘ ਦੀ ਪਹਿਲੀ ਬਰਸੀ…

Read More

ਲੁਧਿਆਣਾ, 09 ਜੁਲਾਈ – ਗੁਰੂ ਹਰਗੋਬਿੰਦ ਖਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ 3 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਦੇ ਸਾਲਾਨਾ ਸਿਖਲਾਈ ਕੈਂਪ (ਏ.ਟੀ.ਸੀ.-59) ਦੌਰਾਨ ਰਾਸ਼ਟਰੀ ਆਫ਼ਤ ਪ੍ਰਬੰਧਨ ਬਾਰੇ ਇੱਕ ਵਿਆਪਕ ਅਤੇ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ ਗਿਆ। ਇਹ ਕੈਂਪ, ਜੋ ਕਿ 8 ਜੁਲਾਈ ਨੂੰ ਸ਼ੁਰੂ ਹੋਇਆ ਸੀ ਅਤੇ 17 ਜੁਲਾਈ, 2025 ਤੱਕ ਜਾਰੀ ਰਹੇਗਾ, ਕੈਂਪ ਕਮਾਂਡੈਂਟ ਕਰਨਲ ਰਾਕੇਸ਼ ਸਿੰਘ ਚੌਹਾਨ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸੈਸ਼ਨ ਦਾ ਸੰਚਾਲਨ ਕੰਪਨੀ ਕਮਾਂਡਰ ਗੁਰਪ੍ਰੀਤ ਸਿੰਘ ਨੇ ਕੀਤਾ, ਜਿਨ੍ਹਾਂ ਨੇ ਕੈਡਿਟਾਂ ਨੂੰ ਕੁਦਰਤੀ ਅਤੇ ਮਨੁੱਖ ਦੁਆਰਾ ਬਣਾਈਆਂ ਗਈਆਂ ਵੱਖ-ਵੱਖ ਆਫ਼ਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਬਾਰੇ ਮਹੱਤਵਪੂਰਨ ਗਿਆਨ ਅਤੇ ਵਿਹਾਰਕ ਸੂਝ ਪ੍ਰਦਾਨ…

Read More

ਲੁਧਿਆਣਾ, 09 ਜੁਲਾਈ – ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੀ ਸਰਕਾਰੀ ਬੋਲੈਰੋ ਗੱਡੀ ਦੀ ਨਿਲਾਮੀ 21 ਜੁਲਾਈ ਨੂੰ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਹੀਕਲ ਦਾ ਨੰਬਰ PB10CJ-0082, ਮਾਡਲ 2010 ਅਤੇ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੱਡੀ ਦੀ ਨਿਲਾਮੀ ਤਹਿਸੀਲਦਾਰ ਲੁਧਿਆਣਾ ਪੂਰਬੀ ਵੱਲੋਂ 21 ਜੁਲਾਈ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ। ਗੱਡੀ ਦੀ ਰਿਜ਼ਰਵ ਕੀਮਤ 1,45,000/- ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਵਧੇਰੇ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Read More

ਗੁਰਦਾਸਪੁਰ , 9 ਜੁਲਾਈ 2025- ਸ਼ਹਿਰ ਵਿੱਚ ਦਿਨੋ ਦਿਨ ਵਿਗੜਦੀ ਜਾ ਰਹੀ ਟ੍ਰੈਫਿਕ ਸਮੱਸਿਆ ਨੂੰ  ਸੁਚਾਰੂ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਜਿੰਦਰ ਸਿੰਘ ਬੇਦੀ ਵੱਲੋਂ ਆਪ ਕਵਾਇਦ ਸ਼ੁਰੂ ਕੀਤੀ ਗਈ ਹੈ । ਇਸ ਤੋਂ ਪਹਿਲਾਂ ਵੀ ਕਈ ਵਾਰ ਏਡੀਸੀ ਬੇਦੀ ਵੱਲੋਂ ਵੱਖ-ਵੱਖ ਬਜ਼ਾਰਾਂ ਵਿੱਚ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਦੁਕਾਨਾਂ ਦੇ ਬਾਹਰ ਨਾ ਤਾਂ ਸਮਾਨ  ਲਗਾਉਣ ਤੇ ਨਾ ਹੀ ਕਿਸੇ ਨੂੰ ਮੋਟਰਸਾਈਕਲ, ਸਕੂਟਰ ਜਾਂ ਗੱਡੀਆਂ ਦੀ ਪਾਰਕਿੰਗ ਕਰਨ ਦੇਣ ਪਰ ਅੱਜ ਏਡੀਸੀ ਬੇਦੀ ਮੁੜ ਤੋਂ ਬਿਨਾਂ ਕਿਸੇ ਅਗੇਤੀ ਸੂਚਨਾ ਦੇ ਬਾਜ਼ਾਰਾਂ ਵਿੱਚ ਨਿਕਲ ਆਏ ਅਤੇ ਟਰੈਫਿਕ ਪੁਲਿਸ ਚਾਰਜਤੇ ਕਰਮਚਾਰੀਆਂ ਨੂੰ ਵੀ ਮੌਕੇ ਤੇ ਬੁਲਾ ਲਿਆ। ਬਾਜ਼ਾਰ…

Read More

ਗੁਰਦਾਸਪੁਰ, 9 ਜੁਲਾਈ – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਖ਼ਾਸ ਕਰਕੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਸਮੂਹ ਬਲਾਕਾਂ ਵਿਚ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਖ਼ੋਰੀ ਨੂੰ ਰੋਕਿਆ ਜਾ ਸਕੇ। ਇਸ ਚੈਕਿੰਗ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਦੀ ਲਵਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਜੋ ਅਗਲੇ ਕੁਝ ਦਿਨਾਂ…

Read More