Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 9 ਜੁਲਾਈ 2025- ਲੁਧਿਆਣਾ ਤੋਂ ਚੁਣੇ ਗਏ ਆਪ ਵਿਧਾਇਕ ਸੰਜੀਵ ਅਰੋੜਾ ਦੇ ਕੈਬਨਿਟ ਵਿੱਚ ਸ਼ਾਮਲ ਹੋਣ ਮਗਰੋਂ ਮੁੱਖ ਮੰਤਰੀ ਸਮੇਤ 16 ਮੰਤਰੀਆਂ ਦੀ ਨਵੀਂ Seniority ਸਰਕਾਰ ਵੱਲੋਂ ਬਣਾਈ ਗਈ ਹੈ। ਹੇਠਾਂ ਪੜ੍ਹੋ ਮੰਤਰੀਆਂ ਦੇ ਨਾਮ ਅਤੇ ਅਹੁਦਾ

Read More

ਜਲੰਧਰ, 9 ਜੁਲਾਈ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਮਾਸਟਰ ਆਫ਼ ਸਾਇੰਸ ਇਨ ਆਈ.ਟੀ.(ਐਲ.ਈ.) ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਆਫ ਸਾਇੰਸ ਇੰਨ ਆਈ.ਟੀ. (ਐਲ.ਈ.) ਦੇ ਚੌਥੇ ਸਮੈਸਟਰ ਵਿੱਚ ਅਮਨਦੀਪ ਕੌਰ ਨੇ 7.83 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਭਵਨੀਤ ਕੌਰ ਅਤੇ ਰਾਹੁਲ ਸਿੰਘ ਕੋਹਲ ਨੇ 7.67 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਸਪਨਾ ਨੇ 7.33 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ…

Read More

ਗੁਰਦਾਸਪੁਰ, 8 ਜੁਲਾਈ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਗੁਰਦਾਸਪੁਰ ਪੁਲਿਸ ਨੇ 12 ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਨੇ ਕਿਹਾ ਕਿ ਪੰਜਾਬ ਸਰਕਾਰ ਚਲਾਏ ਜਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆਕਿ ਥਾਣਾ ਕਾਹਨੂੰਵਾਨ ਵਿਖੇ ਵਿਜੇ ਮਸੀਹ ਅਤੇ ਅਕਾਸ਼ਦੀਪ…

Read More

ਅਬੋਹਰ (ਫਾਜ਼ਿਲਕਾ), 8 ਜੁਲਾਈ 2025- ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਆਈਪੀਐਸ ਨੇ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਹੈ ਕਿ ਅਬੋਹਰ ਵਿਖੇ ਬੀਤੇ ਦਿਨ ਕਪੜਾ ਵਪਾਰੀ ਸੰਜੈ ਵਰਮਾ ਦੇ ਕਤਲ ਕੇਸ ਵਿਚ ਸ਼ਾਮਿਲ ਦੋ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਪੜਤਾਲ ਤੇਜੀ ਨਾਲ ਅੱਗੇ ਵੱਧ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀ ਪੁਲਿਸ ਗ੍ਰਿਫ਼ਤ ਵਿਚ ਹੋਣਗੇ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੇ ਵੱਖ ਵੱਖ ਵਿੰਗ ਕੰਮ ਕਰ ਰਹੇ ਹਨ ਅਤੇ ਵੱਖ ਵੱਖ ਟੀਮਾਂ ਗਹਿਣ ਜਾਂਚ ਕਰ ਰਹੀਆਂ ਹਨ।…

Read More

ਸ੍ਰੀ ਮੁਕਤਸਰ ਸਾਹਿਬ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਤਹਿਤ ਆਉਂਦੇ ਇਲਾਕੇ ਵਿੱਚ ਮੰਨਜੂਰਾ ਦੇਵੀ ਪਤਨੀ ਰਸੀਦ ਖਾਨ ਵਾਸੀ ਆਦਰਸ਼ ਨਗਰ ਗਲੀ ਨੰਬਰ 04 ਸ੍ਰੀ ਮੁਕਤਸਰ ਸਾਹਿਬ ਵੱਲੋਂ ਕਬਰਾਂ ਦੇ ਨਜ਼ਦੀਕ ਗੈਰ ਕਾਨੂੰਨੀ…

Read More

ਲੁਧਿਆਣਾ, 8 ਜੁਲਾਈ 2025: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਪੀ.ਐਸ.ਸੀ.ਪੀ.ਸੀ.ਆਰ) ਵੱਲੋਂ ਸਾਰੇ ਮੀਡੀਆ ਹਾਊਸਾਂ, ਪੱਤਰਕਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ ਨੂੰ ਇੱਕ ਸਲਾਹ ਜਾਰੀ ਕੀਤੀ ਗਈ ਹੈ। ਇਸ ਸਲਾਹ ਵਿੱਚ ਕਿਹਾ ਗਿਆ ਹੈ ਕਿ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੀ ਧਾਰਾ 74 ਦੇ ਅਧੀਨ ਬੱਚਿਆਂ ਦੀ ਪਛਾਣ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦਾ ਖੁਲਾਸਾ ਕਰਨਾ ਕਾਨੂੰਨੀ ਤੌਰ ’ਤੇ ਸਖ਼ਤ ਮਨਾਹੀ ਹੈ। ਇਸ ਵਿੱਚ ਉਹ ਬੱਚੇ ਵੀ ਸ਼ਾਮਲ ਹਨ ਜੋ ਕਿਸੇ ਵੀ ਤਰੀਕੇ ਦੀ ਕਾਨੂੰਨੀ ਕਾਰਵਾਈ ਵਿਚ ਪੀੜਤ, ਗਵਾਹ ਜਾਂ ਸੰਭਾਲ ਅਧੀਨ ਹਨ। ਮਨਾਹੀ ਕੀਤੀ ਗਈ ਜਾਣਕਾਰੀ ਵਿੱਚ ਨਾਮ, ਪਤਾ, ਸਕੂਲ, ਫੋਟੋ, ਵੀਡੀਓ ਜਾਂ ਹੋਰ ਕੋਈ…

Read More

ਗੁਰਦਾਸਪੁਰ, 08 ਜੁਲਾਈ – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਮਿਤੀ 14 ਜੁਲਾਈ 2025 ਤੋਂ 12 ਅਗਸਤ 2025 (ਚਾਰ ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ…

Read More

ਚੰਡੀਗੜ੍ਹ, 8 ਜੁਲਾਈ:ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ ‘ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਡੀਐਫਐਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਰਾਜ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ…

Read More

ਅਬੋਹਰ (ਫਾਜ਼ਿਲਕਾ) 8 ਜੁਲਾਈ : ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ ਪਰਿਵਾਰ ਨੂੰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਸੰਜੈ ਵਰਮਾ ਦੇ ਭਰਾ ਜਗਤ ਵਰਮਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਜੈ ਵਰਮਾ ਦੇ ਰੂਪ ਵਿਚ ਇਕ ਬਹੁਤ ਹੀ ਨੇਕ ਇਨਸਾਨ ਸਾਥੋਂ ਵਿੱਛੜ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਇਹ ਇਕ ਵੱਡਾ ਸਮਾਜਿਕ ਨੁਕਸਾਨ ਵੀ ਹੈ।ਉਨ੍ਹਾਂ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ ਕਰਕੇ…

Read More

ਚੰਡੀਗੜ੍ਹ, 8 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੱਖਾਂ ਪਰਿਵਾਰਾਂ ਲਈ ਵੱਡੀ ਸੁਣਹਿਰੀ ਯੋਜਨਾ ਦਾ ਐਲਾਨ ਕਰ ਦਿੱਤਾ ਹੈ। ਹੁਣ “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ, ਕੈਸ਼ਲੈਸ ਇਲਾਜ ਮਿਲੇਗਾ। ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿਖੇ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ, “ਹੁਣ ਪੰਜਾਬ ਦਾ ਹਰ ਪਰਿਵਾਰ ਚਿੰਤਾ ਮੁਕਤ ਹੋ ਕੇ ਇਲਾਜ ਕਰਵਾ ਸਕੇਗਾ। ਪਹਿਲਾਂ ਨੀਲੇ-ਪੀਲੇ ਕਾਰਡਾਂ ਦੀ ਲੋੜ ਸੀ, ਹੁਣ ਹਰ ਪੰਜਾਬੀ ਲਾਭਪਾਤਰੀ ਹੋਵੇਗਾ।” ਮੁੱਖ ਵਿਸ਼ੇਸ਼ਤਾਵਾਂ ਹਰ ਪਰਿਵਾਰ ਲਈ 10 ਲੱਖ…

Read More