Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 8 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਖੁੱਲ੍ਹ ਕੇ ਆਵਾਜ਼ ਉਠਾਈ ਹੈ। ਭਗਵੰਤ ਮਾਨ ਨੇ ਦਿਲਜੀਤ ਦੀ ਫਿਲਮ ਦੇ ਵਿਰੋਧ ‘ਤੇ ਅਫ਼ਸੋਸ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਦਾ ਕਲਚਰ ਸਾਂਝਾ ਹੈ ਅਤੇ ਦਿਲਜੀਤ ਵਰਗੇ ਕਲਾਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ, ਨਾ ਕਿ ਵਿਰੋਧ। ਮੁੱਖ ਮੰਤਰੀ ਦਾ ਅਹਿਮ ਬਿਆਨ ਭਗਵੰਤ ਮਾਨ ਨੇ ਕਿਹਾ, “ਪਾਕਿਸਤਾਨੀ ਕਲਾਕਾਰਾਂ ਕਰਕੇ ਦਿਲਜੀਤ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਹ ਫਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਹੋਈ ਸੀ।” ਉਨ੍ਹਾਂ ਜ਼ੋਰ ਦਿੱਤਾ ਕਿ “ਦਿਲਜੀਤ ਦੋਸਾਂਝ ਹਮੇਸ਼ਾ ਸਾਂਝ ਅਤੇ ਪਿਆਰ ਦੀ ਗੱਲ ਕਰਦਾ ਆਇਆ ਹੈ।”…

Read More

ਸ਼੍ਰੀ ਕੀਰਤਪੁਰ ਸਾਹਿਬ:- 8 ਜੁਲਾਈ, 2025 : ਸ਼੍ਰੀ ਕੀਰਤਪੁਰ ਸਾਹਿਬ ਦੇ ਮੁੱਢਲੇ ਸਿਹਤ ਕੇਂਦਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਆਫ਼ਤ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਹੜ੍ਹ ਸੰਭਾਵਿਤ ਇਲਾਕਿਆਂ ਵਿਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕਾਇਮ ਕੀਤੀ ਗਈ ਹੈ। ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਐੱਸ.ਡੀ.ਐੱਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉੱਚ ਜੋਖਿਮ ਵਾਲੇ ਹੜ੍ਹ ਸੰਭਾਵਿਤ ਇਲਾਕਿਆਂ ਬੇਲਾ ਧਿਆਨੀ, ਬੇਲਾ ਰਾਮਗੜ੍ਹ, ਐਲਗਰਾਂ ਅਤੇ ਹਰਸਾ ਬੇਲਾ ਵਿਖੇ ਬਣਾਈਆਂ ਗਈਆਂ ਆਰ.ਆਰ.ਟੀ ਟੀਮਾਂ (ਤੁਰੰਤ ਕਾਰਵਾਈ ਬਲ) 24 ਘੰਟੇ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਤਿਆਰ ਰਹਿਣਗੀਆਂ। ਉਹਨਾਂ ਦੱਸਿਆ ਕਿ…

Read More

ਚੰਡੀਗੜ੍ਹ, 7 ਜੁਲਾਈ 2025- ਪੰਜਾਬ ਕੈਬਨਿਟ ਨੇ ਅੱਜ 3600 ਨਵੀਆਂ ਅਧਿਆਪਕ ਪੋਸਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਭਰਤੀਆਂ ਮੁੱਖ ਤੌਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (Special Needs Children) ਲਈ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ, ਕੱਚੇ ਅਧਿਆਪਕਾਂ (Contractual Teachers) ਨੂੰ ਵੀ ਨਿਯਮਿਤ ਕਰਨ ਦੀ ਪ੍ਰਕਿਰਿਆ ‘ਤੇ ਵਿਚਾਰ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ, ਵਿਸ਼ੇਸ਼ ਸਿੱਖਿਆ ਖੇਤਰ ਵਿੱਚ 3600 ਨਵੀਆਂ ਅਧਿਆਪਕ ਭਰਤੀਆਂ ਕੀਤੀਆਂ ਜਾਣਗੀਆਂ। ਸਰਕਾਰੀ ਸਕੂਲਾਂ ਵਿੱਚ ਗੁਣਵੱਤਾਪੂਰਨ ਸਿੱਖਿਆ ਨੂੰ ਬਣਾਏ ਰੱਖਣ ਲਈ 3600 ਅਧਿਆਪਕਾਂ ਦੀਆਂ ਨਵੀਆਂ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਹੋਵੇਗਾ। ਚੀਮਾ ਨੇ ਕਿਹਾ ਕਿ ਕੱਚੇ…

Read More

ਚੰਡੀਗੜ੍ਹ, 7 ਜੁਲਾਈ 2025- ਪੰਜਾਬ ਕੈਬਨਿਟ ਨੇ ਦੋ ਪ੍ਰਾਈਵੇਟ ਯੂਨੀਵਰਸਿਟੀਆਂ (ਸੀਜੀਸੀ ਯੂਨੀਵਰਸਿਟੀ ਮੋਹਾਲੀ ਝੰਜੇੜੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਅੰਦਰ ਦੋ ਪ੍ਰਾਈਵੇਟ ਯੂਨੀਵਰਸਿਟੀਆਂ (ਸੀਜੀਸੀ ਯੂਨੀਵਰਸਿਟੀ ਮੋਹਾਲੀ ਝੰਜੇੜੀ ਅਤੇ ਰਿਆਤ ਬਾਹਰਾ ਪ੍ਰੋਫੈਸ਼ਨ ਯੂਨੀਵਰਸਿਟੀ ਹੁਸ਼ਿਆਰਪੁਰ) ਨੂੰ ਪੰਜਾਬ ਦੇ ਅੰਦਰ ਅਸੀਂ ਪ੍ਰਵਾਨਗੀ ਦਿੱਤੀ ਹੈ। ਆਉਣ ਵਾਲੇ ਸਮੇਂ ਦੇ ਅੰਦਰ ਇਹ ਦੋਨੇ ਯੂਨੀਵਰਸਿਟੀਆਂ ਪੰਜਾਬ ਵਿੱਚ ਹੋਂਦ ਵਿੱਚ ਆਉਣਗੀਆਂ।

Read More

ਸ੍ਰੀ ਅਨੰਦਪੁਰ ਸਾਹਿਬ 7 ਜੁਲਾਈ,2025 : ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ। ਲੋਕਾਂ ਨੂੰ ਹੁਣ ਦਫਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਇਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸਰਕਾਰ ਵੱਲੋਂ ਸੁਰੂ ਕੀਤੀ…

Read More

ਮੋਗਾ, 7 ਜੁਲਾਈ : ਮਸ਼ਹੂਰ ਅਦਾਕਾਰ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ਼ ਦੇ ਗੋਲੀਆ ਲੱਗਣ ਕਾਰਣ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਚਲ ਰਹੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਡੀ.ਐਮ.ਸੀ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਕਮੇਟੀ ਬਣਾਈ ਗਈ ਹੈ।ਡਾਕਟਰੀ ਟੀਮਾਂ ਨਾਲ ਬਕਾਇਦਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਰੋਜ਼ਾਨਾ ਪੱਧਰ ਤੇ ਰਾਬਤਾ ਰੱਖ ਰਹੇ ਹਨ।ਇਹ ਜਾਣਕਾਰੀ ਡੀ.ਐਮ.ਸੀ ਦੇ ਪ੍ਰੋਫੈਸਰ ਤੇ ਨਾਜ਼ੁਕ ਸੰਭਾਲ ਅਤੇ ਮੈਡੀਸ਼ਨ ਵਿਭਾਗ ਦੇ ਮੁਖੀ ਡਾ. ਪ੍ਰੋਸ਼ਤਮ ਗੋਤਮ ਨੇ ਡਾ. ਅਨਿਲ ਕੰਬੋਜ਼ ਦੀ ਸਿਹਤ ਜਾਂਚ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਡਾ. ਪ੍ਰੋਸ਼ਤਮ ਗੋਤਮ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਜਿੱਥੇ ਸਰੀਰ…

Read More

ਗੁਰਦਾਸਪੁਰ, 07 ਜੁਲਾਈ – ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੇ ਲੰਗਰ ਹਾਲ ਅਤੇ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ…

Read More

ਚੰਡੀਗੜ੍ਹ, 7 ਜੁਲਾਈ 2025- ਕੱਪੜਾ ਵਪਾਰੀ ਸੰਜੇ ਵਰਮਾ ਕਤਲ ਮਾਮਲੇ ‘ਚ DIG ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਮਾਮਲੇ ‘ਚ ਸ਼ਾਮਿਲ ਹਨ, ਉਨ੍ਹਾਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੂੰ ਅਪਰਾਧੀਆਂ ਖਿਲਾਫ ਪੱਕੇ ਸਬੂਤ ਮਿਲ ਚੁੱਕੇ ਹਨ ਅਤੇ ਨਤੀਜੇ ਜਲਦ ਹੀ ਸਾਹਮਣੇ ਆਉਣਗੇ। DIG ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਗੈਂਗਸਟਰਵਾਦ ਦੇ ਸਖ਼ਤ ਵਿਰੋਧ ‘ਚ ਹਨ ਅਤੇ ਇਨ੍ਹਾਂ ਉੱਤੇ ਹਮੇਸ਼ਾ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਸ ਸੋਸ਼ਲ ਮੀਡੀਆ ਪੇਜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ, ਉਹ ਪੇਜ ਵੀ ਪੁਲਿਸ ਨੇ ਪਛਾਣ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਤੱਕ…

Read More

ਜਲੰਧਰ, 7 ਜੁਲਾਈ : ਭਾਰੀ ਬਾਰਿਸ਼ ਕਾਰਨ ਨਹਿਰਾਂ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਿਆ ਹੋਣ ਕਰਕੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਜ਼ਿਲ੍ਹਾ ਜਲੰਧਰ ਵਿੱਚ ਵਹਿੰਦੀਆਂ ਨਹਿਰਾਂ/ਦਰਿਆਵਾਂ ਵਿੱਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਿੰਡਾਂ ਦੇ ਸਰਪੰਚ/ਨੰਬਰਦਾਰ ਅਤੇ ਹੋਰ ਮੋਹਤਬਰ ਲੋਕ ਆਪਣੇ ਇਲਾਕੇ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣੀ ਯਕੀਨੀ ਬਣਾਉਣਗੇ ਅਤੇ ਨਹਿਰੀ ਵਿਭਾਗ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਾ ਹੋਵੇ। ਇਸ ਤੋਂ ਇਲਾਵਾ…

Read More

ਲੁਧਿਆਣਾ, 7 ਜੁਲਾਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਲੁਧਿਆਣਾ ਡਿਵੀਜ਼ਨ ਦੀਆਂ ਵੱਖ-ਵੱਖ ਸ਼ਾਖਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਤਾਂ ਜੋ ਕਰਮਚਾਰੀਆਂ ਦੇ ਸਮੇਂ ਦੀ ਪਾਬੰਦਤਾ ਅਤੇ ਕਾਰਜਸ਼ੀਲ ਕੁਸ਼ਲਤਾ ਦਾ ਮੁਲਾਂਕਣ ਕੀਤਾ ਜਾ ਸਕੇ। ਇਸ ਨਿਰੀਖਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਨਿਰਵਿਘਨ ਕੰਮ ਕਰਨ ਅਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ‘ਤੇ ਧਿਆਨ ਕੇਂਦ੍ਰਤ ਕਰਨ। ਨਿਰੀਖਣ ਦੌਰਾਨ ਮੰਤਰੀ ਈ.ਟੀ.ਓ ਨੇ ਵੱਖ-ਵੱਖ ਸ਼ਾਖਾਵਾਂ ਵਿੱਚ ਸਟਾਫ ਦੀ ਮੌਜੂਦਗੀ ਦੀ ਪੁਸ਼ਟੀ ਕਰਨ ਲਈ ਹਾਜ਼ਰੀ ਰਜਿਸਟਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਸਮੇਂ ਦੀ ਪਾਬੰਦਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਇਹ ਕਹਿੰਦੇ…

Read More