Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 6 ਜੁਲਾਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਦੇ ਹਾਲ ਵਿੱਚ ਕਰਵਾਏ ਗਏ ‘ਸੰਕਲਪ ਸਨਮਾਨਿਤ ਸਮਾਗਮ’ ਦੌਰਾਨ ਸੰਕਲਪ ਰਾਹੀਂ ਸਾਲ 2024-25 ਦੀ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ) ਦੀ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕਰਦਿਆਂ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦਾ ਗੌਰਵ ਅਤੇ ਮਾਣ ਦੱਸਿਆ। ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵਿਖੇ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸੰਕਲਪ ਦੀ ਪੂਰੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲ 2024-25 ਵਿੱਚ 1009 ਨੌਜਵਾਨਾਂ ਨੇ ਸੰਘ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਪਾਸ ਕੀਤੀ ਜਿਨ੍ਹਾਂ ਵਿੱਚੋਂ 721 ਸੰਕਲਪ ਦੇ…

Read More

ਸੰਗਰੂਰ, 6 ਜੁਲਾਈ 2025 – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ ਕੀਤਾ ਹੈ। ਨੈਸ਼ਨਲ ਅਚੀਵਮੈਂਟਸ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਸ ਇਤਿਹਾਸਕ ਦਿਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਬਹੁਤ ਮਾਣ ਅਤੇ…

Read More

ਲੁਧਿਆਣਾ, 5 ਜੁਲਾਈ: ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਹਲਕਾ ਗਿੱਲ ਦੇ 17 ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ 32.22 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਪੱਤਰ ਵੰਡੇ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੀਤੇ ਗਏ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ, ਉੱਥੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਿਆਂ ਕਰਨ ਵਾਸਤੇ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਇਹਨਾਂ ਫੈਸਲਿਆਂ ਦੀ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ 31-03-2020 ਤਕ ਦੀ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ ਕਰਜ਼ੇ ਦੀ…

Read More

ਅੰਮ੍ਰਿਤਸਰ, 5 ਜੁਲਾਈ, 2025 : ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਅਤੇ ਮਲੇਸ਼ੀਆ ਵਿੱਚ ਸਥਿਤ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਹਥਿਆਰ-ਨਸ਼ੀਲੇ ਪਦਾਰਥਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਨੈੱਟਵਰਕ ਦੁਬਈ ਤੋਂ ਪਾਕਿਸਤਾਨ ਤੱਕ ਫੈਲਿਆ ਹੋਇਆ ਸੀ ਅਤੇ ਇਸਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਤੋਂ ਪੰਜ ਆਧੁਨਿਕ ਹਥਿਆਰ ਅਤੇ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜੋ ਅੰਤਰਰਾਸ਼ਟਰੀ ਸਰਹੱਦ ਰਾਹੀਂ ਡਰੋਨ ਰਾਹੀਂ ਭੇਜੀ ਗਈ ਸੀ। ਅਸੀਂ 9 ਐਮਐਮ ਦੇ ਤਿੰਨ ਗਲੌਕ ਪਿਸਤੌਲ ਅਤੇ ਦੋ .30 ਬੋਰ ਚੀਨੀ ਪਿਸਤੌਲ ਅਤੇ 1 ਕਿਲੋ ਹੈਰੋਇਨ…

Read More

ਜਲੰਧਰ, 5 ਜੁਲਾਈ : ਫੂਡ ਬਿਜ਼ਨਸ ਓਪਰੇਟਰਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਲਈ ਫੂਡ ਸੇਫ਼ਟੀ ਵਿੰਗ ਵੱਲੋਂ ਜਾਗਰੂਕਤਾ ਕੈਂਪ ਲਾਇਆ ਗਿਆ। ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫ਼ਸਰ ਮੁਕਲ ਗਿੱਲ ਵਲੋਂ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਯੂਨੀਅਨਾਂ ਅਤੇ ਫੂਡ ਸ਼੍ਰੇਣੀਆਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ। ਏ.ਸੀ.ਐਫ. ਡਾ. ਹਰਜੋਤਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਮੁਕਲ ਗਿੱਲ ਵੱਲੋਂ ਖਾਣ-ਪੀਣ ਵਾਲੇ ਪਦਾਰਥ ਵੇਚਣ ਵਾਲਿਆਂ ਨੂੰ ਬਰਸਾਤ ਦੇ ਦਿਨਾਂ ਵਿੱਚ ਸਾਫ-ਸਫਾਈ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਹਦਾਇਤ ਕੀਤੀ ਗਈ। ਫੂਡ ਸੇਫਟੀ ਵਿੰਗ ਨੇ ਉਨ੍ਹਾਂ ਨੂੰ ਇਹ…

Read More

ਗੁਰਦਾਸਪੁਰ, 05 ਜੁਲਾਈ – ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਅੱੈਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੇ ਸਮੂਹ ਜੱਜ ਸਹਿਬਾਨਾਂ ਵੱਲੋਂ ਇਸ ਮੁਹਿੰਮ ਤਹਿਤ ਅਤੇ ਮਿਸ਼ਨ `ਇੱਕ ਜੱਜ ਇੱਕ ਰੁੱਖ` ਤਹਿਤ ਇੱਕ-ਇੱਕ ਪੌਦਾ ਲਗਾਇਆ ਗਿਆ। ਇਹ ਪੌਦੇ ਜੱਜ ਸਹਿਬਾਨਾਂ ਦੇ ਨਵੇਂ ਰਿਹਾਇਸ਼ੀ ਖੇਤਰ ਵਿੱਚ ਵਿੱਚ ਲਗਾਏ…

Read More

ਸੁਲਤਾਨਪੁਰ ਲੋਧੀ, 05 ਜੁਲਾਈ 2025 – ਕੋਲੰਬੀਆਂ ਦੇ ਜੰਗਲਾਂ ਵਿੱਚ ਡੌਕਰਾਂ ਤੋਂ ਜਾਨ ਬਚਾ ਕੇ ਨਿਕਲੇ 25 ਸਾਲਾਂ ਨੌਜਵਾਨ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਰੌਂਗੰਟੇ ਖੜੇ ਕਰਨ ਵਾਲੀ ਘਟਨਾ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਆਪਣੇ ਲੜਕੇ ਨੂੰ ਅਮਰੀਕਾ ਲਈ ਭੇਜਿਆ ਸੀ। ਪਰ ਏਜੰਟਾਂ ਵੱਲੋਂ ਉਹਨਾਂ ਦੇ ਲੜਕੇ ਸਮੇਤ ਚਾਰ ਹੋਰ ਨੌਜਵਾਨਾਂ ਨੂੰ ਡੌਕਰਾਂ ਹਵਾਲੇ ਕਰ ਦਿੱਤਾ, ਜਿਨ੍ਹਾਂ ਵੱਲੋਂ ਉਹਨਾਂ ਨੂੰ 5 ਮਹੀਨੇ ਤੱਕ ਬੰਦੀ ਬਣਾ ਕਿ ਰੱਖਿਆ ਗਿਆ। ਪੀੜਤ ਪਰਿਵਾਰ ਨੇ ਦਾਅਵਾ ਕੀਤਾ ਕਿ ਡੌਕਰਾਂ ਨੇ ਤਿੰਨ ਨੌਜਵਾਨਾਂ ਨੂੰ ਤਾਂ ਤਸੀਹੇ ਦੇ-ਦੇ ਕੇ ਮਾਰ ਦਿੱਤਾ। ਜਿਨ੍ਹਾਂ ਦੀ ਕੁੱਝ ਸਮਾਂ ਪਹਿਲਾਂ ਸ਼ੋਸ਼ਲ ਮੀਡੀਆ ਤੇ ਵੀਡੀਓ ਵੀ ਕਾਫੀ ਵਾਇਰਲ ਹੋਈਆਂ। ਉਹਨਾਂ ਦੱਸਿਆ…

Read More

ਚੰਡੀਗੜ੍ਹ, 5 ਜੁਲਾਈ, 2025: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਬੇਅਦਬੀ ਬਾਰੇ ਇਤਿਹਾਸਕ ਕਾਨੂੰਨੀ ਲਿਆਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਸੈਸ਼ਨ 10 ਅਤੇ 11 ਜੁਲਾਈ ਨੂੰ ਹੋਵੇਗਾ ਜਿਸ ਵਿਚ ਬੇਅਦਬੀਆਂ ਖਿਲਾਫ ਕਾਨੂੰਨ ਪਾਸ ਕੀਤਾ ਜਾਵੇਗਾ। ਲੰਬੇ ਸਮੇਂ ਤੋਂ ਪੰਜਾਬ ਵਿਚ ਬੇਅਦਬੀਆਂ ਖਿਲਾਫ ਕਾਨੂੰਨ ਦੀ ਮੰਗ ਹੁੰਦੀ ਰਹੀ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਾਂਗੇ।

Read More

ਚੰਡੀਗੜ੍ਹ, 5 ਜੁਲਾਈ, 2025 ਯੂਟੀ ਚੰਡੀਗੜ੍ਹ ਵੱਲੋਂ ਆਯੋਜਿਤ ਵਣ ਮਹੋਤਸਵ 2025 ਦੇ ਮੌਕੇ ਤੇ ਅੱਜ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸੈਕਟਰ 20ਡੀ, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ, ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਅਤੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਸ਼੍ਰੀ ਮਨਦੀਪ ਬਰਾੜ, ਆਈਏਐਸ, ਗ੍ਰਹਿ ਸਕੱਤਰ, ਯੂਟੀ ਚੰਡੀਗੜ੍ਹ; ਸ਼੍ਰੀ ਸੌਰਭ ਕੁਮਾਰ, ਆਈਐਫਐਸ, ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟ; ਸ਼੍ਰੀ ਅਨੂਪ ਸੋਨੀ, ਆਈਐਫਐਸ, ਕੰਜ਼ਰਵੇਟਰ ਆਫ਼ ਫਾਰੈਸਟ; ਸ਼੍ਰੀ ਨਵਨੀਤ ਸ਼੍ਰੀਵਾਸਤਵ, ਆਈਐਫਐਸ, ਡਿਪਟੀ ਕੰਜ਼ਰਵੇਟਰ ਆਫ਼ ਫਾਰੈਸਟ, ਸ਼੍ਰੀ ਰਾਜ ਕੁਮਾਰ ਸਿੰਘ, ਡਾਇਰੈਕਟਰ…

Read More

ਮੋਹਾਲੀ, 5 ਜੁਲਾਈ 2025:ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਆਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਹੁਣ ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗਾ, ਜਿਸ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਣਵੱਤਾ ਪੂਰਨ ਅਤੇ ਪ੍ਰਭਾਵਸ਼ਾਲੀ ਸਿੱਖਿਆ ਸਮੱਗਰੀ ਆਨਲਾਈਨ ਉਪਲਬਧ ਕਰਵਾਈ ਜਾਵੇਗੀ। ਇਹ ਐਲਾਨ ਉਨ੍ਹਾਂ ਨੇ ਅੰਤਰ-ਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ 2024 ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਮੌਕੇ ਕੀਤਾ। ਵਿਦਿਆਰਥੀਆਂ ਲਈ ਨਵੇਂ ਮੌਕੇ ਆਧੁਨਿਕ ਤਕਨੀਕ ਨਾਲ ਸਿੱਖਿਆ: ਯੂਟਿਊਬ ਚੈਨਲ ਰਾਹੀਂ ਵਿਦਿਆਰਥੀਆਂ ਨੂੰ ਘਰ ਬੈਠੇ ਆਸਾਨੀ ਨਾਲ ਪਾਠ ਸਮੱਗਰੀ, ਲੈਕਚਰ ਅਤੇ ਹੋਰ ਸਿੱਖਣ ਵਾਲੀਆਂ ਵੀਡੀਓਜ਼ ਮਿਲਣਗੀਆਂ। ਬੋਰਡ ਵਿਦੇਸ਼ੀ ਦੂਤਾਵਾਸਾਂ ਅਤੇ ਅੰਤਰਰਾਸ਼ਟਰੀ ਸਿੱਖਿਆ ਸੰਸਥਾਵਾਂ ਨਾਲ ਸੰਪਰਕ…

Read More