Author: onpoint channel

“I’m a Newswriter, “I write about the trending news events happening all over the world.

ਜਲੰਧਰ, 4 ਜੁਲਾਈ : ਜ਼ਿਲ੍ਹਾ ਜਲੰਧਰ ਨੇ ਇਕ ਮਹੱਤਵਪੂਰਣ ਸਫ਼ਲਤਾ ਹਾਸਿਲ ਕਰਦਿਆਂ ਨੀਤੀ ਆਯੋਗ ਦੇ ਐਸਪੀਰੇਸ਼ਨਲ ਬਲਾਕਸ ਪ੍ਰੋਗਰਾਮ (ਏ.ਬੀ.ਪੀ.) ਤਹਿਤ ਦੇਸ਼ (ਜ਼ੋਨ II) ਵਿੱਚ ਪਹਿਲਾ ਇਨਾਮ ਹਾਸਿਲ ਕੀਤਾ ਹੈ, ਜਿਸ ਤਹਿਤ ਬਲਾਕ ਸ਼ਾਹਕੋਟ ਨੇ ਇਸ ਪ੍ਰਾਜੈਕਟ ਅਧੀਨ ਪ੍ਰਮੁੱਖ ਮਾਪਦੰਡਾਂ ਨੂੰ ਹੋਰ ਬਿਹਤਰ ਬਣਾਉਣ ਲਈ 1.5 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਪ੍ਰਾਪਤ ਕੀਤੀ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨੀਤੀ ਆਯੋਗ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ, ਜਿਸ ਵਿੱਚ ਮੁੱਖ ਮਾਪਦੰਡਾਂ ਦੇ ਆਧਾਰ ’ਤੇ ਸ਼ਾਹਕੋਟ ਬਲਾਕ ਦੇ ਪ੍ਰਦਰਸ਼ਨ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਉਪਰਾਲਿਆਂ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਸ਼ਾਹਕੋਟ ਬਲਾਕ ਨੂੰ…

Read More

ਲੁਧਿਆਣਾ, 4 ਜੁਲਾਈ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸ਼ੁੱਕਰਵਾਰ ਸਵੇਰੇ ਪੁਲਿਸ ਸਟੇਸ਼ਨ ਲਾਡੋਵਾਲ ਅਧੀਨ ਪੈਂਦੇ ਪਿੰਡ ਤਲਵੰਡੀ ਵਿਖੇ ਚਲਾਏ ਕਾਸੋ ਅਪ੍ਰੇਸ਼ਨ ਤਹਿਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾਂ ਨੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 8 ਵਿਅਕਤੀਆਂ ‘ਤੇ ਪੁਲਿਸ ਵੱਲੋਂ ਨਿਗਰਾਨੀ ਰੱਖੀ ਗਈ ਜਿਸ ਵਿਚੋਂ 5 ਵਿਅਕਤੀ ਫੜੇ ਗਏ ਹਨ ਜਿਨ੍ਹਾਂ ਕੋਲੋ ਵੱਖ-ਵੱਖ ਬਰਾਮਦਗੀਆਂ ਹੇਠ 150 ਅਤੇ 170 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਉਪਲਬਧ ਜਾਣਕਾਰੀ ਅਤੇ ਲੋਕ ਸ਼ਿਕਾਇਤਾਂ ਦੇ ਆਧਾਰ ‘ਤੇ ਪਿਛਲੇ ਕਈ ਦਿਨਾਂ ਤੋਂ ਪਿੰਡ ਤਲਵੰਡੀ ਦੇ 8…

Read More

ਚੰਡੀਗੜ੍ਹ 3 ਜੁਲਾਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਅਸੀਂ ਕਹਿ ਸਕਦੇ ਹਾਂ ਕਿ ਪ੍ਰਤੀ ਦਿਨ ਲਗਭਗ ਅੱਠ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਜੋ ਕਿ ਬਹੁਤ ਮੰਦਭਾਗਾ ਅਤੇ ਦਰਦਨਾਕ ਹੈ। ਇਹ ਸਿਰਫ਼ ਅੰਨਦਾਤਾ ਦੀ ਖੁਦਕੁਸ਼ੀ ਨਹੀਂ ਹੈ, ਇਹ ਸਾਡੇ ਸਿਸਟਮ ਦੀ ਪੂਰੀ ਅਸਫਲਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ 376 ਕਿਸਾਨ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਮਿਲੀ ਅਤੇ ਬਾਕੀ ਪਰਿਵਾਰਾਂ ਨੂੰ ਮੌਤ ਤੋਂ ਬਾਅਦ ਵੀ ਕੁਝ ਨਹੀਂ ਮਿਲਿਆ। ਜਿਨ੍ਹਾਂ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ…

Read More

ਚੰਡੀਗੜ੍ਹ, 3 ਜੁਲਾਈ 2025 – ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਬਿਹਤਰ ਜੀਵਨ ਨਿਰਵਾਹ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੰਤਰੀ ਨੇ ਪੈਸਕੋ ਦੇ ਕੰਮਕਾਜੀ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀ ਭਲਾਈ ਉਪਾਵਾਂ ਦਾ ਮੁਲਾਂਕਣ ਕੀਤਾ। ਇਹ ਵਿਚਾਰ-ਵਟਾਂਦਰੇ ਮੁੱਖ ਤੌਰ ਤੇ ਪੈਸਕੋ ਰਾਹੀਂ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਮੌਕੇ ਵਧਾਉਣ ਉੱਤੇ ਕੇਂਦਰਿਤ ਰਿਹਾ।ਪੈਸਕੋ ਦੇ ਪ੍ਰਬੰਧ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ), ਅਤੇ ਜਨਰਲ ਮੈਨੇਜਰ (ਸੁਰੱਖਿਆ), ਐਸ.ਪੀ ਸਿੰਘ ਨੇ ਮੰਤਰੀ ਨੂੰ…

Read More

ਜਲੰਧਰ, 3 ਜੁਲਾਈ : ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਜਲੰਧਰ ਪ੍ਰਸ਼ਾਸਨ ਇਸ ਮਾਨਸੂਨ ਵਿੱਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੁਹਿੰਮ ਦਾ ਉਦੇਸ਼ ਜ਼ਿਲ੍ਹੇ ਭਰ ਵਿੱਚ 3.5 ਲੱਖ ਤੋਂ ਵੱਧ ਬੂਟੇ ਲਗਾਉਣਾ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਦੀ ਬੂਟੇ ਲਗਾਉਣ ਦੀ ਮੁਹਿੰਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ, ਜਿਸ ਵਿੱਚ ਸਰਕਾਰੀ ਵਿਭਾਗਾਂ, ਗੈਰ-ਸਰਕਾਰੀ ਸੰਗਠਨਾਂ ਦੇ ਨਾਲ-ਨਾਲ ਆਮ ਜਨਤਾ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। 15 ਅਗਸਤ, 2025 ਤੱਕ ਮੁਕੰਮਲ ਹੋਣ ਵਾਲੀ ਇਹ ਮੁਹਿੰਮ ਜਲੰਧਰ ਦੇ ਸਾਰੇ ਪਿੰਡਾਂ,…

Read More

ਲੁਧਿਆਣਾ, 3 ਜੁਲਾਈ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਪ੍ਰੋਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 33 ਅਧੀਨ ਸਤਿਸੰਗ ਘਰ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 57 ਲੱਖ ਰੁਪਏ ਦੀ ਲਾਗਤ ਆਵੇਗੀ।ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਸੜਕਾਂ ਨੂੰ ਹਮੇਸ਼ਾਂ ਅਣਗੋਲਿਆ ਕੀਤਾ…

Read More

ਜਲੰਧਰ, 3 ਜੁਲਾਈ : 2 ਪੰਜਾਬ ਐਨ.ਸੀ.ਸੀ. ਬਟਾਲੀਅਨ ਦਾ ਦਸ ਰੋਜ਼ਾ ਦਿਨ-ਰਾਤ ਦਾ ਸਲਾਨਾ ਟ੍ਰੇਨਿੰਗ ਕੈਂਪ ਸੀ.ਟੀ. ਇੰਸਟੀਚਿਊਟ, ਸ਼ਾਹਪੁਰ, ਜਲੰਧਰ ਵਿੱਚ ਸ਼ੁਰੂ ਹੋ ਗਿਆ ਹੈ, ਜਿਸ ਵਿੱਚ 42 ਸਿੱਖਿਆ ਸੰਸਥਾਵਾਂ ਦੇ 600 ਐਨ.ਸੀ.ਸੀ. ਕੈਡੇਟਸ ਹਿੱਸਾ ਲੈ ਰਹੇ ਹਨ। ਕੈਂਪ ਵਿੱਚ ਐਨ.ਸੀ.ਸੀ. ਕੋਰਸ ਦੇ ਨਾਲ਼ ਸੈਨਾ ਦੇ ਕੋਰਸ ਵੀ ਚਲਾਏ ਜਾਣਗੇ। ਆਫ਼ਤਾਂ ਦੌਰਾਨ ਜਿੱਥੇ ਨਾਗਰਿਕਾਂ ਦੀ ਜ਼ਿੰਦਗੀ ਬਚਾਉਣ ਦੇ ਤਰੀਕੇ ਸਿਵਲ ਡਿਫੈਂਸ ਅਤੇ ਐਸ.ਡੀ.ਆਰ.ਐਫ. ਵੱਲੋਂ ਸਿਖਾਏ ਜਾਣਗੇ, ਉੱਥੇ ਅੱਗ ਦੀਆਂ ਕਿਸਮਾਂ ਅਤੇ ਅੱਗ ਬੁਝਾਉਣ ਦੇ ਤਰੀਕਿਆਂ ਦੀ ਜਾਣਕਾਰੀ ਵੀ ਫਾਇਰ ਬ੍ਰਿਗੇਡ ਵੱਲੋਂ ਦਿੱਤੀ ਜਾਵੇਗੀ।ਅੱਜ ਦਾ ਨੌਜਵਾਨ ਸੋਸ਼ਲ ਮੀਡੀਆ ਵਿੱਚ ਬਹੁਤ ਸਰਗਰਮ ਹੈ। ਸਾਈਬਰ ਕਰਾਈਮ ਬਾਰੇ ਵਿਸ਼ਤ੍ਰਿਤ ਜਾਣਕਾਰੀ ਅਤੇ ਬਚਾਅ ਦੇ ਤਰੀਕਿਆਂ…

Read More

ਜਲੰਧਰ, 3 ਜੁਲਾਈ :ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ੇ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਮਹੱਤਵਪੂਰਣ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਖ-ਵੱਖ ਮਾਮਲਿਆਂ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 5 ਕਿਲੋ 314 ਗ੍ਰਾਮ ਹੈਰੋਇਨ, 2 ਕਿਲੋ ਅਫੀਮ, 1 ਦੇਸੀ ਪਿਸਤੌਲ (.32 ਬੋਰ) ਅਤੇ 6 ਜ਼ਿੰਦਾ ਰੌਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਕਰਾਇਮ ਬ੍ਰਾਂਚ ਦੀ ਇੱਕ ਟੀਮ ਨਾਖਾਂ ਵਾਲਾ ਬਾਗ ਚੌਕ, ਭਾਰਗੋ ਕੈਂਪ ਤੋਂ ਦਸਮੇਸ਼ ਨਗਰ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਸ਼ੱਕੀ ਵਿਅਕਤੀ ਨੂੰ…

Read More

ਲੁਧਿਆਣਾ, 03 ਜੁਲਾਈ (000) – ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਪੀ.ਸੀ.ਐਸ. ਵੱਲੋਂ ਪਾਪਰਾ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ”ਲੈਕ ਸਟਰੀਟ ਕਮਰਸ਼ੀਅਲ ਕਲੋਨੀ, ਮੁੱਲਾਂਪੁਰ ਦਾਖਾ ਦਾ ਲਾਇਸੰਸ ਰੱਦ ਕੀਤਾ ਗਿਆ ਹੈ। ਕਲੋਨਾਈਜ਼ਰ ਵਿਰੁੱਧ ਇਹ ਕਾਰਵਾਈ ਲਾਇਸੰਸ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਉਪਰੰਤ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਨਗਰ ਕੌਂਸਲ, ਮੁੱਲਾਂਪੁਰ ਦਾਖਾ ਦੀ ਹਦੂਦ ਅੰਦਰ ਲੈਕ ਸਟਰੀਟ ਕਮਰਸ਼ੀਅਲ ਕਲੋਨੀ ਦੇ ਕਲੋਨਾਈਜ਼ਰ ਵਲੋਂ ਈ.ਡੀ.ਸੀ. ਦੀ ਬਣਦੀ ਕਿਸ਼ਤ ਨੰਬਰ 5 ਜਮ੍ਹਾਂ ਨਹੀਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਕਲੋਨਾਈਜ਼ਰ ਨੂੰ ਪੱਤਰ ਵਿਵਹਾਰ ਰਾਹੀਂ ਵਾਰ-ਵਾਰ ਸੂਚਿਤ ਕੀਤਾ ਗਿਆ ਪਰ ਉਨ੍ਹਾਂ ਪੱਤਰਾਂ ਨੂੰ ਦਰਕਿਨਾਰ…

Read More

ਲੁਧਿਆਣਾ, 3 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 19 ਜੂਨ ਨੂੰ ਹਾਲ ਹੀ ਵਿੱਚ ਹੋਈ 64-ਲੁਧਿਆਣਾ ਪੱਛਮੀ ਜ਼ਿਮਨੀ ਚੋਣ 2025 ਵਿੱਚ 64-ਲੁਧਿਆਣਾ ਪੱਛਮੀ ਹਲਕੇ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਲਈ ਚੋਣ ਖ਼ਰਚੇ ਦਾ ਅੰਤਿਮ ਲੇਖਾ-ਜੋਖਾ ਜਮ੍ਹਾਂ ਕਰਵਾਉਣ ਲਈ ਸਥਾਨਕ ਬੱਚਤ ਭਵਨ ਵਿਖੇ ਸਿਖਲਾਈ ਦਿੱਤੀ ਗਈ।ਖਰਚ ਨਿਗਰਾਨ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ। ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਖਰਚਾ ਸਟੇਟਮੈਂਟ ਨੂੰ ਮੁਕੰਮਲ ਕਰਨ ਵਿੱਚ ਮਦਦ ਕਰਨ ਲਈ ਸਿਖਲਾਈ ਦਿੱਤੀ ਗਈ। ਉਨ੍ਹਾਂ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ ਅਤੇ ਨਤੀਜਾ ਵੀ 23 ਜੂਨ 2025 ਨੂੰ ਐਲਾਨਿਆ ਜਾ ਚੁੱਕਾ ਹੈ…

Read More