Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 1 ਜੁਲਾਈ : ਮੌਨਸੂਨ ਸੀਜਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਅੰਤਮ ਰੂਪ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸਬੰਧਤ ਵਿਭਾਗਾਂ ਨੂੰ ਹਰ ਪੱਖੋਂ ਲੋੜੀਂਦੇ ਅਤੇ ਪੁਖਤਾ ਇੰਤਜਾਮ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ। ਹੜ੍ਹਾਂ ਦੀ ਸਥਿਤੀ ਪੈਦਾ ਹੋਣ ‘ਤੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰਬੰਧਕੀ ਕੰਪਲੈਕਸ ਸਮੇਤ ਸਬ-ਡਵੀਜ਼ਨਾਂ ਵਿੱਚ 8 ਕੰਟਰੋਲ ਰੂ੍ਮ ਸਥਾਪਤ ਕੀਤੇ ਗਏ ਜਿੱਥੇ 24×7 ਜਾਣਕਾਰੀ ਦਿੱਤੀ ਅਤੇ ਲਈ ਜਾ ਸਕੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਨੇ ਜ਼ਿਲ੍ਹੇ ਅੰਦਰ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ…

Read More

ਜਲੰਧਰ, 1 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਜ਼ਿਲ੍ਹਾ ਵਾਤਾਵਰਣ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਵਾਤਾਵਰਣ ਪੱਖੀ ਸਰਗਰਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਇਥੇ ਜ਼ਿਲ੍ਹਾ ਪ੍ਰਬਧਕੀ ਕੰਪਲੈਕਸ ਵਿਖੇ ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ ਸਮੇਤ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਕਾਲਾ ਸੰਘਿਆ ਡਰੇਨ ਵਿੱਚ ਡੇਅਰੀਆਂ ਅਤੇ ਸੀਵਰੇਜ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ’ਤੇ ਜ਼ੋਰ ਦਿੱਤਾ। ਉਨ੍ਹਾਂ ਜਲੰਧਰ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ’ਤੇ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅਜਿਹੇ ਪਿੰਡਾਂ, ਜਿਨ੍ਹਾਂ ਦਾ ਪਾਣੀ ਸਿੱਧਾ…

Read More

ਅੰਮ੍ਰਿਤਸਰ 30 ਜੂਨ 2025- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜਗਾਰ ਦੇ ਵੱਧ ਤੋਂ ਵੱਧ ਅਵਸਰ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਸਾਡੇ ਨੌਜਵਾਨ ਵਿਦੇਸ਼ਾਂ ਵੱਲ ਨਾ ਜਾਣ, ਬਲਕਿ ਇਥੇ ਰਹਿ ਕੇ ਹੀ ਆਪਣਾ ਕਾਰੋਬਾਰ ਸਥਾਪਤ ਕਰ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਰੁਜਗਾਰ ਉਤਪਤੀ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਪੰਜਾਬ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸ਼ੁਰੂ ਕੀਤੇ ਗਏ “ਫਿਊਚਰ ਟਾਈਕੂਨ” ਦੇ ਗ੍ਰੈਂਡ ਫਿਨਾਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਬੱਚਿਆਂ ਨੂੰ…

Read More

ਚੰਡੀਗੜ੍ਹ, 30 ਜੂਨ 2025- ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ਼ (ਸਥਾਨਕ ਸਰਕਾਰਾਂ ਵਿਭਾਗ) ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ ਉਦਯੋਗਿਕ ਇਮਾਰਤਾਂ ਦੀ ਆਗਿਆਯੋਗ ਉਚਾਈ ਹੁਣ 18 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰ ਦਿੱਤੀ ਗਈ ਹੈ।ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ…

Read More

ਬਾਦਸ਼ਾਹਪੁਰ/ਪਾਤੜਾਂ/ਪਟਿਆਲਾ, 30 ਜੂਨ 2025- ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਦਸ਼ਾਹਪੁਰ ਅਤੇ ਹਰਚੰਦਪੁਰਾ ਵਿਖੇ ਘੱਗਰ ਦਰ‌ਿਆ ਦਾ ਦੌਰਾ ਕਰਕੇ ਵਹਿ ਰਹੇ ਪਾਣੀ ਦਾ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਤੇ ਡਰੇਨੇਜਵਿਭਾਗ ਵੱਲੋਂ ਪਾਣੀ ਦੇ ਵਹਾਅ ਦੀ ਸਥਿਤੀ ‘ਤੇ ਪਲ-ਪਲ ਦੀ ਨਿਗਰਾਨੀ ਰੱਖੀ ਜਾ ਰਹੀ ਹੈ, ਜਿਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਨਾਗਰਿਕਾਂ ਦੀ ਜਾਨ ਤੇ ਮਾਲ…

Read More

ਜਲੰਧਰ, 30 ਜੂਨ: ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਲ 13.1 ਕਿਲੋ ਹੈਰੋਇਨ, 5 ਗੈਰ-ਕਾਨੂੰਨੀ .32 ਬੋਰ ਪਿਸਤੌਲ, 12 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਵਾਹਨ ਅਤੇ 22,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਮਈ, 2025 ਨੂੰ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਵੱਲੋਂ ਦੋ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਖੁਲਾਸਾ…

Read More

ਜਲੰਧਰ, 30 ਜੂਨ: ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਹਦਾਇਤਾਂ ਕੀਤੀਆਂ। ਕੈਬਨਿਟ ਮੰਤਰੀ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਸਮੇਤ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਮੀਟਰਾਂ ਦੇ ਖੁੱਲ੍ਹੇ ਪਏ ਬਕਸਿਆਂ ਨੂੰ ਬੰਦ ਕਰਨ ਅਤੇ ਉਨ੍ਹਾਂ ਨੂੰ ਢੁੱਕਵੀਂ ਉਚਾਈ ’ਤੇ ਲਗਾਉਣ…

Read More

ਲੁਧਿਆਣਾ, 30 ਜੂਨ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਬਪੱਖੀ ਵਿਕਾਸ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਾਰਡ ਨੰਬਰ 44 ਵਿੱਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਸਿੱਧੂ ਨੇ ਦੱਸਿਆ ਕਿ ਵਾਰਡ ਨਬਰ 44 ਅਧੀਨ ਜਨਤਾ ਨਗਰ ਦੀਆਂ ਗਲੀ ਨੰਬਰ 39, 40 ਅਤੇ 41 ਦੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 47 ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਸੋਹਣ ਸਿੰਘ ਗੋਗਾ ਟੀਮ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਇਲਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ਦੋਰਾਨ ਕਿਹਾ ਕਿ ਲੰਬੇ ਸਮੇਂ ਤੋਂ…

Read More

ਲੁਧਿਆਣਾ 30 ਜੂਨ 2025 ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾ IPS ਦੇ ਦਿਸਾ ਨਿਰਦੇਸਾ ਹੇਠ, ਰੁਪਿੰਦਰ ਸਿੰਘ PPS DCP/ CITY, ਕਰਨਵੀਰ ਸਿੰਘ PPS ADCP-02 ਲੁਧਿਆਣਾ ਅਤੇ ਸਤਵਿੰਦਰ ਸਿੰਘ ਵਿਰਕ PPS ACP Ind Area-B ਲੁਧਿ: ਦੀ ਯੋਗ ਅਗਵਾਈ ਹੇਠ ਮਾੜੇ ਵਿਅਕਤੀਆ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਕੁਲਵੰਤ ਕੋਰ ਮੁੱਖ ਅਫਸਰ ਥਾਣਾ ਡਿਵੀਜ਼ਨ ਨੰਬਰ 6 ਲੁਧਿਆਣਾ ਵੱਲੋ ਮੁੱਕਦਮਾ ਨੰਬਰ 141 ਮਿਤੀ 26-06-2025 ਅ/ਧ 125, 308 (2) BNS, ਥਾਣਾ ਡਵੀਜਨ ਨੰਬਰ 6 ਲੁਧਿਆਣਾ ਬਰਬਿਆਨ ਸਤੀਸ਼ ਜੈਨ ਪੁੱਤਰ ਲੇਟ ਸੱਤਪਾਲ ਜੈਨ ਵਾਸੀ ਲੁਧਿਆਣਾ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਮੁਦਈ ਸਤੀਸ਼ ਜੈਨ ਨੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਚੌਂਕੀ ਮਿੱਲਰ ਗੰਜ ਲੁਧਿਆਣਾ ਕੋਲ ਆਪਣਾ…

Read More

ਅੰਮ੍ਰਿਤਸਰ 30 ਜੂਨ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਜੰਡਿਆਲਾ ਗੁਰੂ ਵਿੱਚ ਕਾਸੋ (ਕੋਕੀਨ ਅਤੇ ਡਰੱਗਜ਼ ਆਪ੍ਰੇਸ਼ਨ) ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਇਹ ਆਪ੍ਰੇਸ਼ਨ ਪੁਲਿਸ ਸੁਪਰਡੈਂਟ (ਐਸਐਸਪੀ) ਮਨਿੰਦਰ ਸਿੰਘ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ। ਪੁਲਿਸ ਸੁਪਰਡੈਂਟ (ਐਸਐਸਪੀ) ਮਨਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੇਂਡੂ ਖੇਤਰਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਵਿੱਚ ਪੁਲਿਸ ਦੇ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ…

Read More