Author: onpoint channel

“I’m a Newswriter, “I write about the trending news events happening all over the world.

ਤਰਨਤਾਰਨ, 27 ਜੂਨ 2025 : ਆਪ ਦੇ ਸੀਨੀਅਰ ਲੀਡਰ ਨੀਲ ਗਰਗ ਨੇ ਡਾ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤੇ ਉਤੇ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਪੀੜਾਦਾਇਕ ਹੈ। ਡਾ. ਸਾਹਿਬ ਇੱਕ ਈਮਾਨਦਾਰ, ਮਿਹਨਤੀ ਅਤੇ ਸੰਘਰਸ਼ਸ਼ੀਲ ਜਨਸੇਵਕ ਸਨ, ਜਿਨ੍ਹਾਂ ਨੇ ਪੰਜਾਬ ਅਤੇ ਪਾਰਟੀ ਦੀ ਸੇਵਾ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਪਰਮਾਤਮਾ ਦਿਵੰਗਤ ਆਤਮਾ ਨੂੰ ਸ਼ਾਂਤੀ ਬਖ਼ਸ਼ੇ। ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਇਹ ਅਸੀਮ ਦੁੱਖ ਸਹਿਣ ਦੀ ਸ਼ਕਤੀ ਦੇਵੇ। ਵਾਹਿਗੁਰੂ ਜੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ, “ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ…

Read More

ਲੁਧਿਆਣਾ, 27 ਜੂਨ, 2025 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਵਿਸਥਾਰ ਸਿਖਲਾਈ ਸੰਸਥਾ (ਪੀ.ਏ.ਐਮ.ਈ.ਟੀ.ਆਈ) ਵਿਖੇ ਖੇਤੀਬਾੜੀ ਵਿਸਥਾਰ ਸੇਵਾਵਾਂ ਵਿੱਚ ਇੱਕ ਸਾਲ ਦਾ ਡਿਪਲੋਮਾ ਸਫਲਤਾਪੂਰਵਕ ਪੂਰਾ ਕਰਨ ‘ਤੇ 40 ਇਨਪੁਟ ਡੀਲਰਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਨਪੁਟ ਡੀਲਰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਇੱਕ ਮਹੱਤਵਪੂਰਨ ਸਰੋਤ ਹਨ ਜੋ ਕਿਸਾਨਾਂ ਲਈ ਖੇਤੀ ਅਨੁਕੂਲ ਕੀਟਨਾਸ਼ਕਾਂ, ਖਾਦਾਂ ਅਤੇ ਹੋਰ ਖੇਤੀਬਾੜੀ ਇਨਪੁਟਸ ਦੀ ਚੋਣ ਕਰਨ ਲਈ ਹਮੇਸ਼ਾਂ ਲਾਭਦਾਇਕ ਹੁੰਦਾ ਹੈ। ਉਨ੍ਹਾਂ ਨੇ ਇਨਪੁਟ ਡੀਲਰਾਂ ਨੂੰ ਕਿਸਾਨਾਂ ਲਈ ‘ਪਹਿਲਾ ਸੰਪਰਕ ਬਿੰਦੂ’ ਦੱਸਿਆ, ਉਨ੍ਹਾਂ…

Read More

ਲੁਧਿਆਣਾ, 27 ਜੂਨ – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 46 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੀ ਅਪਾਰ ਕਿਰਪਾ ਨਾਲ ਅੱਜ ਵਾਰਡ ਨੰਬਰ 46 ਅਧੀਨ ਜਨਤਾ ਨਗਰ ਵਿਖੇ 25 ਹਾਰਸ ਪਾਵਰ ਵਾਲਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ…

Read More

ਲੁਧਿਆਣਾ, 26 ਜੂਨ 2025 ਨੂੰ 3 ਪੰਜਾਬ ਗਰਲਜ਼ ਬਟਾਲੀਅਨ NCC, ਲੁਧਿਆਣਾ ਦਾ 10 ਰੋਜ਼ਾ ਸਾਲਾਨਾ ਸਿਖਲਾਈ ਕੈਂਪ (ATC-54) ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ, ਵਿਖੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਕੈਂਪ ਕਮਾਂਡੈਂਟ ਕਰਨਲ ਆਰ.ਐਸ. ਚੌਹਾਨ ਦੀ ਯੋਗ ਅਗਵਾਈ ਹੇਠ 17 ਜੂਨ ਤੋਂ 26 ਜੂਨ 2025 ਤੱਕ ਆਯੋਜਿਤ ਇਸ ਕੈਂਪ ਵਿੱਚ 500 ਤੋਂ ਵੱਧ NCC ਗਰਲ ਕੈਡਿਟਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ ਜਿਨ੍ਹਾਂ ਨੇ ਸਖ਼ਤ ਅਤੇ ਪਰਿਵਰਤਨਸ਼ੀਲ ਸਿਖਲਾਈ ਸੈਸ਼ਨਾਂ ਵਿੱਚੋਂ ਗੁਜ਼ਰਿਆ। ਪੂਰੇ ਕੈਂਪ ਦੌਰਾਨ, ਕੈਡਿਟਾਂ ਨੂੰ ਫੌਜੀ ਸਿਖਲਾਈ, ਸ਼ਖਸੀਅਤ ਵਿਕਾਸ, ਸੱਭਿਆਚਾਰਕ ਸੰਸ਼ੋਧਨ ਅਤੇ ਸਮਾਜਿਕ ਜਾਗਰੂਕਤਾ ਗਤੀਵਿਧੀਆਂ ਦੇ ਮਿਸ਼ਰਣ ਵਿੱਚ ਡੁੱਬਿਆ ਗਿਆ। ਤਜਰਬੇਕਾਰ ਫੌਜ ਅਤੇ ਸਿਵਲ ਇੰਸਟ੍ਰਕਟਰਾਂ ਦੁਆਰਾ ਡ੍ਰਿਲ, ਹਥਿਆਰ ਸਿਖਲਾਈ, ਨਕਸ਼ਾ ਪੜ੍ਹਨਾ,…

Read More

ਨਵੀਂ ਦਿੱਲੀ, 26 ਜੂਨ 2025 – ਭਾਰਤ ਨੇ ਪੁਲਾੜ ਦੀ ਦੁਨੀਆ ਵਿੱਚ ਇੱਕ ਹੋਰ ਇਤਿਹਾਸਕ ਛਾਲ ਮਾਰੀ ਹੈ। ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਹੁਣ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ‘ਤੇ ਪਹੁੰਚ ਗਏ ਹਨ। ਇਹ ਮਿਸ਼ਨ ਭਾਰਤ ਲਈ ਕਈ ਤਰੀਕਿਆਂ ਨਾਲ ਇਤਿਹਾਸਕ ਹੈ – ਸ਼ੁਭਾਂਸ਼ੂ ਨਾ ਸਿਰਫ਼ ISS ਦੀ ਯਾਤਰਾ ਕਰਨ ਵਾਲਾ ਪਹਿਲਾ ਭਾਰਤੀ ਬਣਿਆ, ਸਗੋਂ ਇਹ 41 ਸਾਲਾਂ ਬਾਅਦ ਪਹਿਲੀ ਵਾਰ ਹੈ ਜਦੋਂ ਕੋਈ ਭਾਰਤੀ ਪੁਲਾੜ ਵਿੱਚ ਗਿਆ ਹੈ। 28 ਘੰਟਿਆਂ ਦੀ ਰੋਮਾਂਚਕ ਯਾਤਰਾ, ਡਰੈਗਨ ਕੈਪਸੂਲ ਨੇ ਰਚਿਆ ਇਤਿਹਾਸਸ਼ੁਭਾਂਸ਼ੂ ਸ਼ੁਕਲਾ ਨੇ ਸਪੇਸਐਕਸ ਦੇ ਫਾਲਕਨ-9 ਰਾਕੇਟ ‘ਤੇ ਲਾਂਚ ਕੀਤਾ, ਜਿਸਨੇ ਬੁੱਧਵਾਰ ਦੁਪਹਿਰ 12:01 ਵਜੇ ਅਮਰੀਕਾ ਦੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ…

Read More

ਬਟਾਲਾ, 26 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਮਾਨ ਸਰਕਾਰ ਦੀ ਜੰਗ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਨਾਲ ਜੁੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੇ 116ਵੇਂ ਦਿਨ ਪੂਰੇ ਕੀਤੇ ਹਨ ਇਹ ਜੰਗ ਨਿਰੰਤਰ ਜਾਰੀ ਹੈ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ, ਅਫੀਮ ਅਤੇ ਡਰੱਗ ਮਨੀ ਬਰਾਮਦ ਕੀਤੀ ਜਾ ਰਹੀ ਹੈ। ਇਸ ਦੇ ਨਾਲ 116 ਦਿਨਾਂ…

Read More

ਗੁਰਦਾਸਪੁਰ, 26 ਜੂਨ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀ ਹਰੀਸ਼ ਨਈਅਰ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਸ. ਮਨਜਿੰਦਰ ਸਿੰਘ ਬਾਜਵਾ ਚੋਣ ਤਹਿਸੀਲਦਾਰ ਤੋਂ ਇਲਾਵਾ ਨੋਡਲ ਅਫ਼ਸਰ ਈ.ਵੀ.ਐਮਜ਼. ਸ੍ਰੀ ਗਗਨਦੀਪ ਸਿੰਘ, ਹੋਰ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ । ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਦੇ ਨਿਰੀਖਣ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਨੇ ਵੇਅਰ ਹਾਊਸ ਦੀ ਲਾਗ-ਬੁੱਕ ਚੈੱਕ ਕਰਨ ਦੇ ਨਾਲ…

Read More

ਗੁਰਦਾਸਪੁਰ, 26 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਕੌਮੀ ਪਸ਼ੂ-ਧਨ ਮਿਸ਼ਨ ਦੀ ਜੋਖ਼ਮ ਪ੍ਰਬੰਧਨ ਅਤੇ…

Read More

ਬਠਿੰਡਾ, 26 ਜੂਨ 2025 :ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ ਦੀ ਹਦਾਇਤਾਂ ਅਤੇ ਡਾ ਅਰੁਣ ਬਾਂਸਲ ਜਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਹੇਠ ਜਿਲ੍ਹਾ ਨਸ਼ਾ ਛੁਡਾਊ ਕੇਂਦਰ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ ਅਰੁਣ ਬਾਂਸਲ, ਡਾ ਤਨੂਪ੍ਰੀਤ,ਡਾ ਸ਼ਰਨਜੀਤ ਕੌਰ,ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਅਤੇ ਰੋਹਿਤ ਜਿੰਦਲ, ਜਿਲ੍ਹਾ ਬੀਸੀਸੀ ਨਰਿੰਦਰ ਕੁਮਾਰ, ਬੀ.ਈ.ਈ ਹਰਜਿੰਦਰ ਕੌਰ, ਸੋਮਾ ਰਾਣੀ ਕੌਂਸਲਰ,ਸਟਾਫ ਨਰਸ ਮੇਲ ਜਤਿੰਦਰ ਕੁਮਾਰ, ਸਟਾਫ ਨਰਸ ਗੀਤਾਂਜਲੀ ਸ਼ਰਮਾ, ਨੀਤੂ ਰਾਣੀ,ਜੋਤੀ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ। ਇਸ ਮੌਕੇ ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ ਨੇ ਕਿਹਾ…

Read More