Author: onpoint channel

“I’m a Newswriter, “I write about the trending news events happening all over the world.

ਜਲੰਧਰ, 11 ਅਕਤੂਬਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਕੋ-ਐਡ ਵਿਖੇ ਕਾਲਜ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਡਾਕਟਰਾਂ ਦੀ ਟੀਮ ਵੱਲੋਂ 40 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚ ਸਕਦੀ ਹੈ। ਕੈਂਪ ਦੌਰਾਨ ਖੂਨ ਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ, ਕਾਲਜ…

Read More

ਜਲੰਧਰ, 11 ਅਕਤੂਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉੱਤਮ ਇਨਸਾਨ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੇ ਭਵਿੱਖ ਦੇ ਨਿਰਮਾਣ ਲਈ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦਾ ਧਾਰਨੀ ਬਣਾਉਣ ’ਤੇ ਖਾਸ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਹਾਸਲ ਕਰਨਾ ਨਹੀਂ, ਸਗੋਂ ਸੰਸਕਾਰ, ਸੰਵੇਦਨਸ਼ੀਲਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਦਾ ਵਿਕਾਸ ਕਰਨਾ ਵੀ ਹੈ। ਸ਼੍ਰੀ ਕਟਾਰੀਆ ਅੱਜ ਇਥੇ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਵਿੱਦਿਆ ਧਾਮ ਵਿਖੇ ਮੋਬਾਇਲ ਸਾਇੰਸ ਵੈਨ, ਜਿਸ…

Read More

ਜਲੰਧਰ, 10 ਅਕਤੂਬਰ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ‘ਤੇ ਦਲਿਤ ਵਿਰੋਧੀ ਏਜੰਡਾ ਅਪਨਾਉਣ ਦਾ ਦੋਸ਼ ਲਗਾਇਆ, ਜਿਸ ਨਾਲ ਦੇਸ਼ ਭਰ ਦੇ ਦਲਿਤ ਭਾਈਚਾਰੇ ਵਿੱਚ ਵਿਆਪਕ ਰੋਸ ਪੈਦਾ ਹੋਇਆ ਹੈ।ਕੈਬਨਿਟ ਮੰਤਰੀ ਨੇ ਦੋ ਹਾਲੀਆ ਘਟਨਾਵਾਂ- ਚੀਫ਼ ਜਸਟਿਸ ਆਫ਼ ਇੰਡੀਆ (ਸੀ.ਜੇ.ਆਈ.) ‘ਤੇ ਹਮਲੇ ਦੀ ਕੋਸ਼ਿਸ਼ ਅਤੇ ਹਰਿਆਣਾ ਵਿੱਚ ਇੱਕ ਆਈ.ਪੀ.ਐਸ. ਅਧਿਕਾਰੀ ਦੀ ਖੁਦਕੁਸ਼ੀ ਨੂੰ ਦਲਿਤਾਂ ਵਿਰੁੱਧ ਵਧ ਰਹੀ ਅਸਹਿਣਸ਼ੀਲਤਾ ਅਤੇ ਵਿਤਕਰੇ ਦੀਆਂ ਉਦਾਹਰਣਾਂ ਦੱਸਿਆ । ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ…

Read More

ਜਲੰਧਰ, 10 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਜ਼ਿਲ੍ਹਾ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਉਪਰੰਤ ਝੋਨੇ ਦੀ ਲਿਫ਼ਟਿੰਗ ਪ੍ਰਕਿਰਿਆ ਨਾਲੋ-ਨਾਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੰਡੀ ਵਿੱਚ ਝੋਨੇ ਦੀ ਆਮਦ ਵਧੇਗੀ, ਇਸ ਲਈ ਖਰੀਦ ਹੋਏ ਝੋਨੇ ਦੀ ਲਿਫ਼ਟਿੰਗ ਵਿੱਚ ਕੋਈ ਢਿੱਲ ਨਾ ਵਰਤੀ…

Read More

ਜਲੰਧਰ, 10 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੇਸ਼ ਰਾਮ ਉਰਫ਼ ਧੋਨੀ ਵਾਸੀ ਇੰਦਰਾ ਕਲੋਨੀ ਜਲੰਧਰ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ, ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ। ਮੁਲਜ਼ਮ ਮੁਕੇਸ਼ ਰਾਮ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ 9 ਮੁਕੱਦਮੇ ਥਾਣਾ ਡਵੀਜ਼ਨ ਨੰਬਰ 1 ਅਤੇ ਥਾਣਾ ਡਵੀਜ਼ਨ ਨੰਬਰ 2 ਵਿੱਚ…

Read More

ਜਲੰਧਰ, 10 ਅਕਤੂਬਰ : ਸਰਕਾਰੀ ਆਈ.ਟੀ.ਆਈ.(ਇ.) ਕਰਤਾਰਪੁਰ, ਕਾਲਾ ਬਾਹੀਆਂ ਵਿਖੇ ਸੈਸ਼ਨ 2025-26 ਲਈ ਕੋਸਮਟੋਲਜੀ (01) ਲਈ ਆਰਜ਼ੀ ਤੌਰ ‘ਤੇ ਗੈਸਟ ਫੈਕਲਟੀ ਇੰਸਟਰਕਟਰ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਮੈਂਬਰ ਸਕੱਤਰ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੁਣੇ ਗਏ ਉਮੀਦਵਾਰ ਨੂੰ ਉੱਕਾ ਪੁੱਕਾ 15000 ਰੁਪਏ ਪ੍ਰਤੀ ਮਹੀਨਾ ਮਾਣ-ਭੇਟਾ ਦਿੱਤਾ ਜਾਵੇਗਾ। ਯੋਗਤਾ ਅਤੇ ਤਜ਼ੁਰਬੇ ਸਬੰਧੀ ਜਾਣਕਾਰੀ ਵੈਬਸਾਈਟ https//dgt.gov.in/cts_details ਤੋਂ ਹਾਸਲ ਕੀਤੀ ਜਾ ਸਕਦੀ ਹੈ। ਉਮੀਦਵਾਰ ਅਪਲਾਈ ਕਰਨ ਲਈ ਆਪਣੀ ਅਰਜ਼ੀ 15 ਅਕਤੂਬਰ 2025 ਤੱਕ ਡਾਕ ਰਾਹੀਂ ਜਾਂ ਸੰਸਥਾ ਦੀ ਈ-ਮੇਲiti.kartarpur@yahoo.com ਰਾਹੀਂ ਜਾਂ ਦਸਤੀ ਭੇਜ ਸਕਦੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਸੀ. ਆਈ.ਟੀ.ਐਸ.ਯੋਗਤਾ ਰੱਖਣ ਵਾਲੇ ਉਮੀਦਵਾਰ ਨੂੰ ਪਹਿਲ…

Read More

ਲੁਧਿਆਣਾ, 10 ਅਕਤੂਬਰ:ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਸਾਹਨੇਵਾਲ ਹਲਕੇ ਵਿੱਚ ਸੰਪਰਕ ਅਤੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਸੜਕ ਵਿਕਾਸ ਪ੍ਰੋਜੈਕਟਾਂ ਦੀ ਇੱਕ ਲੜੀ ਦਾ ਉਦਘਾਟਨ ਕੀਤਾ। 494.03 ਲੱਖ ਰੁਪਏ ਦੀ ਕੁੱਲ ਲਾਗਤ ਨਾਲ ਕਈ ਕਿਲੋਮੀਟਰ ਦੀ ਲੰਬਾਈ ਵਾਲੇ, ਇਹ ਪ੍ਰੋਜੈਕਟ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਖੇਤਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਕਈ ਮੁੱਖ ਸੜਕਾਂ ਦਾ ਨਿਰਮਾਣ ਅਤੇ ਸੁਧਾਰ ਸ਼ਾਮਲ ਹਨ ਜਿਨ੍ਹਾਂ ਵਿੱਚ 3.60 ਕਿਲੋਮੀਟਰ ਲੰਬੀ ਸੜਕ ਕੱਕਾ ਤੋਂ ਤਾਜਪੁਰ 54.61 ਲੱਖ ਰੁਪਏ ਦੀ ਲਾਗਤ ਨਾਲ, 2.05 ਕਿਲੋਮੀਟਰ ਲੰਬੀ ਸੜਕ ਲੁਧਿਆਣਾ ਰਾਹੋਂ ਰੋਡ ਤੋਂ ਖਵਾਜਕੇ 51.11 ਲੱਖ ਰੁਪਏ…

Read More

ਲੁਧਿਆਣਾ, 10 ਅਕਤੂਬਰ (000) – ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਕੈਂਪਾਕੋਲਾ ਰੋਡ ‘ਤੇ 18.33 ਲੱਖ ਰੁਪਏ ਦੀ ਲਾਗਤ ਨਾਲ 16 ਇੰਚ ਦੀ ਆਰ.ਸੀ.ਸੀ. ਐਨ.ਪੀ-3 ਐਚ.ਡੀ.ਪੀ.ਈ. ਸੀਵਰੇਜ ਲਾਈਨ ਅਤੇ ਡਰੇਨੇਜ ਸਿਸਟਮ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਵਾਰਡ ਨੰਬਰ 34 ਵਿੱਚ ਗੁਰੂ ਨਾਨਕ ਨਗਰ ਵਿਖੇ ਨਵੀਂ ਡੀ.ਆਈ.ਕੇ-7 ਪਾਣੀ ਦੀ ਲਾਈਨ ਵਿਛਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 4 ਇੰਚ ਪਾਈਪਾਂ ਵਿਛਾਈਆਂ ਜਾਣਗੀਆਂ ਜਿਸ ‘ਤੇ ਲਗਭਗ 13 ਲੱਖ ਰੁਪਏ ਖਰਚ ਕੀਤੇ ਜਾਣਗੇ।…

Read More

ਪਾਇਲ, ਖੰਨਾ, (ਲੁਧਿਆਣਾ) 10 ਅਕਤੂਬਰਪਾਇਲ ਖੇਤਰ ਦੇ ਇਤਿਹਾਸਕ ਭਗਵਾਨ ਸ਼ਿਵ ਮੰਦਰ ਵੱਲ ਜਾਣ ਵਾਲੀ ਸੜਕ ਹੁਣ ਬਣਨ ਲੱਗੀ ਹੈ। ਕਈ ਸਾਲਾਂ ਤੋਂ ਟੁੱਟੀ ਹੋਈ ਇਸ ਸੜਕ ਕਾਰਨ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਆਉਣ ਸਮੇਂ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਦੇ ਯਤਨਾਂ ਨਾਲ ਇਹ ਸੁਪਨਾ ਸਾਕਾਰ ਹੋ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਨੀਂਹ ਪੱਥਰ ਰੱਖ ਕੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਹ ਸੜਕ ਖਰਾਬ ਹੋਣ ਕਾਰਨ ਕਾਫੀ ਸਾਲਾਂ ਤੋਂ ਲੋਕਾਂ ਦੀ ਮੁੱਖ ਮੰਗ ਬਣੀ ਹੋਈ ਸੀ। ਉਨ੍ਹਾਂ ਨੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਇਸ ਤੋਂ…

Read More

ਲੁਧਿਆਣਾ, 10 ਅਕਤੂਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਬੁਨਿਆਦੀ ਢਾਂਚੇ ਵਿੱਚ ਵਿਸਥਾਰ ਕਰਦਿਆਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਅਧੀਨ ਕਰੋਲ ਬਾਗ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਉਦਘਾਟਨ ਸਮਾਰੋਹ ਮੌਕੇ ਕੌਂਸਲਰ ਅਸ਼ੋਕ ਕੁਮਾਰ, ਕੌਂਸਲਰ ਅਮਨ ਬੱਗਾ, ਐਕਸੀਅਨ ਸੰਜੀਵ, ਐਸ.ਡੀ.ਓ. ਅਕਸ਼ੇ ਬਾਂਸਲ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 32 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਹੀਲੇ ਸੜਕ ਨਿਰਮਾਣ ਕਾਰਜ਼ਾਂ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਨਾ ਕੀਤਾ ਜਾਵੇ। ਵਿਧਾਇਕ ਮਦਨ ਲਾਲ ਬੱਗਾ…

Read More