- ਰਾਸ਼ਟਰਪਤੀ Droupadi Murmu ਨਾਲ ਕੀਤੀ ਮੁਲਾਕਾਤ World Champion ਭਾਰਤੀ ਮਹਿਲਾ ਟੀਮ ਨੇ
- ਅਗਵਾ ਹੋਏ ਪੱਤਰਕਾਰ ਨੂੰ 12 ਘੰਟਿਆਂ ‘ਚ ਸਹੀ ਸਲਾਮਤ ਛੁਡਵਾ ਕੇ ਮੋਹਾਲੀ ਪੁਲਿਸ ਵੱਲੋਂ ਦੋਸ਼ੀ ਗ੍ਰਿਫ਼ਤਾਰ
- ਅੱਜ High Court ‘ਚ ਹੋਈ ਸੁਣਵਾਈ! Bikram Majithia ਦੀ ਜ਼ਮਾਨਤ ਪਟੀਸ਼ਨ ‘ਤੇ
- ਭੁੱਲਰ ਦੇ ਵਿਚੋਲੇ Krishnu ਨੂੰ 14 ਦਿਨਾਂ ਦੀ ਜ਼ੂਡੀਸ਼ੀਅਲ ਹਿਰਾਸਤ ‘ਚ ਭੇਜਿਆ
- *ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 7 ਨਵੰਬਰ ਨੂੰ
- ਹਲਕਾ ਪੂਰਬੀ ਦੇ ਹਰੇਕ ਵਾਰਡ ਦੀ ਸੜਕ/ਗਲੀ ਨੂੰ ਦਿੱਤਾ ਜਾਵੇਗਾ ਮਾਡਲ ਰੂਪ – ਦਲਜੀਤ ਸਿੰਘ ਭੋਲਾ ਗਰੇਵਾਲ
- ਸ਼ਹੀਦ ਪਰਮਜੀਤ ਸਿੰਘ ਸਕੂਲ ਆਫ਼ ਐਮੀਨੈਂਸ, ਪਿੰਡ ਗਿੱਲ ਦੇ ਵਿਦਿਆਰਥੀਆਂ ਦਾ ਪੀ.ਏ.ਯੂ. ਲੁਧਿਆਣਾ ਦਾ ਵਿੱਦਿਅਕ ਦੌਰਾ
- ਖੰਨਾ ਵਿਖੇ ਨਗਰ ਕੌਂਸਲ ਤੋਂ ਬਿਨਾਂ ਮਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 17 ਜੂਨ, 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੀਰਵਾਰ ਨੂੰ ਹੋਣ ਵਾਲੀ ਵੋਟਿੰਗ ਨੂੰ ਸੁਚਾਰੂ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ 18 ਜੂਨ ਬੁੱਧਵਾਰ ਨੂੰ 194 ਪੋਲਿੰਗ ਪਾਰਟੀਆਂ, ਜਿਨ੍ਹਾਂ ਵਿੱਚ 194 ਪ੍ਰੀਜ਼ਾਈਡਿੰਗ ਅਫਸਰ (ਪੀ.ਆਰ.ਓ), 194 ਸਹਾਇਕ ਪ੍ਰੀਜ਼ਾਈਡਿੰਗ ਅਫਸਰ (ਏ.ਪੀ.ਆਰ.ਓ) ਅਤੇ 388 ਪੋਲਿੰਗ ਅਫਸਰ (ਪੀ.ਓ) ਸ਼ਾਮਲ ਹਨ, ਨੂੰ ਪੋਲਿੰਗ ਸਟੇਸ਼ਨਾਂ ‘ਤੇ ਭੇਜਿਆ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓ) ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਡਿਸਪੈਚ ਸੈਂਟਰ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਤੋਂ ਪੋਲਿੰਗ ਪਾਰਟੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਪੋਲਿੰਗ ਸਟੇਸ਼ਨਾਂ ‘ਤੇ ਸਮੇਂ ਸਿਰ ਭੇਜਣ।…
ਲੁਧਿਆਣਾ, 17 ਜੂਨ, 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਪ੍ਰਸ਼ਾਸਨ ਨੇ ਹਲਕੇ ਵਿੱਚ ਮਾਡਲ, ਗ੍ਰੀਨ, ਪੀ.ਡਬਲਯੂ.ਡੀ ਅਤੇ ਮਹਿਲਾ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਹਨ। ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਨੂੰ ਹੋਵੇਗੀ। ਵੇਰਵੇ ਦਾ ਖੁਲਾਸਾ ਕਰਦੇ ਹੋਏ ਡਿਪਟੀ ਕਮਿਸ਼ਨਰ (ਡੀ.ਸੀ)-ਕਮ-ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅਪੰਗ ਵਿਅਕਤੀਆਂ (ਪੀ.ਡਬਲਯੂ.ਡੀ) ਪੋਲਿੰਗ ਸਟੇਸ਼ਨ ਦਾ ਪ੍ਰਬੰਧਨ ਸਿਰਫ ਪੀ.ਡਬਲਯੂ.ਡੀ ਸਟਾਫ ਦੁਆਰਾ ਕੀਤਾ ਜਾਵੇਗਾ। ਇਸੇ ਤਰ੍ਹਾਂ ਮਹਿਲਾ ਪੋਲਿੰਗ ਸਟੇਸ਼ਨ ਦਾ ਪ੍ਰਬੰਧਨ ਮਹਿਲਾ ਸਟਾਫ ਦੁਆਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਅੱਗੇ ਦੱਸਿਆ ਕਿ ਗ੍ਰੀਨ ਪੋਲਿੰਗ ਸਟੇਸ਼ਨ ਵਿੱਚ ਹਰਿਆਲੀ ਅਤੇ ਪੌਦੇ ਲਗਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।…
3 ਪੀਬੀ ਗਰਲਜ਼ ਬਟਾਲੀਅਨ ਐਨਸੀਸੀ, ਲੁਧਿਆਣਾ ਦੁਆਰਾ ਆਯੋਜਿਤ ਸਾਲਾਨਾ ਸਿਖਲਾਈ ਕੈਂਪ (ਏਟੀਸੀ-54), 17 ਜੂਨ ਤੋਂ 26 ਜੂਨ 2025 ਤੱਕ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਵਿੱਚ ਕੈਡਿਟਾਂ, ਪੀਆਈ ਸਟਾਫ, ਕਮਾਂਡਿੰਗ ਅਫਸਰ, ਸਿਵਲ ਸਟਾਫ, ਐਸੋਸੀਏਟ ਐਨਸੀਸੀ ਅਫਸਰ (ਏਐਨਓ), ਅਤੇ ਕੇਅਰ-ਟੇਕਿੰਗ ਅਫਸਰ (ਸੀਟੀਓ) ਦੀ ਸਰਗਰਮ ਭਾਗੀਦਾਰੀ ਸ਼ਾਮਲ ਹੈ। ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਬਾਇਓਮੈਟ੍ਰਿਕ ਤਸਦੀਕ ਦੁਆਰਾ ਕੈਡਿਟਾਂ ਦੀ ਹਾਜ਼ਰੀ ਅਤੇ ਭਾਗੀਦਾਰੀ ਰਿਕਾਰਡ ਕੀਤੀ ਜਾ ਰਹੀ ਹੈ। ਕੈਂਪ ਸਰੀਰਕ ਸਿਖਲਾਈ, ਸ਼ਖਸੀਅਤ ਵਿਕਾਸ, ਲੀਡਰਸ਼ਿਪ ਹੁਨਰ ਅਤੇ ਰਾਸ਼ਟਰੀ ਏਕਤਾ ‘ਤੇ ਕੇਂਦ੍ਰਤ ਕਰਦਾ ਹੈ, ਜੋ ਕੈਡਿਟਾਂ ਲਈ ਇੱਕ ਸੰਪੂਰਨ ਅਨੁਭਵ ਪ੍ਰਦਾਨ ਕਰਦਾ ਹੈ। ਕੈਂਪ ਦੀ ਮਿਆਦ ਦੌਰਾਨ ਕੈਡਿਟਾਂ…
ਹੁਸ਼ਿਆਰਪੁਰ, 17 ਜੂਨ :ਪਿੰਡ ਸ਼ਾਹਪੁਰ ਦੇ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਆਖ਼ਿਰਕਾਰ ਹੱਲ ਹੋ ਗਈ ਹੈ, ਜਿਸ ਦਾ ਸਿਹਰਾ ਸਿੱਧਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਐਮ.ਐਲ.ਏ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਜਾਂਦਾ ਹੈ। ਡਿਪਟੀ ਸਪੀਕਰ ਦੀ ਨਿੱਜੀ ਦਿਲਚਸਪੀ ਅਤੇ ਜ਼ਮੀਨੀ ਪੱਧਰ ‘ਤੇ ਲਗਾਤਾਰ ਯਤਨਾਂ ਕਾਰਨ, ਪਿੰਡ ਵਿਚ ਨਵੀਂ ਮੋਟਰ ਅਤੇ ਹੋਰ ਜ਼ਰੂਰੀ ਉਪਕਰਨ ਲਗਾ ਕੇ ਪਾਣੀ ਸਪਲਾਈ ਦੀ ਵਿਵਸਥਾ ਮੁੜ ਚਾਲੂ ਕੀਤੀ ਗਈ। ਹੁਣ ਪਿੰਡ ਵਾਸੀਆਂ ਨੂੰ ਰੋਜ਼ਾਨਾ ਸਾਫ਼ ਅਤੇ ਪੀਣਯੋਗ ਪਾਣੀ ਉਪਲਬੱਧ ਹੋਵੇਗਾ। ਸਥਾਨਕ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਖੁਸ਼ੀ ਦਾ…
ਚੰਡੀਗੜ੍ਹ, 17 ਜੂਨ 2025: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਇਸ ਰਾਹਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੰਸ ਨੂੰ ਆਨਲਾਈਨ ਕਰਵਾ ਸਕਦੇ ਹਨ…
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਚੰਡੀਗੜ੍ਹ, 17 ਜੂਨ : ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸੁਵਿਧਾ ਹਰ ਪੋਲਿੰਗ ਸਟੇਸ਼ਨ ‘ਤੇ ਉਪਲਬਧ ਕਰਵਾਈ ਜਾ ਰਹੀ ਹੈ। ਇਹ ਸਹੂਲਤ ਆ ਰਹੀਆਂ ਜ਼ਿਮਨੀ ਚੋਣਾਂ ਤੋਂ ਲਾਗੂ ਕੀਤੀ ਜਾ ਰਹੀ ਹੈ। ਇਸ ਵਿੱਚ 19 ਜੂਨ ਨੂੰ ਹੋਣ ਵਾਲੀ ਪੰਜਾਬ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਦੀ ਚੋਣ ਵੀ ਸ਼ਾਮਲ ਹੈ। ਇਹ ਨਵੀਂ ਸਹੂਲਤ ਭਾਰਤੀ ਚੋਣ ਕਮਿਸ਼ਨ ਵੱਲੋਂ 23 ਮਈ 2025 ਨੂੰ ਜਾਰੀ ਨਿਰਦੇਸ਼ਾਂ ਦੇ ਅਧਾਰ ‘ਤੇ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਵੋਟਰਾਂ…
ਜਲੰਧਰ, 16 ਜੂਨ -ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬੇਰੁਜਗਾਰੀ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਆਰਥਿਕ ਪਖੋਂ ਸਸ਼ਕਤ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਪਹਿਲਕਦਮੀਆਂ ਕਰਨ ‘ਤੇ ਜ਼ੋਰ ਦਿੱਤਾ ਗਿਆ। ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਸਿਖਲਾਈ (ਰੂਡਸੈਟ) ਸੰਸਥਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਸਾਰੇ ਵਿਭਾਗਾਂ ਨੂੰ ਵੱਖ ਵੱਖ ਸਕੀਮਾਂ ਤੇ ਪ੍ਰੋਗਰਾਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਿਸ ਲਿਆਉਣ ਲਈ…
ਚੰਡੀਗੜ੍ਹ, 16 ਜੂਨ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਤਿੰਨ ਪ੍ਰਮੁੱਖ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਸ਼ਾਮਲ ਹਨ। ਉਨ੍ਹਾਂ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਇਹ ਕਾਂਗਰਸ ਲਈ ਇੱਕ ਸਵਾਗਤਯੋਗ ਘਟਨਾ ਹੈ, ਕਿਉਂਕਿ ਪੰਜਾਬ ਭਰ ਵਿੱਚ ਕਾਂਗਰਸ…
ਲੁਧਿਆਣਾ, 16 ਜੂਨ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਭਾਗ ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 1 ਜੁਲਾਈ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀਆਂ ਕਲਾਸਾਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪੰਜਾਬੀ ਭਵਨ ਲੁਧਿਆਣਾ ਵਿਖੇ ਲੱਗਣਗੀਆਂ ਅਤੇ ਉਰਦੂ ਦੇ ਇਸ ਕੋਰਸ ਲਈ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ ਜਿਸ ਵਿੱਚ ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ…
ਸੁਖਮਿੰਦਰ ਭੰਗੂ ਲੁਧਿਆਣਾ, 16 ਜੂਨ, 2025 : ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ‘ਨੋ ਫਲਾਈਂਗ ਜ਼ੋਨ’ ਘੋਸ਼ਿਤ ਕੀਤਾ ਹੈ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ।ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ।ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਇਸ ਹੁਕਮ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੁਲਿਸ ਕਮਿਸ਼ਨਰ ਲੁਧਿਆਣਾ,…

