Author: onpoint channel

“I’m a Newswriter, “I write about the trending news events happening all over the world.

  ਲੁਧਿਆਣਾ, 15 ਜੂਨ (000) – ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੋਧੇਵਾਲ ਬਸਤੀ ਵਿਖੇ ਹਾਜ਼ਰੀ ਲਗਵਾਈ।ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਤ ਕਬੀਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਕਬੀਰ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ।ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਤੋਂ…

Read More

ਲੁਧਿਆਣਾ, 15 ਜੂਨ, 2025ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਦੌਰਾ ਕੀਤਾ।ਰੋਹਿਤ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ੀ ਜ਼ਿਮਨੀ ਚੋਣ ਕਰਵਾਉਣ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਇਨ੍ਹਾਂ ਥਾਵਾਂ ‘ਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਥਾਵਾਂ ‘ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਟਰਾਂਗ ਰੂਮਾਂ ਅਤੇ ਗਿਣਤੀ…

Read More

ਲੁਧਿਆਣਾ, 15 ਜੂਨ (000) – ਮੱਛੀ ਪਾਲਣ ਵਿਭਾਗ ਵੱਲੋਂ ਹੋਲਸੇਲ ਮੱਛੀ ਮੰਡੀ, ਤਾਜਪੁਰ ਰੋਡ ਵਿਖੇ ਅਚਨਚੇਤ ਚੈਕਿੰਗ ਕਰਦਿਆਂ 2 ਕੁਇੰਟਲ ਪਾਬੰਦੀਸ਼ੁਦਾ ਮੰਗੂਰ ਮੱਛੀ ਬਰਾਮਦ ਕੀਤੀ ਗਈ।ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਜਤਿੰਦਰ ਸਿੰਘ ਗਰੇਵਾਲ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ ਗੁਰਪ੍ਰੀਤ ਸਿੰਘ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਆਈ.ਏ.ਐਸ. ਦੀ ਯੋਗ ਅਗਵਾਈ ਹੇਠ ਅੱਜ ਹੋਲਸੇਲ ਮੱਛੀ ਮੰਡੀ, ਤਾਜਪੁਰ ਰੋਡ, ਲੁਧਿਆਣਾ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਦੁਕਾਨ ਨੰਬਰ 23 ਵਿੱਚੋਂ ਲਗਭਗ 2 ਕੁਇੰਟਲ ਪਾਬੰਦੀਸ਼ੁਦਾ ਮੰਗੂਰ ਮੱਛੀ ਬਰਾਮਦ ਕੀਤੀ ਗਈ। ਦੁਕਾਨਦਾਰ ਨੂੰ ਪਾਬੰਦੀਸ਼ੁਦਾ ਮੰਗੂਰ ਮੱਛੀ ਨਾ ਵੇਚਣ…

Read More

ਚੰਡੀਗੜ੍ਹ/ਲੁਧਿਆਣਾ, 15 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ ਅਪਰਾਧੀਆਂ ਨੂੰ…

Read More

ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ 16 ਸਾਲਾ ਵਿਦਿਆਰਥੀ ਅਯਾਨ ਮਿੱਤਲ ਦੀ ਉਸਦੀ ਮਿਸਾਲੀ ਪਹਿਲਕਦਮੀ ‘ਖਰੋਮਾ’, ਜੋ ਕਿ ਨਿਊਰੋਡਾਇਵਰਸ ਲੋੜਾਂ ਵਾਲੇ ਬੱਚਿਆਂ ਦੇ ਜੀਵਨ ਨੂੰ ਬਦਲ ਰਹੀ ਹੈ, ਲਈ ਭਰਪੂਰ ਪ੍ਰਸ਼ੰਸਾ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖਰੋਮਾ’ ਰਾਹੀਂ ਅਯਾਨ ਵੱਲੋਂ ਆਟਿਜ਼ਮ ਵਾਲੇ ਬੱਚਿਆਂ ਵੱਲੋਂ ਬਣਾਈਆਂ ਗਈਆਂ ਕਲਾਕ੍ਰਿਤੀਆਂ ਨੂੰ ਸਕੂਲ ਨੋਟਬੁੱਕਸ ‘ਤੇ ਪ੍ਰਦਰਸ਼ਿਤ ਕਰਨ ਲਈ ਸੋਚ ਆਟਿਜ਼ਮ ਸੁਸਾਇਟੀ ਆਫ਼ ਪੰਜਾਬ ਨਾਲ ਰਚਨਾਤਮਕ ਤੌਰ ‘ਤੇ ਸਹਿਯੋਗ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਕਰੀ ਤੋਂ ਪ੍ਰਾਪਤ ਸਾਰੀ ਆਮਦਨ ਸਿੱਧੇ ਤੌਰ ‘ਤੇ ਸਮਾਜ ਦੇ ਨਿਊਰੋਡਾਇਵਰਸ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ…

Read More

ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਸਰਗਰਮ ਪੁਲਿਸ ਪੈਟਰੋਲਿੰਗ ਟੀਮਾਂ ਰਾਹੀਂ ਬਾਜ਼ ਅੱਖ ਰੱਖੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਦੋਂ ਸ਼ਹਿਰ ਵਾਸੀ ਰਾਤ ਨੂੰ ਸੌਂ ਰਹੇ ਹੁੰਦੇ ਹਨ ਤਾਂ ਕਮਿਸ਼ਨਰੇਟ ਪੁਲਿਸ ਚੌਕਸ ਰਹਿੰਦੇ ਹੋਏ ਇਹ ਯਕੀਨੀ ਬਣਾਉਂਦੀ ਹੈ ਕਿ ਹਨੇਰੇ ਹਨੇਰੇ ਦੀ ਆੜ ਵਿੱਚ ਕੋਈ ਵੀ ਜਗ੍ਹਾ ਬਿਨਾਂ ਚੈਕਿੰਗ ਤੋਂ ਨਾ ਰਹੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਰਾਤ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 46 ਰੋਟੇਟਿੰਗ ਨਾਕੇ ਸਥਾਪਤ ਕੀਤੇ ਜਾਂਦੇ। ਉਨ੍ਹਾਂ ਕਿਹਾ…

Read More

ਲੁਧਿਆਣਾ, 14 ਜੂਨ 2025 :ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਨੂੰ ਸਮਰਪਿਤ ਪਿਤਾ ਦਿਵਸ ਸਮਾਰੋਹ ਦੌਰਾਨ ਮਨਮੋਹਕ ਪ੍ਰਦਰਸ਼ਨ ਕਰਦੇ ਹੋਏ, ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ 19 ਜੂਨ, 2025 ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੌਰਾਨ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਈ।ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਖਰਚ ਆਬਜ਼ਰਵਰ ਇੰਦਾਨਾ ਅਸ਼ੋਕ ਕੁਮਾਰ ਆਈ.ਆਰ.ਐਸ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ ਜਦੋਂ ਕਿ ਡਿਪਟੀ ਕਮਿਸ਼ਨਰ (ਡੀ.ਸੀ.)-ਕਮ-ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ.) ਹਿਮਾਂਸ਼ੂ ਜੈਨ ਨੂੰ ਸਮਾਗਮ ਦੌਰਾਨ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਡੀ.ਸੀ ਹੁਸ਼ਿਆਰਪੁਰ ਆਸ਼ਿਕਾ ਜੈਨ, ਡਾ. ਨਿਰੂਪਮਾ ਵੇਣੀਗੱਲਾ, ਏ.ਡੀ.ਸੀ ਅਮਰਜੀਤ ਬੈਂਸ…

Read More

ਲੁਧਿਆਣਾ, 14 ਜੂਨ 2025 – ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਦੇ ਦੌਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਲੋਕਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਵੱਲੋਂ ਪੰਜਾਬ ਦੇ ਜਲ ਸਰੋਤਾਂ ਦੇ ਇਤਿਹਾਸਕ ਸ਼ੋਸ਼ਣ ਤੋਂ ਨਿਰਾਸ਼ ਨਾਗਰਿਕਾਂ ਨੇ ਮੁੱਖ ਮੰਤਰੀ ਦੇ ਕਾਫ਼ਲੇ ਦਾ ਵਿਰੋਧ ਕੀਤਾ, ਕਾਲੇ ਝੰਡੇ ਦਿਖਾ ਕੇ “ਪੰਜਾਬ ਦੇ ਪਾਣੀਆਂ ਦੇ ਚੋਰ ਮੁਰਦਾਬਾਦ” ਦੇ ਨਾਅਰੇ ਲਗਾਏ।ਸੈਂਕੜੇ ਲੋਕਾਂ ਨੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ, ਜੋ ਦਹਾਕਿਆਂ ਪੁਰਾਣੇ ਪਾਣੀ ਦੀ ਵੰਡ ਦੇ ਮੁੱਦੇ ‘ਤੇ ਪੰਜਾਬੀਆਂ ਵਿੱਚ ਵੱਧ ਰਹੇ ਗ਼ੁੱਸੇ ਨੂੰ…

Read More

ਲੁਧਿਆਣਾ, 14 ਜੂਨ 2025- ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਦੋ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਆਪ ਆਗੂਆਂ ਨੇ ਅਰੋੜਾ ਦੇ ਅਸਾਧਾਰਨ ਯੋਗਦਾਨ ਅਤੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਅਤੇ ਵੋਟਰਾਂ ਨੂੰ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ ‘ਝਾੜੂ’ ਦਾ ਬਟਨ ਦਬਾ ਕ ਆਪ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਆਪਣੇ ਸੰਬੋਧਨ ਦੌਰਾਨ ਸੰਜੀਵ ਅਰੋੜਾ ਨੇ ਇੱਕ ਸੰਸਦ ਮੈਂਬਰ ਵਜੋਂ ਆਪਣੇ ਕੰਮ, ਖ਼ਾਸ ਕਰਕੇ ਸਕੂਲਾਂ ਅਤੇ ਹਸਪਤਾਲਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਗਏ…

Read More