Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 11 ਜੂਨ 2025- UPSC ਯਾਨੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਪ੍ਰੀਲਿਮਜ਼ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਹ ਪ੍ਰੀਖਿਆ 25 ਮਈ ਨੂੰ ਹੋਈ ਸੀ। ਉਮੀਦਵਾਰ upsc.gov.in ‘ਤੇ ਜਾ ਕੇ ਨਤੀਜਾ ਦੇਖ ਸਕਦੇ ਹਨ।ਪ੍ਰੀਖਿਆ ਵਿੱਚ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਹੁਣ 22 ਅਗਸਤ ਨੂੰ ਮੇਨ ਪ੍ਰੀਖਿਆ ਦੇਣੀ ਪਵੇਗੀ। 979 ਅਸਾਮੀਆਂ ਲਈ 10 ਲੱਖ ਤੋਂ ਵੱਧ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ।ਇਸ ਤਰ੍ਹਾਂ ਨਤੀਜਾ ਦੇਖੋ…UPSC ਦੀ ਅਧਿਕਾਰਤ ਵੈੱਬਸਾਈਟ upsc.gov.in ‘ਤੇ ਜਾਓ।ਹੋਮ ਪੇਜ ‘ਤੇ ‘ਵਟਸ ਨਿਊ’ ‘ਤੇ ਕਲਿੱਕ ਕਰੋ।ਸਿਵਲ ਸੇਵਾਵਾਂ ਪ੍ਰੀਲਿਮਜ਼ ਨਤੀਜਾ 2025 PDF ‘ਤੇ ਕਲਿੱਕ ਕਰੋ।ਤੁਸੀਂ ਮੇਨ ਲਈ ਚੁਣੇ ਗਏ ਉਮੀਦਵਾਰਾਂ ਦੇ ਰੋਲ ਨੰਬਰਾਂ ਦੀ ਸੂਚੀ ਵੇਖੋਗੇ। 

Read More

ਚੰਡੀਗੜ੍ਹ, 11 ਜੂਨ, 2025: ਕਰਨਲ ਪੁਸ਼ਪਿੰਦਰ ਬਾਠ ਦੇ ਪਰਿਵਾਰ ਨੇ ਅੱਜ ਇੱਕ ਵਾਰ ਫਿਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ, ਹਮਲਾ ਮਾਮਲੇ ਵਿੱਚ ਦੋਸ਼ੀ ਪੁਲਿਸ ਕਰਮਚਾਰੀਆਂ ਵਿਰੁੱਧ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਮੰਗ ਪੱਤਰ ਸੌਂਪਦੇ ਹੋਏ, ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਕੁਝ ਸੀਨੀਅਰ ਪੁਲਿਸ ਅਧਿਕਾਰੀ ਦੋਸ਼ੀਆਂ ਨੂੰ ਬਚਾ ਰਹੇ ਹਨ, ਜਿਸ ਨਾਲ ਨਿਆਂ ਵਿੱਚ ਰੁਕਾਵਟ ਆ ਰਹੀ ਹੈ।ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਕਿਹਾ ਕਿ ਪਰਿਵਾਰ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਦੇ ਅਧੀਨ ਚੰਡੀਗੜ੍ਹ ਪੁਲਿਸ ਦੁਆਰਾ ਚੱਲ ਰਹੀ ਜਾਂਚ ਨੂੰ ਸਵੀਕਾਰ ਕਰਦਾ ਹੈ। ਉਨ੍ਹਾਂ ਦੱਸਿਆ…

Read More

ਲੁਧਿਆਣਾ, 11 ਜੂਨ, 2025: ਤੇਜ਼ ਗਰਮੀ ਦੇ ਬਾਵਜੂਦ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਆਮ ਆਦਮੀ ਪਾਰਟੀ (ਆਪ) ਦੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਸੀਟ ਲਈ ਉਮੀਦਵਾਰ, ਬੁੱਧਵਾਰ ਨੂੰ ਸ਼ਹਿਰ ਭਰ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਰਹੇ।ਮਾਲ ਐਨਕਲੇਵ (ਵਾਰਡ ਨੰਬਰ 71) ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ, ਅਰੋੜਾ ਨੇ ਵੋਟਰਾਂ ਨੂੰ ਵੱਡੀ ਗਿਣਤੀਵਿੱਚ ਵੋਟਾਂ ਪਾਉਣ ਅਤੇ ਸ਼ਹਿਰ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਵੋਟ ਪਾਉਣ ਦੀ ਜ਼ੋਰਦਾਰ ਅਪੀਲ ਕੀਤੀ। ਪਿਛਲੇ ਤਿੰਨ ਸਾਲਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਹੁਣ ਉਨ੍ਹਾਂ ਨੂੰ ਵੋਟ ਪਾਉਣ…

Read More

ਸ੍ਰੀ ਮੁਕਤਸਰ ਸਾਹਿਬ/ਮਲੋਟ, 11 ਜੂਨਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਆਪੋ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ ਬਹੁਤੇ ਮਸਲਿਆਂ ਦਾ ਮੌਕੇ ‘ਤੇ ਹੀ ਹੱਲ…

Read More

ਲੁਧਿਆਣਾ, 11 ਜੂਨ, 2025: ਰਾਜ ਸਭਾ ਮੈਂਬਰ ਅਤੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਹਰਨਾਮ ਨਗਰ ਵਿਖੇ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦਾ ਦੌਰਾ ਕੀਤਾ। ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਨਗਰ ਕੌਂਸਲਰ ਗੁਰਕਰਨ ਸਿੰਘ ਟੀਨਾ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਹਰਨਾਮ ਨਗਰ) ਦੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਸਲੂਜਾ ਵੀ ਇਸ ਦੌਰੇ ਦੌਰਾਨ ਮੌਜੂਦ ਸਨ।ਆਪਣੇ ਦੌਰੇ ਦੌਰਾਨ, ਅਰੋੜਾ ਨੇ ਹਸਪਤਾਲ ਦੇ ਪਰਿਸਰ ਦਾ ਦੌਰਾ ਕੀਤਾ ਅਤੇ ਲੋੜਵੰਦਾ ਦੀ ਭਲਾਈ ਲਈ ਗੁਰਦੁਆਰਾ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਚੈਰੀਟੇਬਲ ਡਾਕਟਰੀ ਸੇਵਾਵਾਂ ਦੀ…

Read More

ਅਸ਼ੋਕ ਵਰਮਾਬਠਿੰਡਾ, 11ਜੂਨ 2025:  ਨਾਮਵਰ ਕੌਮਾਂਤਰੀ ਗਾਇਕ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਬਾਰੇ ਬਣੀ ਦਸਤਾਵੇਜ਼ੀ ਫਿਲਮ ਨੂੰ ਲੈਕੇ ਮਾਮਲਾ ਅਦਾਲਤ ’ਚ ਜਾਣ ਦੇ ਬਾਵਜੂਦ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਦੇਖਣ ਲਈ ਵਹੀਰਾਂ ਖੱਤ ਦਿੱਤੀਆਂ ਹਨ। ਆਮ ਲੋਕਾਂ ਦੇ ਇਸ ਰੁਝਾਨ ਦਾ ਕਾਰਨ ਅਦਾਲਤ ਵੱਲੋਂ ਰੋਕ ਲਾਉਣ ਦੀ ਸੰਭਾਵਨਾ ਮੰਨਿਆ ਜਾ ਰਿਹਾ ਹੈ। ਰਿਲੀਜ਼ ਹੋਣ ਪਿੱਛੋਂ ‘ਦਾ ਕਿਲਿੰਗ ਕਾਲ’ ਨਾਮੀ ਦਸਤਾਵੇਜ਼ੀ ਦੇ ਪਹਿਲੇ ਐਪੀਸੋਡ ਨੂੰ ਕਰੀਬ 12 ਘੰਟਿਆਂ ਅੰਦਰ ਪੌਣੇ ਦੋ ਲੱਖ ਦੇ ਨੇੜੇ ਤੇੜੇ ਲੋਕ ਦੇਖ ਚੁੱਕੇ ਹਨ ਜਦੋਂਕਿ ਦੂਸਰਾ ਐਪੀਸੋਡ ਦੇਖਣ ਵਾਲਿਆਂ ਦੀ ਗਿਣਤੀ ਏਦੂੰ ਅੱਧੀ ਹੈ। ਇਹ ਅੰਕੜਾ ’ਚ ਲਗਾਤਾਰ ਵਧ ਰਿਹਾ ਹੈ ਜਿਸ ਦੇ ਦੇਰ…

Read More

ਸੁਖਮਿੰਦਰ ਭੰਗੂ ਲੁਧਿਆਣਾ, 11 ਜੂਨ, 2025 :ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਪਾਰਦਰਸ਼ੀ ਬਣਾਉਣ ਲਈ ਅੱਗੇ ਵਧਦੇ ਹੋਏ ਡਿਪਟੀ ਕਮਿਸ਼ਨਰ (ਡੀ.ਸੀ)-ਕਮ-ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ) ਦੀ ਕਿਸੇ ਵੀ ਉਲੰਘਣਾ ਸੰਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਮੋਬਾਈਲ ਐਪਲੀਕੇਸ਼ਨ cVIGIL ਦੀ ਵਰਤੋਂ ਕਰਨ।ਵੇਰਵੇ ਦੱਸਦੇ ਹੋਏ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ cVIGIL ਐਪ ਰਾਹੀਂ ਜਮ੍ਹਾਂ ਕਰਵਾਈਆਂ ਗਈਆਂ ਸ਼ਿਕਾਇਤਾਂ ਜਮ੍ਹਾਂ ਕਰਵਾਉਣ ਦੇ 100 ਮਿੰਟਾਂ ਦੇ ਅੰਦਰ ਹੱਲ ਕੀਤੀਆਂ ਜਾਂਦੀਆਂ ਹਨ। 25 ਮਈ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਮੋਬਾਈਲ ਐਪਲੀਕੇਸ਼ਨ ਰਾਹੀਂ 556 ਸ਼ਿਕਾਇਤਾਂ ਪ੍ਰਾਪਤ ਹੋਈਆਂ…

Read More

ਮੋਗਾ, 10 ਜੂਨ 2025- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੁਲਿਸ ਲਾਈਨ ਮੋਗਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਹੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵੱਲੋਂ ਕਰੀਬ 50 ਕੇਸਾਂ ਦੀ ਸੁਣਵਾਈ ਕੀਤੀ ਗਈ।ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈ, ਕਿਉਂਕਿ ਕਈਂ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂ,…

Read More

ਮੋਗਾ , 10 ਜੂਨ, ʻਪੀ.ਐਮ. ਸੁਰਯਾ ਘਰ ਮੁਫਤ ਬਿਜਲੀ ਯੋਜਨਾʼ ਅਧੀਨ ਮੋਗਾ ਜ਼ਿਲ੍ਹੇ ਦੇ ਅੱਠ ਪਿੰਡ ਚੁਣੇ ਗਏ ਹਨ, ਜਿਹਨਾਂ ਦੀ ਆਬਾਦੀ 5 ਹਜਾਰ ਤੋਂ ਉਪਰ ਹੈ। ਇਹਨਾਂ ਪਿੰਡਾਂ ਵਿੱਚ ਸੋਲਰ ਮੁਕਬਲੇ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਬੀ.ਡੀ.ਓ.ਜ, ਡੀ.ਐਮ. ਪੇਡਾ ਦਿਲਪ੍ਰੀਤ ਸਿੰਘ ਤੋਂ ਪੀ.ਐਮ. ਸੁਰਯਾ ਘਰ ਮੁਫਤ ਬਿਜਲੀ ਯੋਜਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਰੱਖੀ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ।ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਚੁਣੇ ਗਏ ਪਿੰਡਾਂ ਵਿੱਚ ਬਲਾਕ ਮੋਗਾ-1 ਵਿੱਚ ਪਿੰਡ ਡਾਲਾ, ਦੌਧਰ ਸ਼ਰਕੀ, ਬਲਾਕ ਬਾਘਾਪੁਰਾਣਾ ਵਿੱਚ ਘੋਲੀਆ ਕਲਾਂ, ਬਲਾਕ ਨਿਹਾਲ ਸਿੰਘ ਵਾਲਾ ਵਿੱਚ…

Read More

ਐਸ.ਏ.ਐਸ. ਨਗਰ (ਮੋਹਾਲੀ), 10 ਜੂਨ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ…

Read More