- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
- ਨਸ਼ਿਆਂ ਖਿਲਾਫ ਜਾਣਕਾਰੀ ਦੇਣ ਲਈ 9779100200 ਸੇਫ ਪੰਜਾਬ ਹੈਲਪਲਾਈਨ ‘ਤੇ ਸੰਪਰਕ ਕੀਤਾ ਜਾ
- 58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
- ਅੰਡਰ -19 ਤੇ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਕਰ ਜ਼ਿਲ੍ਹਾ ਸੰਗਰੂਰ
- ਪੰਜਾਬ ਸਰਕਾਰ ਨੇ ਮੁਹਾਲੀ ਹਵਾਈ ਅੱਡੇ ਤੇ ਜੱਗ ਜੈਤੂ ਖਿਡਾਰਨਾਂ ਦਾ ਸਵਾਗਤ ਕੀਤਾ
- 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ
- AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ,Google ਨੇ ਕੀਤਾ Alert
- ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 39 ‘ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 8 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 144 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.7 ਕਿਲੋਗ੍ਰਾਮ ਹੈਰੋਇਨ ਅਤੇ 440 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 99 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 16,492 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ…
ਲੁਧਿਆਣਾ, 8 ਜੂਨ 2025 – ਆਮ ਆਦਮੀ ਪਾਰਟੀ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਝੂਠੇ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ ਹੈ। ਸਿਰਸਾ ਨੂੰ ਆੜੇ ਹੱਥੀਂ ਲੈਂਦਿਆਂ ਕਲਸੀ ਨੇ ਕਿਹਾ ਮੈਂ ਸੁਣਿਆ ਸੀ ਕਿ ਸਿਆਸਤਦਾਨ ਝੂਠ ਬੋਲਦੇ ਹਨ, ਪਰ ਇੰਨਾ ਨੰਗਾ ਅਤੇ ਸਫ਼ੇਦ ਝੂਠ ਕੋਈ ਬੋਲੇਗਾ, ਇਹ ਪਹਿਲੀ ਵਾਰ ਦੇਖਿਆ ਹੈ।ਸ਼ੈਰੀ ਕਲਸੀ ਨੇ ਕਿਹਾ ਕਿ ਸਿਰਸਾ ਦਾ ਪ੍ਰੈੱਸ ਕਾਨਫ਼ਰੰਸ ਵਿੱਚ ਇਹ ਬਿਆਨ ਕਿ ਆਮ ਆਦਮੀ ਪਾਰਟੀ ਕਾਰਨ ਪੰਜਾਬ ਦੇ ਹਰ ਘਰ ਵਿੱਚ ਨਸ਼ਾ ਪਹੁੰਚ ਗਿਆ ਹੈ, ਇੱਕ ਸਰਾਸਰ ਝੂਠ ਅਤੇ ਸ਼ਰਮਨਾਕ ਬਿਆਨ ਹੈ। ਉਨ੍ਹਾਂ ਸਿਰਸਾ…
ਲੁਧਿਆਣਾ, 8 ਜੂਨ, 2025 :ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਜਮੀਨ ਦੇ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਤਾਰ ਗਿਰਾਵਟ ਅਤੇ ਝੋਨੇ ਦੀ ਫ਼ਸਲ ਦੇ ਮੰਡੀਕਰਨ ਵਿੱਚ ਪੈਦਾ ਹੋ ਰਹੀ ਸਮੱਸਿਆ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੀ ਸਿਫਾਰਿਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਵਿਕਰੀ ਅਤੇ ਬਿਜਾਈ ਤੇ ਰੋਕ ਲਗਾਈ ਗਈ ਹੈ। ਜਿਸ ਦੀ ਪਾਲਣਾ ਹਿੱਤ ਇਸ ਵਾਰ ਜਿਲ੍ਹਾ ਲੁਧਿਆਣਾ ਵਿੱਚ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿਕਰੀ ਨਹੀਂ ਹੋਈ।ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਲੰਮੇ ਸਮੇਂ ਵਾਲੀਆਂ ਕਿਸਮਾਂ ਦੀ ਬਿਜਾਈ…
ਲੁਧਿਆਣਾ, 8 ਜੂਨ, 2025 :ਸਹਾਇਕ ਕਮਿਸ਼ਨਰ ਸਟੇਟ ਟੈਕਸ ਲੁਧਿਆਣਾ-3 ਸ਼੍ਰੀਮਤੀ ਸ਼ੀਨੀ ਸਿੰਘ ਦੇ ਨਿਰਦੇਸ਼ਾਂ ‘ਤੇ ਮਾਤਾ ਰਾਣੀ ਚੌਕ ਜਿਸਨੂੰ ਇਲੈਕਟ੍ਰਾਨਿਕ ਸਾਮਾਨ ਅਤੇ ਮੋਬਾਈਲ ਫੋਨਾਂ ਦਾ ਕੇਂਦਰ ਕਿਹਾ ਜਾਂਦਾ ਹੈ ਅਤੇ ਅਕਾਲਗੜ੍ਹ ਮਾਰਕੀਟ ਜੋ ਕਿ ਰੈਡੀਮੇਡ ਕੱਪੜਿਆਂ ਅਤੇ ਹੌਜ਼ਰੀ ਸਾਮਾਨ ਦੀ ਥੋਕ ਮਾਰਕੀਟ ਵਜੋਂ ਮਸ਼ਹੂਰ ਹੈ ਵਿਖੇ ਦੋ ਜੀ.ਐਸ.ਟੀ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਕੈਂਪ ਦੌਰਾਨ ਕਈ ਛੋਟੇ ਦੁਕਾਨਦਾਰਾਂ ਨੂੰ ਜੀ.ਐਸ.ਟੀ ਰਜਿਸਟ੍ਰੇਸ਼ਨ ਦੇ ਲਾਭਾਂ ਅਤੇ ਕਾਨੂੰਨੀ ਪਾਲਣਾ ਬਾਰੇ ਜਾਗਰੂਕ ਕੀਤਾ ਗਿਆ। ਇਲੈਕਟ੍ਰਾਨਿਕ ਸਾਮਾਨ, ਮੋਬਾਈਲ ਸੈੱਟ ਅਤੇ ਰੈਡੀਮੇਡ ਕੱਪੜਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਵੱਖ-ਵੱਖ ਅਹੁਦੇਦਾਰਾਂ ਨੇ ਕੈਂਪਾਂ ਵਿੱਚ ਸ਼ਿਰਕਤ ਕੀਤੀ। ਰਾਜ ਜੀ.ਐਸ.ਟੀ ਵਿਭਾਗ ਲੁਧਿਆਣਾ-3 ਦੇ ਅਧਿਕਾਰੀ ਸ਼੍ਰੀ ਸੁਖਵਿੰਦਰ…
ਲੁਧਿਆਣਾ, 8 ਜੂਨ 2025 – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਪਲਟਵਾਰ ਕਰਦੇ ਹੋਏ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ ਯਕੀਨੀ ਜਿੱਤ ਬਾਰੇ ਵੜਿੰਗ ਦੇ ਸ਼ੇਖੀ ਭਰੇ ਦਾਅਵੇ ਨਾ ਤਾਂ ਵਿਸ਼ਵਾਸ ਅਤੇ ਨਾ ਹੀ ਤਾਕਤ ਨੂੰ ਦਰਸਾਉਂਦੇ ਹਨ, ਸਿਰਫ਼ ਭਰਮ ਨੂੰ ਦਰਸਾਉਂਦੇ ਹਨ। ਕਲਸੀ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕਾਂਗਰਸ ਆਪਣਾ ਅਧਾਰ ਗੁਆ ਚੁੱਕੀ ਹੈ, ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ।ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ਸ਼ੈਰੀ ਕਲਸੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੇ ਉਨ੍ਹਾਂ ਦੀ ਡੂੰਘੀ ਅੰਦਰੂਨੀ ਲੜਾਈ…
ਚੰਡੀਗੜ੍ਹ, 8 ਜੂਨ 2025 – ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦਾ ਸਖ਼ਤ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਉਨ੍ਹਾਂ ਨੇ ਇਸ ਚੋਣ ਵਿੱਚ ਆਪਣੇ ਪਰਿਵਾਰ ‘ਚੋਂ ਕਿਸੇ ਨੂੰ ਵੀ ਕਿਉਂ ਨਹੀਂ ਖੜ੍ਹਾ ਕੀਤਾ?ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਬਿੱਟੂ ਨੂੰ ਖੁਦ ਚੋਣ ਲੜਨ ਜਾਂ ਆਪਣੇ ਪਰਿਵਾਰ ਵਿੱਚੋਂ ਕਿਸੇ ਨੂੰ ਚੋਣ ਲੜਨ ਲਈ ਭੇਜਣ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਜੇਕਰ ਉਹ ਚੋਣ ਲੜਦੇ ਹਨ ਤਾਂ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਇਸ…
ਚੰਡੀਗੜ੍ਹ, 7 ਜੂਨ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 98 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,296 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ…
ਲੁਧਿਆਣਾ, 7 ਜੂਨ 2025 – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਭਤੀਜੇ ਪਰਮਵੀਰ ਸਿੰਘ ਰੌਣੀ ਵੀ ਪਾਰਟੀ ਵਿੱਚ ਵਾਪਸ ਰੋਣੀ ਹੋ ਗਏ।’ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ…
ਚੰਡੀਗੜ੍ਹ/ਅੰਮ੍ਰਿਤਸਰ, 7 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਜੇਲ੍ਹ ਵਿੱਚ ਬੰਦ ਸਰਗਨਾ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਛੇ ਆਧੁਨਿਕ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਭਗਤਾਂਵਾਲਾ ਗੇਟ ਦੇ ਵਸਨੀਕ ਰਾਜਨ; ਅੰਮ੍ਰਿਤਸਰ ਵਿੱਚ ਘੰਨੂਪੁਰ ਦੇ ਹੀਰ ਹਾਲ ਦੇ…
ਲੁਧਿਆਣਾ, 7 ਜੂਨ 2025 – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ, ਵਰਕਰ ਅਤੇ ਕਈ ਸਮਾਜ ਸੇਵਕ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ।’ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਮੈਂਬਰਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।ਲੁਧਿਆਣਾ ਵਾਰਡ ਨੰਬਰ-72 ਤੋਂ ਕਾਂਗਰਸ ਦੇ ਮੀਤ ਪ੍ਰਧਾਨ ਸ਼ਾਮਲਾਲ ਭਗਤ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਦੇਵਰਾਜ ਭਗਤ, ਅਸ਼ਵਨੀ…

