Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 06 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ…

Read More

ਚੰਡੀਗੜ੍ਹ/ਅੰਮ੍ਰਿਤਸਰ, 6 ਜੂਨ 2025-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਦਾਓਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਜੁਗਰਾਜ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਪਿਸਤੌਲ – ਜਿਨ੍ਹਾਂ ਵਿੱਚ ਤਿੰਨ 9 ਐਮਐਮ…

Read More

ਜਲੰਧਰ, 6 ਜੂਨ: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਡਰੇਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਤ ਸੀਚੇਵਾਲ ਨੇ ਨਗਰ ਨਿਗਮ ਜਲੰਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਡਰੇਨ ਵਿੱਚ ਸੀਵਰੇਜ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਤਾਲਮੇਲ ਵਾਲੀ ਰਣਨੀਤੀ ਅਪਣਾਉਣ ਦੀ ਅਪੀਲ ਕੀਤੀ। ਰਾਜ ਸਭਾ ਮੈਂਬਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਡਰੇਨ ਨੂੰ ਪ੍ਰਦੂਸ਼ਿਤ ਕਰਦੇ ਪਾਏ ਜਾਣ ’ਤੇ…

Read More

ਲੁਧਿਆਣਾ, 6 ਜੂਨ, 2025 : ਸਿਹਤ ਵਿਭਾਗ ਵੱਲੋਂ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਖ਼ਤੀ ਨਾਲ ਕੰਮ ਕਰਨ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਮੁੱਲਾਂਪੁਰ (ਜ਼ਿਲ੍ਹਾ ਲੁਧਿਆਣਾ) ਵਿੱਚ ਨਸ਼ਾ ਛੁਡਾਊ ਅਤੇ ਹੁਨਰ ਵਿਕਾਸ ਲਈ ਇੱਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ ਹੈ।ਫੁੱਲਾਂਵਾਲ ਚੌਕ ਨੇੜੇ ਇੱਕ ਹੋਟਲ ਵਿੱਚ 35 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਦੇ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇੜੀਆਂ ਨੂੰ ਨਸ਼ਿਆਂ ਤੋਂ ਬਚਾਉਣ ਤੋਂ ਇਲਾਵਾ ਇਹ ਕੇਂਦਰ ਉਨ੍ਹਾਂ ਨੂੰ ਹੁਨਰ ਵਿਕਸਤ ਕਰਨ ਵਿੱਚ ਵੀ ਮਦਦ ਕਰੇਗਾ ਜਿਸ ਨਾਲ…

Read More

ਲੁਧਿਆਣਾ, 06 ਜੂਨ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਜੈਨ ਨੇ ਅੱਗੇ ਦੱਸਿਆ ਕਿ ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਨਵੀਂ ਦਿੱਲੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਸਨਮਾਨਿਤ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਹਨਾ ਬੱਚਿਆਂ ਨੂੰ ਦਿੱਤਾ ਜਾਣਾ ਹੈ ਜਿਨ੍ਹਾਂ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ ਮਾਡਲ…

Read More

ਜਲੰਧਰ, 6 ਜੂਨ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖ਼ਭਾਲ ਤੇ ਕਈ ਕਾਰਨਾਂ ਕਰਕੇ ਕਾਨੂੰਨੀ ਵਿਵਾਦਾਂ ਦੇ ਘੇਰੇ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ’ਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ।ਡਾ. ਅਗਰਵਾਲ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ…

Read More

ਲੁਧਿਆਣਾ, 06 ਜੂਨ – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸਮੂਹ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਨੂੰ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਸਬੰਧੀ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਟ੍ਰੇਨਿੰਗ ਸੈਸ਼ਨ ਦੌਰਾਨ, ਲੁਧਿਆਣਾ ਪੱਛਮੀ ਜਿਮਨੀ ਚੋਣ ਖਰਚਾ ਆਬਜ਼ਰਵਰ ਸ੍ਰੀ ਇੰਡਾਨਾ ਅਸ਼ੋਕ ਕੁਮਾਰ, ਆਈ.ਆਰ.ਐਸ., ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਰਜੀਤ ਬੈਂਸ, ਏ.ਸੀ.ਐਫ.ਏ. ਸ. ਹਰਜਸਦੀਪ ਸਿੰਘ ਸਿੱਧੂ, ਏ.ਸੀ.ਐਫ.ਏ. ਸ੍ਰੀ ਰਾਕੇਸ਼ ਬਾਂਸਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵੱਖ-ਵੱਖ 14 ਉਮੀਦਵਾਰਾਂ/ਨੁਮਾਇੰਦਿਆਂ ਦੀ, ਚੋਣਾਂ ਦੌਰਾਨ ਕੀਤੇ ਜਾ ਸਕਣ ਵਾਲੇ ਖਰਚੇ ਅਤੇ ਮਾਡਲ ਕੋਡ…

Read More

ਲੁਧਿਆਣਾ, 5 ਜੂਨ 2025 :ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਖਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼ ਲੁਧਿਆਣਾ ਵਿੱਚ ਪ੍ਰੀਜ਼ਾਈਡਿੰਗ ਅਫਸਰਾਂ (ਪੀ.ਆਰ.ਓ) ਲਈ ਈ.ਵੀ.ਐਮ, ਵੀ.ਵੀ ਪੈਟ ਮਸ਼ੀਨਾਂ ਅਤੇ ਈ.ਸੀ.ਆਈ ਨੈਟ ਐਪਲੀਕੇਸ਼ਨ ‘ਤੇ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ।ਸਿਖਲਾਈ ਅਭਿਆਸ ਕਰਵਾਉਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੋਲਿੰਗ ਕਰਮਚਾਰੀ ਚੋਣ ਨਿਯਮਾਂ ਅਤੇ ਪ੍ਰਕਿਰਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹੋਣ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਕਰਮਚਾਰੀਆਂ ਦੇ ਸਮੂਹ ਬਣਾਏ ਗਏ ਸਨ ਅਤੇ ਸਿਖਲਾਈ ਅਭਿਆਸ ਦੋ ਦਿਨਾਂ ਤੱਕ ਜਾਰੀ ਰਿਹਾ।ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਸਕੱਤਰ ਅਸ਼ਵਨੀ ਕੁਮਾਰ ਮੋਹਲ, ਈ.ਵੀ.ਐਮ ਨੋਡਲ ਅਫਸਰ ਬਿਹਾਰ ਦੀਰਾਜ ਕੁਮਾਰ, ਐਸ.ਡੀ.ਐਮ ਜਸਲੀਨ ਭੁੱਲਰ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸਿਖਲਾਈ ਸੈਸ਼ਨਾਂ ਦੀ ਨਿਗਰਾਨੀ…

Read More

*ਲੁਧਿਆਣਾ, 5 ਜੂਨ, 2025*ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਖਰਚਾ ਨਿਗਰਾਨ ਇੰਦਾਨਾ ਅਸ਼ੋਕ ਕੁਮਾਰ 9, 13 ਅਤੇ 17 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਚਤ ਭਵਨ ਵਿਖੇ 14 ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਰੱਖੇ ਗਏ ਰਜਿਸਟਰਾਂ ਨਾਲ ਸ਼ੈਡੋ ਰਜਿਸਟਰਾਂ ਦੀ ਕਰਾਸ-ਚੈਕਿੰਗ ਕਰਨਗੇ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਸੰਜੀਵ ਅਰੋੜਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ, ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ, ਰਾਸ਼ਟਰੀ ਲੋਕ ਸੇਵਾ ਪਾਰਟੀ ਦੇ ਜਤਿੰਦਰ ਕੁਮਾਰ ਸ਼ਰਮਾ ਅਤੇ ਸ਼੍ਰੋਮਣੀ ਅਕਾਲ ਦਲ (ਅੰਮ੍ਰਿਤਸਰ) ਦੇ ਨਵਨੀਤ…

Read More

05 ਜੂਨ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ -2025 ਮੌਕੇ ਅੱਜ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ ‘ਰੁੱਖ ਲਗਾਓ’ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ, ਮੈਡਮ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਸੈਸ਼ਨਜ਼ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੀ ਰਹਿਨੁੰਮਾਈ ਹੇਠ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਓ ਮੁਹਿੰਮ ਪੂਰਾ ਇੱਕ ਮਹੀਨਾ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਮੈਡਮ ਸਾਰੂ ਮਹਿਤਾ, ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਸੰਦੀਪ ਸਿੰਘ ਬਾਜਵਾ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਜਸਪਿੰਦਰ ਸਿੰਘ, ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼…

Read More