- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ
- ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ
- 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ
- ਮੰਤਰੀ ਦੇ ਨਿਰਦੇਸ਼ — ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ
- ਸੁਰੇਂਦਰ ਲਾਂਬਾ ਨੂੰ ਲਾਇਆ ਤਰਨ ਤਾਰਨ ਦਾ SSP
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ
- ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਦੀਆਂ ਟਿੱਪਣੀਆਂ ਕਾਂਗਰਸੀ ਆਗੂਆਂ ਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ, ਉਹ ਦਲਿਤ ਵਿਰੋਧੀ ਹਨ: ਮਾਨ
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
Author: onpoint channel
“I’m a Newswriter, “I write about the trending news events happening all over the world.
ਖੰਨਾ, ਲੁਧਿਆਣਾ, 1 ਜੂਨ, 2025 :ਪੰਜਾਬ ਵਾਸੀਆਂ ਅਤੇ ਕਿਸਾਨਾਂ ਵਲੋ ਜੈਵਿਕ ਖਾਦਾਂ ਅਤੇ ਕੀਟਨਾਸ਼ਕ ਮੁਕਤ ਖੇਤੀ ਵੱਲ ਕਾਫੀ ਰੁਚੀ ਦਿਖਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਪਲੀਤ ਹੋ ਰਹੇ ਕੁਦਰਤੀ ਸੋਮਿਆਂ ਅਤੇ ਲੋੜੋਂ ਵੱਧ ਜਹਿਰਾਂ ਦੀ ਵਰਤੋਂ ਨਾਲ ਵਾਤਾਵਰਨ ਅਤੇ ਮਨੁੱਖਾਂ ਉੱਤੇ ਅਸਰ, ਜ਼ਹਿਰ ਮੁਕਤ ਉਤਪਾਦਾਂ ਅਤੇ ਤਾਜ਼ੀਆਂ ਫਲ-ਸਬਜੀਆਂ ਖਾ ਕੇ ਹੀ ਬਚਿਆ ਜਾ ਸਕਦਾ ਹੈ।ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿੱਗ ਰਿਜੋ਼ਰਟ ਖੰਨਾ ਵਿਖੇ ਜਨਰੇਸ਼ਨ ਆਫ ਫਾਰਮਿੰਗ ਸੰਸਥਾ ਵਲੋਂ ਜੈਵਿਕ ਖੇਤੀ, ਡੇਅਰੀ ਫਾਰਮਿੰਗ ਅਤੇ ਸਿਹਤ ਪ੍ਰਤੀ ਜ਼ਾਹਿਰ ਮੁਕਤ ਭੌਜਨ ਤਹਿਤ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਕੀਤਾ। ਪੰਜਾਬ ਵਿਧਾਨ…
ਖੰਨਾ, 1 ਜੂਨ, 2025 :ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡਾਂ ਵਿੱਚ ਨਸ਼ਿਆਂ ਦੇ ਖਿਲਾਫ ਕਰਵਾਏ ਗਏ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਆਪਣੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਖ਼ਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਸੌਂਦ ਨੇ ਕਿਹਾ ਕਿ ਹੁਣ ਪਿੰਡ…
ਚੰਡੀਗੜ੍ਹ/ਦਿੜ੍ਹਬਾ, 1 ਜੂਨ 2025 – ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿੱਚ ਵੀ ਲਗਭਗ 2.20 ਕਰੋੜ ਰੁਪਏ ਦੀ ਲਾਗਤ ਵਾਲੇ 17 ਕਿਲੋਮੀਟਰ ਲੰਬੇ ਨਹਿਰੀ ਪਾਣੀ ਪਾਈਪਲਾਈਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਣ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 500 ਵਿਅਕਤੀਆਂ ਦੀ ਸਮਰੱਥਾ ਵਾਲੇ ਇਸ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਮੁਕੰਮਲ…
1ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.09 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 32679 ਨਸ਼ੀਲੀਆਂ ਗੋਲੀਆਂ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 92 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14,944 ਹੋ ਗਈ ਹੈ।ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ…
ਚੰਡੀਗੜ੍ਹ, 31 ਮਈ 2025 – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ ਹਨ।ਇਸ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਜਾਂਦਾ ਹੈ, ਜਿਸ ਨਾਲ ਪਾਰਦਰਸ਼ਤਾ ਆਈ ਹੈ ਅਤੇ ਸਾਰਿਆਂ ਨੂੰ ਮੁਕਾਬਲੇ ਦੇ ਬਰਾਬਰ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ…
ਚੰਡੀਗੜ੍ਹ, 31 ਮਈ 2025 – ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸੰਗਠਨ ਢਾਂਚੇ ਵਿੱਚ ਹੁਣ ਤੱਕ ਦਾ ਸਭ ਤੋਂ ਵਿਆਪਕ ਅਤੇ ਪ੍ਰਭਾਵਸ਼ਾਲੀ ਬਦਲਾਅ ਕਰਦੇ ਹੋਏ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਰਖ ਤੋਂ ਬਾਅਦ, ਹੁਣ ਆਪਣੀ ਟੀਮ ਨੂੰ ਪੰਜਾਬ ਵਿੱਚ ਜਨਤਕ ਸੇਵਾ ਲਈ ਤਾਇਨਾਤ ਕਰ ਦਿੱਤਾ ਹੈ। ਮਨੀਸ਼ ਸਿਸੋਦੀਆ ਨੇ ਰਾਜਨੀਤੀ ਦੇ ਪੁਰਾਣੇ ਸਮੀਕਰਨਾਂ ਨੂੰ ਬਦਲ ਕੇ ਪਾਰਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਬਦਲਾਅ ਲਿਆਂਦਾ ਹੈ। ਇਸ ਬਦਲਾਅ ਵਿੱਚ, ਪਾਰਟੀ ਨੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਪਣੇ ਜ਼ਮੀਨੀ ਪੱਧਰ ਦੇ…
ਲੁਧਿਆਣਾ, 31 ਮਈ, 2025: ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਜੋ ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਲੁਧਿਆਣਾ (ਪੱਛਮੀ) ਹਲਕੇ ਤੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਹਨ, ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ। ਉਹ ਜਿੱਥੇ ਵੀ ਕਿਸੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਜਾਂਦੇ ਹਨ, ਸਥਾਨਕ ਲੋਕ ਉਨ੍ਹਾਂ ਨੂੰ ਪਿਆਰ ਨਾਲ ਭਰ ਦਿੰਦੇ ਹਨ, ਅਕਸਰ ਨਿੱਘੀਆਂ ਜੱਫੀਆਂ ਅਤੇ ਉਤਸ਼ਾਹੀ ਸਮਰਥਨ ਦਿੰਦੇ ਹਨ।ਹਾਲ ਹੀ ਦੇ ਦਿਨਾਂ ਵਿੱਚ, ਅਰੋੜਾ ਲੁਧਿਆਣਾ (ਪੱਛਮੀ) ਦੇ ਵੱਖ-ਵੱਖ ਖੇਤਰਾਂ ਵਿੱਚ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ, ਵਸਨੀਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਦੇ ਸਾਦੇ ਢੰਗ…
ਚੰਡੀਗੜ੍ਹ, 31 ਮਈ 2025 – ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਫੈਸਲੇ ਦਾ ਉਦੇਸ਼ ਪੀ.ਐਸ.ਆਈ.ਈ.ਸੀ. ਅਧੀਨ ਆਉਂਦੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਵਿਧੀ ਲਈ ਉਦਯੋਗਪਤੀਆਂ ਅਤੇ ਜਾਇਦਾਦ ਮਾਲਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਦਯੋਗਿਕ…
ਸਿੱਖਿਆ ਮੰਤਰੀ ਨੇ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ-ਅਧਿਆਪਕਾਂ ਦੇ ਸਬੰਧ ਹੋਰ ਮਜ਼ਬੂਤ ਕਰਨ ਦੀ ਪਹਿਲਕਦਮੀ ਦੀ ਕੀਤੀ ਅਗਵਾਈ
ਚੰਡੀਗੜ੍ਹ, 31 ਮਈ 2025 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਪਹਿਲੀ ਵਾਰ ਇਹ ਪੀਟੀਐਮ ਕਰਵਾਈ ਗਈ।ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ, ਜਿਨ੍ਹਾਂ ਵਿੱਚ ਸਵਾਮੀਪੁਰ, ਬਿਭੌਰ ਸਾਹਿਬ, ਕਲਸੇੜਾ, ਰਾਮਪੁਰ ਸਾਹਨੀ, ਮੌਜੋਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ, ਕੁਲਗਰਾਂ ਸ਼ਾਮਲ ਹਨ, ਦੇ ਸਰਕਾਰੀ ਸਕੂਲਾਂ…
ਚੰਡੀਗੜ੍ਹ, 31 ਮਈ 2025- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਾਮ ਬਦਲਣ ਦੀ ਮੰਗ ਕਰਨ ਵਾਲੇ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਸਮੂਹ ਵਿਦਿਆਰਥੀਆਂ ਕੋਲੋਂ ਮੁਆਫ਼ੀ ਮੰਗ ਲਈ ਹੈ। ਹਾਲਾਂਕਿ ਉਸ ਨੇ ਆਪਣੀ ਵੀਡੀਓ ਵਿੱਚ ਯੂਨੀਵਰਸਿਟੀ ਦਾ ਨਾਮ ਬਦਲਣ ਦੀ ਚਿੱਠੀ ਬਾਰੇ ਚੁੱਪੀ ਧਾਰੀ ਰੱਖੀ ਹੈ। ਦੱਸ ਦਈਏ ਕਿ ਕੱਲ੍ਹ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਲਈ PU ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਗਿਆ ਸੀ।

