Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 29 ਮਈ 2025 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਉੱਚੀਆਂ ਬੁਲੰਦੀਆਂ ਛੂਹਣ ਦੀ ਭਾਵਨਾ ਪੈਦਾ ਕਰਨ, ਵੱਡੇ ਸੁਪਨੇ ਦੇਖਣ ਅਤੇ ਦ੍ਰਿੜ੍ਹ ਇਰਾਦੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਕੈਂਪਸਾਂ ਵਿੱਚ ਨਵੇਂ ਦਾਖਲ ਹੋਏ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ 26 ਤੋਂ 28 ਮਈ ਤੱਕ ਕਰਵਾਏ ਗਏ ਇਸ ਓਰੀਐਂਟੇਸ਼ਨ ਪ੍ਰੋਗਰਾਮ ਰਾਹੀਂ ਸਕੂਲ ਸਿੱਖਿਆ ਵਿਭਾਗ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਸਵੈ-ਵਿਸ਼ਵਾਸ ਅਤੇ ਅਕਾਦਮਿਕ ਉੱਤਮਤਾ ਹਾਸਲ ਕਰਨ ਦੇ ਸਮਰੱਥ ਬਣਾ ਕੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਪ੍ਰਤੀ…

Read More

ਚੰਡੀਗੜ੍ਹ, 29 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 89ਵੇਂ ਦਿਨ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8352 ਐਫਆਈਆਰਜ਼ ਦਰਜ ਕਰਕੇ 14183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਸਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕਰ…

Read More

ਜਲੰਧਰ, 29 ਮਈ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ, ਮਾਣ- ਸਨਮਾਨ ਅਤੇ ਖੁਸ਼ਹਾਲ ਜੀਵਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਉਹ ਅੱਜ ਇਥੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਣ ਅਤੇ ਸ਼ੁਕਰਾਨੇ ਸਕੀਮ ਅਧੀਨ ਪਿਛਲੇ ਦੋ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੇ ਲਾਭਪਾਤਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ…

Read More

ਜਲੰਧਰ, 29 ਮਈ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 15 ਪੁਲਿਸ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ 6 ਸਬ-ਇੰਸਪੈਕਟਰਾਂ ਅਤੇ 9 ਸਹਾਇਕ ਸਬ-ਇੰਸਪੈਕਟਰਾਂ (ਏਐਸਆਈ) ਨੂੰ ਸੀਸੀ-1 ਸਰਟੀਫਿਕੇਟ (ਪ੍ਰਸ਼ੰਸਾ) ਭੇਟ ਕੀਤੇ, ਜਿਨ੍ਹਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਯੋਗਦਾਨ ਪਾਇਆ। ਹਰੇਕ ਕਰਮਚਾਰੀ ਨੂੰ ਮਾਨਤਾ ਦੇ ਪ੍ਰਤੀਕ ਵਜੋਂ ਪ੍ਰਸ਼ੰਸਾ ਪੱਤਰ ਸੌਂਪਿਆ ਗਿਆ। ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਆਪਣੀ ਅਣਥੱਕ ਮਿਹਨਤ…

Read More

ਨੈਸ਼ਨਲ ਸਕਿੱਲ ਟ੍ਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਸਿਖਲਾਈ ਟੀਮ ਦੁਆਰਾ 19 ਮਈ 2025 ਤੋਂ 23 ਮਈ 2025 ਤੱਕ ਪੰਦਰਾਂ ਐਨਸੀਸੀ ਗਰਲ ਕੈਡੇਟਾਂ ਅਤੇ 3 ਪੰਜਾਬ ਗਰਲਜ਼ ਬਨਾਮ ਐਨਸੀਸੀ ਲੁਧਿਆਣਾ ਦੇ ਪੰਜ ਸਿਖਲਾਈ ਸਟਾਫ ਨੂੰ ਪੰਜ ਦਿਨਾਂ ਡਰੋਨ ਸਿਖਲਾਈ ਦਿੱਤੀ ਗਈ, ਜਿਸ ਵਿੱਚ ਸਥਾਈ ਇੰਸਟ੍ਰਕਟਰ, ਐਸੋਸੀਏਟ ਐਨਸੀਸੀ ਅਫਸਰ ਅਤੇ ਗਰਲ ਕੈਡੇਟ ਇੰਸਟ੍ਰਕਟਰ ਸ਼ਾਮਲ ਸਨ। ਕੈਡੇਟਾਂ ਦੇ ਤਾਲਮੇਲ ਅਤੇ ਚੋਣ ਵਿੱਚ ਦੋਵਾਂ ਸੰਸਥਾਵਾਂ ਦੇ ਪ੍ਰਿੰਸੀਪਲ ਡਾ. ਸੰਜੀਵ ਚੰਦੇਲ, ਆਰਐਸ ਮਾਡਲ ਸਕੂਲ, ਲੁਧਿਆਣਾ ਅਤੇ ਸ਼੍ਰੀਮਤੀ ਕਰਮਜੀਤ ਕੌਰ, ਕੇਜੀਐਸਐਸ ਸਕੂਲ, ਲੁਧਿਆਣਾ ਨੇ ਡੂੰਘੀ ਦਿਲਚਸਪੀ ਦਿਖਾਈ। ਨੈਸ਼ਨਲ ਕੈਡੇਟ ਕੋਰ ਦੇ ਡਾਇਰੈਕਟਰ ਜਨਰਲ ਦੇ ਉੱਚ ਨਿਰਦੇਸ਼ਾਂ ‘ਤੇ ਆਧਾਰਿਤ ਸਮਕਾਲੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮੀ ਦੇ ਹਿੱਸੇ ਵਜੋਂ…

Read More

ਪਟਿਆਲਾ , 28 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਤਿੱਖਾ ਹਮਲਾ ਬੋਲਦੀਆਂ ਉਨ੍ਹਾਂ ‘ਤੇ ਪਖੰਡ ਅਤੇ ਬੇਬੁਨਿਆਦ ਪ੍ਰਚਾਰ ਰਾਹੀਂ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਮੀਡੀਆ ਨੂੰ ਸੰਬੋਧਨ ਕਰਦਿਆਂ ਮਾਨ ਨੇ ਮਜੀਠੀਆ ਦੇ ਹਾਲੀਆ ਦਾਅਵਿਆਂ ਨੂੰ ਰੱਦ ਕੀਤਾ ਅਤੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ਼ੱਕੀ ਰਿਕਾਰਡ ਨੂੰ ਉਜਾਗਰ ਕੀਤਾ। ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਵਾਪਰੀ ਇੱਕ ਦੁਖਦਾਈ ਘਟਨਾ ਦਾ ਰਾਜਨੀਤੀਕਰਨ ਕਰਨ ਲਈ ਬਿਕਰਮ ਮਜੀਠੀਆ ਦੀ ਨਿੰਦਾ ਕੀਤੀ ਜਿੱਥੇ ਇੱਕ ਗਰੀਬ ਵਿਅਕਤੀ ਨੇ ਲਾਈਵ ਵਿਸਫੋਟਕ ਯੰਤਰ ਨੂੰ ਨਸ਼ਟ ਕਰਨ ਦੀ ਕੋਸ਼ਿਸ਼…

Read More

ਖੰਨਾ, 28 ਮਈ, 2025 : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਵਿਧਾਨ ਸਭਾ ਹਲਕਾ ਖੰਨਾ ਦੇ ਹਰ ਇੱਕ ਪਿੰਡ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਇਸ ਗੱਲ ਦਾ ਸਬੂਤ ਦੇ ਰਹੀ ਹੈ ਕਿ ਲੋਕ, ਮਾਨ ਸਰਕਾਰ ਦੀ ਸੋਚ ‘ਤੇ ਪੂਰੀ ਨਿਡਰਤਾ ਨਾਲ ਪਹਿਰਾ ਦੇ ਰਹੇ ਹਨ। ਇਹ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹਲਕੇ ਦੇ ਪਿੰਡ ਬੂਥਗੜ੍ਹ, ਮਹੌਣ, ਰਾਮਗੜ੍ਹ, ਮਲਕਪੁਰ, ਹਰਿਓ ਕਲਾਂ ਅਤੇ ਮਾਜਰਾ ਰਹੌਣ ਵਿਖੇ…

Read More

ਲੁਧਿਆਣਾ, 28 ਮਈ – ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸਾਰੇ ਰਾਜਨੀਤਿਕ ਹੋਰਡਿੰਗਾਂ/ਫਲੈਕਸਾਂ ‘ਤੇ ਪ੍ਰਕਾਸ਼ਕ ਅਤੇ ਪ੍ਰਿੰਟਰ ਦਾ ਨਾਮ ਛਪਿਆ ਹੋਣਾ ਚਾਹੀਦਾ ਹੈ। ਸਥਾਨਕ ਸਵੈ-ਸਰਕਾਰ/ਨਗਰ ਨਿਗਮ ਅਧਿਕਾਰੀਆਂ ਦੁਆਰਾ ਨਿਯੰਤਰਿਤ ਥਾਵਾਂ ‘ਤੇ ਚੋਣ ਨਾਲ ਸਬੰਧਤ ਹੋਰਡਿੰਗ ਲਗਾਉਣ ਸੰਬੰਧੀ ਨਵੀਨਤਮ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਜ਼ਿਲ੍ਹਾ ਚੋਣ ਅਫ਼ਸਰ ਜੈਨ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੋਰਡਿੰਗਾਂ ਸਮੇਤ ਚੋਣ ਨਾਲ ਸਬੰਧਤ ਸਾਰੀ ਛਪੀ ਹੋਈ ਸਮੱਗਰੀ ‘ਤੇ ਪ੍ਰਿੰਟਰਾਂ ਅਤੇ ਪ੍ਰਕਾਸ਼ਕਾਂ ਦੀ ਸਪੱਸ਼ਟ ਪਛਾਣ ਲਾਜ਼ਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਰ.ਪੀ. ਐਕਟ 1951 ਦੀ ਧਾਰਾ 127-ਏ ਦੇ ਅਨੁਸਾਰ, ਪੈਂਫਲੇਟ/ਪੋਸਟਰ ਅਤੇ ਹੋਰ ਸਮੱਗਰੀ ਦੇ ਚੇਹਰੇ…

Read More

ਚੰਡੀਗੜ੍ਹ 28 ਮਈ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਗੁਰਦਾਸਪੁਰ ਸ਼ਹਿਰ ਵਿੱਚ ਆਪਣੇ ਪ੍ਰੋਜੈਕਟ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧੀ ਫਾਈਲ ਨੂੰ ਸ਼ੁਰੂ ਵਿੱਚ ਬਿਲਡਿੰਗ ਇੰਸਪੈਕਟਰ ਅਤੇ ਡਰਾਫਟਸਮੈਨ ਵੱਲੋਂ ਮਨਜ਼ੂਰੀ ਦੇ…

Read More

ਚੰਡੀਗੜ੍ਹ, 28 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 89 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ, ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਲੋਕ ਭਲਾਈ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ। ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ…

Read More