Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 28 ਮਈ – ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵੱਲੋਂ ਅੱਜ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ‘ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ । ਚੈਕਿੰਗ ਦੌਰਾਨ ਮਾਨਯੋਗ ਸੈਸ਼ਨ ਜੱਜ ਵੱਲੋਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ…

Read More

ਚੰਡੀਗੜ੍ਹ 28 ਮਈ : ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ…

Read More

ਲੁਧਿਆਣਾ, 28 ਮਈ – ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਖੇੜੀ, ਝਮੇੜੀ, ਲਲਤੋਂ ਖੁਰਦ, ਦੁਲੇਅ ਅਤੇ ਰਣੀਆਂ ਵਿਖੇ ਲੋਕ ਮਿਲਣੀਆਂ ਕਰਦਿਆਂ ਵਸਨੀਕਾਂ ਦੇ ਰੂਬਰੂ ਹੋਏ। ਉਨ੍ਹਾਂ ਆਪਣੇ ਸੰਬੋਧਨ ਦੌਰਾਨ, ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ ਦਿੱਤਾ। ਇਨ੍ਹਾਂ ਪਿੰਡਾਂ ਵਿੱਚ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਜੇਕਰ ਕਿਸੇ ਘਰ ਦਾ ਜੀਅ ਨਸ਼ਿਆਂ ਦੀ ਚਪੇਟ ਵਿੱਚ ਆ ਜਾਂਦਾ ਹੈ ਹੈ ਤਾਂ ਉਸਦਾ ਪੂਰਾ ਟੱਬਰ ਤਬਾਹ ਹੋ ਜਾਂਦਾ ਹੈ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਜੇਕਰ ਕੋਈ ਸਰਪੰਚ, ਪੰਚਾਇਤ ਮੈਂਬਰ ਜਾਂ ਨੰਬਰਦਾਰ ਕਿਸੇ ਵੀ ਚਿੱਟੇ ਦੇ ਸਮੱਗਲਰ…

Read More

ਲੁਧਿਆਣਾ, 28 ਮਈ: ਮੈਗਾ ਸਫਾਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਲੁਧਿਆਣਾ ਦੱਖਣੀ ਦੀ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਨੇ ਬੁੱਧਵਾਰ ਨੂੰ ਡਾਬਾ ਇਲਾਕੇ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਦੀ ਅਗਵਾਈ ਕੀਤੀ। ਵਿਧਾਇਕਾ ਛੀਨਾ ਨੇ ਸਫਾਈ ਮੁਹਿੰਮ ਦੀ ਅਗਵਾਈ ਕੀਤੀ ਅਤੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖ ਕੇ ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਸਫ਼ਾਈ ਮੁਹਿੰਮ ਦੌਰਾਨ ਕੌਂਸਲਰ ਪ੍ਰਭਪ੍ਰੀਤ ਧੁੰਨਾ, ਬਲਾਕ ਪ੍ਰਧਾਨ ਹਰਦੇਵ ਗੋਲਡੀ, ਲਖਵਿੰਦਰ ਜ਼ੋਰਾ, ‘ਆਪ’ ਬੀ.ਸੀ ਵਿੰਗ ਦੇ ਪ੍ਰਧਾਨ ਜਗਦੇਵ ਧੁੰਨਾ, ਡਾ. ਰਣਜੀਤ, ਐਸ.ਆਈ ਸਤਿੰਦਰ ਬਾਵਾ, ਗੁਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ। ਇਹ ਦੱਸਦੇ ਹੋਏ ਕਿ ਸ਼ਹਿਰ ਭਰ ਵਿੱਚ ਮੈਗਾ ਸਫਾਈ…

Read More

ਜਲੰਧਰ, 27 ਮਈ : ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮੁੱਚੇ ਬੰਦੋਬਸਤ ਮਾਨਸੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਹੋ ਜਾਣੇ ਚਾਹੀਦੇ ਹਨ ਕਿਉਂਕਿ ਅਗਾਊਂ ਤਿਆਰੀ ਸਦਕਾ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਸਹੀ ਢੰਗ ਨਾਲ ਨਿਪਟਿਆ ਜਾ ਸਕਦਾ ਹੈ। ਉਨ੍ਹਾਂ ਨਹਿਰਾਂ, ਡਰੇਨਾਂ ਦੀ ਸਾਫ਼-ਸਫਾਈ ਅਤੇ ਗਾਰ ਕੱਢਣ ਦੇ ਕੰਮ…

Read More

ਲੁਧਿਆਣਾ, 27 ਮਈ, 2025 : ਆਗਾਮੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਰਾਂ ਦੀ ਗਿਣਤੀ ਵਧਾਉਣ ਦੇ ਯਤਨ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਸਰਕਾਰੀ ਕਾਲਜ (ਲੜਕੀਆਂ) ਭਾਰਤ ਨਗਰ ਲੁਧਿਆਣਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਨੌਜਵਾਨ ਵੋਟਰਾਂ ਖਾਸ ਕਰਕੇ ਵਿਦਿਆਰਥੀਆਂ ਨੂੰ 19 ਜੂਨ ਨੂੰ ਚੋਣ ਵਾਲੇ ਦਿਨ ਵੋਟ ਪਾ ਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਸੀ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਲੈਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ…

Read More

ਸਾਹਨੇਵਾਲ, 27 ਮਈ, 2025 : ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ ਨੇ ਮੰਗਲਵਾਰ ਨੂੰ ਸਾਹਨੇਵਾਲ ਹਲਕੇ ਅਧੀਨ ਆਉਂਦੇ ਛੇ ਸਰਕਾਰੀ ਸਕੂਲਾਂ ਵਿੱਚ 1.78 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਪਵਨ, ਸਾਹਨੇਵਾਲ ਖੁਰਦ, ਜੰਡਿਆਲੀ, ਮਾਛੀਆਂ ਕਲਾਂ, ਸਸਰਾਲੀ ਕਲਾਂ ਅਤੇ ਨੂਰਵਾਲਾ ਪਿੰਡਾਂ ਵਿੱਚ ਸਥਿਤ ਸਕੂਲਾਂ ਵਿੱਚ ਸੁਧਾਰ ਸ਼ਾਮਲ ਸਨ। ਉਦਘਾਟਨ ਸਮਾਰੋਹਾਂ ਦੌਰਾਨ ਚੇਅਰਮੈਨ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਦਾ ਉਦੇਸ਼ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਵਿਆਪਕ ਤੌਰ ‘ਤੇ ਅਪਗ੍ਰੇਡ ਕਰਨਾ ਹੈ। ਇਸ ਵਿੱਚ ਆਧੁਨਿਕ ਸਕੂਲ ਇਮਾਰਤਾਂ ਦਾ ਨਿਰਮਾਣ, ਸਮਾਰਟ ਕਲਾਸਰੂਮ ਸਥਾਪਤ ਕਰਨਾ, ਫਰਨੀਚਰ ਨੂੰ…

Read More

ਜਲੰਧਰ, 27 ਮਈ : ‘ਇਕ ਦਿਨ ਡੀ.ਸੀ./ਸੀ.ਪੀ.ਦੇ ਸੰਗ’ ਰਾਹੀਂ ਪੰਜਾਬ ਸਰਕਾਰ ਵੱਲੋਂ ਜੋ ਪਲੇਟਫਾਰਮ ਸਾਨੂੰ ਮੁਹੱਈਆ ਕਰਵਾਇਆ ਗਿਆ ਹੈ, ਉਹ ਸਾਡੇ ਵਰਗੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੇ ਨਿਰਮਾਣ ਵਿੱਚ ਬਹੁਤ ਸਹਾਈ ਸਾਬਤ ਹੋਵੇਗਾ। ਇਹ ਕਹਿਣਾ ਹੈ ਜ਼ਿਲ੍ਹੇ ਦੀਆਂ ਬਾਰ੍ਹਵੀਂ ਕਲਾਸ ਵਿੱਚੋਂ ਟਾਪ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਮਾਧਵੀ ਸਲਾਰੀਆ (99 ਫੀਸਦੀ), ਸ਼ਾਕਸੀ (98.60 ਫੀਸਦੀ) ਅਤੇ ਅਮਨਪ੍ਰੀਤ ਕੌਰ (98.40 ਫੀਸਦੀ) ਦਾ, ਜਿਨ੍ਹਾਂ ਨੂੰ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਸਦਕਾ ਸੋਮਵਾਰ ਦਾ ਪੂਰਾ ਦਿਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਬਿਤਾਉਣ ਅਤੇ ਪ੍ਰਸ਼ਾਸਨਿਕ ਕਾਰਜਪ੍ਰਣਾਲੀ ਨੂੰ ਨੇੜਿਓਂ ਦੇਖਣ ਤੇ ਸਮਝਣ ਦਾ ਮੌਕਾ ਮਿਲਿਆ। ਇਸ ਅਵਸਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ…

Read More

ਲੁਧਿਆਣਾ, 27 ਮਈ, 2025 : ਖੇਤੀ ਵਿੱਚ ਪਾਣੀ ਦੀ ਸੁਚੱਜੀ ਵਰਤੋਂ ਲਈ ਇਸ ਵਾਰ ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਕਾਫੀ ਉਤਸ਼ਾਹ ਵਿਖਾ ਰਹੇ ਹਨ। ਇਹ ਗੱਲ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਪਿੰਡ ਹਾਂਸ ਕਲਾਂ ਬਲਾਕ ਜਗਰਾਉਂ ਵਿਖੇ ਕਿਸਾਨ ਰਮਨਦੀਪ ਸਿੰਘ ਦੇ ਖੇਤ ਵਿੱਚ ਬਿਜਾਈ ਕਰਵਾਉਂਦੇ ਹੋਏ ਦੱਸੀ। ਕਿਸਾਨ ਰਮਨਦੀਪ ਸਿੰਘ ਵਲੋਂ ਪਿਛਲੇ 5 ਸਾਲਾਂ ਤੋਂ ਇਸ ਤਕਨੀਕ ਨਾਲ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਵਧੀਆ ਨਤੀਜੇ ਪ੍ਰਾਪਤ ਹੋਣ ਕਾਰਨ ਇਸ ਸਾਲ ਤਕਰੀਬਨ 22 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਰਾਹੀਂ ਡਾਇਰੈਕਟ ਸੀਡਿੰਗ ਆਫ਼…

Read More

ਜਲੰਧਰ, 27 ਮਈ: ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਸ਼ਿਕਾਇਤ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਪਾਸ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਮੈਂਬਰ ਪੰਜਾਬ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਜਲੰਧਰ ਵਿਖੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਰਾਸ਼ਨ ਡਿਪੂਆਂ ਦੇ ਨਿਰੀਖਣ ਦੌਰਾਨ ਦਿੱਤੀ ਗਈ। ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ, ਮਿਡਲ ਸਕੂਲ ਚੁਹੇਕੀ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਦੀਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਅਤੇ ਆਂਗਣਵਾੜੀ ਕੇਂਦਰ ਦੀਵਾਲੀ, ਜੰਡਿਆਲੀ ਅਤੇ ਕੰਗਣੀਵਾਲ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਪੀਣ ਵਾਲੇ ਪਾਣੀ, ਮਿਡ-ਡੇਅ ਮੀਲ ਅਤੇ ਅਨਾਜ ਭੰਡਾਰ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਦੇ…

Read More