Author: onpoint channel

“I’m a Newswriter, “I write about the trending news events happening all over the world.

ਖੰਨਾ, 27 ਮਈ, 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਉਸੇ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਸ਼ਾ ਮੁਕਤੀ ਯਾਤਰਾ…

Read More

ਲੁਧਿਆਣਾ, 27 ਮਈ, 2025 : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਰਾਜਨੀਤਿਕ ਪਾਰਟੀਆਂ ਨੂੰ ਹਦਾਇਤ ਕੀਤੀ ਕਿ ਉਹ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਹੋਰ ਡਿਜੀਟਲ ਚੈਨਲ ਸ਼ਾਮਲ ਹਨ ‘ਤੇ ਇਸ਼ਤਿਹਾਰਾਂ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫਸਰ (ਡੀ.ਪੀ.ਆਰ.ਓ) ਦੇ ਦਫ਼ਤਰ ਵਿੱਚ ਸਥਾਪਤ ਕੀਤੀ ਗਈ ਹੈ ਤੋਂ ਪਹਿਲਾਂ ਪ੍ਰਵਾਨਗੀ ਲੈਣ। ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਲੇਟਫਾਰਮਾਂ ‘ਤੇ ਸਿਰਫ਼ ਪਹਿਲਾਂ ਤੋਂ ਪ੍ਰਮਾਣਿਤ ਇਸ਼ਤਿਹਾਰ ਹੀ ਪ੍ਰਦਰਸ਼ਿਤ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਇਸ਼ਤਿਹਾਰਾਂ ‘ਤੇ ਹੋਏ ਸਾਰੇ ਖਰਚੇ…

Read More

ਸਿਹਤ ਵਿਭਾਗ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ. ਰਮਨਦੀਪ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਵਲੋਂ ਕੋਵਿਡ-19 ਸੰਬੰਧੀ ਆ ਰਹੇ ਕੇਸਾਂ ਦੇ ਸਬੰਧ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸੋਸ਼ਲ ਮੀਡੀਆ ਉਪਰ ਜਾਰੀ ਵੀਡੀਓ ਸੁਨੇਹੇ ਦੇ ਹਵਾਲੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਕੋਵਿਡ -19 ਦੇ ਵੇਰੀਐਂਟ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ। ਇਹ ਵੇਰੀਐਂਟ ਆਮ ਤੌਰ ‘ਤੇ ਹਲਕਾ ਹੁੰਦਾ ਹੈ ਅਤੇ ਹੁਣ ਤੱਕ ਪੰਜਾਬ ਵਿਚ ਇਸ ਨਾਲ ਜੁੜਿਆ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ…

Read More

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਵੱਲੋਂ ਸੋਮਵਾਰ ਨੂੰ ਡਿਪਟੀ ਚੀਫ ਇੰਜੀਨੀਅਰ ਈਸਟ ਸਰਕਲ, ਸੁਰਜੀਤ ਸਿੰਘ ਡਿਪਟੀ ਚੀਫ ਇੰਜੀਨੀਅਰ ਵੈਸਟ ਕੁਲਵਿੰਦਰ ਸਿੰਘ ਸਮੇਤ ਲੁਧਿਆਣਾ ਸ਼ਹਿਰ ਨਾਲ ਸਬੰਧਿਤ ਵੱਖ-ਵੱਖ 9 ਡਵੀਜ਼ਨਾਂ ਦੇ ਸਾਰੇ ਐਕਸੀਅਨ ਸਾਹਿਬਾਨਾਂ ਅਤੇ ਪਾਵਰਕਾਮ ਵਿਭਾਗ ਦੇ ਠੇਕੇਦਾਰਾਂ ਦੀ ਇਕ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਅਧਿਕਾਰੀਆਂ ਅਤੇ ਵਿਭਾਗ ਨਾਲ ਸਬੰਧਿਤ ਸਾਰੇ ਠੇਕੇਦਾਰਾਂ ਨੂੰ ਸਾਫ ਲਫਜ਼ਾਂ ‘ਚ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਭਰ ‘ਚ ਬਿਜਲੀ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵੱਧ ਤੋਂ ਵੱਧ ਨਵੇਂ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ…

Read More

ਚੰਡੀਗੜ੍ਹ, 26 ਮਈ 2025 – ਵਧੀਕ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ.) ਹਰੀਸ਼ ਨਈਅਰ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਮਹੱਤਵਪੂਰਨ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਜ਼ਿਮਨੀ ਚੋਣਾਂ ਸਬੰਧੀ ਜਾਰੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਨਈਅਰ ਨੇ ਦੱਸਿਆ ਕਿ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ 26 ਮਈ (ਸੋਮਵਾਰ) ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ…

Read More

ਚੰਡੀਗੜ੍ਹ, 26 ਮਈ 2025 – ਪੰਜਾਬ ਦੇ ਚਾਰ ਬਹਾਦਰ ਸੈਨਿਕਾਂ – ਕਰਨਲ ਮਨਪ੍ਰੀਤ ਸਿੰਘ, ਸਿਪਾਹੀ ਪ੍ਰਦੀਪ ਸਿੰਘ, ਮੇਜਰ ਤ੍ਰਿਪਤਪ੍ਰੀਤ ਸਿੰਘ ਅਤੇ ਫਲਾਈਟ ਲੈਫਟੀਨੈਂਟ ਅਮਨ ਸਿੰਘ ਹੰਸ – ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਦੁਆਰਾ 22 ਮਈ ਨੂੰ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਵੱਕਾਰੀ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਜੰਮੂ ਅਤੇ ਕਸ਼ਮੀਰ ਵਿੱਚ ਬਗਾਵਤ ਅਤੇ ਅੱਤਵਾਦ ਵਿਰੋਧੀ ਕਾਰਵਾਈਆਂ ਦੌਰਾਨ ਉਕਤ ਸੈਨਿਕਾਂ ਵੱਲੋਂ ਦਿਖਾਈ ਗਈ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਦੇ ਸਨਮਾਨ ਵਜੋਂ ਪ੍ਰਦਾਨ ਕੀਤੇ ਗਏ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੇਸ਼ ਸੇਵਾ ‘ਚ ਵੱਡੀ ਕੁਰਬਾਨੀ ਦੇਣ…

Read More

ਚੰਡੀਗੜ੍ਹ, 26 ਮਈ 2025 – ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਮਿਊਂਸੀਪਲ ਕਾਰਪੋਰੇਸ਼ਨਾਂ ਦੇ ਸਬੰਧਤ ਵਿਧਾਇਕਾਂ, ਮੇਅਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੁੱਚੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੈਅ ਸਮੇਂ ਸੀਮਾਂ ਅੰਦਰ ਮੁਕੰਮਲ ਕਰਨਾ ਯਕੀਨੀ…

Read More

ਚੰਡੀਗੜ੍ਹ/ਅੰਮ੍ਰਿਤਸਰ, 26 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ…

Read More

ਚੰਡੀਗੜ੍ਹ, 26 ਮਈ, 2025 – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ। ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਸ੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ…

Read More

ਚੰਡੀਗੜ੍ਹ, 26 ਮਈ 2025 – ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਯਤਨਾਂ ਸਦਕਾ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ ਅੰਮਰੁਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਲੋਕਾਂ ਨੂੰ ਰੋਸ਼ਨ ਤੇ ਸਾਫ ਸੁਥਰਾ ਪੰਜਾਬ ਦੇਣ ਲਈ ਅੱਗੇ ਵੱਧ ਰਹੀ ਹੈ। ਪੀਣ ਵਾਲੇ ਪਾਣੀ ਦੀ ਪਾਈਪਲਾਈਨ ਪ੍ਰਾਜੈਕਟ ਦੀ…

Read More