Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ/ਜਲੰਧਰ, 26 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਜਿੰਦੀ ਮਹਿੰਦੀਪੁਰੀਆ, ਜੋ ਮਾਰੇ ਗਏ ਅੱਤਵਾਦੀ ਤੇਜਾ ਮਹਿੰਦੀਪੁਰੀ ਦਾ ਭਰਾ ਹੈ, ਦੇ ਨਜ਼ਦੀਕੀ ਸਾਥੀ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ…

Read More

ਚੰਡੀਗੜ੍ਹ, 26 ਮਈ 2025 – ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਤੌਰ ‘ਤੇ ਆਦਤਨ ਅਪਰਾਧੀਆਂ ‘ਤੇ ਲਗਾਤਾਰ ਨਜ਼ਰ ਰੱਖਣ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ…

Read More

ਚੰਡੀਗੜ੍ਹ, 26 ਮਈ 2025 – ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ‘ਬੇਰੂਜ਼ਗਰ ਸਾਂਝਾ ਮੋਰਚਾ ਪੰਜਾਬ’, ‘3704 ਅਧਿਆਪਕ ਯੂਨੀਅਨ’, ‘ਮੈਰੀਟੋਰੀਅਸ ਟੀਚਰਜ਼ ਯੂਨੀਅਨ’, ‘ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14′, ’10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ’, ‘ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ’, ‘ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ’, ਅਤੇ ‘ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ’ ਸ਼ਾਮਲ ਸਨ।…

Read More

ਚੰਡੀਗੜ੍ਹ, 26 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਲਈ ਸਥਾਈ ਵਿਕਾਸ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 15,000 ਛੱਪੜਾਂ ਦੀ ਸਾਫ਼ ਸਫਾਈ ਲਈ ਇੱਕ ਵੱਡੇ ਪੱਧਰ ‘ਤੇ ਪਹਿਲਕਦਮੀ ਸ਼ੁਰੂ ਕੀਤੀ…

Read More

ਨਾਭਾ (ਪਟਿਆਲਾ), 25 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ…

Read More

ਨਾਭਾ (ਪਟਿਆਲਾ), 25 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।…

Read More

ਬਟਾਲਾ, 25 ਮਈ 2025 : ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਗਿਆ ਹੈ ਅਤੇ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਬਟਾਲਾ ਸ਼ਹਿਰ ਵਾਰਡ ਨੰਬਰ 32, ਸੇਖੜੀਆਂ ਮੁਹੱਲਾ ਵਿੱਚ ਕੀਤੀ ਜਨ ਸਭਾਵਾਂ ਦੌਰਾਨ…

Read More

ਜਲੰਧਰ, 25 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਕਾਰਾਂ ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਜਲੰਧਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਆਈ.ਏ. ਦੀ ਇੱਕ ਟੀਮ ਨੇ 20 ਮਈ…

Read More

ਬਠਿੰਡਾ, 25ਮਈ 2025: ਪੰਜਾਬ ਦੀ ਜਰਖੇਜ਼ ਮੰਨੀ ਜਾਂਦੀ ਤੇ ਪੰਜਾਬੀ ਸੱਭਿਆਚਾਰ ਦੀ ਧੁੰਨ ਅਖਵਾਉਂਦੀ ਮਾਲਵਾ ਪੱਟੀ ਵਿੱਚ ਕਈ ਸਰਕਾਰੀ ਮੁਲਾਜ਼ਮ ਭੁੱਕੀ ਦੀ ਵਰਤੋਂ ਕਰਦੇ ਸਨ ਜਿੰਨ੍ਹਾਂ ਨੇ ਹੁਣ ਇਸ ਲਾਅਨਤ ਤੋਂ ਖਹਿੜਾ ਛੁਡਾਉਣ ਦਾ ਫੈਸਲਾ ਲਿਆ ਹੈ। ਹਾਲਾਂਕਿ ਅਜੇ ਵੀ ਕਾਫ਼ੀ ਮੁਲਾਜ਼ਮ ਅਜਿਹੇ ਹਨ ਜੋ ਰਾਤ ਨੂੰ ਸ਼ਰਾਬ ਪੀਂਦੇ ਹਨ ਅਤੇ ਸਵੇਰ ਵਕਤ ਡਿਊਟੀ ਤੇ ਜਾਣ ਤੋਂ ਪਹਿਲਾਂ ਭੁੱਕੀ ਛਕੀ ਜਾਂਦੀ ਹੈ। ਫਿਰ ਵੀ ਵੱਡੀ ਗਿਣਤੀ ਮੁਲਾਜਮਾਂ ਨੇ ਹੁਣ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਨਸ਼ਾ ਤਸਕਰੀ ਖਿਲਾਫ ਮੁਹਿੰਮ ਅਤੇ ਨਸ਼ਾ ਛਡਾਊ ਪ੍ਰੋਗਰਾਮ ਦੌਰਾਨ ਨਸ਼ੇ ਤਿਆਗਣ ਦੀ ਪਹਿਲਕਦਮੀ ਕੀਤੀ ਹੈ। ਇੰਨ੍ਹਾਂ ਸਰਕਾਰੀ ਮੁਲਾਜਮਾਂ ਵੱਲੋਂ ਲਏ ਇਸ ਫੈਸਲੇ ਨੂੰ…

Read More

ਲਹਿਰਾਗਾਗਾ, 25 ਮਈ, 2025: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਸੁਪਨੇ, ਕਿ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਨਾਲ ਜੋੜਿਆ ਜਾਵੇ, ਨੂੰ ਪੂਰਾ ਕਰਨ ਵੱਲ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਕਰਮਗੜ੍ਹ ਲਿੰਕ 2 ਨਹਿਰ ਵਿੱਚੋਂ ਨਿਕਲਣ ਵਾਲੇ ਮਾਈਨਰ ਨੰਬਰ 3 ਨੂੰ ਚਾਲੂ ਕਰ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੁਸ਼ਹਿਰਾਂ ਵਿਖੇ ਕੀਤਾ। ਇਸ ਮਹੱਤਵਪੂਰਨ ਪ੍ਰੋਜੈਕਟ ਦੇ ਮੁਕੰਮਲ ਹੋਣ ਉੱਤੇ ਖੁਸ਼ੀ ਜ਼ਾਹਿਰ ਕਰਦਿਆਂ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਥਾਨਕ ਲੋਕਾਂ ਦੇ ਦੱਸਣ ਮੁਤਾਬਿਕ ਇਸ ਮਾਈਨਰ (ਸੂਏ) ਵਿੱਚ…

Read More