Author: onpoint channel

“I’m a Newswriter, “I write about the trending news events happening all over the world.

ਮੋਗਾ, ਨਿਹਾਲ ਸਿੰਘ ਵਾਲਾ, 24 ਮਈ 2025 : ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵੱਲੋਂ ਅਹੁੱਦਾ ਸੰਭਾਲਣ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਖੇਤੀਬਾੜੀ ਮੰਤਰੀ (ਪੰਜਾਬ) ਗੁਰਮੀਤ ਸਿੰਘ ਖੁੱਡੀਆ ਨੇ ਵਿਸ਼ੇਸ ਤੌਰ ਤੇ ਪਹੁੰਚ ਕੇ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ। ਭਵਿੱਖ ਅੰਦਰ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ’ਤੇ ਅਹੁੱਦੇਦਾਰੀਆਂ ਨਾਲ ਨਿਵਾਜ਼ਿਆ ਜਾਵੇਗਾ। ਉਨ੍ਹਾਂ ਕਿਹਾ ਨਵਨਿਯੁਕਤ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ ਅਤੇ ਆੜ੍ਹਤੀਆਂ, ਕਿਸਾਨਾਂ,…

Read More

ਪਟਿਆਲਾ 24 ਮਈ: ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਭਾਸ਼ਾ ਵਿਭਾਗ ਪੰਜਾਬ ਦੀ ਕਾਰਗੁਜ਼ਾਰੀ ਦਾ ਡਾਇਰੈਕਟਰ ਭਾਸ਼ਾ ਵਿਭਾਗ ਸ. ਜਸਵੰਤ ਸਿੰਘ ਜ਼ਫ਼ਰ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਸ. ਬੈਂਸ ਨੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡਮੁੱਲੀਆਂ ਕਿਤਾਬਾਂ ਦੀ ਡਿਜ਼ੀਟਾਈਜੇਸ਼ਨ ਦੇ ਕਾਰਜ ਦੀ ਸਮੀਖਿਆ ਕੀਤੀ। ਇਸ ਕਾਰਜ ਨੂੰ ਦੁਰਲੱਭ ਤੇ ਵੱਡਮੁੱਲੀਆਂ ਪੁਸਤਕਾਂ ਦੀ ਸੰਭਾਲ ਅਤੇ ਦੁਨੀਆ ਭਰ ਵਿੱਚ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਵਾਲਾ ਉੱਦਮ ਕਰਾਰ ਦਿੱਤਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵੈੱਬਸਾਈਟ ਜਰੀਏ ਈ-ਪੁਸਤਕਾਂ, ਆਡੀਓ ਪੁਸਤਕਾਂ ਤੇ ਸ਼ਬਦ ਕੋਸ਼ਾਂ ਦੇ ਰੂਪ ’ਚ ਪੰਜਾਬੀ ਪ੍ਰੇਮੀਆਂ ਨੂੰ ਮਿਆਰੀ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ…

Read More

ਨਵੀਂ ਦਿੱਲੀ, 24 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੀਤੀ ਆਯੋਗ ਦੀ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਹਿੱਸਾ ਲਿਆ, ਜਿੱਥੇ ਉਨ੍ਹਾਂ ਨੇ ‘ਰੰਗਲਾ ਪੰਜਾਬ’ ਦੇ ਵਿਜ਼ਨ ਤਹਿਤ ਸੂਬੇ ਦੇ ਵਿਕਾਸ ਦਾ ਬਲੂਪ੍ਰਿੰਟ ਪੇਸ਼ ਕੀਤਾ , ਜਿਸ ਦਾ ਟੀਚਾ 2047 ਤੱਕ 8% ਤੋਂ ਵੱਧ ਦੀ ਸਾਲਾਨਾ ਜੀਡੀਪੀ ਵਿਕਾਸ ਦਰ ਹੈ। ਪੰਜਾਬ ਵਿਜ਼ਨ 2047: 8% ਤੋਂ ਉੱਪਰ ਨਿਰੰਤਰ GDP ਵਿਕਾਸ ਦਰ ਨਾਲ ਰਾਜ ਨੂੰ ਬਦਲਣ ਦਾ ਉਦੇਸ਼। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ: ਰਾਜ ਹੈਲਪਲਾਈਨ 1076 ਰਾਹੀਂ, 406 ਤੋਂ ਵੱਧ ਸੇਵਾਵਾਂ ਨਾਗਰਿਕਾਂ ਦੇ ਦਰਵਾਜ਼ੇ ‘ਤੇ ਪਹੁੰਚਾਈਆਂ ਗਈਆਂ ਹਨ, ਜਿਸ ਨਾਲ ਭ੍ਰਿਸ਼ਟਾਚਾਰ ਵਿੱਚ ਕਾਫ਼ੀ ਕਮੀ ਆਈ ਹੈ। ਸਿਹਤ ਸੰਭਾਲ ਪ੍ਰਾਪਤੀਆਂ: 3.34 ਕਰੋੜ ਮਰੀਜ਼ਾਂ…

Read More

ਲੁਧਿਆਣਾ,24 ਮਈ- ਪੰਜਾਬ ਸਰਕਾਰ ਅਤੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ ਸੀ ਪੀ ਲਾਅ ਐਂਡ ਆਰਡਰ ਅਤੇ ਟ੍ਰੈਫਿਕ ਸ਼੍ਰੀ ਪ੍ਰਮਿੰਦਰ ਸਿੰਘ ਭੰਡਾਲ ਵਲੋਂ 400 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਦਲ ਨਾਲ ਕੇਂਦਰੀ ਜੇਲ੍ਹ ਤਾਜਪੁਰ ਰੋਡ ਲੁਧਿਆਣਾ ਵਿਖੇ 5 ਘੰਟੇ ਤੋਂ ਵੀ ਵੱਧ ਸਮਾਂ ਬਹੁਤ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਕੇਂਦਰੀ ਜੇਲ੍ਹ ਸੁਪਰਡੈਂਟ ਸ਼੍ਰੀ ਸ਼ਿਵਰਾਜ ਸਿੰਘ ਵੀ ਹਾਜ਼ਰ ਸਨ। ਸ੍ਰ ਭੰਡਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਿਆਂ ਤੇ ਰੋਕ ਲਗਾਉਣ ਅਤੇ ਹੋਰ ਕਈ ਪੱਖਾਂ ਨੂੰ ਸਾਹਮਣੇ ਰੱਖ ਕੇ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪੂਰੀ ਤਰ੍ਹਾਂ ਗੁਪਤ ਅਤੇ…

Read More

ਜਲੰਧਰ, 23ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਐਗਰੀ ਐਕਸਪੋਰਟ ਵੱਲੋਂ ਜਲੰਧਰ ਵਿੱਚ ਹਫ਼ਤਾਵਾਰੀ ਜੈਵਿਕ ਮੰਡੀ ਸਫਲਤਾਪੂਰਵਕ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਚਲਾਈ ਜਾ ਰਹੀ ਹੈ, ਜਿਸ ਨੂੰ ਸ਼ਹਿਰ ਦੇ ਸੂਝਵਾਨ ਖਰੀਦਦਾਰ, ਸਥਾਨਕ ਕਿਸਾਨਾਂ ਅਤੇ ਵਿਕਰੇਤਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੰਡੀ ਹਰ ਐਤਵਾਰ ਮੁੱਖ ਖੇਤੀਬਾੜੀ ਦਫ਼ਤਰ (ਲਾਡੋਵਾਲੀ ਰੋਡ) ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਲਗਾਈ ਜਾਂਦੀ ਹੈ, ਜਿਸ ਵਿੱਚ ਤਾਜ਼ੀਆਂ ਮੌਸਮੀ ਸਬਜ਼ੀਆਂ ਅਤੇ ਫਲਾਂ, ਅੰਡੇ, ਘਰੇਲੂ ਜੈਮ, ਜੈਵਿਕ ਆਟਾ, ਚਾਵਲ ਅਤੇ ਸਥਾਨਕ ਪੱਧਰ ’ਤੇ ਤਿਆਰ ਹੋਈਆਂ ਚੀਜ਼ਾਂ ਆਦਿ ਉਪਲਬਧ ਹੁੰਦੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ…

Read More

ਜਲੰਧਰ, 23 ਮਈ :ਪੰਜਾਬ ਸਰਕਾਰ ਵੱਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਇੱਕ ਹੋਰ ਝਟਕਾ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 5.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਵੇਰਵਾ ਸਾਂਝਾ ਕਰਦਿਆਂ, ਸੀਪੀ ਜਲੰਧਰ ਨੇ ਕਿਹਾ ਕਿ ਜਲੰਧਰ ਸ਼ਹਿਰ ਅੰਦਰ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮਹਿੰਮ ਤਹਿਤ ਮੁੱਕਦਮਾ ਨੰਬਰ 45 ਮਿਤੀ 22.02.2025 ਅ/ਧ 21/29-61-85 NDPS ACT ਥਾਣਾ ਡਵੀਜਨ ਨੰਬਰ 8 ਕਮਿਸ਼ਨਰੇਟ ਜਲੰਧਰ ਵਿੱਚ ਲੋੜੀਂਦੇ ਅਰੋਪੀ ਰਿੰਕੂ ਸਿੰਘ ਉਰਫ ਗਾਂਧੀ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮੁਹਾਰ ਖੀਵਾ ਜਿਲਾ ਫਾਜ਼ਿਲਕਾ ਨੂੰ ਪ੍ਰੋਡੰਕਸ਼ਨ ਵਾਰੰਟ ‘ਤੇ…

Read More

ਜਲੰਧਰ, 23 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧֹ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ। ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਗੜ੍ਹਾ ਇਲਾਕੇ ਦੇ ਫਗਵਾੜੀ ਮੁਹੱਲੇ ਵਿੱਚ ਇਸ ਗ਼ੈਰ-ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ। ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਨਸ਼ਾ ਤਸਕਰਾਂ ਸਾਹਿਲ ਅਟਵਾਲ ਉਰਫ਼ ਕਾਲੀ ਅਤੇ ਸੰਜੀਵ ਅਟਵਾਲ (ਦੋਵੇਂ ਭਰਾ) ਵੱਲੋਂ ਇੱਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ.…

Read More

ਚੰਡੀਗੜ੍ਹ, 23 ਮਈ 2025 – ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਜਨਤਕ ਸ਼ਿਕਾਇਤਾਂ ਤੋਂ ਬਾਅਦ ਫੈਸਲਾਕੁੰਨ ਕਾਰਵਾਈ ਕੀਤੀ ਹੈ। ਇਹ ਦਲੇਰਾਨਾ ਕਦਮ ਭ੍ਰਿਸ਼ਟਾਚਾਰ ਵਿਰੁੱਧ ਪਾਰਟੀ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੇ ‘ਆਪ’ ਦੇ ਮੁੱਢਲੇ ਮਿਸ਼ਨ ‘ਤੇ ਜ਼ੋਰ ਦਿੱਤਾ। ਭ੍ਰਿਸ਼ਟਾਚਾਰ, ਕਿਸੇ ਵੀ ਰੂਪ ਵਿੱਚ, ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭਾਵੇਂ ਇਸ ਵਿੱਚ ਸਾਡੀ ਪਾਰਟੀ ਦੇ ਅੰਦਰ ਕੋਈ ਸ਼ਾਮਲ ਹੋਵੇ ਜਾਂ ਬਾਹਰ।ਉਨ੍ਹਾਂ…

Read More

ਖੰਨਾ, ਲੁਧਿਆਣਾ 23 ਮਈ, 2025 :ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਗਿਆ ਹੈ ਅਤੇ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ। ਇਹ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ ਪਿੰਡ ਕੌੜੀ, ਗੰਢੂਆਂ ਅਤੇ ਦਹਿੜੂ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਪਿੰਡ ਵਾਸੀਆਂ ਨਾਲ…

Read More

ਚੰਡੀਗੜ੍ਹ, 23 ਮਈ 2025 – ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਦਮ ਦਾ ਸਵਾਗਤ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਅਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਜੋੜਦੀ ਹੈ। ਹਰਜੋਤ ਸਿੰਘ ਬੈਂਸ ਨੇ…

Read More