Author: onpoint channel

“I’m a Newswriter, “I write about the trending news events happening all over the world.

ਨੂਰਪੁਰ ਬੇਦੀ 19 ਮਈ ,2025-ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ । ਜਿਸ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਉਨਾਂ ਦੀ ਟੀਮ ਹਲਕੇ ਦੇ ਪਿੰਡ-ਪਿੰਡ ਜਾ ਕੇ ਨਸ਼ਿਆਂ ਦੇ ਖਾਤਮੇ ਲਈ ਅਲਖ ਜਗਾ ਰਹੇ ਹਨ। ਇਸ ਮੁਹਿੰਮ ਦੇ ਅਗਲੇ ਦਿਨ ਵੀ ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਹ ਯਾਤਰਾ ਅੱਜ ਪਿੰਡ ਡੂਮੇਵਾਲ ਵਿਖੇ ਪਹੁੰਚੀ। ਇਸ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ…

Read More

ਹੁਸ਼ਿਆਰਪੁਰ, 19 ਮਈ :ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ‘ਤੇ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਸਮੇਂ ਸਿਰ ਲਾਭ ਪ੍ਰਾਪਤ ਹੋ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਕੋਆਰਡੀਨੇਸ਼ਨ ਅਤੇ ਮਾਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ…

Read More

ਚੰਡੀਗੜ੍ਹ, 19 ਮਈ :ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਦੁਹਰਾਇਆ ਕਿ ਭਗਵੰਤ ਮਾਨ ਦੀ ਸਰਕਾਰ ਨੂੰ ਆਪ ਦੇ ਦਿੱਲੀ ਅਧਾਰਤ ਨੇਤਾਵਾਂ ਨੇ ਪੂਰੀ ਤਰ੍ਹਾਂ ਹਾਈਜੈਕ ਕਰ ਲਿਆ ਹੈ, ਜਿਸ ਕਾਰਨ ਰਾਜ ਵਿੱਚ ਸੰਵਿਧਾਨਕ ਸੰਕਟ ਪੈਦਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦਾ ਦਾਇਰਾ ਵਧਾ ਕੇ ਅੰਮ੍ਰਿਤਸਰ ਸ਼ਰਾਬ ਤਰਾਸਦੀ ਦੀ ਜਾਂਚ ਵੀ ਕੀਤੀ ਜਾਵੇ। ਇਹ ਵਿਚਾਰ ਭਾਜਪਾ ਪ੍ਰਧਾਨ ਨੇ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ, ਜਦੋਂ ਉਹ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਵਾਲੇ ਭਾਜਪਾ ਵਫ਼ਦ ਦੀ ਅਗਵਾਈ ਕਰ ਰਹੇ ਸਨ। ਅੰਮ੍ਰਿਤਸਰ ਸ਼ਰਾਬ ਤਰਾਸਦੀ ਦੇ ਮੱਦੇਨਜ਼ਰ,…

Read More

ਸੰਗਰੂਰ, 19 ਮਈ, 2025: ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ…

Read More

ਨਵੀਂ ਦਿੱਲੀ : ਮਾਇਆਵਤੀ ਦੇ ਭਤੀਜੇ ਆਕਾਸ਼ ਆਨੰਦ ਨੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਨਦਾਰ ਵਾਪਸੀ ਕੀਤੀ। ਬਸਪਾ ਸੁਪਰੀਮੋ ਅਤੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਪਾਰਟੀ ਦਾ ਮੁੱਖ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

Read More

ਲੁਧਿਆਣਾ, 18 ਮਈ, 2025-ਲੁਧਿਆਣਾ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਅੱਜ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸੱਤ ਮੁਕੰਮਲ ਹੋਏ ਸੜਕ ਵਿਕਾਸ ਪ੍ਰੋਜੈਕਟਾਂ ਦੀ ਇੱਕ ਲੜੀ ਦਾ ਉਦਘਾਟਨ ਕੀਤਾ। ਕਈ ਥਾਵਾਂ ‘ਤੇ ਹੋਏ ਉਦਘਾਟਨ ਵਿੱਚ ਕੌਂਸਲਰ, ਵਸਨੀਕ, ਸਰਕਾਰੀ ਅਧਿਕਾਰੀ, ‘ਆਪ’ ਆਗੂ ਅਤੇ ਵਰਕਰ ਸ਼ਾਮਲ ਹੋਏ। ਇਹ ਪ੍ਰੋਜੈਕਟ, ਜੋ ਕਿ ਪੂਰੀ ਤਰ੍ਹਾਂ ਨਗਰ ਨਿਗਮ ਵੱਲੋਂ ਫੰਡ ਕੀਤੇ ਗਏ ਹਨ, ਕੁੱਲ 15.93 ਕਿਲੋਮੀਟਰ ਸੜਕਾਂ ਨੂੰ ਕਵਰ ਕਰਦੇ ਹਨ ਅਤੇ ਇਹਨਾਂ ਦੀ ਅਨੁਮਾਨਤ ਲਾਗਤ 6 ਕਰੋੜ ਰੁਪਏ ਹੈ। ਇਹ ਪਹਿਲਕਦਮੀਆਂ ਲੁਧਿਆਣਾ ਦੇ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਸੰਪਰਕ ਨੂੰ ਬਿਹਤਰ ਬਣਾਉਣ ਅਤੇ ਨਿਵਾਸੀਆਂ ਦੇ ਜੀਵਨ ਦੀ…

Read More

ਚੰਡੀਗੜ੍ਹ, 18 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 78ਵੇਂ ਦਿਨ , ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ’ਆਪ੍ਰੇਸ਼ਨ ਸੀਲ-13’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕਰਨਾ ਸੀ ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ’ਤੇ ਬਾਜ਼ ਅੱਖ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਜ਼ਿਲਿ੍ਹਆਂ ਵਿੱਚ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ…

Read More

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 18 ਮਈ-ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ, ਭੁੱਟੀਵਾਲਾ ਅਤੇ ਸਮਾਘ ਮੌੜ ਵਿਖੇ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਹਾਈ ਸਿੱਧ ਹੋਣਗੀਆਂ। ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ,…

Read More

ਪਟਿਆਲਾ, 18 ਮਈ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਈ ਦਹਾਕਿਆਂ ਤੋਂ ਪਟਿਆਲਾ ਨੂੰ ਹੜ੍ਹਾਂ ਦੀ ਕਰੋਪੀ ਦਾ ਸ਼ਿਕਾਰ ਦੱਸ ਕੇ ਨੱਥ ਚੂੜਾ ਚੜਾ ਕੇ ਰਾਜਨੀਤੀ ਕਰਨ ਵਾਲਿਆਂ ਨੇ ਕਦੇ ਵੀ ਪਟਿਆਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੋਈ ਵਿਗਿਆਨਿਕ ਢੰਗ ਨਹੀਂ ਅਪਣਾਇਆ, ਸਗੋਂ ਲੋਕਾਂ ਨੂੰ ਗੁਮਰਾਹ ਹੀ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਟਿਆਲਾ ਲਈ ਕਰੋਪੀ ਮੰਨੀ ਜਾਂਦੀ ਵੱਡੀ ਤੇ ਛੋਟੀ ਨਦੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਬਣਾ ਦੇਵੇਗੀ, ਇਸ ਲਈ ਪੂਰਾ ਪ੍ਰੋਜੈਕਟ ਬਣਾਇਆ ਗਿਆ ਹੈ। ਉਹ ਅੱਜ ਵੱਡੀ ਤੇ ਛੋਟੀ ਨਦੀ ਦੇ ਪ੍ਰੋਜੈਕਟ…

Read More

ਬਠਿੰਡਾ, 18 ਮਈ 2025: ਕਥਿਤ ਸਿਆਸੀ ਸ਼ਹਿ ’ਤੇ ਬਠਿੰਡਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਅਧੀਨ ਆਉਂਦੇ ਪਿੰਡ ਤੁੰਗਵਾਲੀ ਦੀ ਬੱਕਰਾ ਮੰਡੀ ਬੰਦ ਕਰਵਾਉਣ ਨਾਲ ਇਕੱਲੇ ਪੰਜਾਬ ਦੇ ਹਜ਼ਾਰਾਂ ਦੀ ਤਾਦਾਦ ’ਚ ਬੱਕਰੀ ਪਾਲਕਾਂ ਦੀ ਰੋਜੀ ਰੋਟੀ ਦਾ ਸੰਕਟ ਬਣ ਗਿਆ ਹੈ। ਲੰਘੇ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਪੁਲਿਸ ਪ੍ਰਸ਼ਾਸਨ ਨੇ ਤੁੰਗਵਾਲੀ ਦੀ ਬੱਕਰਾ ਮੰਡੀ ਬੰਦ ਕਰਵਾ ਦਿੱਤੀ ਹੈ। ਇਲਾਕੇ ਵਿੱਚ ਚੁੰਝ ਚਰਚਾ ਹੈ ਕਿ ਹਾਕਮ ਧਿਰ ਦੇ ਇੱਕ ਪ੍ਰਭਾਵਸ਼ਾਲੀ ਆਗੂ ਦੇ ਕਥਿਤ ਇਸ਼ਾਰੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਚਰਚਾਵਾਂ ਮੁਤਾਬਕ ਲੋਕ ਬੱਕਰਾ ਮੰਡੀ ਬੰਦ ਕਰਨ ਨੂੰ ਰਾਮਾ ਰਿਫਾਇਨਰੀ ਤੋਂ ਬਾਅਦ ਭੁੱਚੋ ਮੰਡੀ ਹਲਕੇ ਵਿੱਚ ਕਥਿਤ…

Read More