- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ
- ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ
- 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ
- ਮੰਤਰੀ ਦੇ ਨਿਰਦੇਸ਼ — ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ
- ਸੁਰੇਂਦਰ ਲਾਂਬਾ ਨੂੰ ਲਾਇਆ ਤਰਨ ਤਾਰਨ ਦਾ SSP
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ
- ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਦੀਆਂ ਟਿੱਪਣੀਆਂ ਕਾਂਗਰਸੀ ਆਗੂਆਂ ਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ, ਉਹ ਦਲਿਤ ਵਿਰੋਧੀ ਹਨ: ਮਾਨ
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
Author: onpoint channel
“I’m a Newswriter, “I write about the trending news events happening all over the world.
ਡੇਰਾਬੱਸੀ/ਐਸ ਏ ਐਸ ਨਗਰ, 18 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵੱਲੋਂ ਰਾਜ ਵਿੱਚੋਂ ਨਸ਼ੀਲੇ ਪਦਾਰਥਾਂ/ਨਕਲੀ ਸ਼ਰਾਬ ਦੇ ਖ਼ਤਰੇ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਰੋਪੜ ਰੇਂਜ ਦੇ ਡੀ ਆਈ ਜੀ ਸ. ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ, ਜ਼ਿਲ੍ਹੇ ਚ ਵੱਖ-ਵੱਖ ਥਾਵਾਂ ‘ਤੇ ਅੰਤਰ-ਰਾਜੀ ਸਰਹੱਦਾਂ ‘ਤੇ ਵਿਸ਼ੇਸ਼ ਚੈੱਕਪੋਸਟਾਂ/ਨਾਕਾਬੰਦੀਆਂ ਲਾ ਕੇ ‘ਆਪ੍ਰੇਸ਼ਨ ਸੀਲ’ ਤਹਿਤ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਇਹ ਜਾਣਕਾਰੀ ਐਤਵਾਰ ਨੂੰ ਐਸ ਐਸ ਪੀ ਐਸ ਏ ਐਸ ਨਗਰ ਸ. ਹਰਮਨਦੀਪ ਸਿੰਘ ਹਾਂਸ ਨੇ ਦਿੰਦਿਆਂ ਦੱਸਿਆ…
ਚੰਡੀਗੜ੍ਹ/ਅੰਮ੍ਰਿਤਸਰ, 18 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ…
ਚੰਡੀਗੜ੍ਹ, 18 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ…
ਲੁਧਿਆਣਾ, 18 ਮਈ, 2025: ਮਨੋਰੋਗ ਮਾਹਿਰਾਂ ਦੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਐਤਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪਾਲ ਆਡੀਟੋਰੀਅਮ ਵਿਖੇ “ਸਾਂਝੀ ਰਾਹ” ਸਿਰਲੇਖ ਵਾਲਾ ਇੱਕ ਸਮਾਗਮ ਕਰਵਾਇਆ। ਇਹ ਸਮਾਗਮ ਸੂਬਾ ਸਰਕਾਰ ਦੀ ਅਗਵਾਈ ਹੇਠ ਚੱਲ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦਾ ਹਿੱਸਾ ਸੀ ਅਤੇ ਇਸਨੇ ਪੰਜਾਬ ਭਰ ਦੇ ਸਰਕਾਰੀ ਅਧਿਕਾਰੀਆਂ ਅਤੇ ਮਨੋਵਿਗਿਆਨੀਆਂ ਵਿਚਕਾਰ ਇੱਕ ਸਹਿਯੋਗੀ ਮੀਟਿੰਗ ਦਾ ਕੰਮ ਕੀਤਾ। ਇਸ ਸਮਾਗਮ ਵਿੱਚ ਮੌਜੂਦ ਪਤਵੰਤਿਆਂ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ; ਰਾਜ ਸਭਾ ਮੈਂਬਰ ਸੰਸਦ ਸੰਜੀਵ ਅਰੋੜਾ; ਪੰਜਾਬ ਦੇ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ; ਡਾ. ਬਸੰਤ ਗਰਗ, ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਫ਼ਸਰ; ਡਾ. ਹਿਤੇਂਦਰ…
ਚੰਡੀਗੜ੍ਹ, 17 ਮਈ 2025 – ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿੱਚ ਪਟੀਸ਼ਨ ਨੂੰ ਲੈ ਕੇ ਲੰਬੀ ਵਿਚਾਰ ਚਰਚਾ ਹੋਈ। ਚਰਚਾ ਦੌਰਾਨ ਇਹ ਵਿਚਾਰ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਸਰਕਾਰ ਅੱਗੇ ਗੋਡੇ ਨਹੀਂ ਟੇਕਣੇ ਚਾਹੀਦੇ ਅਤੇ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ, ਸਗੋਂ ਦ੍ਰਿੜਤਾ ਨਾਲ ਅੱਗੇ ਵੱਧਣਾ ਚਾਹੀਦਾ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ…
ਮੋਹਾਲੀ/ਚੰਡੀਗੜ੍ਹ, 17 ਮਈ 2025 – ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਐਲਾਨ ਕਰਦਿਆਂ ਕਿਹਾ ਕਿ ਦੇਸ਼ ਦੀ ਨੰਬਰ ਇੱਕ ਪ੍ਰਾਈਵੇਟ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਤੁਰਕੀ ਅਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਆਪਣੇ ਸਾਰੇ ਸਮਝੌਤਿਆਂ (ਐਮਓਯੂ) ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।ਚੰਡੀਗੜ੍ਹ ਯੂਨੀਵਰਸਿਟੀ ਵਲੋਂ ਦੇਸ਼ ਹਿੱਤ ਨੂੰ ਸਭ ਤੋਂ ਉਪਰ ਰੱਖਦੇ ਹੋਇਆ ਇਹ ਫੈਸਲਾ ਲਿਆ ਗਿਆ ਹੈ।ਇਸ ਫੈਸਲੇ ਵਿੱਚ ਵਿਦਿਆਰਥੀ ਅਤੇ ਫੈਕਲਟੀ ਐਕਸਚੇਂਜ ਪ੍ਰੋਗਰਾਮਾਂ, ਸਾਂਝੇ ਖੋਜ ਪ੍ਰੋਜੈਕਟਾਂ, ਦੋਹਰੀ ਡਿਗਰੀ ਪ੍ਰੋਗਰਾਮ ਅਤੇ ਦੋਵਾਂ ਦੇਸ਼ਾਂ ਦੀਆਂ ਸੰਸਥਾਵਾਂ ਨਾਲ ਹਰ ਤਰ੍ਹਾਂ ਦੇ ਅਕਾਦਮਿਕ ਸਹਿਯੋਗ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨਾ ਸ਼ਾਮਲ ਹੈ।ਯੂਨੀਵਰਸਿਟੀ ਦਾ…
ਚੰਡੀਗੜ੍ਹ/ਅੰਮ੍ਰਿਤਸਰ, 17 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼…
ਚੰਡੀਗੜ੍ਹ, 17 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 77ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 250 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 19 ਕੁਇੰਟਲ ਭੁੱਕੀ ਅਤੇ 46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 77 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11,746 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ…
ਲੁਧਿਆਣਾ, 17 ਮਈ, 2025: ਰਾਜ ਸਭਾ ਮੈਂਬਰ ਸੰਸਦ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਸਰਾਭਾ ਨਗਰ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਕੂਲ ਵਰਦੀਆਂ ਵੰਡੀਆਂ। ਇਹ ਸਮਾਗਮ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ “ਪਹਿਲ” ਤਹਿਤ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਬੋਲਦਿਆਂ, ਅਰੋੜਾ ਨੇ ਇਸ ਪ੍ਰੋਜੈਕਟ ਦੇ ਦੋਹਰੇ ਉਦੇਸ਼ਾਂ ‘ਤੇ ਚਾਨਣਾ ਪਾਇਆ, ਜੋ ਨਾ ਸਿਰਫ਼ ਸਿੱਖਿਆ ਦਾ ਸਮਰਥਨ ਕਰਦਾ ਹੈ ਬਲਕਿ ਮਹਿਲਾ ਸਸ਼ਕਤੀਕਰਨ ਦਾ ਵੀ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ “ਪਹਿਲ” ਦੇ ਤਹਿਤ, ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਆਰਥਿਕ ਤੌਰ ‘ਤੇ ਪਿਛੜੀਆਂ ਔਰਤਾਂ ਨੂੰ ਸਕੂਲ ਵਰਦੀਆਂ ਸਿਲਾਈ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਹ ਪਹਿਲ ਨਾ ਸਿਰਫ਼ ਔਰਤਾਂ ਨੂੰ…
ਅਜਨਾਲਾ, 17 ਮਈ 2025 – ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਤਨਾਅ ਕਾਰਨ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿਆ ਜਾਵੇ। ਉਹਨਾਂ ਨੇ ਕਿਹਾ ਕਿ ਦੁਨੀਆਂ ਭਰ ਦੇ ਨਾਨਕ ਨਾਮ ਲੇਵਾ ਸਿੱਖ ਇਸ ਲਾਂਘੇ ਤੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਧਰਤੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰ ਮਾਹੌਲ ਵਿੱਚ ਤਲਖੀ ਆਉਣ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਸੋ ਹੁਣ ਦੋਵਾਂ ਦੇਸ਼ਾਂ…

