Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 13 ਮਈ 2025 – ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ‘ਤੇ ਅਕਾਲੀ ਦਲ ਦੇ ਆਗੂ ਵਿਕਰਮ ਮਜੀਠੀਆ ਵੱਲੋਂ ਮੁੱਖ ਦੋਸ਼ੀ ਬਾਰੇ ਦਿੱਤੇ ਗਏ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਵਾਲ ਉਠਾਏ ਅਤੇ ਮਜੀਠੀਆ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਕੰਗ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਵਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਉਹ ਇਹ ਦਾਅਵਾ ਕਰ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਜਾਂ ਤਾਂ…

Read More

ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ), 13 ਮਈ 2025 – ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ…

Read More

ਚੰਡੀਗੜ੍ਹ, 13 ਮਈ 2025 – ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਕਿ ਕਿਸਾਨਾਂ ਲਈ ਬਾਗ਼ਬਾਨੀ ਖੇਤਰ ਵਿੱਚ ਹੋਰ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ । ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਅਪਣਾਉਣ ਵੱਲ ਮਹੱਤਵਪੂਰਨ ਕਦਮ ਹੈ।…

Read More

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨਾਲ ਮਿਲ ਕੇ ਸੋਮਵਾਰ ਨੂੰ ਮਿੱਡਾ ਚੌਕ ਨੇੜੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੁਹੱਲਾ ਕਲੀਨਿਕ ਦਾ ਨੀਂਹ ਪੱਥਰ ਰੱਖਿਆ। ਉਦਘਾਟਨ ਸਮਾਰੋਹ ਵਿੱਚ ਬੋਲਦਿਆਂ, ਐਮਪੀ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਵਿੱਚ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਲੀਨਿਕ ਇੱਕ ਮਹੀਨੇ ਦੇ ਅੰਦਰ ਚਾਲੂ ਹੋ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਮੁਹੱਲਾ ਕਲੀਨਿਕ ਸਥਾਪਤ ਕਰਨ ਦੀ ਲੰਬੇ ਸਮੇਂ ਤੋਂ ਮੰਗ ਸੀ, ਖਾਸ ਕਰਕੇ ਕਿਉਂਕਿ ਸਥਾਨਕ ਆਬਾਦੀ ਦਾ ਇੱਕ ਵੱਡਾ ਹਿੱਸਾ ਮਜ਼ਦੂਰ ਵਰਗ ਤੋਂ ਆਉਂਦਾ ਹੈ। ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਵਸਨੀਕਾਂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਸਥਾਨਕ ਮੇਨ ਬਾਜ਼ਾਰ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੁਸ਼ਕਿਲਾਂ ਦਾ ਹੱਲ ਕਰਨ ਲਈ ਲੋਕ ਮਿਲਣੀ ਕੀਤੀ। ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਾਹਮਣੇ ਆਏ ਮਸਲਿਆਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ ਅਤੇ ਕੁਝ ਮਸਲਿਆਂ ਸਬੰਧੀ ਮੌਕੇ ਉੱਤੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਹਨਾਂ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕੋਸ਼ਿਸ਼ ਹੈ ਕਿ…

Read More

ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ। ਉਹਨਾਂ ਨੇ ਇਸ ਮੌਕੇ ਕਲੀਨਿਕ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵੇਰਵੇ ਅਤੇ ਉੱਥੇ ਕੰਮ ਕਰਵਾਉਣ ਆਏ ਲੋਕਾਂ ਦੀ ਫੀਡਬੈਕ ਲਈ। ਸ: ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸਹੂਲਤਾਂ ਲਈ ਵਚਨਬੱਧ ਹੈ। ਇਸ ਲਈ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਹੋਣੀ ਚਾਹੀਦੀ। ਇਸ ਮੌਕੇ ਕੈਬਿਨਟ ਮੰਤਰੀ ਸ: ਈ.ਟੀ.ਓ ਵਲੋ ਕਲੀਨਿਕ ਵਿਖੇ ਚੈਕ ਅਪ ਕਰਵਾਉਣ ਆਏ ਲੋਕਾਂ ਦਾ ਹਾਲ ਚਾਲ ਪੁਛਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ…

Read More

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਰ ਵਿਭਾਗ ਦੁਆਰਾ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਬਾਰੇ ਵੇਰਵੇ ਦਿੱਤੇ। ਉਨ੍ਹਾਂ ਖੁਲਾਸਾ ਕੀਤਾ ਕਿ ਵਿਭਾਗ ਨੇ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ…

Read More

ਪੰਜਾਬ ਸਰਕਾਰ ਨੇ ਪਾਣੀ ਵੰਡ ਮੁੱਦੇ ‘ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿਰੁੱਧ ਹਾਈਕੋਰਟ ‘ਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਨੰਗਲ ਡੈਮ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਆਪ ਵਰਕਰਾਂ ਵੱਲੋਂ ਧਰਨਾ ਲਾਇਆ ਗਿਆ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਬੀਬੀਐਮਬੀ ਗੈਰਕਾਨੂੰਨੀ ਤਰੀਕੇ ਨਾਲ ਪਾਣੀ ਛੱਡ ਰਹੀ ਹੈ ਅਤੇ ਕੋਰਟ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਸਰਕਾਰ ਨੇ 6 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹਾਈ ਕੋਰਟ ਨੇ ਪੰਜਾਬ ਨੂੰ ਬੀਬੀਐਮਬੀ ਦੇ ਕੰਮ ਵਿੱਚ ਦਖਲਅੰਦਾਜ਼ੀ ਨਾ ਕਰਨ ਦੀ ਹਦਾਇਤ ਦਿੱਤੀ ਸੀ।

Read More

ਪੰਜਾਬ ਦੇ ਖੰਨਾ ਸ਼ਹਿਰ ਵਿੱਚ ਇੱਕ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਇੱਥੇ ਇੱਕ ਜੌਹਰੀ ਕੋਲੋਂ ਇੱਕ ਕਿਲੋ ਸੋਨੇ ਦੀ ਫਿਰੌਤੀ ਮੰਗਣ ਅਤੇ ਉਸਦੇ ਪੁੱਤਰ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਮਾਮਲੇ ਵਿੱਚ ਯੂਟਿਊਬਰ ਅਭਿਸ਼ੇਕ ਕੁਮਾਰ ਨੂੰ ਮੁੱਖ ਮਾਸਟਰਮਾਈਂਡ ਵਜੋਂ ਗ੍ਰਿਫ਼ਤਾਰ ਕੀਤਾ ਗਿਆ। ਇਸਦੇ ਨਾਲ ਉਸਦਾ ਭਰਾ ਨਿਹਾਲ ਉਰਫ਼ ਨਿਹਾਰ ਅਤੇ ਨਕਲੀ ਸਿਮ ਕਾਰਡ ਵੇਚਣ ਵਾਲਾ ਤੀਰਥ ਸਿੰਘ ਉਰਫ਼ ਮੰਗਾ ਵੀ ਪੁਲਿਸ ਹੱਥੇ ਚੜ੍ਹ ਚੁੱਕੇ ਹਨ। ਅਭਿਸ਼ੇਕ “VIP Bsheka” ਨਾਮ ਦਾ ਯੂਟਿਊਬ ਚੈਨਲ ਚਲਾਉਂਦਾ ਸੀ, ਜਿਸ ‘ਤੇ ਉਹ ਕਈ ਪ੍ਰਸਿੱਧ ਹਸਤੀਆਂ ਦੇ ਘਰਾਂ ਤੋਂ ਵੀ ਲਾਈਵ ਬਲੌਗਿੰਗ ਕਰ ਚੁੱਕਾ ਹੈ। ਪਰ ਜਿਵੇਂ ਜਿਵੇਂ ਉਸਦੀ ਆਮਦਨ…

Read More

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜੋ ਮੈਡੀਕਲ ਪੇਸ਼ੇਵਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਭਰਤੀ ਪ੍ਰਕਿਰਿਆਦਾ ਅਮਲ ਸ਼ੁਰੂ ਹੋ ਚੁੱਕਾ ਹੈ। ਸੋਮਵਾਰ ਨੂੰ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ (ਢਕੋਲੀ) ਦੇ ਹਸਪਤਾਲਾਂ ਦੇ ਅਚਨਚੇਤ ਨਿਰੀਖਣ ਦੌਰਾਨ, ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਅਤੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਜੋ ਮੌਜੂਦਾ ਸਿਹਤ ਸੰਸਥਾਵਾਂ ਨਾਲ ਉਨ੍ਹਾਂ ਦੇ ਤਜ਼ਰਬੇ (ਫੀਡਬੈਕ) ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਓ…

Read More