Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ…

Read More

ਚੰਡੀਗੜ੍ਹ, 6 ਅਕਤੂਬਰ 2025: ਆਮ ਆਦਮੀ ਪਾਰਟੀ ਦੇ ਵੱਲੋਂ ਐਲਾਨੇ ਰਾਜ ਸਭਾ ਦੇ ਉਮੀਦਵਾਰ ਰਜਿੰਦਰ ਗੁਪਤਾ 10 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਜਾਣਕਾਰੀ ਅਨੁਸਾਰ, ਵਿਧਾਨ ਸਭਾ ਦੇ ਸੈਕਟਰੀ ਕੋਲ ਰਜਿੰਦਰ ਗੁਪਤਾ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣਗੇ।

Read More

ਚੰਡੀਗੜ੍ਹ, 5 ਅਕਤੂਬਰ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ “ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26” ਕਰਵਾਏ ਜਾਣਗੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ 6 ਅਕਤੂਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਣਗੇ, ਜਿਸ ਨਾਲ ਡੇਅਰੀ ਕਿੱਤੇ ਨਾਲ ਜੁੜੇ…

Read More

ਚੰਡੀਗੜ੍ਹ, 5 ਅਕਤੂਬਰ 2025- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਰਜਿੰਦਰ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਤੇ ਸੀਐੱਮ ਭਗਵੰਤ ਮਾਨ ਦੇ ਵੱਲੋਂ ਰਜਿੰਦਰ ਗੁਪਤਾ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।

Read More

ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ…

Read More

ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ।ਅਧਿਆਪਕ ਦਿਵਸ ਦਾ ਜ਼ਿਕਰ…

Read More

ਲੁਧਿਆਣਾ, 5 ਅਕਤੂਬਰ:ਲੁਧਿਆਣਾ ਦੇ ਸਾਰਸ ਮੇਲਾ 2025 ਵਿੱਚ ਸ਼ਨੀਵਾਰ ਨੂੰ ਪਹਿਲੀ ਸਿਤਾਰਿਆਂ ਨਾਲ ਭਰੀ ਸ਼ਾਮ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਮੇਅਰ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੇ ਗੀਤਾਂ ਨਾਲ ਖੂਬ ਰੰਗ ਬੰਨ੍ਹਿਆ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਨ੍ਹਾਂ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ…

Read More

ਲੁਧਿਆਣਾ, 5 ਅਕਤੂਬਰ:ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਲੁਧਿਆਣਾ ਦੱਖਣੀ ਸ਼ਹਿਰ ਵਾਲੇ ਪਾਸੇ ਸਿੱਧਵਾਂ ਨਹਿਰ ‘ਤੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ।ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੋਂ ਇਲਾਵਾ ਕੁਝ ਹੋਰ ਵੀ ਨਾਮਵਰ ਸ਼ਖ਼ਸੀਅਤਾਂ ਮੌਜੂਦ ਸਨ।ਪੁਲ ਦਾ ਉਦਘਾਟਨ ਕਰਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ…

Read More

ਜਲੰਧਰ, 5 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ 120 ਫੁੱਟੀ ਰੋਡ, ਬਸਤੀ ਸ਼ੇਖ ਸਥਿਤ ਸਤਿਗੁਰੂ ਕਬੀਰ ਭਵਨ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿੱਚ ਨਵੀਂ ਚਾਰਦਿਵਾਰੀ ਅਤੇ ਬਾਥਰੂਮ ਦੇ ਨਿਰਮਾਣ ਕਾਰਜ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਜਿਥੇ ਸੁਸਾਇਟੀ ਦੀ ਮੰਗ ਪੂਰੀ ਹੋਈ ਹੈ ਉਥੇ ਇਨ੍ਹਾਂ ਸਹੂਲਤਾਂ ਦੇ ਉਪਲਬਧ ਹੋਣ ਨਾਲ ਕਮਿਊਨਿਟੀ ਹਾਲ ਵਿਖੇ ਆਪਣੇ ਖੁਸ਼ੀ-ਗਮੀ ਦੇ ਸਮਾਗਮ ਕਰਨ ਵਾਲੇ ਲੋਕਾਂ…

Read More

ਜਲੰਧਰ, 5 ਅਕਤੂਬਰ : ਪੰਜਾਬ ਦੇ ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਜਲੰਧਰ ਵਿਖੇ 5179ਵੀਂ ਮਹਾਰਾਜਾ ਅਗਰਸੇਨ ਜੀ ਪੰਜਾਬ ਪ੍ਰਾਂਤੀਆ ਜਯੰਤੀ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ’ਤੇ ਚੱਲਦੇ ਹੋਏ ਵੱਖ-ਵੱਖ ਭਲਾਈ ਕਾਰਜਾਂ ਅਤੇ ਸਕੀਮਾਂ ਰਾਹੀਂ ਸੂਬੇ ਦੇ ਹਰੇਕ ਨਾਗਰਿਕ ਨੂੰ ਸਸ਼ਕਤ ਅਤੇ ਆਤਮ ਨਿਰਭਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ…

Read More