- ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 22 ਅਕਤੂਬਰ 2025- ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਬਨਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦਾ ਲਾਭ ਮਿਲਿਆ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਹੁਣ ਤੱਕ 57546 ਕਿਸਾਨਾਂ ਨੂੰ ਐਮ ਐਸ ਪੀ ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ। ਜਦਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਤਰਨਤਾਰਨ 38578 ਕਿਸਾਨਾਂ ਨੂੰ…
ਨਵੀਂ ਦਿੱਲੀ/ਬ੍ਰਸੇਲਜ਼, 22 ਅਕਤੂਬਰ, 2025: ਭਗੌੜੇ ਹੀਰਾ ਕਾਰੋਬਾਰੀ ਅਤੇ ਪੰਜਾਬ ਨੈਸ਼ਨਲ ਬੈਂਕ (PNB) ਵਿੱਚ 13,000 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ੀ ਮੇਹੁਲ ਚੋਕਸੀ ਨੂੰ ਭਾਰਤ ਲਿਆਉਣ ਦਾ ਰਾਹ ਲਗਭਗ ਸਾਫ਼ ਹੋ ਗਿਆ ਹੈ। ਬੈਲਜੀਅਮ ਦੀ ਇੱਕ ਅਦਾਲਤ ਨੇ ਚੋਕਸੀ ਦੇ ਭਾਰਤ ਹਵਾਲਗੀ (Extradition) ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਸਾਫ਼ ਕਿਹਾ ਕਿ 66 ਸਾਲਾ ਮੇਹੁਲ ਚੋਕਸੀ ਨੂੰ ਭਾਰਤ ਹਵਾਲੇ ਕਰਨ ਵਿੱਚ ਕੋਈ ਕਾਨੂੰਨੀ ਰੁਕਾਵਟ ਨਹੀਂ ਹੈ। ਕੋਰਟ ਨੇ ਮੰਨਿਆ ਕਿ ਚੋਕਸੀ ਬੈਲਜੀਅਮ ਦਾ ਨਾਗਰਿਕ ਨਹੀਂ, ਸਗੋਂ ਇੱਕ ਵਿਦੇਸ਼ੀ ਨਾਗਰਿਕ ਹੈ ਅਤੇ ਉਸ ‘ਤੇ ਲੱਗੇ ਦੋਸ਼ “ਇੰਨੇ ਗੰਭੀਰ ਹਨ ਕਿ ਹਵਾਲਗੀ ਨੂੰ ਜਾਇਜ਼ ਠਹਿਰਾਇਆ ਜਾ ਸਕੇ।” ਅਦਾਲਤ…
ਨਵੀਂ ਦਿੱਲੀ, 22 ਅਕਤੂਬਰ, 2025: ਭ੍ਰਿਸ਼ਟਾਚਾਰ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਲੋਕਪਾਲ (Lokpal) ਅੱਜਕੱਲ੍ਹ ਸੱਤ ਲਗਜ਼ਰੀ BMW ਕਾਰਾਂ ਦੀ ਖਰੀਦ ਦੇ ਟੈਂਡਰ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੀ ਹੋਈ ਹੈ। ਲਗਭਗ 5 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਵਾਲੀਆਂ ਇਨ੍ਹਾਂ ਗੱਡੀਆਂ ਦੀ ਖਰੀਦ ‘ਤੇ ਵਿਰੋਧੀ ਪਾਰਟੀਆਂ ਨੇ ਤਿੱਖਾ ਹਮਲਾ ਬੋਲਿਆ ਹੈ, ਜਿਸ ਤੋਂ ਬਾਅਦ ਦੇਸ਼ ਦੀ ਸਿਆਸਤ ਗਰਮਾ ਗਈ ਹੈ। ਵਿਰੋਧੀ ਨੇਤਾਵਾਂ ਨੇ ਤੰਜ ਕੱਸਦਿਆਂ ਕਿਹਾ ਹੈ ਕਿ ਹੁਣ ਇਹ ਸੰਸਥਾ ‘ਲੋਕਪਾਲ’ ਨਹੀਂ, ਸਗੋਂ ‘ਸ਼ੌਕਪਾਲ’ ਹੋ ਗਈ ਹੈ। ਕੀ ਹੈ ਪੂਰਾ ਮਾਮਲਾ? 1. ਟੈਂਡਰ ਜਾਰੀ: ਲੋਕਪਾਲ ਨੇ 16 ਅਕਤੂਬਰ ਨੂੰ ਇਹ ਵਿਵਾਦਿਤ ਟੈਂਡਰ ਜਾਰੀ ਕੀਤਾ। 2. ਗੱਡੀਆਂ ਦੀ ਮੰਗ: ਟੈਂਡਰ ਵਿੱਚ…
ਜਲੰਧਰ, 22 ਅਕਤੂਬਰ : ਪੰਜਾਬ ਦੇ ਬਾਗਬ਼ਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ਼ਹਿਰ ਦੇ ਵਿਕਾਸ ਵਿੱਚ ਇਕ ਹੋਰ ਮੀਲ ਦਾ ਪੱਥਰ ਸਥਾਪਿਤ ਕਰਦਿਆਂ 120 ਫੁੱਟੀ ਰੋਡ ਉਤੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਵਿਕਾਸ ਪ੍ਰੋਜੈਕਟ ਵਿੱਚ ਸਤਿਗੁਰੂ ਰਵਿਦਾਸ ਕਮਿਊਨਟੀ ਹਾਲ ਦੇ ਨਵੀਨੀਕਰਨ ਵਿੱਚ ਪਾਰਕਿੰਗ ਥਾ ਨੂੰ ਅਪਗ੍ਰੇਡ ਕਰਨਾ, ਨਵੀਂਆਂ ਟਾਈਲਾਂ ਲਗਾਉਣਾ, ਅਤਿ ਆਧੁਨਿਕ ਬਾਥਰੂਮਾਂ ਦਾ ਨਿਰਮਾਣ ਕਰਨਾ ਅਤੇ ਸਾਫ਼-ਸਫ਼ਾਈ ਆਦਿ ਦੇ ਕੰਮ ਸ਼ਾਮਿਲ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਕਮਿਊਨਟੀ ਹਾਲ ਨੂੰ ਨਵੀਂ ਦਿੱਖ ਪ੍ਰਦਾਨ ਕਰਨਗੇ ਜੋ ਸਥਾਨਿਕ ਵਾਸੀਆਂ ਨੂੰ ਧਾਰਮਿਕ ਤੇ ਸਮਾਜਿਕ ਸਮਾਗਮ ਕਰਵਾਉਣ ਵਿੱਚ ਹੋਰ ਸਹੂਲਤ…
ਲੁਧਿਆਣਾ, 22 ਅਕਤੂਬਰ ()- ਅੱਜ ਕਿਰਤ ਕਲਾ ਅਤੇ ਸ਼ਿਲਪ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਬਾਬਾ ਵਿਸ਼ਵਕਰਮਾ ਫਾਊਂਡੇਸ਼ਨ ਵੱਲੋਂ ਜੈਮਲ ਰੋਡ, ਜਨਤਾ ਨਗਰ ਚੌਂਕ ਬਾਬਾ ਵਿਸ਼ਵਕਰਮਾ ਪਾਰਕ ਵਿਖੇ ਸਰਪ੍ਰਸਤ ਚਰਨਜੀਤ ਸਿੰਘ ਵਿਸ਼ਵਕਰਮਾ, ਚੇਅਰਮੈਨ ਅਮਰੀਕ ਸਿੰਘ ਘੜਿਆਲ, ਪ੍ਰਧਾਨ ਰਣਜੀਤ ਸਿੰਘ ਮਠਾੜੂ, ਕਨਵੀਨਰ ਰਣਧੀਰ ਸਿੰਘ ਦਹੇਲੇ, ਮੀਤ ਪ੍ਰਧਾਨ ਜਗਦੀਪ ਸਿੰਘ ਲੋਟੇ ਅਤੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਦੀ ਸਰਪ੍ਰਸਤੀ ਹੇਠ ਪੂਰਨ ਸ਼ਰਧਾ ਸਤਿਕਾਰ ਮਨਾਇਆ ਗਿਆ। ਇਸ ਸਮੇਂ ਫਾਊਂਡੇਸ਼ਨ ਵੱਲੋਂ ਹਵਨ ਯੱਗ ਵੀ ਕਰਵਾਇਆ ਗਿਆ। ਇਸ ਮੌਕੇ ਸਮਾਗਮ ਵਿੱਚ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਮੇਅਰ ਇੰਦਰਜੀਤ ਕੌਰ ਅਤੇ ਕ੍ਰਿਸ਼ਨ ਕੁਮਾਰ ਬਾਵਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਸਮੇਂ…
ਖੰਨਾ, (ਲੁਧਿਆਣਾ), 22 ਅਕਤੂਬਰ:ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।ਇੱਥੇ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈਲਫੇਅਰ ਸਭਾ ਵੱਲੋਂ ਵਿਸ਼ਵਕਰਮਾ ਮੰਦਰ ਖੰਨਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ 66ਵੇਂ ਵਾਰਸਿਕ ਉਤਸਵ ਮੌਕੇ ਸਮਾਗਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਮੰਤਰੀ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ…
ਲੁਧਿਆਣਾ, 22 ਅਕਤੂਬਰ-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਦਿੱਤਾ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਇੱਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੌਂਦ ਨੇ ਜ਼ਿਕਰ ਕੀਤਾ ਕਿ ਵਿਸ਼ਵਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਦਾ ਸਿੱਧਾ ਨਤੀਜਾ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਦੇ ਅਨੁਸਾਰ ਸਨਮਾਨ ਅਤੇ…
ਜਲੰਧਰ, 22 ਅਕਤੂਬਰ : ਸੰਗਠਿਤ ਅਪਰਾਧਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਅੱਜ ਤੜਕਸਾਰ ਮੁੱਠਭੇੜ ਦੌਰਾਨ ਮੁੱਖ ਦੋਸ਼ੀ ਮਨਕਰਨ ਦਿਉਲ ਸਮੇਤ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਮਨਕਰਨ ਦਿਉਲ, ਜੈ ਵੀਰ ਅਤੇ ਸਿਮਰਜੀਤ ਸਿੰਘ ਵਲੋਂ ਹੋਈ ਹੈ, ਜੋ ਕਿ ਗੈਂਗਸਟਰ ਜੱਗੂ ਭਗਵਾਨਪਰੀਆਂ ਦੇ ਕਰੀਬੀ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੰਹਿਤਾ ਤਹਿਤ ਐਫ.ਆਈ.ਆਰ. ਨੰਬਰ 303/25, ਧਾਰਾ 109, 351, 3(5) ਅਤੇ 25/27 ਆਰਮਜ਼ ਐਕਟ ਤਹਿਤ ਪੁਲਿਸ ਸਟੇਸ਼ਨ ਰਾਮਾ ਮੰਡੀ ਵਿਖੇ ਦਰਜ ਕੀਤੀ ਗਈ ਹੈ। ਮਨੁੱਖੀ ਸਰੋਤਾਂ ਅਤੇ ਤਕਨੀਕੀ ਜਾਣਕਾਰੀ ਦੇ ਅਧਾਰ…
ਜਲੰਧਰ, 21 ਅਕਤੂਬਰ : ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੇ ਸਨਮਾਨ ਵਿੱਚ ਮੰਗਲਵਾਰ ਨੂੰ ਜਲੰਧਰ ਸਥਿਤ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 66ਵਾਂ ਰਾਜ ਪੱਧਰੀ ਪੁਲਿਸ ਯਾਦਗਾਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਪੁਲਿਸ ਨੂੰ ਇੱਕ ਬੇਮਿਸਾਲ ਫੋਰਸ ਦੱਸਿਆ, ਜਿਸਨੇ ਸ਼ਾਂਤੀ ਅਤੇ ਸੰਕਟ ਦੋਵਾਂ ਦੌਰਾਨ ਬੇਜੋੜ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦੱਸਿਆ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਡਿਊਟੀ…
ਜਲੰਧਰ, 21 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ’ਤੇ ਜ਼ੋਰ ਦਿੱਤਾ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਮੰਡੀਆਂ ਵਿੱਚ ਲਗਾਤਾਰ ਦੌਰੇ ਕਰਨ ਦੀਆਂ ਹਦਾਇਤਾਂ ਕੀਤੀਆਂ, ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ…

