- ਕਾਂਗਰਸ ਨੂੰ ਵੱਡਾ ਝਟਕਾ! ਦੋ ਆਗੂ ਭਾਜਪਾ ‘ਚ ਸ਼ਾਮਲ
- ਉਪ ਰਾਸ਼ਟਰਪਤੀ ਨਾਲ ਕੀਤੀ ਭੇਟ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ
- * ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
- ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰਾਂ ਦੇ ਕੇ ਕੀਤਾ ਸਨਮਾਨ
- ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ
- ਬਾਈਕ ਸਵਾਰਾਂ ਦੁਆਰਾ ਪਰੇਸ਼ਾਨ ਕੀਤਾ ਗਿਆ
- ਟੈਰੀਟੋਰੀਅਲ ਆਰਮੀ ’ਚ ਭਰਤੀ ਦੀ ਤਿਆਰੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸ਼ੁਰੂ
- ਚੇਤਨਾ ਵਿੱਦਿਅਕ ਟੂਰ ਤਹਿਤ ਵਿਦਿਆਰਥੀਆਂ ਨੇ ਸਰਕਾਰੀ ਵਿਭਾਗਾਂ ਦੀ ਕਾਰਜਪ੍ਰਣਾਲੀ ਤੇ ਸੇਵਾਵਾਂ ਬਾਰੇ ਹਾਸਲ ਕੀਤੀ ਜਾਣਕਾਰੀ
Author: onpoint channel
“I’m a Newswriter, “I write about the trending news events happening all over the world.
ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ।ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ…
ਨਵੀਂ ਦਿੱਲੀ, 30 ਸਤੰਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ ਪੀੜਤਾਂ ਨੂੰ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਤੋਂ ਮੁਆਵਜ਼ਾ ਦਿਵਾਉਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਦਹਾਕਿਆਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇਕ ਦਾ ਸਾਹਮਣਾ ਕੀਤਾ ਹੈ, ਜਿਸ ਨਾਲ 2614 ਪਿੰਡਾਂ ਦੇ 20 ਲੱਖ…
ਟੌਹੜਾ (ਪਟਿਆਲਾ), 30 ਸਤੰਬਰ, 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪਿੰਡ ਟੌਹੜਾ ਪਹੁੰਚ ਕੇ ਸ਼੍ਰੋਮਣੀ ਕਮੇਟੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਦੇ ਸਦੀਵੀਂ ਵਿਛੋੜੇ ’ਤੇ ਟੌਹੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਹਰਮੇਲ ਸਿੰਘ ਟੌਹੜਾ ਦੀ ਪਤਨੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਕੌਰ ਟੌਹੜਾ, ਪੰਜਾਬ ਭਾਜਪਾ ਯੂਥ ਮੋਰਚੇ ਦੇ ਪ੍ਰਧਾਨ ਤੇ ਹਰਮੇਲ ਸਿੰਘ ਟੌਹੜਾ ਦੇ ਬੇਟੇ ਕੰਵਰਵੀਰ ਸਿੰਘ ਟੌਹੜਾ, ਨਾਭਾ ਦੇ ਐਮ ਐਲ ਏ ਦੇਵ ਮਾਨ, ਹਰਿਆਣਾ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਸਮੇਤ ਹੋਰ ਆਗੂ ਮੌਜੂਦ ਸਨ।
ਜਲੰਧਰ 30 ਸਤੰਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲ ‘ਯੁੱਧ ਨਾਸ਼ੀਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ ਜਲੰਧਰ ਨਗਰ ਨਿਗਮ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਬਸਤੀ ਗੁਜ਼ਾ ਦੇ ਖੇਤਰ ਵਿੱਚ ਇੱਕ ਬਦਨਾਮ ਨਸ਼ਾ ਤਸਕਰੀ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਕਬਜ਼ੇ ਨੂੰ ਢਾਹ ਦਿੱਤਾ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਦੋਸ਼ੀ ਸਚਿਨ ਲਾਡੀ ਪੁੱਤਰ ਯਸ਼ਪਾਲ, ਵਾਸੀ ਡਬਲਿਊ ਜੇ-62, ਬਸਤੀ ਗੁਜ਼ਾ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਹੈ, ਜੋ ਕਿ ਇੱਕ ਮਸ਼ਹੂਰ ਨਸ਼ਾ ਤਸਕਰ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁੱਧ ਐਨਡੀਪੀਐਸ ਐਕਟ ਤਹਿਤ 10 ਐਫਆਈਆਰ ਦਰਜ ਹਨ।ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਇੱਕ ਸਖ਼ਤ…
ਜਲੰਧਰ, 30 ਸਤੰਬਰ :ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਨਵੇਂ ਸਿਰੇ ਤੋਂ ਬਣਾਏ ਗਏ ਬਬਰੀਕ ਚੌਕ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਇਸ ਮੌਕੇ ਧਨੁਸ਼-ਤੀਰ ਦੇ ਢਾਂਚੇ ਦਾ ਉਦਘਾਟਨ ਕੀਤਾ ਗਿਆ, ਜਿਸ ਨੇ ਸ਼ਹਿਰ ਦੇ ਇਸ ਸਭ ਤੋਂ ਵੱਧ ਰੁਝੇਵਿਆਂ ਭਰੇ ਸਥਾਨ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ। ਮੇਅਰ ਵਿਨੀਤ ਧੀਰ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਅਤੇ ਸੀਨੀਅਰ ਆਪ ਆਗੂ ਨਿਤਿਨ ਕੋਹਲੀ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਨਵੀਨੀਕਰਨ ਕੀਤਾ ਗਿਆ ਇਹ ਚੌਕ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਰਾਹਗੀਰਾਂ ਨੂੰ ਤਾਜ਼ਗੀ ਭਰਪੂਰ ਦ੍ਰਿਸ਼ ਦਾ ਅਹਿਸਾਸ ਵੀ ਕਰਵਾਏਗਾ।…
ਲੁਧਿਆਣਾ, 30 ਸਤੰਬਰ (000) – ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਦੀ ਡੇਅਰੀ ਸਿਖਲਾਈ ਦੇ ਪਹਿਲੇ ਬੈਚ ਦੇ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਨਚਾਰਜ ਡੇਅਰੀ ਸਿਖਲਾਈ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਰੋਜ਼ੀ-ਰੋਟੀ ਵਜੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਯੋਜਨਾ ਤਹਿਤ ਸਿਖਲਾਈ ਲੈਣ ਉਪਰੰਤ ਸਰਟੀਫਿਕੇਟਾਂ ਨਾਲ ਨਿਵਾਜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਸਿਖਲਾਈ ਕਰਨ ਵਾਲੇ ਅਨੁਸੂਚਿਤ ਜਾਤੀ ਸਿਖਿਆਰਥੀਆਂ ਨੂੰ ਮੁਫਤ ਡੇਅਰੀ ਸਿਖਲਾਈ ਕਰਵਾਈ ਗਈ ਅਤੇ ਟ੍ਰੇਨਿੰਗ ਦੌਰਾਨ ਰਿਫਰੈਸ਼ਮੈਂਟ ਅਤੇ ਸਿਖਲਾਈ ਸਮਾਪਤ…
ਲੁਧਿਆਣਾ, 30 ਸਤੰਬਰ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਇਸ ਮੌਕੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਜਨ ਸਿਹਤ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ), ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ), ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ), ਡਰੇਨੇਜ ਵਿਭਾਗਾਂ ਦੇ ਅਧਿਕਾਰੀ ਅਤੇ ਠੇਕੇਦਾਰੀ ਫਰਮਾਂ ਦੇ ਨੁਮਾਇੰਦੇ ਵੀ ਮੌਜੂਦ ਸਨ।ਦੌਰੇ ਦੌਰਾਨ ਡੀ.ਸੀ ਹਿਮਾਂਸ਼ੂ ਜੈਨ ਨੇ ਟਰਮੀਨਲ ਬਿਲਡਿੰਗ, ਏਅਰਫੋਰਸ ਸਟੇਸ਼ਨ ਦੇ ਅੰਦਰ ਟੈਕਸੀਵੇਅ, ਟਰਾਲੀ ਗੇਟ, ਐਪਰਨ ਸੰਚਾਲਨ ਖੇਤਰ, ਪਾਰਕਿੰਗ ਸਹੂਲਤਾਂ ਅਤੇ ਹੋਰ ਮੁੱਖ ਖੇਤਰਾਂ ਸਮੇਤ ਮਹੱਤਵਪੂਰਨ ਬੁਨਿਆਦੀ ਢਾਂਚੇ ਦਾ ਨਿਰੀਖਣ ਕੀਤਾ। ਵਿਭਾਗਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਕੰਮ ਪੂਰੀ ਤਰ੍ਹਾਂ ਪੂਰਾ ਹੋ ਗਿਆ ਹੈ। ਨਿਰੀਖਣ…
ਲੁਧਿਆਣਾ), 30 ਸਤੰਬਰ : ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨ ਵੀਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਹੋਈ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਅਨਾਜ…
ਲੁਧਿਆਣਾ, 30 ਸਤੰਬਰ (000) – ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਲੁਧਿਆਣਾ ਦੀਆਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕਰਦਿਆਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਦੇ ਵੀ ਹੁਕਮ ਜਾਰੀ ਕੀਤੇ। ਚੈਕਿੰਗ ਦੌਰਾਨ ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ ਕੀਤਾ, ਉਥੇ ਬਣ ਰਿਹਾ ਖਾਣਾ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ। ਇਸ ਤੋਂ…
ਲੁਧਿਆਣਾ, 30 ਸਤੰਬਰ (000) – ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 38 ਅਧੀਨ ਮੁਹੱਲਾ ਬੇਗੋਆਣਾ ਵਿਖੇ ਨਵੀਂ ਵਾਟਰ ਸਪਲਾਈ ਤੇ ਸੀਵਰੇਜ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੀਆਂ ਕੁਝ ਗਲੀਆਂ ਵਿੱਚ ਪਿਛਲੇ ਲੰਬੇ ਸਮੇ ਤੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਪਰ ਹੁਣ ਨਵੀਂ ਵਾਟਰ ਲਾਈਨ ਅਤੇ ਸੀਵਰ ਲਾਈਨ ਪਾਉਣ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੱਖਣੀ ਵਿਧਾਨ ਸਭਾ ਹਲਕੇ ਦੇ…

