Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 27 ਸਤੰਬਰ 2025 ਪੰਜਾਬੀ ਗਾਇਕ ਰਾਜਵੀਰ ਜਵੰਦਾ ਜਿਨ੍ਹਾਂ ਦੇ ਨਾਲ ਹਿਮਾਚਲ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਉਹ ਕਾਫ਼ੀ ਗੰਭੀਰ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਵੰਦਾ ਦੀ ਸਿਹਤ ਬਾਰੇ ਡਾਕਟਰਾਂ ਨੇ ਇੱਕ ਬੁਲੇਟਿਨ ਜਾਰੀ ਕੀਤਾ ਹੈ। ਆਪਣੇ ਬੁਲੇਟਿਨ ਵਿੱਚ ਡਾਕਟਰਾਂ ਨੇ ਕਿਹਾ ਹੈ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦਾਖਲ ਕਰਵਾਇਆ ਗਿਆ ਸੀ ਅਤੇ ਐਮਰਜੈਂਸੀ ਵਿੱਚ ਉਨ੍ਹਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ।

Read More

ਜੱਚਾ ਬੱਚਾ ਹਸਪਤਾਲ ਬਠਿੰਡਾ ਵਿੱਚ ਅੱਜ ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਅਤੇ ਜ਼ਿਲ੍ਹਾ ਸਿਹਤ ਅਫਸਰ ਡਾਕਟਰ ਊਸ਼ਾ ਗੋਇਲ ਦੀ ਅਗਵਾਈ ਹੇਠ  ਰਾਸ਼ਟਰੀ ਪੋਸ਼ਣ ਮਹੀਨੇ ਦੇ ਤਹਿਤ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਸਕ੍ਰੀਨਿੰਗ ਕੈਂਪ ਦਾ ਲਾਇਆ  ਗਿਆ। ਇਸ ਪ੍ਰੋਗਰਾਮ ਵਿੱਚ ਏਮਜ ਬਠਿੰਡਾ ਦੀ ਅਹਿਮ ਭੂਮਿਕਾ ਰਹੀ।ਇਸ ਮੌਕੇ ਏਮਜ ਇੰਡੀਆ ਦੀ ਪ੍ਰਧਾਨ ਪਦਮ ਸ੍ਰੀ ਡਾ. ਨੀਰਜਾ ਬਾਠਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਕੈਂਪ ਦੌਰਾਨ ਮਹਿਲਾਵਾਂ ਨੂੰ ਸੰਤੁਲਿਤ ਆਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਰੋਜਾਨਾ ਦੀ ਖੁਰਾਕ ਵਿੱਚ ਪੋਸ਼ਟਿਕ ਭੋਜਨ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਏਮਜ ਦੀ ਡਾ. ਪ੍ਰਿਯੰਕਾ ਵੱਲੋਂ ਓਪੀਡੀ ਸੇਵਾਵਾਂ ਦਿੱਤੀਆਂ ਗਈਆਂ। ਖ਼ਾਸ…

Read More

ਭਾਰਤੀ ਰੇਲਵੇ (Indian Railway) ਨੇ ਪੰਜਾਬ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ, ਜਿਸ ਤਹਿਤ ਸਾਲਾਂ ਤੋਂ ਲਟਕ ਰਹੀ ਮੰਗ ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਟਰੈਕ ਫਤਿਹਗੜ੍ਹ ਸਾਹਿਬ, ਅੰਬਾਲਾ, ਪਟਿਆਲਾ ਅਤੇ ਮੋਹਾਲੀ ਵਿੱਚੋਂ ਹੋ ਕੇ ਲੰਘੇਗਾ। ਦੱਸ ਦਈਏ ਕਿ ਅੱਜ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Railway Minister Ashwini Vaishnav) ਅਤੇ ਰਾਜ ਮੰਤਰੀ ਰਵਨੀਤ ਸਿੰਘ ਵੱਲੋਂ ਰੇਲ ਭਵਨ ਦਿੱਲੀ ਵਿਖੇ ਪੰਜਾਬ ਦੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਰੇਲਵੇ ਲਿੰਕ ਨੂੰ ਮਨਜੂਰੀ ਤੋਂ ਇਲਾਵਾ ਪੰਜਾਬ ਲਈ ਇੱਕ ਹੋਰ ਵੰਦੇ ਭਾਰਤ ਐਕਸਪ੍ਰੈਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਰੇਲਗੱਡੀ ਫਿਰੋਜ਼ਪੁਰ ਤੋਂ ਚੱਲੇਗੀ। 443…

Read More

ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਕੀਤੀ ਪੇਸ਼ ਕੀਤੀ ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ 31 ਜੁਲਾਈ ਨੂੰ ਦਰਜ ਐਫਆਈਆਰ ’ਚ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਦੇ ਜਸਟਿਸ ਤ੍ਰਿਭੁਵਨ ਦਹੀਆ ਨੇ ਕੋਈ ਰਾਹਤ ਨਾ ਦਿੰਦੇ ਹੋਏ ਸੁਣਵਾਈ 29 ਸਤੰਬਰ ਤੱਕ ਮੁਲਤਵੀ ਕਰ ਦਿੱਤੀ। ਮੰਗਲਵਾਰ ਨੂੰ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਦਾਇਰ ਕੀਤੀ ਗਈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਸੀ। ਇਸ ਵਾਰ ਉਨ੍ਹਾਂ ’ਤੇ ਵਿਜੀਲੈਂਸ ਵਿਭਾਗ ਦੀ ਛਾਪੇਮਾਰੀ ਦੌਰਾਨ ਸਰਕਾਰੀ…

Read More

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਜਦੋਂ ਤਕ ਚੋਣਾਂ ਦੀ ‘ਚੋਰੀ’ ਹੋ ਰਹੀ ਹੈ, ਉਦੋਂ ਤਕ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਧਦਾ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨ ਹੁਣ ‘ਨੌਕਰੀਆਂ ਦੀ ਚੋਰੀ’ ਅਤੇ ‘ਵੋਟਾਂ ਦੀ ਚੋਰੀ’ ਨੂੰ ਬਰਦਾਸ਼ਤ ਨਹੀਂ ਕਰਨਗੇ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ‘ਐਕਸ’ ਉਤੇ ਇਕ ਪੋਸਟ ’ਚ ਕਿਹਾ, ‘‘ਬੇਰੁਜ਼ਗਾਰੀ ਭਾਰਤ ’ਚ ਨੌਜਵਾਨਾਂ ਨੂੰ ਦਰਪੇਸ਼ ਸੱਭ ਤੋਂ ਵੱਡੀ ਸਮੱਸਿਆ ਹੈ ਅਤੇ ਇਸ ਦਾ ਸਿੱਧਾ ਸਬੰਧ ‘ਵੋਟ ਚੋਰੀ’ ਨਾਲ ਹੈ। ਜਦੋਂ ਕੋਈ ਸਰਕਾਰ ਲੋਕਾਂ ਦਾ ਵਿਸ਼ਵਾਸ ਜਿੱਤਦੀ ਹੈ ਅਤੇ ਸੱਤਾ ਵਿਚ ਆਉਂਦੀ ਹੈ ਤਾਂ ਉਸ ਦਾ ਪਹਿਲਾ ਫ਼ਰਜ਼ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਮੌਕੇ ਪ੍ਰਦਾਨ…

Read More

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਇਥੇ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਦੋਵਾਂ ਦਰਮਿਆਨ ਇਹ ਮੁਲਾਕਾਤ ਅੱਧੇ ਘੰਟੇ ਦੇ ਕਰੀਬ ਚੱਲੀ। ਹਾਲਾਂਕਿ ਇਸ ਮੁਲਾਕਾਤ ਮਗਰੋਂ ਡੇਰਾ ਮੁਖੀ ਜੇਲ੍ਹ ਦੇ ਬਾਹਰ ਇਕੱਤਰ ਲੋਕਾਂ ਨੂੰ ਵੀ ਮਿਲੇ। ਉਧਰ, ਇਸ ਮੁਲਾਕਾਤ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-‘‘ਦਾਸ ਦੀ ਨਾ ਤਾਂ ਇਨੀ ਹੈਸੀਅਤ ਹੈ ਨਾ ਔਕਾਤ ਹੈ। ਇੱਕ ਨਿਮਾਣਾ ਭੁੱਲਣਹਾਰ ਜੀਵ ਹਾਂ ਅਤੇ ਮੇਰੇ ਕੋਲ ਯੋਗ ਸ਼ਬਦ ਵੀ ਨਹੀਂ ਜਿਨ੍ਹਾਂ ਨਾਲ ਮੈਂ ਅਤਿ ਸਤਿਕਾਰਤ ਬਾਬਾ ਜੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ…

Read More

 ਡੀ.ਐਸ.ਪੀ ਸਮਾਣਾ ਫ਼ਤਹਿ ਸਿੰਘ ਬਰਾੜ , ਐਸ.ਡੀ.ਐਮ ਅਤੇ ਬੀ.ਡੀ.ਪੀ.ਓ ਸਮਾਣਾ ਦੇ ਸਾਂਝੇ ਯਤਨਾਂ ਨਾਲ, ਥਾਣਾ ਸਦਰ ਸਮਾਣਾ ਦੇ ਹੌਟਸਪੌਟ ਪਿੰਡ ਬਾਲਮਗੜ੍ਹ ਵਿੱਚ ਪਰਾਲੀ ਸਾੜਨ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ , ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ , ਮਾਹਿਰਾਂ ਵੱਲੋਂ ਦੱਸਿਆ ਗਿਆ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਨਾਲ ਹੀ ਮਨੁੱਖੀ ਸਿਹਤ ’ਤੇ ਵੀ ਗੰਭੀਰ ਅਸਰ ਪੈਂਦਾ ਹੈ ਅਧਿਕਾਰੀਆਂ ਨੇ ਕਿਸਾਨਾਂ ਨੂੰ ਵਿਕਲਪਕ ਅਤੇ ਵਾਤਾਵਰਣ ਅਨੁਕੂਲ ਤਰੀਕੇ, ਜਿਵੇਂ ਕਿ ਪਰਾਲੀ ਪ੍ਰਬੰਧਨ ਯੰਤਰਾਂ ਦੀ ਵਰਤੋਂ ਅਤੇ ਪਰਾਲੀ ਨੂੰ ਖਾਦ ਵਜੋਂ ਤਬਦੀਲ ਕਰਨ ਦੀਆਂ ਵਿਧੀਆਂ, ਅਪਣਾਉਣ ਲਈ ਉਤਸ਼ਾਹਿਤ ਕੀਤਾ…

Read More

ਧੂਰੀ ਪੁਲਿਸ ਨੇ ਗੈਰ ਕਾਨੂੰਨੀ ਤਰੀਕੇ ਨਾਲ ਤਿਆਰ ਕੀਤੇ ਜਾ ਰਹੇ ਛੋਟੇ ਪਟਾਕਿਆਂ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ , ਸਰਤਾਜ ਸਿੰਘ ਚਾਹਲ, ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ੍ਰ ਦਮਨਬੀਰ ਸਿੰਘ ਡੀ ਐੱਸ ਪੀ ਧੂਰੀ ਦੀ ਅਗਵਾਈ ਹੇਠ ਇੰਸ: ਕਰਨਵੀਰ ਸਿੰਘ ਮੁੱਖ ਅਫਸਰ ਥਾਣਾ ਸਦਰ ਧੂਰੀ ਦੀ ਟੀਮ ਵੱਲੋਂ ਪਿੰਡ ਭਸੌੜ ਵਿਖੇ ਨਜਾਇਜ਼ ਤੌਰ ਉੱਤੇ ਛੋਟੇ ਪਟਾਕੇ ਬਣਾਉਣ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ ਉਹਨਾਂ ਦੱਸਿਆ ਕਿ ਮਿਤੀ 19 ਸਤੰਬਰ ਨੂੰ ਸਹਾਇਕ ਥਾਣੇਦਾਰ ਓਂਕਾਰ ਸਿੰਘ, ਇੰਚਾਰਜ ਚੌਂਕੀ ਰਣੀਕੇ ਨੂੰ ਇਤਲਾਹ ਮਿਲੀ ਕਿ ਫਿਆਜ਼…

Read More

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਐਸ.ਏ.ਐਸ. ਨਗਰ (ਮੋਹਾਲੀ) ਹਲਕੇ ਵਿੱਚ 10 ਕਰੋੜ ਰੁਪਏ ਦੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਕੁੱਲ 13-14 ਮੁੱਖ ਸੜਕਾਂ ਦੇ ਟੈਂਡਰ ਕੀਤੇ ਗਏ ਸਨ, ਜਿਨ੍ਹਾਂ ਦੇ ਅਲਾਟਮੈਂਟ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ, ਅਤੇ ਕੁਝ ਥਾਵਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ, ਜਦੋਂ ਕਿ ਬਾਕੀ ਅਗਲੇ ਹਫ਼ਤੇ ਦੇ ਅੰਦਰ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੋਹਾਲੀ ਦੇ ਸੜਕੀ ਸੰਪਰਕ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵੱਲ ਸੂਬੇ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਰਾਹੀਆਂ ਅਤੇ ਨਿਵਾਸੀਆਂ ਨੂੰ ਲੰਬੇ…

Read More

ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਧਾਮੀ ਨੇ ਕਿਹਾ ਕਿ ਏਆਈ ਤਕਨੀਕ ਨਾਲ ਤਿਆਰ ਅਜਿਹੀਆਂ ਵੀਡੀਓ ਨਾ ਸਿਰਫ਼ ਸਿੱਖੀ ਦੇ ਮੁੱਢਲੇ ਸਿਧਾਂਤਾਂ ਦਾ ਉਲੰਘਣ ਹੈ, ਸਗੋਂ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਹਰਕਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ…

Read More