Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 20 ਸਤੰਬਰ:ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਨੀਵਾਰ ਨੂੰ 53.04 ਲੱਖ ਰੁਪਏ ਦੇ ਦੋ ਮੁੱਖ ਸੜਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਸਦਾ ਉਦੇਸ਼ ਸੰਪਰਕ ਵਧਾਉਣਾ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਹੈ।ਸੜਕੀ ਪ੍ਰੋਜੈਕਟਾਂ ਵਿੱਚ ਸਿਨੇਟਿਕ ਬਿਜ਼ਨਸ ਸਕੂਲ ਤੋਂ ਐਲ.ਸੀ ਰੋਡ ਅਤੇ ਮੇਹਲੋਨ ਰੋਡ ਤੋਂ ਪਹਾੜੂਵਾਲ ਸੜਕ ਸ਼ਾਮਲ ਹਨ।ਮੰਤਰੀ ਮੁੰਡੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਇਹ ਪਹਿਲਕਦਮੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹਨ, ਜੋ ਕਿ ਰਾਜ…

Read More

ਲੁਧਿਆਣਾ, ਸਤੰਬਰ 20:ਜਿਲ੍ਹਾ ਲੁਧਿਆਣਾ ਦੇ ਨਜਦੀਕੀ ਪਿੰਡ ਬੱਗਾ ਖੁਰਦ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਸੰਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਪੀਏਯੂ ਵਲੋਂ ਲਗਾਈਆਂ ਜਾਣ ਵਾਲੀਆਂ ਸਿਖਲਾਈ ਟਰੇਨਿੰਗ, ਘਰੇਲੂ ਬਾਗਬਾਨੀ, ਖੁੰਬਾਂ ਦੀ ਕਾਸ਼ਤ, ਹਾਈ ਟੈਕ ਤਕਨੀਕਾਂ ਰਾਹੀਂ ਸਬਜੀਆਂ ਦੀ ਕਾਸ਼ਤ,ਮਧੂ ਮੱਖੀ ਪਾਲਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੇਲੇ ਪਿੰਡ ਦੇ ਸਰਪੰਚ ਰਘੁਬੀਰ ਸਿੰਘ, ਡਿਸਪੈਂਸਰੀ ਡਾਕਟਰ, ਸਕੂਲ ਮੁਖੀ ਤੋਂ ਇਲਾਵਾ ਕਿਸਾਨ ਵੀਰਾਂ ਅਤੇ ਭੈਣਾਂ ਨੇ ਵੱਡੇ ਪੱਧਰ ‘ਤੇ ਸ਼ਮੂਲੀਅਤ ਕੀਤੀ। ਪਸਾਰ ਵਿਗਿਆਨੀ ਡਾ. ਦਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਹ ਕੈਂਪ ਕਰਾਇਆ ਗਿਆ। ਪਿੰਡ ਵਾਸੀਆਂ ਨੇ ਇਸ ਕੈਂਪ ਦੌਰਾਨ ਮੁੱਹਈਆ ਕਰਵਾਈ ਗਈ ਜਾਣਕਾਰੀ…

Read More

ਖੰਨਾ, (ਲੁਧਿਆਣਾ), 19 ਸਤੰਬਰ:ਜਲ ਸਪਲਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ, ਖੰਨਾ ਦੇ ਵਾਰਡ ਨੰਬਰ 22 ਅਤੇ 23 ਦੇ ਵਸਨੀਕਾਂ ਨੂੰ ਪੀਣ ਵਾਲਾ ਸ਼ੁਧ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਾਰਡ ਨੰਬਰ 22 ਵਿਖੇ 35.20 ਲੱਖ ਰੁਪਏ ਦੀ ਲਾਗਤ ਨਾਲ 656 ਫੁੱਟ ਡੂੰਘਾ ਬੋਰਵੈੱਲ ਕਰਕੇ ਨਵੇਂ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਵਾਰਡ ਨੰਬਰ 22 ਅਧੀਨ ਵਾਲਮੀਕ ਸਟੇਡੀਅਮ ਵਿਖੇ 25 ਹਾਰਸ ਪਾਵਰ ਵਾਲਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਉਣ…

Read More

ਜਲੰਧਰ, 19 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਜਲੰਧਰ ਵਿਖੇ 21 ਨਵੰਬਰ ਨੂੰ ਪਹੁੰਚਣ ਵਾਲੀ ਯਾਤਰਾ ਦੇ ਸੁਚੱਜੇ ਢੰਗ ਨਾਲ ਸਵਾਗਤ ਅਤੇ ਰਵਾਨਗੀ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਵਜੋਂ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਹੈ, ਜਿਸ ਤਹਿਤ ਇਹ ਯਾਤਰਾ ਜ਼ਿਲ੍ਹਾ ਗੁਰਦਾਸਪੁਰ ਤੋਂ ਆਰੰਭ…

Read More

ਜਲੰਧਰ, 19 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਖ਼ਰੀਦ ਕੀਤੀ ਫ਼ਸਲ ਦੀ ਨਾਲੋ-ਨਾਲ ਲਿਫ਼ਟਿੰਗ ਅਤੇ ਨਿਰਧਾਰਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕਿਹਾ ਕਿ ਮੰਡੀਆਂ ਵਿੱਚ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ 72 ਘੰਟਿਆਂ ਅੰਦਰ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲਿਆਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।…

Read More

ਜਲੰਧਰ, 19 ਸਤੰਬਰ : ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਨਕੋਦਰ ਵਿਖੇ ਦੋ ਧਾਰਮਿਕ ਸਥਾਨਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਭੀਖ ਮੰਗਦੀਆਂ 3 ਬੱਚੀਆਂ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਚੈਕਿੰਗ ਦੌਰਾਨ ਛੁਡਾਈਆਂ ਗਈਆਂ ਲੜਕੀਆਂ ਦੀ ਉਮਰ 8-14 ਸਾਲ ਦੇ ਕਰੀਬ ਹੈ।…

Read More

ਜਲੰਧਰ, 19 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਥੇ ਰੈੱਡ ਕਰਾਸ ਭਵਨ ਵਿਖੇ ਟੀ.ਬੀ. ਦੀ ਬਿਮਾਰੀ ਤੋਂ ਪੀੜਤ 327 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਬਿਮਾਰੀ ਦਾ ਪਤਾ ਲੱਗਦੇ ਹੀ ਜਲਦ ਤੋਂ ਜਲਦ ਇਲਾਜ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਹਰ ਮਹੀਨੇ ਮੁਫ਼ਤ ਪੋਸ਼ਣ ਕਿੱਟਾਂ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ, ਜਿਸ ਤਹਿਤ ਅੱਜ 327 ਮਰੀਜ਼ਾਂ…

Read More

ਮੋਹਾਲੀ, 19 ਸਤੰਬਰ, 2025: ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈੱਡਮਾਸਟਰਾਂ ਲਈ ਇੱਕ ਵੱਕਾਰੀ ਸਿਖਲਾਈ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਤਹਿਤ ਯੋਗ ਹੈੱਡਮਾਸਟਰਾਂ ਨੂੰ ਭਾਰਤੀ ਪ੍ਰਬੰਧਨ ਸੰਸਥਾਨ (IIM), ਅਹਿਮਦਾਬਾਦ ਵਿਖੇ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇਗੀ । ਇਸ ਦੇ ਲਈ ਅਰਜ਼ੀ ਪ੍ਰਕਿਰਿਆ ਨੂੰ ਇੱਕ ਵਾਰ ਫਿਰ ਤੋਂ ਸ਼ੁਰੂ ਕੀਤਾ ਗਿਆ ਹੈ । SCERT ਨੇ ਇੱਕ ਜਨਤਕ ਸੂਚਨਾ ਜਾਰੀ ਕਰਕੇ ਦੱਸਿਆ ਹੈ ਕਿ ਇੱਛੁਕ ਅਤੇ ਯੋਗ ਉਮੀਦਵਾਰ 18 ਸਤੰਬਰ ਤੋਂ 24 ਸਤੰਬਰ, 2025 ਤੱਕ ਈ-ਪੰਜਾਬ ਪੋਰਟਲ (E-Punjab Portal) ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ । ਕੀ ਹੈ ਪੂਰਾ ਪ੍ਰੋਗਰਾਮ? 1. ਦੋ ਬੈਚਾਂ ਵਿੱਚ…

Read More

ਚੰਡੀਗੜ੍ਹ, 19 ਸਤੰਬਰ 2025:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ…

Read More

ਪਟਿਆਲਾ, 19 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਖੇਤੀਬਾੜੀ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਟਿਆਲਾ ਤੋਂ ਸਰਕਾਰੀ ਵੈਟਰਨਰੀ ਪੋਲੀਕਲਿਨਿਕ ’ਚ ਸੂਬੇ ਦੀ ਪਹਿਲੀ ਪਸ਼ੂਆਂ ਲਈ ਡਿਜ਼ੀਟਲ ਐਕਸ ਰੇ ਦੀ ਸਹੂਲਤ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤਜਿੰਦਰ ਮਹਿਤਾ ਵੀ ਮੌਜੂਦ ਸਨ।ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਸਰਕਾਰੀ ਵੈਟਰਨਰੀ ਪੋਲੀਕਲਿਨਿਕ ’ਚ 56 ਲੱਖ ਰੁਪਏ ਦੀ ਆਧੁਨਿਕ 800 ਐਮ.ਏ.ਐਸ. ਐਕਸ-ਰੇ ਮਸ਼ੀਨ ਲਗਾਈ ਗਈ ਹੈ ਜੋ ਕਿ ਸੂਬੇ ’ਚ ਸਭ ਤੋਂ ਪਹਿਲੀ ਹੈ ਤੇ ਆਉਣ ਵਾਲੇ…

Read More