Author: onpoint channel

“I’m a Newswriter, “I write about the trending news events happening all over the world.

ਨਿਊਯਾਰਕ ਸਿਟੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਇੱਕ ਵਿਲੱਖਣ ਸ਼ਰਧਾਂਜਲੀ ਭੇਟ ਕੀਤੀ ਹੈ। ਕਵੀਨਜ਼ ਵਿੱਚ 114ਵੀਂ ਸਟਰੀਟ ਅਤੇ 101ਵੀਂ ਐਵੇਨਿਊ ਦੇ ਚੌਰਾਹੇ ਨੂੰ ਹੁਣ ਅਧਿਕਾਰਤ ਤੌਰ ’ਤੇ ‘ਗੁਰੂ ਤੇਗ ਬਹਾਦਰ ਜੀ ਵੇਅ’ ਦਾ ਨਾਮ ਦਿੱਤਾ ਗਿਆ ਹੈ। ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਅਤੇ ਮਾਣਮੱਤਾ ਪਲ ਹੈ। ਇਹ ਇੱਕ ਇਤਿਹਾਸਕ ਘਟਨਾ ਹੈ, ਕਿਉਂਕਿ ਨਿਊਯਾਰਕ ਭਾਰਤ ਤੋਂ ਬਾਹਰ ਪਹਿਲਾ ਸ਼ਹਿਰ ਬਣ ਗਿਆ ਹੈ ਜਿੱਥੇ ਇੱਕ ਸਿੱਖ ਗੁਰੂ ਜੀ ਦੇ ਨਾਮ ਨੂੰ ਇੱਕ ਗਲੀ (ਸਟ੍ਰੀਨ) ਸਮਰਪਿਤ ਕੀਤੀ ਗਈ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਦੁਨੀਆ ਭਰ ਵਿੱਚ ਵਿਆਪਕ…

Read More

ਲੁਧਿਆਣਾ ਦੇ ਤਾਜਪੁਰ ਪਿੰਡ ਦੇ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਇੱਕ ਕੱਪੜੇ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਈ ਟਨ ਕੱਪੜੇ ਦੀ ਰਹਿੰਦ-ਖੂੰਹਦ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅੱਗ ਇੰਨੀ ਭਿਆਨਕ ਸੀ ਕਿ ਇਹ ਗੁਆਂਢੀਆਂ ਦੇ ਘਰਾਂ ਤੱਕ ਵੀ ਪਹੁੰਚ ਗਈ, ਜਿਸ ਕਾਰਨ ਤਰੇੜਾਂ ਆ ਗਈਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਜਿਵੇਂ ਹੀ ਅੱਗ ਉਨ੍ਹਾਂ ਦੇ ਗੁਆਂਢੀਆਂ ਦੇ ਘਰਾਂ ਤੱਕ ਪਹੁੰਚੀ, ਉਨ੍ਹਾਂ ਨੇ ਜਲਦੀ ਨਾਲ ਆਪਣਾ ਸਮਾਨ ਖਾਲੀ ਕਰਵਾ ਲਿਆ। ਗੁਆਂਢੀਆਂ ਨੇ ਕਿਹਾ ਕਿ ਗੋਦਾਮ ਦੇ ਮਾਲਕ ਨੂੰ ਕਈ…

Read More

ਪਿਛਲੀ ਕਾਂਗਰਸ ਸਰਕਾਰ ਦੌਰਾਨ ਆਪਣੇ ਨਾਲ ਹੋਏ ਧੱਕੇ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਮਸਲਾ ਹੱਲ ਕਰਨ ਦਾ ਵਾਅਦਾ ਵਫਾ ਨਾ ਹੋਣ ਤੋਂ ਅੱਗੇ ਈਟੀਟੀ ਅਧਿਆਪਕਾਂ ਨੇ ਅੱਜ ਈ ਟੀ ਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (6505) ਜੈ ਸਿੰਘ ਵਾਲਾ ਦੇ ਸੱਦੇ ਤਹਿਤ ਤਰਨ ਤਾਰਨ ਸ਼ਹਿਰ ਵਿਖੇ ਪੰਜਾਬ ਸਰਕਾਰ ਖਿਲਾਫ ਭੰਡੀ ਪ੍ਰਚਾਰ ਕੀਤਾ ਅਤੇ ਝੂਠੇ ਵਾਅਦਿਆਂ ਦੀਆਂ ਪੋਲਾਂ ਖੋਲੀਆਂ। ਭੜਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਤਰਨ ਤਾਰਨ ਹਲਕੇ ਦੇ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਸ਼ਹਿਰ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿੱਚ ਸਰਕਾਰ ਦੀ ਪੋਲ ਖੋਲ੍ਹਣ ਸਬੰਧੀ ਪੈਂਫਲਟ ਵੀ ਵੰਡੇ ਗਏ। ਇਨ੍ਹਾਂ ਅਧਿਆਪਕਾਂ ਨੇ…

Read More

ਪਿਛਲੇ ਦਿਨੀਂ ਕਸਬਾ ਰਮਦਾਸ ਵਿਖੇ ਇਕ ਵੈਲਡਿੰਗ ਵਾਲੇ ਨੌਜਵਾਨ ਕਮਲਜੀਤ ਸਿੰਘ ਕੱਲੂ ‘ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਕਰਨਾਲ ਤੋਂ ਗ੍ਰਿਫਤਾਰ ਕਰਕੇ ਜਦੋਂ ਹਥਿਆਰਾਂ ਦੀ ਰਿਕਵਰੀ ਲਈ ਰਾਵੀ ਦਰਿਆ ਨੇੜੇ ਲਿਜਾਇਆ ਗਿਆ ਤਾਂ ਉਨ੍ਹਾਂ ਨੇ ਅਚਾਨਕ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਥਾਣਾ ਰਮਦਾਸ ਦੇ ਐਸ.ਐਚ.ਓ. ਆਗਿਆਪਾਲ ਸਿੰਘ ਵਲੋਂ ਕੀਤੀ ਜਵਾਬੀ ਫਾਇਰਿੰਗ ‘ਤੇ ਦੋਵੇਂ ਮੁਲਜ਼ਮਾਂ ਅਭਿਨਾਸ਼ ਕੁਮਾਰ ਉਰਫ ਅਭੀ ਮਹਿਤਾ ਪੁੱਤਰ ਉਮੇਸ਼ ਅਤੇ ਆਜ਼ਾਦ ਪੁੱਤਰ ਹਾਸ਼ਮ ਵਾਸੀ ਨਿਊ ਸ਼ਿਵਾ ਜੀ ਕਾਲੋਨੀ ਕਰਨਾਲ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ…

Read More

ਪਿਛਲੇ ਤਿੰਨ ਚਾਰ ਦਿਨਾਂ ਤੋਂ ਸੋਸ਼ਲ ਮੀਡੀਆ ਰਾਹੀਂ ਗੁਹਾਰ ਲਗਾ ਰਹੇ 7 ਲੋਕਾਂ ਦੇ ਪਰਿਵਾਰਾਂ ਨੇ ਅੱਜ ਫੇਰ ਇਕੱਠੇ ਹੋ ਕੇ ਪ੍ਰੈਸ ਦੇ ਮਾਧਿਅਮ ਰਾਹੀਂ ਸਥਾਨਕ ਵਿਧਾਇਕ ਅਤੇ ਮੰਤਰੀ ਹਰਜੋਤ ਬੈਂਸ ਅੱਗੇ ਗੁਹਾਰ ਲਗਾਈ ਹੈ ਕਿ ਉਹਨਾਂ ਦੇ ਪਰਿਵਾਰਾਂ ਦੇ ਜੀਅ, ਜੋ ਤਜ਼ਾਕਿਸਤਾਨ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਸਨ, ਉਹਨਾਂ ਦੀ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੂੰ ਵਾਪਸ ਆਪਣੇ ਘਰਾਂ ’ਚ ਆਉਣ ਲਈ ਪੰਜਾਬ ਸਰਕਾਰ ਮਦਦ ਕਰੇ। ਜ਼ਿਕਰਯੋਗ ਹੈ ਕਿ ਇਹ ਲੋਕ ਨੰਗਲ ਦੇ ਇੱਕ ਏਜੰਟ (ਕੁਝ ਸਬ ਏਜੰਟ ਵੀ ਸ਼ਾਮਲ) ਰਾਹੀਂ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਸਨ, ਜਿੱਥੇ ਇਹਨਾਂ ਨੂੰ ਡਰਾਈਵਰੀ ਦੇ ਕੰਮ ਵਾਸਤੇ ਭੇਜਿਆ ਗਿਆ ਸੀ, ਪਰ ਉੱਥੇ…

Read More

ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ ਤਪਿੰਦਰਜੋਤ ਸਿਵਲ ਸਰਜਨ ਨੇ ਜਿਲ੍ਹਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਅਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਅਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਹਨਾਂ ਬਜੁਰਗਾਂ, ਗਰਭਵਤੀ ਮਾਵਾਂ, ਸਾਹ ਅਤੇ ਦਮੇ ਦੇ ਮਰੀਜਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਧੂੰਆਂ ਅਤੇ ਪਟਾਖਿਆਂ ਦੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ‘ਆਮ ਆਦਮੀ ਕਲੀਨਿਕ’ ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓਪੀਡੀ) ਵਿੱਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈਸਟ ਕੀਤੇ ਗਏ 2.29 ਕਰੋੜ ਟੈਸਟਾਂ ਨੇ ਬੇਮਿਸਾਲ ਅੰਕੜੇ ਨੂੰ ਪਾਰ ਕਰ ਲਿਆ ਹੈ। ਅੱਜ ਇੱਥੇ ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881…

Read More

ਹਲਕੇ ਵਿੱਚ ਝਾਂਜਰ ਵਾਂਗ ਛਣਕਦੀਆਂ ਸੜਕਾਂ ਬਣਾਉਣ ਵਾਲਾ ਪਹਿਲਾ ਮੰਤਰੀ ਬੀਤੇ ਦਿਨੀਂ ਸਥਾਨਕ ਹਲਕੇ ਦਾ ਦੌਰਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ਰ ਹਰਪਾਲ ਸਿੰਘ ਚੀਮਾ ਨੇ ਜਿੱਥੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਉੱਥੇ ਹੀ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੰਮ ਵੀ ਸ਼ੁਰੂ ਕਰਵਾਏ। ਉਹਨਾਂ ਨੇ ਸਭ ਵੱਡਾ ਕਾਰਜ ਜੋ ਹਰ ਇੱਕ ਨਾਗਰਿਕ ਲਈ ਕੀਤਾ ਉਹ ਹਲਕੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਦਾ ਕੀਤਾ ਹੈ। ਪਿਛਲੇ ਲੰਮੇ ਅਰਸੇ ਤੋਂ ਦਿੜ੍ਹਬਾ ਦੀਆਂ ਸੜਕਾਂ ਉੱਤੇ ਚਲਦਿਆਂ ਲੋਕਾਂ ਦੀਆਂ ਚੀਕਾ ਨਿਕਲ ਜਾਂਦੀਆਂ ਸਨ। ਬੀਮਾਰ ਵਿਅਕਤੀਆਂ ਤੇ ਬਰਾਤੀਆਂ ਲਈ ਉਹਨਰਕ ਸਮਾਨ ਸਨ। ਪਰ ਐਡਵੋਕੇਟ ਚੀਮਾ ਨੇ ਸੜਕਾਂ ਨੂੰ…

Read More

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ 25 ਪਿੰਡਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਸਟੀਲ ਦੀਆਂ ਪਾਣੀ ਵਾਲੀਆਂ ਟੈਂਕੀਆਂ ਸੌਂਪੀਆਂ। ਇਹ ਟੈਂਕੀਆਂ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਤੇ ਸੀਚੇਵਾਲ ਤੋਂ ਰਵਾਨਾ ਕੀਤੀਆਂ ਗਈਆਂ। ਸੰਤ ਸੀਚੇਵਾਲ ਨੇ ਦੱਸਿਆ ਕਿ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ ‘ਤੇ ਸਾਲ ਭਰ ਸਮਾਗਮ ਚੱਲਣਗੇ। ਇਸੇ ਸਿਲਸਿਲੇ ਵਿੱਚ ਇਹ ਟੈਂਕੀਆਂ ਪਿੰਡਾਂ ਨੂੰ ਦਿੱਤੀਆਂ ਗਈਆਂ ਹਨ। ਉਹਨਾਂ ਹੁਣ ਤੱਕ ਆਪਣੇ ਅਖਤਿਆਰੀ ਫੰਡ ਵਿੱਚੋਂ ₹7.5 ਕਰੋੜ ਦੀ ਗ੍ਰਾਂਟ ਨਾਲ 215 ਪਾਣੀ ਵਾਲੀਆਂ ਟੈਂਕੀਆਂ ਪੰਜਾਬ ਭਰ ਦੇ ਪਿੰਡਾਂ ਵਿੱਚ ਵੰਡੀਆਂ ਹਨ। ਪਿੰਡਾਂ ਦੇ ਸਰਪੰਚਾਂ…

Read More

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ‘ਤੇ ਹਾਰਦਿਕ ਵਧਾਈਆਂ ਦਿੱਤੀਆਂ ਹਨ। ਸ਼੍ਰੀ ਭਗਤ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਰੌਸ਼ਨੀ, ਖੁਸ਼ਹਾਲੀ, ਸੱਚਾਈ ਦੀ ਜਿੱਤ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ ਬੁਰਾਈ ‘ਤੇ ਜਿੱਤ ਹਾਸਲ ਕਰਕੇ 14 ਸਾਲਾਂ ਬਾਅਦ ਅਯੋਧਿਆ ਵਾਪਸ ਆਏ ਸਨ ਉਨ੍ਹਾ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਵਿੱਚ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕਰਾਉਣ ਦੀ ਯਾਦ ਵਿੱਚ ਮਨਾਇਆ…

Read More