- ਭ੍ਹਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਜੀਲੈਂਸ ਨੂੰ ਸਹਿਯੋਗ ਦਿੱਤਾ ਜਾਵੇ : ਹਰਪ੍ਰੀਤ ਸਿੰਘ ਮੰਡੇਰ
- ਆਈ.ਵੀ. ਵਰਲਡ ਸਕੂਲ ਵਿਖੇ ਜਲੰਧਰ ਪ੍ਰੀਮੀਅਰ ਲੀਗ ਦੀ ਸ਼ਾਨਦਾਰ ਸ਼ੁਰੂਆਤ
- ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ’ਚ ਡਟੇ ਰਹਿਣ ਦੇ ਨਿਰਦੇਸ਼
- *ਸੀ-ਪਾਈਟ ਕੈਪ ‘ਚ ਖੇਤਰੀ ਫੌਜ ਭਰਤੀ ਲਈ ਫਿਜੀਕਲ ਤਿਆਰੀ ਸ਼ੁਰੂ*
- ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਕੀਤਾ ਰਸਮੀ ਉਦਘਾਟਨ*
- ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ
- ਮੰਤਰੀ ਅਰੋੜਾ ਨੇ ਜੇ.ਵੀ.-ਹੀਰੋ ਮੋਟਰਜ਼ ਅਤੇ ਐਸ.ਟੀ.ਪੀ. ਜਰਮਨੀ ਦੇ ਸਾਂਝੇ ਉੱਦਮ ਦੀ ਸ਼ੂਰਆਤ ਸਬੰਧੀ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ
- ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ-
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 17 ਸਤੰਬਰ: ਆਬਕਾਰੀ ਅਤੇ ਕਰ ਵਿਭਾਗ, ਸਹਾਇਕ ਰਾਜ ਟੈਕਸ ਕਮਿਸ਼ਨਰ (ਏ.ਸੀ.ਐਸ.ਟੀ), ਲੁਧਿਆਣਾ-3 ਦੇ ਦਫ਼ਤਰ ਨੇ ਘੁਮਾਰ ਮੰਡੀ ਦੇ ਵੱਖ-ਵੱਖ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਜੀ.ਐਸ.ਟੀ ਕੌਂਸਲ ਦੁਆਰਾ ਐਲਾਨੇ ਗਏ ਜੀ.ਐਸ.ਟੀ 2.0 ਸ਼ਾਸਨ ਅਧੀਨ ਨਵੀਆਂ ਜੀ.ਐਸ.ਟੀ ਦਰਾਂ ਬਾਰੇ ਹਿੱਸੇਦਾਰਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਰਕਾਰੀ ਮਾਲੀਆ ਵਧਾਉਣ ਲਈ ਪਾਲਣਾ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦ੍ਰਿਤ ਸੀ। ਐਸੋਸੀਏਸ਼ਨਾਂ ਨੇ ਹੌਜ਼ਰੀ ਅਤੇ ਰੈਡੀਮੇਡ ਗਾਰਮੈਂਟਸ, ਕਰੌਕਰੀ, ਭਾਂਡੇ, ਗਹਿਣੇ, ਹੀਰਾ ਵਪਾਰੀ, ਹੈਂਡਲੂਮ ਸਟੋਰ, ਦੁਲਹਨ ਦੇ ਸਮਾਨ ਅਤੇ ਇਲੈਕਟ੍ਰਾਨਿਕ ਸਮਾਨ ਸਮੇਤ ਵਿਭਿੰਨ ਖੇਤਰਾਂ ਦੀ ਨੁਮਾਇੰਦਗੀ ਕੀਤੀ। ਏ.ਸੀ.ਐਸ.ਟੀ, ਲੁਧਿਆਣਾ-3 ਸ਼ਾਈਨੀ ਸਿੰਘ ਨੇ ਹਾਜ਼ਰੀਨ ਨੂੰ ਇਸ ਮਹੀਨੇ ਤੋਂ ਲਾਗੂ ਹੋਣ ਵਾਲੀਆਂ ਜੀ.ਐਸ.ਟੀ…
ਜਲੰਧਰ, 17 ਸਤੰਬਰ : ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ 2.0 ਤਹਿਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਇਥੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀ ਅਗਵਾਈ ਹੇਠ ਬੀ.ਐਮ.ਸੀ. ਚੌਕ, ਗੁਰੂ ਨਾਨਕ ਮਿਸ਼ਨ ਚੌਕ, ਬੱਸ ਸਟੈਂਡ ਅਤੇ ਪਿਮਸ ਨੇੜੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਪਿਮਸ ਹਸਪਤਾਲ ਦੇ ਬਾਹਰਲੇ ਇਲਾਕੇ ’ਚੋਂ ਭੀਖ ਮੰਗਦੀਆਂ 2 ਬੱਚੀਆਂ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੜਕੀਆਂ ਦੀ ਉਮਰ 8-11 ਸਾਲ ਦੇ ਕਰੀਬ ਹੈ, ਜਿਨ੍ਹਾਂ ਨੂੰ ਮੈਡੀਕਲ ਕਰਵਾਉਣ ਉਪਰੰਤ ਬਾਲ ਭਲਾਈ ਕਮੇਟੀ…
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮਨੁੱਖਾਂ ਅਤੇ ਜਾਨਵਰਾਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੁਸੀਬਤ ਦੀ ਘੜੀ ‘ਚ ਲੋਕਾਂ ਨੂੰ ਰਾਹਤ ਪਹੁੰਚਾਉਣਾ…
ਤਬਾਹੀ, ਕਈ ਮੌਤਾਂਨਵੀਂ ਦਿੱਲੀ, 16 ਸਤੰਬਰ 2025: ਮੰਗਲਵਾਰ ਨੂੰ ਦੇਹਰਾਦੂਨ ਵਿੱਚ ਬੱਦਲ ਫਟਣ ਕਾਰਨ ਭਾਰੀ ਤਬਾਹੀ ਮਚੀ ਹੈ। ਤਮਸਾ, ਕਾਰਲੀਗੜ੍ਹ, ਟੌਂਸ ਅਤੇ ਸਹਸਤਧਾਰਾ ਨਦੀਆਂ ਵਿੱਚ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ, ਜਿਸ ਨਾਲ ਕਈ ਇਲਾਕਿਆਂ ਵਿੱਚ ਹੜ੍ਹ ਆ ਗਏ। ਇਸ ਤਬਾਹੀ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਵੱਡਾ ਨੁਕਸਾਨ ਹੋਇਆ। ਅੱਜ ਸ਼ਿਮਲਾ ਵਿਚ ਵੀ ਲੈਂਡ ਸਲਾਈਡ ਕਾਰਨ ਸੜਕ ਧੱਸ ਗਈ। ਮੌਤਾਂ ਅਤੇ ਲਾਪਤਾ: ਵਿਕਾਸ ਨਗਰ ਵਿੱਚ ਟੌਂਸ ਨਦੀ ਵਿੱਚ ਇੱਕ ਟਰੈਕਟਰ-ਟਰਾਲੀ ਦੇ ਵਹਿ ਜਾਣ ਕਾਰਨ 8 ਲੋਕਾਂ ਦੀ ਮੌਤ ਦੀ ਖ਼ਬਰ ਹੈ, ਜਦਕਿ 4 ਲੋਕ ਅਜੇ ਵੀ ਲਾਪਤਾ ਹਨ।ਮੰਦਰਾਂ ਅਤੇ ਸੜਕਾਂ ਨੂੰ ਨੁਕਸਾਨ: ਤਮਸਾ ਨਦੀ ਦੇ ਕਿਨਾਰੇ ਸਥਿਤ…
ਦੇਹਰਾਦੂਨ, 16 ਸਤੰਬਰ, 2025: ਉਤਰਾਖੰਡ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ (Cloudburst) ਨਾਲ ਮਚੀ ਤਬਾਹੀ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫੋਨ ‘ਤੇ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਦੋਵਾਂ ਨੇ ਸੂਬੇ ਨੂੰ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਕੇਂਦਰ ਨੇ ਦਿੱਤਾ ਹਰ ਸੰਭਵ ਮਦਦ ਦਾ ਭਰੋਸਾ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਨੇ ਮੁੱਖ ਮੰਤਰੀ ਧਾਮੀ ਤੋਂ ਸੂਬੇ ਵਿੱਚ ਹੋਏ ਨੁਕਸਾਨ ਅਤੇ ਚੱਲ ਰਹੇ ਰਾਹਤ-ਬਚਾਅ ਕਾਰਜਾਂ ਦੀ ਵਿਸਤ੍ਰਿਤ ਜਾਣਕਾਰੀ ਲਈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੰਕਟ ਦੀ ਇਸ ਘੜੀ…
ਅਸ਼ੋਕ ਵਰਮਾਬਠਿੰਡਾ,16 ਸਤੰਬਰ 2025: ਹੁਸ਼ਿਆਰਪੁਰ ’ਚ ਇੱਕ ਬੱਚੇ ਦੇ ਕਤਲ ’ਚ ਇੱਕ ਪ੍ਰਵਾਸੀ ਦਾ ਨਾਂ ਆਉਣ ਪਿੱਛੋਂ ਪ੍ਰਵਾਸੀਆਂ ਦਾ ਵਿਰੋਧ ਹੋਣ ਦੇ ਬਾਵਜੂਦ ਹਕੀਕਤ ਇਹ ਵੀ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀ ਨਵੀਂ ਪੀੜ੍ਹੀ ਹੁਣ ਪੰਜਾਬੀ ਰੰਗਾਂ ਵਿੱਚ ਰੰਗੀ ਗਈ ਹੈ। ਕਾਫੀ ਪ੍ਰਵਾਸੀ ਮਜ਼ਦੂਰਾਂ ਦੀ ਦਿੱਖ ਤਾਂ ਹੁਣ ਪੰਜਾਬੀ ਮੁਹਾਂਦਰੇ ਵਾਲੀ ਬਣਨ ਲੱਗੀ ਹੈ। ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਕਰੀਬ ਤਿੰਨ ਦਹਾਕੇ ਪਹਿਲਾਂ ਪ੍ਰਵਾਸੀ ਮਜ਼ਦੂਰਾਂ ਦਾ ਮੂੰਹ ਪੰਜਾਬ ਵੱਲ ਹੋਇਆ ਸੀ ਜਿੰਨ੍ਹਾਂ ਦੇ ਬੱਚੇ ਪੰਜਾਬੀ ਮਾਧਿਅਮ ਵਾਲੇ ਸਕੂਲਾਂ ਵਿੱਚ ਪੜ੍ਹ ਰਹੇ ਹਨ ਅਤੇ ਉਨ੍ਹਾਂ ਬੱਚਿਆਂ ਦੇ ਨਾਮ ਵੀ ਪੰਜਾਬੀਆਂ ਵਾਲੇ ਰੱਖ ਲਏ ਹਨ। ਪ੍ਰਵਾਸੀ ਕੇਦਾਰ ਨਾਥ ਸਾਲਾਂ ਤੋਂ ਬਠਿੰਡਾ ਵਿੱਚ ਰਹਿ…
ਅੰਮ੍ਰਿਤਸਰ/ ਅਜਨਾਲਾ, 16 ਸਤੰਬਰ()- ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੇ ਹੜ੍ਹਾਂ ਤੋਂ ਪ੍ਰਭਾਵਿਤ ਬਾਹਰੀ ਪਿੰਡਾਂ ਨੰਗਲ, ਵੰਝਾਂਵਾਲਾ, ਚੱਕਫੂਲਾ, ਕਮੀਰਪੁਰਾ ਵਿਖੇ ਸਰਕਾਰੀ ਸਕੂਲਾਂ ਸਣੇ ਪਿੰਡਾਂ ‘ਚ ਸਾਫ ਸਫਾਈ ਮੁਹਿੰਮ ਦੀ ਅਗਵਾਈ ਕੀਤੀ ਅਤੇ ਪਿੰਡ ਚੱਕ ਫੂਲਾ ਵਿਖੇ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ (ਸ. ਧਾਲੀਵਾਲ ) ਨੇ ਇਕ ਕਿਸਾਨ ਸੁਖਚੈਨ ਸਿੰਘ ਗਿੱਲ ਦੇ ਖੇਤਾਂ ‘ਚ ਬਕਾਇਦਾ ਖੁੱਦ ਕੰਬਾਈਨ ਚਲਾ ਕੇ ਨੁਕਸਾਨੇ ਝੋਨੇ ਦੀ ਭੌਤਿਕ ਪੜਤਾਲ ਕੀਤੀ ਤੇ ਜਾਇਜ਼ਾ ਲਿਆ। ਜਦੋਂਕਿ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਸਮੇਤ ਹੋਰਨਾਂ ਵਰਗਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ਤੇ ਹੱਲ ਕੀਤੀਆਂ।ਉਪਰੰਤ ਚੋਣਵੇਂ ਪੱਤਰਕਾਰਾਂ…
ਲੁਧਿਆਣਾ, 16 ਸਤੰਬਰ (000) – ਗਲਾਡਾ ਵਲੋਂ ਵੱਡੀ ਕਾਰਵਾਈ ਕਰਦਿਆਂ ਸਥਾਨਕ ਸੈਕਟਰ 32-ਏ, ਚੰਡੀਗੜ੍ਹ ਰੋਡ ਵਿਖੇ ਅਰਬਨ ਅਸਟੇਟ ਨੇੜੇ ਰੇਹੜੀ/ਫੜ੍ਹੀ ਅਤੇ ਝੁੱਗੀ ਝੌਪੜੀ ਵਾਲਿਆਂ ਵਲੋਂ ਕੀਤੇ ਨਜਾਇਜ ਕਬਜਿਆਂ ਨੂੰ ਹਟਾਇਆ ਗਿਆ। ਇਹ ਕਾਰਵਾਈ ਗਲਾਡਾ ਤੇ ਨਗਰ ਨਿਗਮ, ਲੁਧਿਆਣਾ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ।ਗਲਾਡਾ ਅਧਿਕਾਰੀ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਇਲਾਕੇ ਵਿੱਚ ਕੁਝ ਲੋਕਾਂ ਵਲੋਂ ਕਾਫੀ ਲੰਬੇ ਸਮੇਂ ਤੋਂ ਗਲਾਡਾ ਦੀ ਪ੍ਰਾਪਰਟੀ ਵਿੱਚ ਗੈਰਕਾਨੂੰਨੀ ਤੌਰ ‘ਤੇ ਰੇਹੜੀਆਂ/ਫੜ੍ਹੀਆਂ ਲਗਾਈਆਂ ਜਾ ਰਹੀਆਂ ਸਨ। ਇਸ ਤੋਂ ਇਲਾਵਾ ਉੱਥੇ ਝੁੱਗੀ-ਝੌਪੜੀਆਂ ਸਥਾਪਤ ਕਰਕੇ ਨਾਜਾਇਜ਼ ਕਬਜ਼ਾ ਕੀਤਾ ਗਿਆ ਸੀ। ਗਲਾਡਾ ਦੇ ਮੁੱਖ ਪ੍ਰਸ਼ਾਸਕ ਵਲੋਂ ਜਾਰੀ ਹਦਾਇਤਾਂ ਤਹਿਤ ਸਬੰਧਤ ਅਧਿਕਾਰੀਆਂ ਵਲੋਂ…
ਲੁਧਿਆਣਾ, 15 ਸਤੰਬਰ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ 4 ਤੋਂ 13 ਅਕਤੂਬਰ, 2025 ਤੱਕ ਹੋਣ ਵਾਲੇ ਸਾਰਸ ਮੇਲਾ-2025 ਦੇ ਪੋਸਟਰ ਜਾਰੀ ਕੀਤੇ, ਜਿਸ ਦਾ ਥੀਮ ਪੰਜਾਬ ਦੀ ਚੜ੍ਹਦੀਕਲਾ ਭਾਵਨਾ ਲਈ ਇੱਕ ਗਾਇਨ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਪ੍ਰਗਤੀ ਰਾਣੀ, ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਸਿਖਲਾਈ ਅਧਿਕਾਰੀ ਜੀਵਨਦੀਪ ਸਿੰਘ ਅਤੇ ਸੰਗੀਤ ਨਿਰਮਾਤਾ ਬੰਟੀ ਬੈਂਸ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਜੈਨ ਨੇ ਐਲਾਨ ਕੀਤਾ ਕਿ ਸਾਰਸ ਮੇਲਾ 2025 ਵਿੱਚ ਰੋਜ਼ਾਨਾ ਸ਼ਾਮ ਦੀ ਸਟਾਰ ਨਾਈਟ ਤੋਂ ਹੋਣ ਵਾਲੀ ਸਾਰੀ ਕਮਾਈ ਹੜ੍ਹ ਰਾਹਤ ਲਈ ਦਾਨ ਕੀਤੀ ਜਾਵੇਗੀ, ਜੋ…
ਖੰਨਾ, (ਲੁਧਿਆਣਾ) 15 ਸਤੰਬਰ: ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਇਨਸਾਨੀਅਤ ਅਤੇ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਧਰ ‘ਤੇ ਪਸ਼ੂ ਫੀਡ ਨਾਲ ਭਰੇ ਚਾਰ ਟਰੱਕ ਭੇਜੇ, ਜੋ ਖੰਨਾ ਦੇ ਪਿੰਡ ਇਕੋਲਾਹਾ ਵਿਖੇ ਸਥਿਤ ਉਨ੍ਹਾਂ ਦੀ ਤਾਰਾ ਫੀਡ ਫੈਕਟਰੀ ਤੋਂ ਰਵਾਨਾ ਕੀਤੇ ਗਏ। ਇਹ ਚਾਰਾ ਵਿਸ਼ੇਸ਼ ਤੌਰ ‘ਤੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜਿਆ ਗਿਆ ਹੈ। ਉੱਥੇ ਹੜ੍ਹ ਦਾ ਪਾਣੀ ਘਟਣ ਤੋਂ ਬਾਅਦ ਇਨਸਾਨਾਂ ਦੇ ਨਾਲ-ਨਾਲ ਪਸ਼ੂਆਂ ਨੂੰ ਵੀ ਭੋਜਨ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੱਜਣਮਾਜਰਾ ਨੇ ਕਿਹਾ ਕਿ ਸਾਡੇ…

