Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 16 ਸਤੰਬਰ: ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਵਿਖੇ 4 ਤੋਂ 13 ਅਕਤੂਬਰ, 2025 ਤੱਕ ਹੋਣ ਵਾਲੇ ਸਾਰਸ ਮੇਲੇ ਵਿੱਚ ਰੋਜ਼ਾਨਾ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਦੇ ਉਦੇਸ਼ ਨਾਲ ਸੱਭਿਆਚਾਰਕ ਗਤੀਵਿਧੀਆਂ ਦੀ ਇੱਕ ਵਿਆਪਕ ਯੋਜਨਾ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅਮਰਜੀਤ ਬੈਂਸ ਜੋ ਸਾਰਸ ਮੇਲੇ ਦੇ ਮੇਲਾ ਅਫਸਰ ਵੀ ਹਨ, ਨੇ ਕਿਹਾ ਕਿ ਇਸ ਤਿਉਹਾਰ ਵਿੱਚ ਸੱਭਿਆਚਾਰਕ ਪ੍ਰਦਰਸ਼ਨਾਂ ਦੀ ਇੱਕ ਸ਼ਾਨਦਾਰ ਸ਼੍ਰੇਣੀ ਪੇਸ਼ ਕੀਤੀ ਜਾਵੇਗੀ, ਜਿਸ ਵਿੱਚ ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ (ਐਨ.ਜ਼ੈਡ.ਸੀ.ਸੀ) ਦੇ ਕਲਾਕਾਰਾਂ ਦੁਆਰਾ ਪੇਸ਼ ਕੀਤੇ ਗਏ ਸੰਗੀਤ, ਨਾਚ ਅਤੇ ਕਲਾ ਰੂਪ ਸ਼ਾਮਲ ਹਨ। ਸਮਾਗਮ ਦੀ…

Read More

ਜਲੰਧਰ, 16 ਸਤੰਬਰ : ਡਾ. ਜਸਵਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਅਹੁਦਾ ਸੰਭਾਲਣ ਉਪਰੰਤ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨੀ ਦੇ ਕੰਮ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਫੀਲਡ ਵਿੱਚ ਜਾ ਕੇ ਕਿਸਾਨੀ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ’ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ…

Read More

ਡੇਰਾ ਬਾਬਾ ਨਾਨਕ : ਜਿਸ ਭੱਚੋ ਪਿੰਡ ਦਾ ਦੌਰਾ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਕੀਤਾ ਗਿਆ ਇਹ ਪਿੰਡ 1955 ਦੇ ਹੜ੍ਹਾਂ ਦੌਰਾਨ ਪੂਰੀ ਤਰ੍ਹਾਂ ਰੁੜ੍ਹ ਗਿਆ ਸੀ। ਪੰਜਾਬ ’ਚ ਆਏ ਤਾਜ਼ਾ ਹੜ੍ਹਾਂ ਨੇ ਮੁੜ ਤੋਂ ਇਸ ਪਿੰਡ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ, ਕਿਉਂਕਿ ਇਸ ਪਿੰਡ ਦੀ 700 ਏਕੜ ਜ਼ਮੀਨ ਹੈ, ਜਿਸ ’ਚੋਂ ਇਕ ਏਕੜ ਝੋਨਾ ਵੀ ਨਹੀਂ ਬਚਿਆ ਜਦਕਿ ਇਸ ਪਿੰਡ ਦੀ 20 ਏਕੜ ਜ਼ਮੀਨ ਹੜ੍ਹਾਂ ਕਾਰਨ ਬਿਲਕੁਲ ਹੀ ਤਬਾਹ ਹੋ ਗਈ ਹੈ ਅਤੇ ਇਹ ਦਰਿਆ ਵਿਚ ਚਲੀ ਗਈ ਹੈ। ਇਹ ਨੁਕਸਾਨ ਕਦੇ ਵੀ ਪੂਰਾ ਨਹੀਂ ਹੋ ਸਕਦਾ।ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ…

Read More

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸੀਬੀਐਸਈ ਦੇ ਕਿਸੇ ਵੀ ਖੇਡ ਸਮਾਗਮ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਸਕੂਲਾਂ ਵਿੱਚ ਦਾਖਲੇ ਦੀ ਆਖਰੀ ਮਿਤੀ ਤੋਂ ਪਹਿਲਾਂ ਨਹੀਂ ਹੋਣੀ ਚਾਹੀਦੀ। ਇਹ ਹੁਕਮ ਉਸ ਮਾਮਲੇ ਵਿੱਚ ਆਇਆ ਜਿੱਥੇ ਦੋ ਵਿਦਿਆਰਥੀਆਂ, ਜਿਨ੍ਹਾਂ ਨੂੰ ਆਰਜ਼ੀ ਤੌਰ ‘ਤੇ ਇੱਕ ਖੇਡ ਸਮਾਗਮ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਸੀ, ਨੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਦੋਵਾਂ ਵਿਦਿਆਰਥੀਆਂ ਨੂੰ ਪਹਿਲਾਂ ਸੀਬੀਐਸਈ ਖੇਡ ਮੁਕਾਬਲੇ ਵਿੱਚ ਭਾਗ ਲੈਣ ਤੋਂ ਇਸ ਆਧਾਰ ‘ਤੇ ਇਨਕਾਰ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਟੂਰਨਾਮੈਂਟ ਲਈ ਰਜਿਸਟ੍ਰੇਸ਼ਨ ਜਮ੍ਹਾਂ ਕਰਨ ਦੀ ਆਖਰੀ ਮਿਤੀ ਤੋਂ ਬਾਅਦ ਸਕੂਲ ਵਿੱਚ ਦਾਖਲਾ ਦਿੱਤਾ…

Read More

ਚੰਡੀਗੜ੍ਹ, 15 ਸਤੰਬਰ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰ ਦੀ ਮੋਦੀ ਸਰਕਾਰ ਨੁੰ ਘੇਰਦਿਆਂ ਹੋਇਆ ਕਿਹਾ ਕਿ, ਜੇਕਰ ਇਨ੍ਹਾਂ (ਮੋਦੀ ਸਰਕਾਰ) ਦਾ ਵੱਸ ਚੱਲੇ ਤਾਂ, ਇਹ ਰਾਸ਼ਟਰੀ ਗਾਣ ਵਿੱਚੋਂ ਹੀ ਪੰਜਾਬ ਨੂੰ ਹਟਾ ਦੇਣ ਅਤੇ ਉਸ ਜਗ੍ਹਾ ਤੇ ਯੂਪੀ ਨੂੰ ਸ਼ਾਮਲ ਕਰ ਲੈਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਨਾਲ ਲਗਾਤਾਰ ਧੱਕਾ ਕਰ ਰਹੀ ਹੈ। ਮਾਨ ਨੇ ਕਿਹਾ ਕਿ ਸਾਡੇ ਪੰਜਾਬ ਦੇ ਨਾਲ ਕੇਂਦਰ ਸਰਕਾਰ ਦੁਆਰਾ ਕੀਤਾ ਜਾ ਰਿਹਾ ਵਿਤਕਰਾ ਪੰਜਾਬੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ, ਪਰ ਇਸ ਵੇਲੇ ਹਾਲਾਤ ਇਹ…

Read More

ਨਵੀਂ ਦਿੱਲੀ: ਦਿੱਲੀ ਕੈਂਟ ਮੈਟਰੋ ਸਟੇਸ਼ਨ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕੇਂਦਰੀ ਵਿੱਤ ਮੰਤਰਾਲੇ ਦੇ ਡਿਪਟੀ ਸਕੱਤਰ ਨਵਜੋਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ BMW ਕਾਰ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਨਵਜੋਤ ਸਿੰਘ ਆਪਣੀ ਬਾਈਕ ਤੋਂ ਉੱਛਲ ਕੇ ਸੱਜੇ ਪਾਸੇ ਚੱਲ ਰਹੀ ਇੱਕ ਬੱਸ ਦੇ ਹੇਠਾਂ ਆ ਗਏ।ਇਹ ਹਾਦਸਾ ਐਤਵਾਰ ਦੁਪਹਿਰ 1:30 ਤੋਂ 2 ਵਜੇ ਦੇ ਵਿਚਕਾਰ ਧੌਲਾ ਕੁਆਂ ਨੇੜੇ ਵਾਪਰਿਆ। ਪੁਲਿਸ ਅਨੁਸਾਰ, ਨਵਜੋਤ ਸਿੰਘ ਆਪਣੀ ਪਤਨੀ ਸੰਦੀਪ ਕੌਰ ਨਾਲ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਦੋਂ ਇੱਕ ਤੇਜ਼ ਰਫ਼ਤਾਰ ਬੀਐੱਮਡਬਲਿਊ ਕਾਰ ਨੇ ਪਿੱਛੋਂ ਤੋਂ ਉਨ੍ਹਾਂ ਨੂੰ…

Read More

ਬੰਗਲੌਰ, 15 ਸਤੰਬਰ 2025 : CBI ਨੇ ਸੋਮਵਾਰ ਨੂੰ ਬੰਗਲੌਰ ਅਤੇ ਆਂਧਰਾ ਪ੍ਰਦੇਸ਼ ਵਿੱਚ 16 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਵਾਲਮੀਕਿ ਕਾਰਪੋਰੇਸ਼ਨ (ਮੈਸਰਜ਼ ਕਰਨਾਟਕ ਮਹਾਰਿਸ਼ੀ ਵਾਲਮੀਕਿ ਸ਼ਡਿਊਲਡ ਟ੍ਰਾਈਬ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ – ਕੇਐਮਵੀਐਸਟੀਡੀਸੀਐਲ) ਤੋਂ ਸਰਕਾਰੀ ਪੈਸੇ ਚੋਰੀ ਕਰਕੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਦੇ ਖਾਤਿਆਂ ਵਿੱਚ ਭੇਜਣ ਦੇ ਮਾਮਲੇ ਵਿੱਚ ਕੀਤੀ ਗਈ ਹੈ। ਕਰਨਾਟਕ ਸਰਕਾਰ ਦੇ ਅਧੀਨ ਆਉਣ ਵਾਲੀ ਇਸ ਸਰਕਾਰੀ ਸੰਸਥਾ ਦਾ ਯੂਨੀਅਨ ਬੈਂਕ ਆਫ਼ ਇੰਡੀਆ ਦੀ ਐਮਜੀ ਰੋਡ ਸ਼ਾਖਾ ਵਿੱਚ ਖਾਤਾ ਸੀ।ਦੋਸ਼ ਹੈ ਕਿ ਇਹ ਪੈਸਾ ਜਾਅਲੀ ਦਸਤਾਵੇਜ਼ਾਂ ਅਤੇ ਗਲਤ ਟ੍ਰਾਂਸਫਰ ਦੁਆਰਾ ਕਢਵਾਇਆ ਗਿਆ ਸੀ। ਪੈਸੇ ਦੇ ਲੈਣ-ਦੇਣ ਦਾ ਇਹ ਖੇਡ 21 ਫਰਵਰੀ 2024 ਤੋਂ 6 ਮਈ 2024 ਦੇ…

Read More

ਲੁਧਿਆਣਾ, 14 ਸਤੰਬਰ 2025 : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਮੈਂਬਰ ਐਨਆਈਐਸਡੀ ਅਤੇ ਵਿਸ਼ੇਸ਼ ਮੈਂਬਰ ਐਨਸੀਸੀਡੀਆਰ ਸੁਖਵਿੰਦਰ ਸਿੰਘ ਬਿੰਦਰਾ ਦਾ ਬਹੁਤ ਧੰਨਵਾਦ ਕੀਤਾ ਹੈ, ਉਹਨਾਂ ਕਿਹਾ ਕਿ ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਸਦਕਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਓਬੀਸੀ ਲੜਕਿਆਂ ਅਤੇ ਲੜਕੀਆਂ ਲਈ ਹੋਸਟਲਾਂ ਦੀ ਉਸਾਰੀ ਲਈ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੁਆਰਾ ₹70 ਕਰੋੜ ਦੀ ਪ੍ਰਵਾਨਗੀ ਵਿੱਚ ਸਹੂਲਤ ਪ੍ਰਦਾਨ ਕੀਤੀ। ਕੇਂਦਰ ਸਰਕਾਰ ਨੇ ਹੋਸਟਲਾਂ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 11.5 ਕਰੋੜ ਰੁਪਏ ਵੀ ਜਾਰੀ ਕੀਤੇ ਹਨ।ਡਾ. ਜਗਦੀਪ ਸਿੰਘ ਨੇ ਕਿਹਾ ਕਿ ਫੰਡਾਂ ਦੀ ਘਾਟ ਨਾਲ…

Read More

ਚੰਡੀਗੜ੍ਹ, 15 ਸਤੰਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ…

Read More

ਚੰਡੀਗੜ੍ਹ, 15 ਸਤੰਬਰ:ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ।ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ ‘ਵਨ ਹੈਲਥ’ ਪਹੁੰਚ ਨੂੰ ਅਪਨਾਉਣ ‘ਤੇ ਕੇਂਦਰਿਤ ਹੈ, ਜੋ ਮਨੁੱਖੀ…

Read More