Author: onpoint channel

“I’m a Newswriter, “I write about the trending news events happening all over the world.

ਨਵੀਂ ਦਿੱਲੀ/ਅੰਮ੍ਰਿਤਸਰ, 18 ਅਕਤੂਬਰ-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰੀਨ ਨੇ ਹੱਥ ਖੜ੍ਹੇ ਕਰਕੇ ਤੇ ਜੈਕਾਰੇ ਲਗਾ ਕੇ ਸਮਰਥਨ ਦਿੱਤਾ।ਇੰਡੀਆ ਹੈਬੀਟੈਟ ਸੈਂਟਰ ਦੇ ਸਟੇਨ ਆਡੀਟੋਰੀਅਮ ਵਿਖੇ ‘ਗੁਰੂ ਤੇਗ ਬਹਾਦਰ ਸਾਹਿਬ ਜੀ ਧਰਮ ਦੀ ਚਾਦਰ’ ਵਿਸ਼ੇ ’ਤੇ ਕਰਵਾਏ ਗਏ ਇਸ ਸੈਮੀਨਾਰ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ…

Read More

ਬਠਿੰਡਾ,18 ਅਕਤੂਬਰ 2025: ਵਿਧਾਨ ਸਭਾ ਹਲਕਾ ਤਰਨ ਤਾਰਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਨਵੀਂ ਸਿਆਸੀ ਕਿੱਕਲੀ ਪਾਈ ਹੈ ਜਿਸ ਰਾਹੀਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਘੇਰਾਬੰਦੀ ਕੀਤੀ ਹੈ। ਠੀਕ 15 ਮਹੀਨੇ ਬਾਅਦ ਹਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ’ਚ ਕੀਤੇ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਇਹ ਕਿੱਕਲੀ ਪਾਈ ਹੈ। ਕਿਕਲੀ ਕਲੀਰ ਦੀ , ਗੱਲ ਬਣਦੀ ਨਹੀਂ ਸੁਖਬੀਰ ਦੀ, ਚਿੱਟਾ ਮੇਰੇ ਭਾਈ ਦਾ ਉਹਨੂੰ ਆਪੇ ਹੀ ਫਸਾਈ ਦਾ ਹੁਣ ਉਹਦੇ ਨਾਲ ਮੁਲਾਕਾਤ ਕਰਨ ਨਾਭੇ…

Read More

ਚੰਡੀਗੜ੍ਹ, 18 ਅਕਤੂਬਰਕਰ ਪਾਲਣਾ ਵਿੱਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੇ ਯਤਨ ਵਜੋਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੀ ਪ੍ਰਸਿੱਧ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਹੁਣ ਇੱਕ ਤਿਮਾਹੀ ਬੰਪਰ ਡਰਾਅ ਸ਼ਾਮਲ ਹੋਵੇਗਾ, ਜਿਸ ਵਿੱਚ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਨਕਦ ਇਨਾਮ ਦਿੱਤੇ ਜਾਣਗੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰੇਕ ਤਿਮਾਹੀ ਦੌਰਾਨ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲਿਆਂ ਨੂੰ 1,00,000…

Read More

ਜਲੰਧਰ, 18 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨੂੰ ਪਟਾਕਾ ਮਾਰਕੀਟ ਲਈ ਖਾਲੀ ਜ਼ਮੀਨ, ਨੇੜੇ ਪਠਾਨਕੋਟ ਬਾਈਪਾਸ, ਜਲੰਧਰ ਵਿਖੇ ਸੁਰੱਖਿਆ ਪੱਖੋਂ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਉਦਯੋਗ ਅਤੇ ਕਾਮਰਮ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜਾਰੀ ਕੀਤੇ ਹੁਕਮ ਵਿੱਚ ਸਿਵਲ ਸਰਜਨ ਜਲੰਧਰ ਅਤੇ ਸਹਾਇਕ ਡਵੀਜ਼ਨਲ ਫਾਇਰ ਅਫਸਰ, ਜਲੰਧਰ ਨੂੰ ਐਂਬੂਲੈਂਸ ਅਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੁਹੱਈਆ ਕਰਵਾਉਣ ਵੀ ਹਦਾਇਤ ਕੀਤੀ ਗਈ ਹੈ।ਹੁਕਮ ਅਨੁਸਾਰ ਪੰਜਾਬ ਸਰਕਾਰ ਉਦਯੋਗ ਅਤੇ ਕਾਮਰਮ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਦਿ ਐਕਸਪਲੋਸਿਵ ਰੂਲਜ਼ 2008’ ਅਧੀਨ ਪਟਾਕਿਆ ਦੀਆਂ ਆਰਜੀ ਦੁਕਾਨਾਂ ਦੇ…

Read More

ਨਕੋਦਰ (ਜਲੰਧਰ), 18 ਅਕਤੂਬਰ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੜ੍ਹਾਂ ਕਰਨ ਪੈਦਾ ਹੋਈ ਔਖੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਬਾਂਹ ਫੜਨ ਲਈ ਸ਼ੁਰੂ ਕੀਤੇ ਮਿਸ਼ਨ ਪੁਨਰਵਾਸ ਤਹਿਤ ਅੱਜ ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਅਧੀਨ ਪੈਂਦੇ 4 ਪਿੰਡਾਂ ਦੇ 50 ਹੜ੍ਹ ਪੀੜਤ ਕਿਸਾਨਾਂ ਨੂੰ 20 ਲੱਖ 90 ਹਜ਼ਾਰ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਗਈ। ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਨੇ ਪਿੰਡ ਉੱਗੀ, ਆਵਾਂ ਚਹਾਰਮੀ, ਕੰਗ ਸਾਹਬੂ ਦੇ 42 ਕਿਸਾਨਾਂ ਨੂੰ 18 ਲੱਖ 70 ਹਜ਼ਾਰ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਦਿਆਂ ਕਿਹਾ ਕਿ ਮੁੱਖ…

Read More

ਦਿੜ੍ਹਬਾ ਮੰਡੀ,18 ਅਕਤੂਬਰ ਸਤਪਾਲ ਖਡਿਆਲ ਕਲਾ ਸਭਿਆਚਾਰ ਅਤੇ ਲੋਕ ਭਲਾਈ ਨੂੰ ਸਮਰਪਿਤ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡਕ ਆਰਟਸ ਵੈਲਫੇਅਰ ਕੌਂਸਲ ਵੱਲੋਂ ਸਾਲਾਨਾ 18ਵਾਂ ਰਾਜ ਪੱਧਰੀ ਰਾਜ ਪੁਰਸਕਾਰ ਸਮਾਰੋਹ ਅਤੇ ਵਿਰਾਸਤ ਮੇਲਾ – 2025 ਮਿਤੀ 28 ਅਕਤੂਬਰ 2025 (ਮੰਗਲਵਾਰ) ਨੂੰ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਵ ਪੰਜਾਬ ਫਾਰਮ, ਨੈਸ਼ਨਲ ਹਾਈਵੇ-54, ਕੋਟਕਪੂਰਾ ਵਿਖ਼ੇ ਸੰਸਥਾ ਦੇ ਸਰਪ੍ਰਸਤ ਸ਼੍ਰੀ ਹਰਦੀਪ ਸਿੰਘ ਕਿੰਗਰਾ (ਆਈ.ਐਫ.ਐਸ ਸੇਵਾ ਮੁਕਤ) ਅਤੇ ਸੰਸਥਾ ਦੇ ਸੰਸਥਾਪਕ-ਚੇਅਰਮੈਨ ਪ੍ਰੋ. ਬਾਈ ਭੋਲਾ ਯਮਲਾ ਦੀ ਯੋਗ ਅਗਵਾਈ ਚ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ।। ਇਸ ਸਾਲਾਨਾ ਸੂਬਾ ਪੱਧਰੀ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ ਮਨਜੀਤ ਸਿੰਘ ਬਰਾੜ (ਆਈਏਐਸ), ਮਾਨਯੋਗ ਮੰਡਲ ਕਮਿਸ਼ਨਰ, ਫਰੀਦਕੋਟ…

Read More

ਦਿੜ੍ਹਬਾ ਮੰਡੀ,18 ਅਕਤੂਬਰ ਸਤਪਾਲ ਖਡਿਆਲ ਮਾਰਕਿਟ ਕਮੇਟੀ ਸੁਨਾਮ ਅਧੀਨ ਆਉਂਦੇ ਪਿੰਡ ਚੱਠਾ ਨੰਨਹੇੜਾ ਦੇ ਸਬ ਸੈਂਟਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਮੰਡੀ ਦੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਨਾਲ ਲੈਕੇ ਮਾਰਕਫੈੱਡ ਦੇ ਇੰਸਪੈਕਟਰ ਨਵਦੀਪ ਸਿੰਘ ਅਤੇ ਜਤਿਨ ਗਰਗ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਹਨ, ਕਿਸੇ ਵੀ ਕਿਸਾਨ ਜਾਂ ਆੜ੍ਹਤੀਏ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਖਰੀਦ ਏਜੰਸੀ ਦੇ ਅਧਿਕਾਰੀ ਨੂੰ ਕਿਹਾ…

Read More

ਦਿੜ੍ਹਬਾ ਮੰਡੀ, 18 ਅਕਤੂਬਰ ਸਤਪਾਲ ਖਡਿਆਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ਰ ਹਰਪਾਲ ਸਿੰਘ ਚੀਮਾ ਨੇ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਏ ਨੌਜਵਾਨ ਰੁਪਿੰਦਰ ਸਿੰਘ ਰੂਪਾ ਸੋਹਾਣਾ ਅਤੇ ਉਹਨਾਂ ਦੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁਸੀਬਤ ਵੇਲੇ ਆਪਣੇ ਲੋਕਾਂ ਨਾਲ ਖੜ੍ਹਨ ਦੀ ਪ੍ਰੇਰਨਾ ਪੰਜਾਬੀਆਂ ਨੂੰ ਸਾਡੇ ਰਹਿਬਰ ਪੀਰ ਫ਼ਕੀਰਾਂ, ਗੁਰੂ ਸਾਹਿਬਾਨਾਂ ਦੇ ਦਿਖਾਏ ਫ਼ਲਸਫ਼ੇ ਤੋਂ ਮਿਲਦੀ ਹੈ। ਉਹਨਾਂ ਕਿਹਾ ਕਿ ਇਹ ਪੰਜਾਬ ਲਈ ਭਾਵੇਂ ਬਹੁਤ ਮੁਸ਼ਕਿਲ ਸਮਾਂ ਸੀ ਪਰ ਅਸੀਂ ਸਭ ਨੇ ਰਲ ਮਿਲ ਕੇ ਇਸ ਮੁਸੀਬਤ ਦ ਸਾਹਮਣਾ ਕੀਤਾ ਅਤੇ ਪੀੜਤਾਂ ਦੀ ਮਦਦ ਲਈ ਹੱਥ ਵਧਾਇਆ ਹੈ। ਉਹਨਾਂ ਰੂਪਾ ਸੋਹਾਣਾ ਨਾਲ ਮੁਲਾਕਾਤ ਕਰਕੇ…

Read More

ਲੁਧਿਆਣਾ, 18 ਅਕਤੂਬਰ:ਅਗਨੀਵੀਰ ਲਈ ਭਰਤੀ ਰੈਲੀ 1 ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾਵੇਗੀ।ਇਹ ਰੈਲੀ ਲੁਧਿਆਣਾ, ਮੋਗਾ, ਰੂਪਨਗਰ ਅਤੇ ਮੋਹਾਲੀ (ਐਸ.ਏ.ਐਸ. ਨਗਰ) ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ ਆਯੋਜਿਤ ਕੀਤੀ ਜਾ ਰਹੀ ਹੈ। ਸ਼ਾਰਟਲਿਸਟ ਕੀਤੇ ਉਮੀਦਵਾਰਾਂ ਜਿਨ੍ਹਾਂ ਨੇ ਪਹਿਲਾਂ ਦੀ ਪ੍ਰੀਖਿਆ ਪਾਸ ਕੀਤੀ ਹੈ, ਨੂੰ ਆਪਣੇ ਖੁਦ ਦੇ ਲੌਗਇਨ ਪ੍ਰਮਾਣ ਪੱਤਰਾਂ ਦੀ ਵਰਤੋਂ ਕਰਕੇ ਅਧਿਕਾਰਤ ਵੈੱਬਸਾਈਟ ਤੋਂ ਆਪਣਾ ਐਡਮਿਟ ਕਾਰਡ ਡਾਊਨਲੋਡ ਕਰਨਾ ਚਾਹੀਦਾ ਹੈ।ਜੇਕਰ ਕਿਸੇ ਉਮੀਦਵਾਰ ਨੂੰ ਐਡਮਿਟ ਕਾਰਡ ਡਾਊਨਲੋਡ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਤਾਂ ਉਹਨਾਂ ਨੂੰ 0161-2412123 ਜਾਂ ਦਫਤਰ ਏ.ਆਰ.ਓ, ਲੁਧਿਆਣਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਅਯੋਗਤਾ ਤੋਂ ਬਚਣ ਲਈ ਸਾਰੇ ਉਮੀਦਵਾਰਾਂ ਨੂੰ ਆਪਣੀ ਨਿਰਧਾਰਤ…

Read More

ਜਲੰਧਰ, 18 ਅਕਤੂਬਰ: ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਜਲੰਧਰ ਪੁਲਿਸ ਦੇ ਬਹਾਦਰ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁਲਿਸ ਲਾਈਨ ਜਲੰਧਰ ਵਿਖੇ ਪੁਲਿਸ ਸ਼ਹੀਦੀ ਦਿਵਸ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਸ਼ੂਰਵੀਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਨੇ ਪੁਲਿਸ ਵਿਭਾਗ ਦੀ ਸੇਵਾ ਅਤੇ ਜਨਤਾ ਦੀ ਸੁਰੱਖਿਆ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਪਿਆਰਿਆਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਦੇ ਬਲੀਦਾਨ ‘ਤੇ ਮਾਣ ਪ੍ਰਗਟ ਕੀਤਾ । ਸਮਾਗਮ ਦੌਰਾਨ ਪਰਿਵਾਰਾਂ ਨੇ ਆਪਣੇ ਸਮੱਸਿਆਵਾਂ ਤੇ ਚੁਣੌਤੀਆਂ ਬਾਰੇ ਵੀ ਗੱਲ ਕੀਤੀ। ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ…

Read More