Author: onpoint channel

“I’m a Newswriter, “I write about the trending news events happening all over the world.

ਜਲੰਧਰ, 8 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ…

Read More

ਜਲੰਧਰ, 8 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਆਰਮਜ਼ ਰੂਲਜ਼, 2016 ਦੇ ਰੂਲ ਨੰਬਰ 32 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵਲੋਂ ਜਨਤਕ ਅਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ…

Read More

ਚੰਡੀਗੜ੍ਹ, 8 ਸਤੰਬਰ: ਪੰਜਾਬ ਇਸ ਸਮੇਂ ਹੜ੍ਹਾਂ ਦੀ ਵਿਨਾਸ਼ਕਾਰੀ ਮਾਰ ਝੱਲ ਰਿਹਾ ਹੈ। ਹੁਣ ਇਸੇ ਗੰਭੀਰ ਸੰਕਟ ਦੇ ਵਿਚਕਾਰ, ਸੂਬਾ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ । ਕੀ ਹੈ ਮੀਟਿੰਗ ਦਾ ਮੁੱਖ ਏਜੰਡਾ? ਦੱਸ ਦਈਏ ਕਿ ਇਹ ਮੀਟਿੰਗ, ਪਹਿਲਾਂ ਸ਼ੁੱਕਰਵਾਰ ਨੂੰ ਹੋਣੀ ਸੀ ਪਰ CM ਮਾਨ ਦੀ ਸਿਹਤ ਵਿਗੜਨ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ, ਪਰ ਹੁਣ ਇਹ ਮੀਟਿੰਗ ਅੱਜ ਹੋ ਰਹੀ ਹੈ । ਸੂਤਰਾਂ ਅਨੁਸਾਰ, ਮੀਟਿੰਗ ਦਾ…

Read More

ਲੁਧਿਆਣਾ, 06 ਸਤੰਬਰ (000) – ਜਵਾਹਰ ਨਵੋਦਿਆ ਵਿਦਿਆਲਿਆ ‘ਚ 9ਵੀ ਤੇ 11ਵੀਂ ‘ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦਾ ਸਿਲਸਿਲਾ ਜਾਰੀ ਹੈ। ਵਿਦਿਅਕ ਸੈਸ਼ਨ 2026-27 ਤਹਿਤ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 23 ਸਤੰਬਰ, 2025 ਨਿਰਧਾਰਿਤ ਕੀਤੀ ਗਈ ਹੈ ਜਦਕਿ 07 ਫਰਵਰੀ, 2026 ਨੂੰ ਪਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 9ਵੀਂ ਜਮਾਤ ਵਿੱਚ ਦਾਖਲੇ ਲਈ 111 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ ਜਦਕਿ 11ਵੀਂ ਦਾ ਅੰਕੜਾ 31 ਤੱਕ ਪਹੁੰਚ ਗਿਆ ਹੈ।ਉਨ੍ਹਾਂ ਬਿਨੈ…

Read More

ਜਲੰਧਰ, 6 ਸਤੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੱਲ ਰਹੇ ਸੋਢਲ ਮੇਲੇ ਦੌਰਾਨ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਥਾਹ ਵਿਸ਼ਵਾਸ ਤੇ ਸ਼ਰਧਾ ਸਦਕਾ ਹਰ ਸਾਲ ਲੱਖਾਂ ਸ਼ਰਧਾਲੂ ਮੰਦਿਰ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਬਾਬਾ ਸੋਢਲ ਜੀ ਆਪਣੇ ਅਸ਼ੀਰਵਾਦ ਸਦਕਾ ਲੱਖਾਂ ਸ਼ਰਧਾਲੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ। ਮੇਲੇ ਦੀ ਵਿਸ਼ਵ ਵਿਆਪੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਦੁਨੀਆਂ ਭਰ ਤੋਂ ਸੰਗਤਾਂ ਇਥੇ ਬਾਬਾ ਜੀ ਦਾ ਅਸ਼ੀਰਵਾਦ ਲੈਣ ਆਉਂਦੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ…

Read More

ਜਲੰਧਰ, 6 ਸਤੰਬਰ : ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ’ਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਅੱਜ ਉਨ੍ਹਾਂ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੀ ਵੰਡ ਕੀਤੀ, ਜਿਨ੍ਹਾਂ ਨੂੰ ਹਾਲ ਹੀ ਵਿੱਚ ਹੋਈ ਲਗਾਤਾਰ ਬਾਰਿਸ਼ ਦੌਰਾਨ ਨੁਕਸਾਨ ਦਾ ਸਾਹਮਣਾ ਕਰਨਾ ਪਿਆ।ਪ੍ਰਭਾਵਿਤਾਂ ਨੂੰ ਚੈੱਕ ਸੌਂਪਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਫੰਡ ਜਾਰੀ ਕੀਤੇ ਗਏ ਹਨ। ਇਸ ਵਿੱਚੋਂ 5 ਕਰੋੜ ਰੁਪਏ ਜਲੰਧਰ ਜ਼ਿਲ੍ਹੇ ਲਈ ਰੱਖੇ ਗਏ ਹਨ, ਜੋ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਲੋਕ ਨੁਮਾਇੰਦਿਆਂ ਅਤੇ ਅਧਿਕਾਰੀਆਂ…

Read More

ਜਲੰਧਰ, 6 ਸਤੰਬਰ : ਮੌਜੂਦਾ ਸਥਿਤੀ ਦੇ ਮੱਦੇਨਜ਼ਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਤਿਆਤ ਦੇ ਤੌਰ ’ਤੇ ਰੋਕਥਾਮ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਜਲੰਧਰ ਅਤੇ ਨਗਰ ਕੌਂਸਲਾਂ ਦੀਆਂ ਟੀਮਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਕਰਵਾਈ ਜਾ ਰਹੀ ਹੈ, ਜਿਸ ਨਾਲ ਮੱਛਰ ਆਦਿ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਐਂਟੀ ਲਾਰਵਾ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਵੀ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਫੌਗਿੰਗ ਅਤੇ ਐਂਟੀ…

Read More

ਲੁਧਿਆਣਾ, 6 ਸਤੰਬਰ:ਸ਼ਹਿਰ ਵਿੱਚ ਭਾਰੀ ਬਾਰਿਸ਼ ਦੌਰਾਨ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਪੂਰਬੀ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਨਿਰੀਖਣ ਕੀਤਾ। ਵਿਧਾਇਕ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਤਾਜਪੁਰ ਰੋਡ ‘ਤੇ ਪੁਨੀਤ ਨਗਰ, ਭਰਪੂਰ ਨਗਰ ਸਮੇਤ ਹੋਰ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਪਾਣੀ ਭਰਨ ਤੋਂ ਰੋਕਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਵਿਧਾਇਕ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਜਮਾਲਪੁਰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ) ਦਾ ਵੀ ਨਿਰੀਖਣ ਕੀਤਾ। ਨਿਰੀਖਣ ਦੌਰਾਨ ਜ਼ੋਨਲ ਕਮਿਸ਼ਨਰ ਨੀਰਜ ਜੈਨ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਨਿਗਰਾਨ ਇੰਜੀਨੀਅਰ ਪ੍ਰਵੀਨ ਸਿੰਗਲਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।ਵਿਧਾਇਕ…

Read More

ਲੁਧਿਆਣਾ, 6 ਸਤੰਬਰ:ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ਨੀਵਾਰ ਸਵੇਰੇ ਹੜ੍ਹ ਬਚਾਅ ਨੂੰ ਮਜ਼ਬੂਤ ਕਰਨ ਲਈ ਚੱਲ ਰਹੇ ਯਤਨਾਂ ਦਾ ਮੁਲਾਂਕਣ ਕਰਨ ਲਈ ਸਸਰਾਲੀ ਕਲੋਨੀ ਵਿੱਚ ਧੁੱਸੀ ਬੰਨ੍ਹ ਦਾ ਦੌਰਾ ਕੀਤਾ।ਸਬ-ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਦੇ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫੌਜ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ), ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਡਰੇਨੇਜ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇੱਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ।ਕਮਿਸ਼ਨਰ ਬੁਬਲਾਨੀ ਨੇ ਬੰਨ੍ਹ ਦੀ ਪ੍ਰਗਤੀ ਦਾ ਨੇੜਿਓਂ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੜ੍ਹ ਘਟਾਉਣ ਦੇ ਉਪਾਵਾਂ ਦਾ ਸਮਰਥਨ…

Read More

ਪਾਇਲ/ਲੁਧਿਆਣਾ, 06 ਸਤੰਬਰ (000) – ਪੰਜਾਬ ਅੰਦਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਅਜਿਹੇ ਮੁਸ਼ਕਿਲ ਸਮੇਂ ਵਿੱਚ ਹਰੇਕ ਜਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਆਪਣੇ ਦਫ਼ਤਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਤ੍ਰਿਪਾਲਾਂ ਵੰਡਦਿਆਂ ਕੀਤਾ। ਉਨ੍ਹਾਂ ਦਾਨੀ ਸੱਜਣਾਂ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਭਾਰੀ ਮੀਂਹ ਦੀ ਮਾਰ ਝੱਲ ਰਹੇ ਪਰਿਵਾਰਾਂ ਦੀ ਮਦਦ ਹੋ…

Read More