Author: onpoint channel

“I’m a Newswriter, “I write about the trending news events happening all over the world.

ਪਾਇਲ,ਖੰਨਾ (ਲੁਧਿਆਣਾ) 05 ਸਤੰਬਰ: ਸੂਬੇ ਅੰਦਰ ਹੜ੍ਹਾਂ ਦੀ ਮਾਰ ਤੋਂ ਪੰਜਾਬ ਨੂੰ ਬਚਾਉਣ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪਾਇਲ ਹਲਕੇ ਦੇ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੀ ਪਤਨੀ ਰਮਨਜੀਤ ਕੌਰ ਅਤੇ ਸੰਗਤਾਂ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਸ ਮੌਕੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਅਰਦਾਸ ਵੀ ਕੀਤੀ ਗਈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੀ ਬਹੁਤ ਵੱਡੀ ਮਹੱਤਤਾ ਹੈ। ਇਥੇ ਕੀਤੀ ਅਰਦਾਸ ਕਦੇ ਵੀ ਵਿਅਰਥ ਨਹੀਂ ਜਾਂਦੀ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਗੁਰੂ ਸਾਹਿਬ ਦੀ ਮਿਹਰ ਨਾਲ ਪੰਜਾਬ ‘ਚ ਹੋਈ ਕੁਦਰਤੀ ਆਫ਼ਤਾਂ ਦਾ ਦੌਰ ਹੁਣ ਰੁਕੇਗਾ ਅਤੇ…

Read More

ਖੰਨਾ, (ਲੁਧਿਆਣਾ) 4 ਸਤੰਬਰ: ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸ਼ੁੱਕਰਵਾਰ ਨੂੰ ਪਲੈਨੇਟ ਈ ਸਕੂਲ, ਖੰਨਾ ਤੋਂ ਗੁਰਦਾਸਪੁਰ ਜ਼ਿਲੇ ਫਤਿਹਗੜ੍ਹ ਚੂੜੀਆਂ ਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦੀ ਮੱਦਦ ਲਈ ਰਾਹਤ ਸਮੱਗਰੀ ਦਾ ਤੀਜਾ ਟਰੱਕ ਰਵਾਨਾ ਕੀਤਾ, ਜਿਸ ਵਿੱਚ ਸੁੱਕਾ ਰਾਸ਼ਨ, ਵੱਡੀ ਮਾਤਰਾ ਵਿੱਚ ਆਟੇ ਦੀਆਂ ਥੈਲੀਆਂ, ਦਾਲਾਂ, ਚਾਵਲ, ਪੀਣ ਵਾਲਾ ਬੋਤਲ ਬੰਦ ਪਾਣੀ, ਸਾਬਣ, ਸ਼ਰਫ਼ ਅਤੇ ਦਵਾਈਆਂ ਆਦਿ ਹੋਰ ਜ਼ਰੂਰੀ ਵਸਤਾਂ ਉਪਲਬਧ ਸਨ। ਇਹ ਰਾਹਤ ਸਮੱਗਰੀ ਖਾਲਸਾ ਏਡ ਨੂੰ ਮੁੱਹਈਆ ਕਰਵਾਈ ਗਈ ਹੈ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ…

Read More

ਇਸ ਮੈਸਜ ਰਾਹੀਂ ਰਿਹਾਇਸ਼ੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਿੰਡ ਸਸਰਾਲੀ (ਲੁਧਿਆਣਾ ਪੂਰਬੀ ਖੇਤਰ) ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਹੁਤ ਤੇਜ਼ ਪਾਣੀ ਦੇ ਵਹਾਅ ਕਾਰਨ ਗੰਭੀਰ ਦਬਾਅ ਹੇਠ ਹੈ। ਬੰਨ੍ਹਾਂ ਦੀ ਰੱਖਿਆ ਅਤੇ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇਕਰ ਬੰਨ੍ਹਾਂ ਵਿੱਚ ਕੋਈ ਚੀਰ ਜਾਂ ਨੁਕਸਾਨ ਹੁੰਦਾ ਹੈ, ਤਾਂ ਹੇਠ ਲਿਖੇ ਪਿੰਡ ਪ੍ਰਭਾਵਿਤ ਹੋ ਸਕਦੇ ਹਨ ਅਤੇ ਪਾਣੀ ਨਾਲ ਘਿਰੇ ਜਾਣ ਦਾ ਖਤਰਾ ਹੈ: ਸਸਰਾਲੀ,ਬੂੰਟ,ਰਾਵਤ,ਹਵਾਸ,ਸੀੜਾ,ਬੂਥਗੜ੍ਹ,ਮੰਗਲੀ ਟਾਂਡਾ,ਢੇਰੀ,ਖਵਾਜਕੇ,ਖਾਸੀ ਖੁਰਦ,ਮੰਗਲੀ ਕਾਦਰ,ਮੱਤੇਵਾੜਾ,ਮਾਂਗਟ,ਮਿਹਰਬਾਨ। ਰਿਹਾਇਸ਼ੀਆਂ ਲਈ ਹਦਾਇਤਾਂ:• ਉੱਚ ਸਤਰਕਤਾ ਤੇ ਰਹੋ ਅਤੇ ਹਾਲਾਤਾਂ ‘ਤੇ ਨਜ਼ਰ ਰੱਖੋ।• ਜੇ ਤੁਹਾਡਾ ਘਰ ਦੋ ਮੰਜ਼ਿਲਾਂ ਵਾਲਾ ਹੈ ਤਾਂ ਸੁਰੱਖਿਆ ਵਾਸਤੇ ਪਹਿਲੀ ਮੰਜ਼ਿਲ ‘ਤੇ ਰਹੋ।• ਜੇ ਤੁਸੀਂ…

Read More

ਅਜਨਾਲਾ, 4 ਸਤੰਬਰ (ਬਲਰਾਜ ਸਿੰਘ ਰਾਜਾ): ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਹੜ੍ਹ ਪ੍ਰਭਾਵਿਤ ਪਿੰਡ ਘੋਨੇਵਾਲ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਜਿਉਂ ਹੀ ਮੌਸਮ ਸਾਫ਼ ਹੋਵੇਗਾ ਅਤੇ ਪਾਣੀ ਦਾ ਪੱਧਰ ਘਟੇਗਾ, ਤੁਰੰਤ ਵਿਸ਼ੇਸ਼ ਗਿਰਦਾਵਰੀ (ਖੇਤੀਬਾੜੀ ਅਤੇ ਨੁਕਸਾਨ ਦਾ ਸਰਵੇਖਣ) ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਅਤੇ ਇਸ ਤੋਂ ਬਾਅਦ ਪਟਵਾਰੀ ਹਰ ਪ੍ਰਭਾਵਿਤ ਘਰ ਤੱਕ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਰਿਪੋਰਟ ਮਿਲਣ ਤੋਂ ਬਾਅਦ ਸਰਕਾਰ ਨੂੰ ਭੇਜ ਕੇ ਜਲਦੀ ਤੋਂ ਜਲਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ…

Read More

ਟਾਂਡਾ/ਹੁਸ਼ਿਆਰਪੁਰ, 4 ਸਤੰਬਰ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਮੌਕੇ ‘ਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਹਿਲਾਂ ਰੜਾ ਪੁਲ ਦਾ ਨਿਰੀਖਣ ਕੀਤਾ ਅਤੇ ਧੁੱਸੀ ਬੰਨ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ, ਉਹ ਪਿੰਡ ਮਿਆਣੀ ਦੇ ਸਰਕਾਰੀ ਹਾਈ ਸਕੂਲ ਵਿਚ ਸਥਾਪਿਤ ਰਾਹਤ ਕੈਂਪ ਪਹੁੰਚੇ, ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਰਾਹਤ ਕਾਰਜਾਂ ਵਿਚ ਲੱਗੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ…

Read More

ਅੰਮ੍ਰਿਤਸਰ: ਅੱਜ ਜਦੋਂ ਕੇਂਦਰੀ ਮੰਤਰੀ ਚੌਹਾਨ ਅੰਮ੍ਰਿਤਸਰ ਆਏ ਤਾਂ ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਨੇ ਖੁੱਦ ਟਰੈਕਟਰ ਚਲਾ ਕੇ ਉਨ੍ਹਾਂ ਦਾ ਸਾਥ ਨਿਭਾਇਆ। ਦਰਅਸਲ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਸਾਂਝਾ ਕੀਤਾ ਹੈ। ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਦੱਸਿਆ ਕਿ ਸ਼੍ਰੀ ਚੌਹਾਨ ਨੇ ਹਮੇਸ਼ਾ ਕਿਸਾਨਾਂ ਦੇ ਦੁੱਖ-ਦਰਦ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ…

Read More

ਅਸ਼ੋਕ ਵਰਮਾਬਠਿੰਡਾ, 4ਸਤੰਬਰ 2025 : ਪੰਜਾਬ ’ਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਲਈ ਪੰਜਾਬੀਆਂ ਨੇ ਦਿਲ ਖੋਹਲ ਦਿੱਤੇ ਹਨ। ਪੰਜਾਬੀ ਲੋਕਾਂ ਨੇ ਬਿਪਤਾ ਦੀ ਘੜੀ ਮੌਕੇ ਆਪਣਿਆਂ ਨਾਲ ਜਿਉਣ ਮਰਨ ਦਾ ਅਹਿਦ ਲਿਆ ਹੈ। ਹਾਲਾਂਕਿ ਆਰਥਿਕ ਨੁਕਸਾਨ ਦੀ ਪੂਰਤੀ ਤਾਂ ਸਰਕਾਰਾਂ ਵੱਲੋਂ ਕੀਤੀ ਜਾਣੀ ਹੁੰਦੀ ਹੈ ਪਰ ਇਸ ਵਕਤ ਦੋਹਰੀ ਤੀਹਰੀ ਮਾਰ ਝੱਲ ਰਹੇ ਹੜ੍ਹਾਂ ਤੋਂ ਪੀੜਤਾਂ ਨੂੰ ਪੰਜਾਬ ਵਾਸੀਆਂ ਨੇ ਪਲਕਾਂ ਤੇ ਬਿਠਾਉਣ ਦੀ ਪਹਿਲ ਕੀਤੀ ਹੈ। ਮਹੱਤਵਪੂਰਨ ਇਹ ਵੀ ਹੈ ਕਿ ਇਹ ਕੰਮ ਰਾਜਨੀਤੀ ਨੂੰ ਇੱਕ ਪਾਸੇ ਰੱਖਕੇ ਕੀਤਾ ਜਾ ਰਿਹਾ ਹੈ। ਕਿਸੇ ਦੇ ਸਿਆਸੀ ਵਿਚਾਰ ਕੁੱਝ ਵੀ ਹੋਣ ਪਰ ਹੁਣ ਦੁੱਖਾਂ ਭੰਨਿਆਂ ਦੀ ਸਾਰ ਹੀ ਸਭਨਾਂ…

Read More

ਰੋਹਿਤ ਗੁਪਤਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 04 ਸਤੰਬਰ ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ…

Read More

ਅੰਮ੍ਰਿਤਸਰ/ ਅਜਨਾਲਾ/ ਰਾਜਾਸਾਂਸੀ, 4 ਸਤੰਬਰ 2025 — ਪਿਛਲੇ 9 ਦਿਨਾਂ ਤੋਂ ਹਲਕਾ ਅਜਨਾਲਾ ‘ਚ ਰਾਵੀ ਦਰਿਆ ਦੇ ਭਿਆਨਕ ਹੜਾਂ ਦੀ ਮਾਰ ਝੱਲ ਰਹੇ ਹੜ ਪੀੜਤਾਂ ਦੀ ਸਾਰ ਸੁੱਧ ਲੈਣ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਲਕੇ ਦੇ ਕੌਮਾਂਤਰੀ ਸਰਹੱਦੀ ਤੇ ਰਾਵੀ ਦਰਿਆ ਦੇ ਹੜਾਂ ਦੇ ਆਫਰੇ ਪਾਣੀ ਨਾਲ ਬੁਰੀ ਤਰਾਂ ਝੰਭੇ ਪਿੰਡ ਘੋਹਨੇਵਾਲਾ ਵਿਖੇ ਅੱਜ ਕੇਂਦਰੀ ਖੇਤੀ ਮੰਤਰੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵ ਰਾਜ ਚੌਹਾਨ ਉਚੇਚੇ ਤੌਰ ਤੇ ਪੁੱਜੇ, ਜਿੱਥੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਦੇ ਮੰਤਰੀਆਂ , ਸਾਬਕਾ ਮੰਤਰੀਆਂ , ਵਿਧਾਇਕਾਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸਮੁੱਚੇ ਜ਼ਿਲਾ੍ਹ ਸਿਵਲ ਤੇ ਪੁਲੀਸ ਪ੍ਰਸ਼ਾਸ਼ਨ ਵਲੋਂ ਹੜ੍ਹ ਪੀੜਤਾਂ ਨੂੰ ਫੌਰੀ ਰਾਹਤ ਪਹੁੰਚਾਉਣ, ਕੀਮਤੀ ਜਾਨਾਂ…

Read More

ਨਵਾਂਸ਼ਹਿਰ 4 ਸਤੰਬਰ,2025 ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਸਤਨਾਮ ਸਿੰਘ ਜਲਵਾਹਾ ਧੈਂਗੜਪੁਰ ਬੰਨ੍ਹ ਵਿਖੇ ਬੰਨ੍ਹ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ ਦੇ ਸਹਿਯੋਗ ਨਾਲ ਭਾਰੀ ਗਿਣਤੀ ਵਿੱਚ ਲੋਕ ਬੰਨ੍ਹ ਦੇ ਮਜਬੂਤੀ ਕਰਨ ਵਿੱਚ ਡਟੇ ਹੋਏ ਹਨ ਅਤੇ ਸਥਿਤੀ ਪੂਰਨ ਤੌਰ ‘ਤੇ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਤਾਜੋਵਾਲ-ਮੰਡਾਲਾ ਬੰਨ੍ਹ ਵੀ ਪੂਰੀ ਤਰ੍ਹਾਂ ਠੀਕ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੇਬੁਨਿਆਦ ਖਬਰ ਜਾਂ ਅਫ਼ਵਾਹਾਂ ‘ਤੇ ਯਕੀਨ ਨਾ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਬੰਨ੍ਹਾਂ ਦੀ ਸਥਿਤੀ ਫਿਲਹਾਲ ਪੂਰੀ ਤਰ੍ਹਾਂ ਠੀਕ ਹੈ।

Read More