Author: onpoint channel

“I’m a Newswriter, “I write about the trending news events happening all over the world.

ਰਵੀ ਜੱਖੂ,ਚੰਡੀਗੜ੍ਹ, 2 ਸਤੰਬਰ 2025- ਹਰਿਆਣਾ ਸਰਕਾਰ ਨੇ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਕਟ ਦੀ ਘੜੀ ਵਿੱਚ ਮਦਦ ਵਜੋਂ ਹਰਿਆਣਾ ਸਰਕਾਰ ਨੇ ਦੋਵਾਂ ਰਾਜਾਂ ਲਈ 5-5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।ਇਹ ਰਾਸ਼ੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਵਰਤੀ ਜਾਵੇਗੀ। ਇਸ ਕਦਮ ਨੂੰ ਆਪਸੀ ਸਹਿਯੋਗ ਅਤੇ ਦੂਜੇ ਰਾਜਾਂ ਪ੍ਰਤੀ ਹਮਦਰਦੀ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ।

Read More

ਸ੍ਰੀ ਅਨੰਦਪੁਰ ਸਾਹਿਬ 2ਸਤੰਬਰ ( ਚੋਵੇਸ਼ ਲੁਟਾਵਾ ) ਬਰਸਾਤ ਦੇ ਮੌਸਮ ਵਿੱਚ ਜਿੱਥੇ ਪੰਜਾਬ ਭਰ ਦੇ 11 ਜਿਲ੍ੇ ਪੂਰੀ ਤਰਹਾਂ ਜਲ ਥਲ ਹੋ ਚੁੱਕੇ ਹਨ ਉੱਥੇ ਹੀ ਦੂਜੇ ਪਾਸੇ ਰੂਪਨਗਰ ਦਾ ਜਾਂ ਸ਼੍ਰੀ ਅਨੰਦਪੁਰ ਸਾਹਿਬ ਦਾ ਇਲਾਕਾ ਵੀ ਪ੍ਰਭਾਵਿਤ ਹੋਣ ਲੱਗ ਗਿਆ ਕਿਉਂਕਿ ਲਗਾਤਾਰ ਮੀਂਹ ਵਾਰੀ ਹੋ ਰਹੀ ਹੈ ਮੀਂਹ ਪੈ ਰਹੇ ਨੇ ਤੇ ਦੂਜੇ ਪਾਸੇ ਨਹਿਰਾਂ ਦੇ ਲਾਗੇ ਪਾੜ ਪੈਣੇ ਸ਼ੁਰੂ ਹੋ ਚੁੱਕੇ ਨੇ ਇਹ ਪਾੜ ਇਕ ਪਾਸੇ ਭਾਖੜਾ ਨਹਿਰ ਉਥੇ ਦੂਜੇ ਪਾਸੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਨੂੰ ਪਿਆ ਹੈ ਇਲਾਕਿਆਂ ਨੂੰ ਖਤਰਾ ਜਿਹੜਾ ਹੈਗਾ ਹੋਣ ਲੱਗ ਗਿਆ ਤੇ ਇਸ ਵਕਤ ਅਸੀਂ ਰਾਜਸਥਾਨ ਫੀਡਰ ਦੇ ਖੜੇ ਆਂ…

Read More

ਨਵੀਂ ਦਿੱਲੀ, 2 ਸਤੰਬਰ 2025: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ‘ਆਪ’ ਦੇ ਦੁਨੀਆ ਭਰ ਦੇ ਸਾਰੇ ਵਰਕਰਾਂ ਅਤੇ ਆਮ ਲੋਕਾਂ ਨੂੰ ਇਸ ਭਿਆਨਕ ਮੁਸੀਬਤ ਦੀ ਘੜੀ ਵਿੱਚ ਦਿਲ ਖੋਲ੍ਹ ਕੇ ਮਦਦ ਕਰਨ ਲਈ ਕਿਹਾ ਹੈ।ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਤਬਾਹੀ ਹੋਈ ਹੈ, ਅਤੇ ਬਹੁਤ ਸਾਰੇ ਲੋਕਾਂ ਨੂੰ ਮਦਦ ਦੀ ਲੋੜ ਹੈ। ਇਸ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।

Read More

ਹੁਸ਼ਿਆਰਪੁਰ, 2 ਸਤੰਬਰ: ਮਨੁੱਖਤਾ ਅਤੇ ਸਮਾਜਿਕ ਚਿੰਤਾ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਕ ਵੱਡਾ ਮਾਨਵਤਾਵਾਦੀ ਕਦਮ ਚੁੱਕਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀ ਇਕ ਸਾਲ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕੀਤੀ ਹੈ। ਉਨ੍ਹਾਂ ਨੇ ਇਹ ਚੈੱਕ ਕੱਲ੍ਹ ਟਾਂਡਾ ਦੇ ਦੌਰੇ ‘ਤੇ ਆਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਡਾ. ਰਵਜੋਤ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਕੁੱਲ ਸਾਲਾਨਾ ਤਨਖਾਹ 12 ਲੱਖ ਰੁਪਏ ਹੈ, ਜੋ ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਨੂੰ ਸਮਰਪਿਤ ਕੀਤੀ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ…

Read More

ਸ੍ਰੀ ਅਨੰਦਪੁਰ ਸਾਹਿਬ 1 ਸਤੰਬਰ,2025 ਆਪਣੇ ਵਿਧਾਨ ਸਭਾ ਹਲਕੇ ਵਿੱਚ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਖੁੱਦ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਨਹਿਰਾਂ, ਦਰਿਆਵਾ ਦੇ ਕਿਨਾਰਿਆਂ ਦੇ ਬੰਨਾਂ ਵਿਚ ਆਈਆਂ ਦਰਾਰਾ ਤੇ ਕਟਾਣ ਭਰਨ ਦਾ ਕੰਮ ਪ੍ਰਸਾਸ਼ਨ ਆਪ ਵਲੰਟੀਅਰਾਂ, ਸਥਾਨਕ ਵਾਸੀਆਂ ਤੇ ਕਾਰ ਸੇਵਾ ਵਾਲਿਆਂ ਦੇ ਸਹਿਯੋਗ ਨਾਲ ਜੋਰਾ ਸ਼ੋਰਾ ਨਾਲ ਕੀਤਾ ਜਾ ਰਿਹਾ ਹੈ। ਸ.ਬੈਂਸ ਵੱਲੋਂ ਖੁੱਦ ਕਮਾਂਡ ਸੰਭਾਲੀ ਹੋਈ ਹੈ ਅਤੇ ਉਹ ਖੁੱਦ ਇਨ੍ਹਾਂ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗੇ ਨਜ਼ਰ ਆ ਰਹੇ ਹਨ। ਅੱਜ ਤੜਕੇ ਝਿੰਜੜੀ/ ਮੀਢਵਾ ਵਿਖੇ ਨੰਗਲ ਹਾਈਡਲ ਚੈਨਲ ਨਹਿਰ ਵਿੱਚ ਆਈ ਦਰਾੜ ਦੀ ਸੂਚਨਾ ਮਿਲਦੇ ਹੀ, ਸ.ਹਰਜੋਤ ਸਿੰਘ…

Read More

ਬਠਿੰਡਾ,1 ਸਤੰਬਰ 2025: ਮਾਝੇ ਦੀ ਆਹ ਡੀਸੀ ਧੀ ਰਾਣੀ ਦੀਆਂ ਉਮਰਾਂ ਲੰਮੀਆਂ ਹੋਣ, ਹਰ ਘਰ ਇਹੋ ਜਿਹੀ ਧੀ ਹੋਵੇ। ਦਿਲ ਦੀਆਂ ਡੂੰਘਾਈਆਂ ਚੋਂ ਨਿਕਲੀ ਇਹ ਇੱਕ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੀ ਦੁਆ ਹੈ ਜੋ ਉਸ ਨੇ ਹੜ੍ਹਾਂ ਦੀ ਮਾਰ ਦੌਰਾਨ ਹੜ੍ਹ ਪੀੜਤਾਂ ਦੀ ਨਿਸ਼ਕਾਮ ਸੇਵਾ ’ਚ ਦਿਨ ਰਾਤ ਇੱਕ ਕਰਨ ਵਾਲੀ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਦਿੱਤੀ ਹੈ ਜੋ ਆਪਣੇ ਕੰਮਾਂ ਕਾਰਨ ਅੱਜ ਕੱਲ੍ਹ ਸੋਸ਼ਲ ਮੀਡੀਆ ਦੀਆਂ ਸੁਰਖੀਆਂ ਵਿੱਚ ਨਾਇਕ ਬਣੀ ਹੋਈ ਹੈ। ਸਾਕਸ਼ੀ ਸਾਹਨੀ ਆਪਣੇ ਅਮਲੇ ਨਾਲ ਜਦੋਂ ਇਸ ਪ੍ਰੀਵਾਰ ਨੂੰ ਘਰੋਂ ਸੁਰੱਖਿਅਤ ਥਾਂ ਤੇ ਲਿਜਾਣ ਲਈ ਪੁੱਜੀ ਤਾਂ ਇਸ ਵਿਅਕਤੀ ਨੇ ਕਿਹਾ ਡੀਸੀ ਸਾਹਿਬ ਮੈਂ ਤਾਂ ਤਹਾਡੇ…

Read More

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ।ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ…

Read More

ਆਦਮਪੁਰ/ਜਲੰਧਰ, 1 ਸਤੰਬਰ :oਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਔਖੀ ਘੜੀ ਵਿੱਚ ਬਾਹਰ ਕੱਢਣ ਲਈ ਮਜ਼ਬੂਤੀ ਨਾਲ ਖੜ੍ਹੀ ਹੈ। ਸ਼੍ਰੀ ਟੀਨੂੰ ਨੇ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜੰਗੀ ਪੱਧਰ ’ਤੇ ਕਾਰਜ ਆਰੰਭੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਰਪਾਲਾਂ, ਛੱਤਰੀਆਂ, ਮੱਛਰਦਾਨੀਆਂ, ਦਵਾਈਆਂ ਅਤੇ…

Read More

ਡਿਪਟੀ ਕਮਿਸ਼ਨਰ ਵਲੋਂ ਜਲੰਧਰ ਜ਼ਿਲ੍ਹੇ ਦੇ ਸਮੂਹ ਕਾਲਜਾਂ ‘ਚ 1 ਸਤੰਬਰ ਨੂੰ ਛੁੱਟੀ ਦਾ ਐਲਾਨ ਜਲੰਧਰ, 1 ਸਤੰਬਰ : ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ। ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਜਾ ਚੁੱਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ…

Read More

ਲੁਧਿਆਣਾ, 1 ਸਤੰਬਰ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ) ਨੂੰ ਹੜ੍ਹ ਖੇਤਰ ਵਿੱਚ ਹੜ੍ਹ ਰਾਹਤ ਪਹਿਲਕਦਮੀਆਂ ਲਈ 10 ਲੱਖ ਰੁਪਏ ਦੇ ਉਦਾਰ ਦਾਨ ਲਈ ਦਿਲੋਂ ਧੰਨਵਾਦ ਕੀਤਾ। ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਪ੍ਰਤੀਨਿਧੀਆਂ ਨੇ ਡਿਪਟੀ ਕਮਿਸ਼ਨਰ ਜੈਨ ਨੂੰ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਡਿਪਟੀ ਕਮਿਸ਼ਨਰ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਅਤੇ ਇਸਦੇ ਪ੍ਰਬੰਧਨ ਦਾ ਸਮੇਂ ਸਿਰ ਅਤੇ ਉਦਾਰ ਸਮਰਥਨ ਲਈ ਬਹੁਤ ਧੰਨਵਾਦੀ ਹੈ। ਇਹ ਯੋਗਦਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਸਹਾਇਤਾ ਕਰੇਗਾ।

Read More