- PM Modi ਨੇ ਕੀਤਾ ‘ਮੁਆਵਜ਼ੇ’ ਦਾ ਐਲਾਨ
- ਲੁਧਿਆਣਾ ਵਿਚ 2025 ਵਿੱਚ ਡੇਂਗੂ ਤੇ ਚਿਕਨਗੁਨਿਆ ਦੇ ਮਾਮਲਿਆਂ ਵਿੱਚ ਵੱਡੀ ਕਮੀ ਦਰਜ
- *ਕੈਬਨਿਟ ਮੰਤਰੀ ਸੌਂਦ ਵੱਲੋਂ ਖੰਨਾ ਹਲਕੇ ਦੇ ਤਿੰਨ ਪਿੰਡਾਂ ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰਾਂ ਦਾ ਕੀਤਾ ਉਦਘਾਟਨ**
- ਹਰਪਾਲ ਚੀਮਾ ਨੇ ਮੋਦੀ ਸਰਕਾਰ ‘ਤੇ ਲਾਇਆ ਗੰਭੀਰ ਦੋਸ਼
- ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਰਣਜੀਤ ਸਿੰਘ ਉਰਫ ਸੱਪ ਗ੍ਰਿਫਤਾਰ-ਬਠਿੰਡਾ ਪੁਲਿਸ
- ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਿਆਹੁਤਾ ਜੋੜਿਆਂ ਨੂੰ ਦੇਵਾਂਗੇ ਜ਼ਰੂਰੀ ਘਰੇਲੂ ਸਮਾਨ : ਡਾ.ਉਬਰਾਏ
- *ਯੁੱਧ ਨਸ਼ਿਆਂ ਵਿਰੁੱਧ; ਜਲੰਧਰ ਪ੍ਰੀਮੀਅਰ ਲੀਗ ਦੇ ਰੋਮਾਂਚਕ ਕ੍ਰਿਕਟ ਮੈਚ ‘ਚ ਲੰਮਾ ਪਿੰਡ ਦਾ ਸਰਕਾਰੀ ਸਕੂਲ ਜੇਤੂ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 30 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ…
ਚੰਡੀਗੜ੍ਹ, 30 ਅਗਸਤ 2025 – ਪੰਜਾਬ ਇਕ ਵਾਰ ਫਿਰ ਤੋਂ ਵੱਡੀ ਹੜ੍ਹਾਂ ਦੀ ਮਾਰ ਹੇਠ ਆ ਗਿਆ ਹੈ, ਜਿਸ ਨਾਲ 850 ਤੋਂ ਵੱਧ ਪਿੰਡ ਡੁੱਬ ਗਏ ਹਨ, ਹਜ਼ਾਰਾਂ ਪਰਿਵਾਰ ਰੋਜ਼ੀ-ਰੋਟੀ ਅਤੇ ਪਸ਼ੂਆਂ ਦਾ ਨੁਕਸਾਨ ਝੱਲ ਰਹੇ ਹਨ, ਅਤੇ ਦੁੱਖ ਦੀ ਗੱਲ ਹੈ ਕਿ ਬਹੁਤ ਸਾਰੇ ਜੀਵਾਂ ਦੀਆਂ ਜਾਨਾਂ ਵੀ ਗਈਆਂ। ਖਾਲਸਾ ਏਡ ਨੂੰ ਮੌਜੂਦਾ ਸਥਿਤੀ ਦਾ ਬੇਹੱਦ ਦੁੱਖ ਹੈ, ਪਰ ਇਸ ਤਬਾਹੀ ਦੇ ਸਮੇਂ ਦੌਰਾਨ ਹਰ ਸੰਭਵ ਤਰੀਕੇ ਨਾਲ ਖਾਲਸਾ ਏਡ ਪੰਜਾਬ ਦੇ ਨਾਲ ਖੜ੍ਹੇ ਰਹਿਣ ਲਈ ਦ੍ਰਿੜ ਹੈ।ਖਾਲਸਾ ਏਡ ਸੰਸਥਾ ਹੁਣ ਤਕ ਦੁਨੀਆਂ ਦੇ ਦਰਜਨਾਂ ਮੁਲਕਾਂ ਅਤੇ ਅਣਗਿਣਤ ਮਨੁੱਖੀ ਸੰਕਟਾਂ ਵਿੱਚ ਕੰਮ ਕਰ ਚੁੱਕੀ ਹੈ। ਪੰਜਾਬ ਵਿਚ ਵੀ ਪਿਛਲੇ…
ਚੰੜੀਗੜ੍ਹ, 30 ਅਗਸਤ 2025 – ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਜ਼ਿਲਾ ਫਿਰੋਜ਼ਪੁਰ ਅਤੇ ਹਰੀਕੇ ਪੱਤਣ ਦਾ ਦੌਰਾ ਕੀਤਾ ਗਿਆ । ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਣੀਆਂ ਦੀ ਵੰਡ ਤੇ ਧੋਖੇ ਅਤੇ ਠੱਗੀ ਦੀ ਨੀਤੀ ਨੂੰ ਜੜ੍ਹੋਂ ਪੁੱਟਣ ਦਾ ਸਮਾਂ ਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਖ ਵੱਖ ਸਮੇਂ ਕੇਂਦਰ ਦੀਆਂ ਸਰਕਾਰਾਂ ਨੇ ਪਾਣੀਆਂ ਦੇ ਮਸਲੇ ਤੇ ਪੰਜਾਬ ਨਾਲ ਧੋਖਾ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਜਦੋਂ ਸਮੁੱਚੇ ਪੰਜਾਬੀਆਂ ਨੂੰ ਇੱਕਠੇ ਹੋ ਕੇ ਦੂਜੇ ਸੂਬਿਆਂ ਨੂੰ ਦਿੱਤੇ ਜਾਣ…
ਤਲਵਾੜਾ/ਮੁਕੇਰੀਆਂ (ਹੁਸ਼ਿਆਰਪੁਰ), 30 ਅਗਸਤ 2025 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਅੱਜ ਪੌਂਗ ਡੈਮ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਵੀ ਉਨ੍ਹਾਂ ਨਾਲ ਮੌਜੂਦ ਸਨ।ਮੁੱਖ ਸਕੱਤਰ ਨੇ ਪਹਿਲਾਂ ਪੌਂਗ ਡੈਮ ਦਾ ਨਿਰੀਖਣ ਕੀਤਾ ਅਤੇ ਉਥੇ ਮੌਜੂਦ ਅਧਿਕਾਰੀਆਂ ਤੋਂ ਡੈਮ ਦੇ ਮੌਜੂਦਾ ਪਾਣੀ ਦੇ ਪੱਧਰ ਅਤੇ ਛੱਡੇ ਜਾ ਰਹੇ ਪਾਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਡੈਮ ਵਿਚ ਆਉਣ ਵਾਲੇ ਪਾਣੀ ਦੇ ਵਹਾਅ ਨੂੰ ਧਿਆਨ…
ਚੰਡੀਗੜ੍ਹ, 29 ਅਗਸਤ 2025 – ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇ। ਅਕਾਦਮਿਕ ਸਾਲ 2025-26 ਵਿੱਚ ਸ਼ੁਰੂ ਹੋਣ ਵਾਲੀ ਇਸ ਮਹੱਤਵਪੂਰਨ ਪਹਿਲਕਦਮੀ ਦੀ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਸ਼ੁਰੂਆਤ ਕੀਤੀ ਗਈ।ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਲਾਂਚ ਸਮਾਰੋਹ…
ਚੰਡੀਗੜ੍ਹ, 29 ਅਗਸਤ 2025 – ਪੰਜਾਬ ਦੇ ਹੜ ਮਾਰੇ ਇਲਾਕਿਆਂ ਚ ਪੀੜਤਾਂ ਨੂੰ ਰੈਸਕਿਊ ਕਰਨ ਵਾਲੀ ਟਰੈਕਟਰ ਨਵਾ ਇੱਕ ਗੱਡੀ ਦੀ ਬਹੁਤ ਚਰਚਾ ਹੈ ਵੱਡੇ ਵੱਡੇ ਟਾਇਰਾਂ ਵਾਲੀ ਇਸ ਮੋਟਰ ਗੱਡੀ ਦੀ ਖਾਸੀਅਤ ਦੇਖੀ ਕਿ ਇਹ ਉੱਚੇ ਨੀਵੇਂ ਉਬੜ ਖਾਬੜ ਥਾਂ ਤੇ ਚੱਲ ਵੀ ਸਕਦੀ ਹੈ ਅਤੇ ਪਾਣੀ ਚ ਕਿਸ਼ਤੀ ਵਾਂਗ ਤਰ ਵੀ ਸਕਦੀ ਹੈ ਪ੍ਰਤਾਪ ਬਾਜਵਾ ਨੇ ਵੀ ਇਸ ਗੱਡੀ ਦਾ ਹੀ ਜ਼ਿਕਰ ਕੀਤਾ ਸੀ ਗੱਡੀ ਦੀ ਤਸਵੀਰ ਦੇਖਣ ਸਾਰੀ ਇਹ ਸਵਾਲ ਉੱਠਿਆ ਸੀ ਕਿ ਇਹ ਕਿੱਥੋਂ ਆਈ ਹੈ ਤੇ ਕਿੱਥੇ ਬਣਦੀ ਹੈ ਸਰਚ ਮਾਰੀ ਤੇ ਅੱਜ ਉਹ ਜਗਹਾ ਲੱਭ ਲਈ ਜਿੱਥੇ ਇਹ ਮੋਟਰ ਗੱਡੀ ਕੰਮ ਕਿਸ਼ਤੀ ਤਿਆਰ ਕੀਤੀ…
ਕਪੂਰਥਲਾ, 29 ਅਗਸਤ 2025 – ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੁੱਚੇ ਪ੍ਰਸ਼ਾਸਨ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ 800 ਘਰਾਂ ਵਿਚੋਂ ਹੁਣ ਤੱਕ 250 ਪਰਿਵਾਰਾਂ ਦੇ ਕਰੀਬ 1200 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ।ਉਨ੍ਹਾਂ ਅੱਜ ਕਪੂਰਥਲਾ ਦੇ ਪਿੰਡ ਕੰਮੇਵਾਲ ਅਤੇ ਬਾਗੂਵਾਲ ਵਿਖੇ ਹੜ੍ਹਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਸ ਔਖੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਰਾਹਤ ਕਾਰਜ ਜੰਗੀ…
ਚੰਡੀਗੜ੍ਹ, 29 ਅਗਸਤ 2025 – ਆਗਾਮੀ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ, ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ…
ਲੁਧਿਆਣਾ, 29 ਅਗਸਤ : ਵਾਤਾਵਰਣ ਸਥਿਰਤਾ ਲਈ ਇੱਕ ਮਹੱਤਵਪੂਰਨ ਯਤਨ ਵਜੋਂ ਲੁਧਿਆਣਾ ਜ਼ਿਲ੍ਹੇ ਨੇ 1 ਜੁਲਾਈ, 2025 ਤੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਵਣ ਮੁਹਿੰਮ ਦੇ ਹਿੱਸੇ ਵਜੋਂ ਲਗਭਗ ਅੱਠ ਲੱਖ ਬੂਟੇ ਲਗਾਏ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਇਸ ਪਹਿਲਕਦਮੀ ਦਾ ਉਦੇਸ਼ ਪੂਰੇ ਖੇਤਰ ਵਿੱਚ ਹਰਿਆਲੀ ਨੂੰ ਵਧਾਉਣਾ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਾਲ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਹ ਬੂਟੇ ਪੰਚਾਇਤੀ ਜ਼ਮੀਨਾਂ, ਪਿੰਡ ਦੇ ਤਲਾਬਾਂ ਦੇ ਆਲੇ-ਦੁਆਲੇ, ਸੜਕਾਂ ਦੇ ਕਿਨਾਰੇ ਅਤੇ ਲੁਧਿਆਣਾ ਭਰ…
ਲੁਧਿਆਣਾ, 29 ਅਗਸਤ – ਚੇਅਰਮੈਨ ਪਨਗਰੇਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਚੇਅਰਮੈਨ ਗਿੱਲ ਨੇ ਦੱਸਿਆ ਕਿ ਅੱਜ ਵਿਧਾਇਕ ਸਹਿਬਾਨਾਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪਠਾਨਕੋਟ ਵਿੱਚ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਮੱਦਦ ਲਈ ਕਰੀਬ 1100 ਰਾਸ਼ਟ ਕਿੱਟਾਂ ਭੇਜੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਫ.ਐਸ.ਸੀ. (ਪੱਛਮੀ) ਸਰਤਾਜ ਸਿੰਘ ਚੀਮਾ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ…

