- ਭਾਰਤ ਦੇ ਵਿਕਾਸ ਵਿੱਚ ਅਡਾਨੀ ਗਰੁੱਪ ਦੀ ਭੂਮਿਕਾ ਦੀ ਗੁਪਤਾ ਨੇ ਕੀਤੀ ਸ਼ਲਾਘਾ
- ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
- ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
- ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ
- ਜਿੰਨ੍ਹਾਂ ਅਭਾਗੀਆਂ ਕਰੂਬਲਾਂ ਦੇ ਹੱਥੋਂ ਛੁੱਟੀ ਬਾਬੁਲ ਦੀ ਉਂਗਲੀ
- ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ
- ਫੇਸਬੁੱਕ ਤੇ ਪੋਸਟ ਪਾ ਕੇ ਗੈਂਗਸਟਰ ਜੱਗਾ ਫੁੱਕੀਵਾਲ ਨੇ ਲਈ ਹਮਲੇ ਦੀ ਜਿੰਮੇਵਾਰੀ
- *ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 27 ਅਗਸਤ 2025: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਮਹਿਲਾ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਆਪਣੀਆਂ ਵੱਖ-ਵੱਖ ਮਹਿਲਾ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਪੂਰਬੀ ਮਹਾਰਾਸ਼ਟਰ, 27 ਅਗਸਤ 2025 : ਪੂਰਬੀ ਮਹਾਰਾਸ਼ਟਰ ਦੇ ਗੜਚਿਰੌਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਹੋਏ ਭਿਆਨਕ ਮੁਕਾਬਲੇ ਵਿੱਚ ਤਿੰਨ ਔਰਤਾਂ ਸਮੇਤ ਚਾਰ ਨਕਸਲੀ ਮਾਰੇ ਗਏ। ਇਹ ਕਾਰਵਾਈ ਛੱਤੀਸਗੜ੍ਹ ਦੇ ਗੜਚਿਰੌਲੀ ਅਤੇ ਨਾਰਾਇਣਪੁਰ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦੇ ਸੰਘਣੇ ਜੰਗਲਾਂ ਵਿੱਚ ਕੀਤੀ ਗਈ, ਜਿੱਥੇ ਭਾਰੀ ਬਾਰਿਸ਼ ਦੇ ਬਾਵਜੂਦ, ਸੁਰੱਖਿਆ ਬਲਾਂ ਨੇ ਨਕਸਲੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਖੁਫੀਆ ਜਾਣਕਾਰੀ ‘ਤੇ ਕਾਰਵਾਈ ਕੀਤੀ ਗਈ ਦੱਸ ਦਈਏ ਕਿ ਪੁਲਿਸ ਨੂੰ 25 ਅਗਸਤ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਗੱਟਾ ਦਲਮ ਕੰਪਨੀ ਨੰਬਰ 10 ਅਤੇ ਗੜਚਿਰੌਲੀ ਡਿਵੀਜ਼ਨ ਦੇ ਹੋਰ ਮਾਓਵਾਦੀ ਸੰਗਠਨ ਕੋਪਰਸ਼ੀ ਜੰਗਲ ਖੇਤਰ ਵਿੱਚ ਡੇਰਾ ਲਾ ਰਹੇ…
ਜਲੰਧਰ, 27 ਅਗਸਤ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਏਅਰ ਫੋਰਸ ਵੱਲੋਂ ਅੱਜ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਓਪਨ ਭਰਤੀ ਰੈਲੀ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਮੀਂਹ ਦੇ ਬਾਵਜੂਦ ਪਹਿਲੇ ਦਿਨ ਲਗਭਗ 6000 ਉਮੀਦਵਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ) ਨੇ ਦੱਸਿਆ ਕਿ ਇੰਡੀਅਨ ਏਅਰ ਫੋਰਸ ਓਪਨ ਭਰਤੀ ਰੈਲੀ ਦੀ ਸ਼ੁਰੂਆਤ ਬਾਰਿਸ਼ ਦੇ ਵਿੱਚ ਹੀ ਸਵੇਰੇ 4:30 ਵਜੇ ਕੀਤੀ ਗਈ, ਜਿਸ ਵਿੱਚ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਲੱਦਾਖ ਤੋਂ ਆਏ ਕਰੀਬ 6000 ਉਮੀਦਵਾਰਾਂ ਨੇ ਭਾਗ ਲਿਆ। ਰੈਲੀ ਦੌਰਾਨ ਪਹਿਲੇ ਰਾਊਂਡ ਵਿੱਚ ਉਮੀਦਵਾਰਾਂ ਨੇ 1600 ਮੀਟਰ…
ਲੁਧਿਆਣਾ, 27 ਅਗਸਤ (000) – ਅਨੁਸੂਚਿਤ ਜਾਤੀ (ਐਸ.ਸੀ.) ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜ਼ੀ-ਰੋਟੀ ਵਜੋਂ ਉਤਸਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ, ਡੇਅਰੀ ਵਿਕਾਸ ਵਿਭਾਗ ਵੱਲੋਂ 15 ਸਤੰਬਰ ਤੋਂ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਣਾ ਹੈ।ਡਿਪਟੀ ਡਾਇਰੈਕਟਰ ਡੇਅਰੀ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੱਲ ਪ੍ਰੇਰਿਤ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ।…
ਬਲਾਚੌਰ, 26 ਅਗਸਤ,2025 ਬਰਸਾਤੀ ਮੌਸਮ ਅਤੇ ਦਰਿਆ ਸਤਲੁਜ ਵਿੱਚ ਵਧੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਅੱਜ ਪਿੰਡ ਬੇਲਾ ਤਾਜੋਵਾਲ ਅਤੇ ਔਲੀਆਪੁਰ ਵਿਖੇ ਧੁੱਸੀ ਬੰਨ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਮੌਕੇ ‘ਤੇ ਪਾਣੀ ਦੇ ਵਹਾਅ ਬਾਰੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਹਰ ਤਰ੍ਹਾਂ ਦੇ ਪੁਖਤਾ ਇੰਤਜਾਮ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਸਹੀ ਹੈ ਅਤੇ ਇਲਾਕੇ ਵਿੱਚ ਧੁੱਸੀ ਬੰਨ ਨੂੰ ਕੋਈ ਨਕੁਸਾਨ ਨਹੀਂ ਹੈ। ਮੌਕੇ ‘ਤੇ ਮੌਜੂਦ ਲਾਗਲੇ ਪਿੰਡਾਂ ਦੇ…
ਨਵਾਂਸ਼ਹਿਰ, 26 ਅਗਸਤ 2025 : ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਤਾਜੋਵਾਲ, ਮੰਢਾਲਾ ਤੇ ਧੈਂਗੜਪੁਰ ਦੇ ਬੰਨ੍ਹ ਦੀ ਮੌਜੂਦਾ ਸਥਿਤੀ ਨੂੰ ਦੇਖਿਆ ਤੇ ਆਮ ਲੋਕਾਂ ਨਾਲ ਗੱਲਬਾਤ…
ਲੁਧਿਆਣਾ 26 ਅਗਸਤ 2025ਪਬਲਿਕ ਐਕਸ਼ਨ ਕਮੇਟੀ (ਪੀਏਸੀ) ਨੇ ਰੇਲਵੇ ‘ਤੇ ਲੁਧਿਆਣਾ ਦੇ ਨਾਲ-ਨਾਲ ਪੰਜਾਬ ਦੇ ਹੋਰ ਰੇਲਵੇ ਸਟੇਸ਼ਨਾਂ ‘ਤੇ ਬਿਲਬੋਰਡਾਂ ਅਤੇ ਰੇਲ ਘੋਸ਼ਣਾਵਾਂ ਤੋਂ ਪੰਜਾਬੀ ਨੂੰ ਬਾਹਰ ਕਰਕੇ ਪੰਜਾਬ ਭਾਸ਼ਾ ਐਕਟ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਫਿਰੋਜ਼ਪੁਰ ਡੀਆਰਐਮ ਨੂੰ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ, ਇਹ ਮੁੱਦਾ ਅਣਸੁਲਝਿਆ ਹੋਇਆ ਹੈ। ਪੀਏਸੀ ਨੇ ਹੁਣ 27 ਸਤੰਬਰ, ਵਿਸ਼ਵ ਸੈਰ-ਸਪਾਟਾ ਦਿਵਸ ‘ਤੇ ਸਟੇਸ਼ਨ ‘ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।ਪੀਏਸੀ ਮੈਂਬਰਾਂ ਇੰਜੀਨੀਅਰ ਕਪਿਲ ਅਰੋੜਾ ਅਤੇ ਕੁਲਦੀਪ ਸਿੰਘ ਖਹਿਰਾ ਨੇ ਕਿਹਾ ਕਿ ਰੇਲਵੇ ਇਸ ਸਮੇਂ ਸਿਰਫ ਹਿੰਦੀ ਅਤੇ ਅੰਗਰੇਜ਼ੀ ਵਿੱਚ ਜਾਣਕਾਰੀ ਪ੍ਰਦਰਸ਼ਿਤ ਕਰ ਰਿਹਾ ਹੈ, ਹਾਲਾਂਕਿ ਕਾਨੂੰਨ…
ਗੁਰਦਾਸਪੁਰ : ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਭਾਰਤੀ ਫੌਜ, ਹਵਾਈ ਸੈਨਾ ਅਤੇ ਐਨ.ਡੀ.ਆਰ.ਐਫ. (National Disaster Response Force) ਦੀਆਂ ਟੀਮਾਂ ਨੇ ਬਚਾਅ ਅਤੇ ਰਾਹਤ ਕਾਰਜਾਂ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਰੈਸਕਿਊ ਆਪ੍ਰੇਸ਼ਨ ਇਹ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਹਵਾਈ ਸੈਨਾ ਦੇ ਹੈਲੀਕਾਪਟਰਾਂ ਦੀ ਮਦਦ ਨਾਲ ਜ਼ਰੂਰੀ ਸਮਾਨ ਅਤੇ ਖਾਣ-ਪੀਣ ਦੀਆਂ ਵਸਤੂਆਂ ਵੀ ਪਹੁੰਚਾਈਆਂ ਜਾ ਰਹੀਆਂ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਕਿਸ਼ਤੀਆਂ ਦੀ ਵਰਤੋਂ ਕਰਕੇ ਹਰ ਘਰ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀਆਂ ਹਨ।ਸਥਾਨਕ ਪ੍ਰਸ਼ਾਸਨ ਵੀ ਫੌਜ ਅਤੇ ਬਚਾਅ ਟੀਮਾਂ ਦਾ ਪੂਰਾ ਸਹਿਯੋਗ ਕਰ ਰਿਹਾ ਹੈ…
ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ, ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
ਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ 2025 – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਹਮਣੀ ਤੇ ਝਬਕਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੀਨਾਨਗਰ, ਐੱਸ.ਡੀ.ਐੱਮ. ਦੀਨਾਨਗਰ ਜਸਵਿੰਦਰ ਸਿੰਘ ਭੁੱਲਰ, ਐੱਸ.ਈ. ਡਰੇਨਜ਼…

