- ਹਲਫ਼ਨਾਮੇ ਦੇ ਵਿਰੋਧ ’ਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ
- ਭਾਜਪਾ ਆਗੂ ਗੁਰਦਰਸ਼ਨ ਸੈਣੀ ਅਤੇ ਰਣਜੀਤ ਗਿੱਲ ਨੇ ਪਾਰਟੀ ਉਮੀਦਵਾਰ ਹਰਜੀਤ ਸੰਧੂ ਲਈ ਕੀਤਾ ਪ੍ਰਚਾਰ
- ਵਿਧਾਇਕ ਬੱਗਾ ਵੱਲੋਂ ਲੱਕੜ ਬ੍ਰਿਜ ‘ਤੇ ਨਵੀਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ’ਚ ਸ਼ਾਮਲ ਹੋਣ ਦਾ ਸੱਦਾ
- ਭੀਖ ਮੰਗਵਾਉਣ ਵਾਲਿਆਂ ਦੇ ਚੁੰਗਲ ਤੋਂ ਪੰਜਾਬ ਸਰਕਾਰ ਨੇ ਛੁਡਵਾਏ 700 ਤੋਂ ਵੱਧ ਬੱਚੇ
- ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ
- ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
- ਸ਼੍ਰੀ ਸੰਜੀਵ ਬਾਂਸਲ ਵੱਲੋਂ 34ਵੀ ਵਾਰ ਕੀਤਾ ਖੂਨਦਾਨ ਕੋਪਲ ਦੀ 15ਵੀਂ ਵਰ੍ਹੇਗੰਢ ਨੂੰ ਸਮਰਪਿਤ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ/ਪਠਾਨਕੋਟ, 26 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ…
ਬਲਜੀਤ ਸਿੰਘਪੱਟੀ, ਤਰਨ ਤਾਰਨ, 26 ਅਗਸਤ 2025 : – ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਭਾਖੜਾ ਅਤੇ ਪੌਂਗ ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਵਿੱਚ ਵੀ ਪਾਣੀ ਵੱਡੇ ਪੱਧਰ ‘ਤੇ ਵਧ ਗਿਆ ਹੈ। ਇਸ ਕਾਰਨ ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੱਟੀ ਤੋਂ ਫਿਰੋਜ਼ਪੁਰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਹੈ, ਜਿਸ ਵਿੱਚ ਦਰਿਆ ‘ਤੇ ਬਣਿਆ ਨਵਾਂ ਪੁਲ ਵੀ ਸ਼ਾਮਲ ਹੈ। ਹੜ੍ਹ ਕਾਰਨ ਹੋਇਆ ਨੁਕਸਾਨ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ 20 ਤੋਂ 25 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਕਈ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ…
ਜਲੰਧਰ, 26 ਅਗਸਤ: ਮਹਿਲਾ ਸਸ਼ਕਤੀਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਨਿਵੇਕਲੀ ਪਹਿਲਕਦਮੀ ਤਹਿਤ 30 ਸਿਖਿਆਰਥਣਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜੱਚਾ-ਬੱਚਾ ਕੇਅਰ ਗਿਵਰ ਦੀ ਟ੍ਰੇਨਿੰਗ ਪ੍ਰਦਾਨ ਕੀਤੀ ਗਈ। ਕੋਰਸ ਦੀ ਸਮਾਪਤੀ ’ਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਾਦਾ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਅਪਰਨਾ ਐਮ ਬੀ (ਆਈ.ਏ.ਐਸ.), ਸ਼੍ਰੀਮਤੀ ਸਮੀਧਾ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਉਮੀਦਵਾਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 3 ਮਹੀਨਿਆਂ ਦੇ ਕੋਰਸ ਦੌਰਾਨ ਸਿਖਿਆਰਥਣਾਂ ਨੂੰ ਨਵਜਨਮੇ ਬੱਚਿਆਂ ਦੀ ਸਿਹਤ, ਪੋਸ਼ਣ, ਸੁਰੱਖਿਆ ਅਤੇ ਮਾਂ ਦੀ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਉਪਰਾਲੇ ਦਾ ਉਦੇਸ਼ ਮਹਿਲਾਵਾਂ…
ਲੁਧਿਆਣਾ, 26 ਅਗਸਤ (000) – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ) ਵਿੱਚ ਵੱਖ-ਵੱਖ ਟਰੇਡਾਂ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਾਖਲਾ ਲੈਣ ਦੀ ਆਖਰੀ ਮਿਤੀ 30 ਅਗਸਤ, 2025 ਨਿਰਧਾਰਿਤ ਕੀਤੀ ਗਈ ਹੈ। ਡਿਪਟੀ ਡਾਇਰੈਕਟਰ ਵੱਲੋਂ ਦਸਵੀਂ, ਬਾਰ੍ਹਵੀਂ ਪਾਸ ਕਰ ਚੁੱਕੇ ਪ੍ਰਾਰਥੀਆਂ ਨੂੰ ਕਿਹਾ ਕਿ ਆਪਣੇ ਹੁਨਰ ਵਿਕਾਸ ਅਤੇ ਭਵਿੱਖ ਵਿੱਚ ਨੌਕਰੀ ਪ੍ਰਾਪਤ ਕਰਨ ਦੇ ਯੋਗ ਹੋਣ ਲਈ, ਇਹ ਇੱਕ ਸੁਨਹਿਰੀ ਮੌਕਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਵੱਲੋਂ ਯੋਗ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਤੀ 30-08-2025 ਤੋਂ…
ਅਸ਼ੋਕ ਵਰਮਾ ਚੰਡੀਗੜ੍ਹ, 25 ਅਗਸਤ 2025: ‘ਘਰ ਵਿੱਚ ਆਟਾ ਨਹੀਂ ਤੇ ਚਾਹ ਲਈ ਗੁੜ ਨਹੀਂ ਬਚਿਆ ਹੈ। ਹੁਣ ਦੱਸੋ ਜਿੰਦਗੀ ਦਾ ਤੋਰਾ ਕਿਵੇਂ ਤੋਰਾਂਗੇ। ਪੰਜਾਬ ’ਚ ਹੜ੍ਹਾਂ ਦੀ ਮਾਰ ਹੇਠ ਆਏ ਸੈਂਕੜੇ ਪ੍ਰੀਵਾਰਾਂ ਦਾ ਇਹ ਦਰਦ ਹੈ ਜੋ ਸਾਹਮਣੇ ਆਇਆ ਹੈ। ਹੜ੍ਹ ਪੀੜਤਾਂ ਦੀ ਦੁਖਦਾਈ ਵਿਥਿਆ ਸੁਣਕੇ ਹਰ ਕੋਈ ਝੰਜੋੜਿਆ ਜਾਂਦਾ ਹੈ। ਇੰਨ੍ਹਾਂ ਪ੍ਰੀਵਾਰਾਂ ਦੀਆਂ ਅੱਖਾਂ ’ਚ ਹੰਝੂ ਤੇ ਚਿਹਰਿਆਂ ਤੇ ਭਵਿੱਖ ਦੀ ਚਿੰਤਾ ਹੈ। ਮਾਮਲੇ ਦਾ ਇੱਕ ਪਹਿਲੂ ਇਹ ਵੀ ਹੈ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਬਲਕਿ ਲੰਘੇ ਛੇ ਵਰ੍ਹਿਆਂ ਦੌਰਾਨ ਪੰਜਾਬ ’ਚ ਇਹ ਤੀਸਰੀ ਵਾਰੀ ਹੈ ਜਦੋਂ ਪਾਣੀ ਦੀਆਂ ਬੇਲਗਾਮ ਹੋਈਆਂ ਛੱਲਾਂ ਨੇ ਪੰਜਾਬੀਆਂ ਦਾ ਅਰਥਚਾਰਾ ਬੁਰੀ…
ਜਲੰਧਰ, 24 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਬੇਸਹਾਰਾ ਤੇ ਅਨਾਥ ਬੱਚਿਆਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਪਾਂਸਰਸ਼ਿਪ ਸਕੀਮ’ ਬਹੁਤ ਹੀ ਸਲਾਉਣਯੋਗ ਕਦਮ ਹੈ। ਇਸ ਯੋਜਨਾ ਤਹਿਤ ਹੁਣ ਤੱਕ 5,475 ਬੱਚਿਆਂ ਨੂੰ ਆਰਥਿਕ ਮਦਦ ਮਿਲ ਚੁੱਕੀ ਹੈ। ਇਸ ਯੋਜਨਾ ਅਧੀਨ ਹਰ ਲਾਭਪਾਤਰੀ ਬੱਚੇ ਨੂੰ ₹4,000/- ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਭਵਿੱਖ ਨੂੰ ਸੁਨਿਹਰਾ ਬਣਾਉਣ ਦੇ ਯਤਨ ਕਰ ਸਕਣ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਸਕੀਮ ਦਾ ਮਕਸਦ ਲੋੜਵੰਦ ਬੱਚਿਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦੇਣਾ ਹੈ।ਉਹਨਾਂ ਕਿਹਾ…
ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ।ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਮਨਾਏ ਗਏ ਵਣ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ…
ਲੁਧਿਆਣਾ 25 ਅਗਸਤ:ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ…
ਜਲੰਧਰ, 25 ਅਗਸਤ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ-7 ਜਲੰਧਰ ਦੀ ਪੁਲਿਸ ਟੀਮ ਨੇ ਮੋਰ ਸੁਪਰ ਮਾਰਕੀਟ ਸਟੋਰ, ਅਰਬਨ ਅਸਟੇਟ ਫੇਸ-2 ਦੇ ਸਾਹਮਣੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਪਛਾਣ ਕਰਕੇ ਉਹਨਾਂ ਵਿਚੋਂ ਇੱਕ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੁਕੱਦਮਾ ਨੰਬਰ 113 ਮਿਤੀ 19.08.2025, ਧਾਰਾ 109, 3(5) BNS ਅਤੇ 25/27/54/59 Arms Act ਵਾਧਾ ਜੁਰਮ 118(1)(2) BNS ਥਾਣਾ ਡਿਵੀਜ਼ਨ ਨੰਬਰ 7 ਜਲੰਧਰ ਵਿੱਖੇ ਬਰਬਿਆਨ ਡਾ. ਰਾਹੁਲ ਸੂਦ ਵਾਸੀ ਜਲੰਧਰ ਹਾਈਟਸ-2, ਜਲੰਧਰ…
ਜਲੰਧਰ, 25 ਅਗਸਤ : ਆਰਜ਼ੀ ਪਟਾਖਾ ਮਾਰਕੀਟ ਲਈ ਨਵੀਂ ਥਾਂ ਨਿਰਧਾਰਿਤ ਕਰਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ ਜਲੰਧਰ ਵੱਲੋਂ ਸ਼ਹਿਰੀ ਖੇਤਰ ਵਿੱਚ ਉਪਲਬਧ ਖਾਲੀ ਥਾਵਾਂ ਦੀ ਪੇਸ਼ ਕੀਤੀ ਸੂਚੀ ’ਤੇ ਵਿਚਾਰ ਕਰਨ ਤੋਂ ਇਲਾਵਾ ਹੋਰਨਾਂ ਵਿਭਾਗਾਂ ਵੱਲੋਂ ਸੁਝਾਈਆਂ ਖਾਲੀ ਥਾਵਾਂ ’ਤੇ ਵੀ ਗੌਰ ਕੀਤੀ ਗਈ। ਉਨ੍ਹਾਂ ਨਗਰ ਨਿਗਮ, ਪੁਲਿਸ ਅਤੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਤਜਵੀਜ਼ ਕੀਤੀਆਂ ਖਾਲੀ ਥਾਵਾਂ ਦੀ ਸੁੱਰਖਿਆ ਤੇ ਹੋਰ ਲੋੜੀਂਦੇ ਪ੍ਰਬੰਧਾਂ ਪੱਖੋਂ ਮੁਕੰਮਲ ਰਿਪੋਰਟ ਤਿਆਰ ਕਰਨ…

