Author: onpoint channel

“I’m a Newswriter, “I write about the trending news events happening all over the world.

ਗਾਂਧੀਨਗਰ, 16 ਅਕਤੂਬਰ, 2025: ਗੁਜਰਾਤ ਦੀ ਰਾਜਨੀਤੀ ਵਿੱਚ ਵੀਰਵਾਰ ਨੂੰ ਉਸ ਵੇਲੇ ਭੂਚਾਲ ਆ ਗਿਆ, ਜਦੋਂ ਮੁੱਖ ਮੰਤਰੀ ਭੁਪੇਂਦਰ ਪਟੇਲ ਨੂੰ ਛੱਡ ਕੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਰੇ 16 ਮੰਤਰੀਆਂ ਨੇ ਇਕੱਠਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਇਹ ਵੱਡਾ ਕਦਮ ਸ਼ੁੱਕਰਵਾਰ ਨੂੰ ਹੋਣ ਵਾਲੇ ਕੈਬਨਿਟ ਵਿਸਤਾਰ (cabinet expansion) ਤੋਂ ਠੀਕ ਪਹਿਲਾਂ ਚੁੱਕਿਆ ਗਿਆ ਹੈ, ਜਿਸ ਨੇ ਸੂਬੇ ਵਿੱਚ ਨਵੇਂ ਸਿਆਸੀ ਸਮੀਕਰਨਾਂ ਦੀਆਂ ਅਟਕਲਾਂ ਨੂੰ ਤੇਜ਼ ਕਰ ਦਿੱਤਾ ਹੈਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸ਼ੁੱਕਰਵਾਰ ਸਵੇਰੇ 11:30 ਵਜੇ ਗਾਂਧੀਨਗਰ ਵਿੱਚ ਹੋਵੇਗਾ। ਕਿਉਂ ਹੋਈ ਮੰਤਰੀਆਂ ਦੀ ਛੁੱਟੀ? ਇਸ ਵੱਡੇ ਫੇਰਬਦਲ ਪਿੱਛੇ ਭਾਜਪਾ ਦੀ ਇੱਕ ਸੋਚੀ-ਸਮਝੀ ਰਣਨੀਤੀ ਦੱਸੀ ਜਾ ਰਹੀ…

Read More

ਚੰਡੀਗੜ੍ਹ 16 ਅਕਤੂਬਰ :ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਦਿੱਤਾ ਗਿਆ। ਸ਼੍ਰੀ ਰਜਿੰਦਰ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਸਨ।

Read More

ਲੁਧਿਆਣਾ, 16 ਅਕਤੂਬਰ*ਟੈਰੀਟੋਰੀਅਲ ਆਰਮੀ ਗਰੁੱਪ ਹੈੱਡਕੁਆਰਟਰ ਵੈਸਟਰਨ ਕਮਾਂਡ ਨੇ ਟੈਰੀਟੋਰੀਅਲ ਆਰਮੀ ਲਈ ਭਰਤੀ ਰੈਲੀ ਦਾ ਐਲਾਨ ਕੀਤਾ ਹੈ ਜੋ 17 ਨਵੰਬਰ ਤੋਂ 30 ਨਵੰਬਰ, 2025 ਤੱਕ ਲੁਧਿਆਣਾ ਵਿੱਚ ਹੋਣ ਵਾਲੀ ਹੈ। ਇਹ ਮੌਕਾ ਪੰਜਾਬ (ਪਠਾਨਕੋਟ ਅਤੇ ਐਸ.ਏ.ਐਸ ਨਗਰ ਨੂੰ ਛੱਡ ਕੇ), ਹਰਿਆਣਾ, ਹਿਮਾਚਲ ਪ੍ਰਦੇਸ਼, ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਲੇਹ, ਚੰਡੀਗੜ੍ਹ ਅਤੇ ਦਿੱਲੀ ਦੇ ਐਨ.ਸੀ.ਟੀ ਦੇ ਨਿਵਾਸੀਆਂ ਲਈ ਖੁੱਲ੍ਹਾ ਹੈ। ਭਰਤੀ ਪ੍ਰਕਿਰਿਆ ਯੋਗਤਾ ਦੇ ਆਧਾਰ ‘ਤੇ ਨਿਰਪੱਖ ਅਤੇ ਪਾਰਦਰਸ਼ੀ ਚੋਣ ‘ਤੇ ਜ਼ੋਰ ਦਿੰਦੀ ਹੈ, ਜਿਸ ਵਿੱਚ ਕੋਈ ਸਟੇਜ ਭੁਗਤਾਨ ਸ਼ਾਮਲ ਨਹੀਂ ਹੈ।ਰੈਲੀ ਵਿੱਚ ਸੋਲਜਰ (ਜਨਰਲ ਡਿਊਟੀ)-716, ਕਲਰਕ-02, ਸ਼ੈੱਫ ਕਮਿਊਨਿਟੀ-06, ਈ.ਆਰ-02, ਆਰਟੀਸਨ ਮੈਟਲਰਜੀ-01, ਹਾਊਸ ਕੀਪਰ-01, ਟੇਲਰ-02, ਅਤੇ ਮੈਸ ਕੀਪਰ-01 ਸ਼ਾਮਲ…

Read More

ਲੁਧਿਆਣਾ, 16 ਅਕਤੂਬਰ (000) – ਨਵੀਆਂ ਸੜਕਾਂ ਦਾ ਨਿਰਮਾਣ, ਪਾਣੀ, ਸੀਵਰੇਜ, ਸਿਹਤ ਸਹੂਲਤਾਂ ਅਤੇ ਹਰ ਪ੍ਰਕਾਰ ਦੀਆਂ ਇਲਾਕਾ ਨਿਵਾਸੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਆਤਮ ਨਗਰ ਸ਼ਹਿਰ ਦਾ ਮੋਹਰੀ ਹਲਕਾ ਬਣਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਅੱਜ ਹਲਕਾ ਆਤਮ ਨਗਰ ਤੋ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਐਮ.ਜੀ.ਐਮ. ਸਕੂਲ ਅਤੇ ਪੁਰਾਣੀ ਦੁੱਗਰੀ ਪੁਲਿਸ ਚੌਂਕੀ ਲਿੰਕ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਨੰਬਰ 50 ਤੋਂ ਕੌਂਸਲਰ ਯੁਵਰਾਜ ਸਿੰਘ ਸਿੱਧੂ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ…

Read More

ਖੰਨਾ, (ਲੁਧਿਆਣਾ), 16 ਅਕਤੂਬਰ:ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਏ.ਐੱਸ. ਸਕੂਲ ਖੰਨਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸੀ.ਆਈ.ਆਈ. ਫਾਊਂਡੇਸ਼ਨ ਵਲੋਂ ਸਾਂਝੇ ਤੌਰ ਤੇ ਵਿਦਿਆਰਥੀਆਂ ਅਤੇ ਕਿਸਾਨਾਂ ਲਈ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਐਸ.ਐਸ.ਪੀ ਖੰਨਾ ਡਾ. ਜਯੋਤੀ ਯਾਦਵ ਬੈਂਸ ਵਲੋਂ ਇਸ ਸਮਾਗਮ ਲਈ ਖੇਤੀਬਾੜੀ ਵਿਭਾਗ ਦੀ ਸ਼ਲਾਘਾ ਕੀਤੀ ਅਤੇ 4 ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਕਰੀਬ 400 ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਾਤਾਵਰਣ ਦੀ ਸੰਭਾਲ ਅਤੇ ਨਸ਼ਿਆਂ ਤੋਂ ਬਚ ਕੇ ਰਹਿਣ ਲਈ ਅਪੀਲ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆ…

Read More

ਜਲੰਧਰ, 16 ਅਕਤੂਬਰ : ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਦੇ ਕਚਹਿਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਿਹਰੀ ਕੰਪਾਊਂਡ ਰੂਲਜ਼-2003 ਮੁਤਾਬਿਕ ਕੀਤੀ ਜਾਣੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ 2 ਸਾਲ ਦੀ ਅਲਾਟਮੈਂਟ ਵਾਸਤੇ 38 ਬੂਥਾਂ ਦੀ ਨਿਲਾਮੀ/ਬੋਲੀ 27 ਅਕਤੂਬਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਸਹਾਇਕ ਕਮਿਸ਼ਨਰ (ਜਨਰਲ) ਨੇ ਅੱਗੇ ਦੱਸਿਆ ਕਿ ਇਸ ਬੋਲੀ ਸਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 24 ਅਕਤੂਬਰ ਸ਼ਾਮ 4 ਵਜੇ ਤੱਕ ਆਪਣੇ ਆਈ.ਡੀ.ਪਰੂਫ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ, ਡਿਪਟੀ ਕਮਿਸ਼ਨਰ, ਜਲੰਧਰ (ਕਮਰਾ ਨੰਬਰ 122 ਤੇ 123) ਵਿਖੇ ਜਮ੍ਹਾਂ…

Read More

ਜਲੰਧਰ, 16 ਅਕਤੂਬਰ : ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਪੇਂਡੂ ਪਿਛੋਕੜ ਨਾਲ ਸਬੰਧ ਰੱਖਣ ਵਾਲੇ ਮਰਦ ਤੇ ਔਰਤ (ਐਸ.ਸੀ. ਸਿਖਿਆਰਥੀਆਂ ਲਈ) ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਚਾਹਵਾਨ ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਅਤੇ ਘੱਟ ਤੋਂ ਘੱਟ 5ਵੀਂ ਪਾਸ ਹੋਣਾ ਚਾਹੀਦਾ ਹੈ। ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਨੇ ਅੱਗੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ…

Read More

ਜਲੰਧਰ, 16 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ 47,48, 49, ਰਾਜਾ ਗਾਰਡਨ, ਕਪੂਰਥਲਾ ਰੋਡ ਦੀ ਫਰਮ ਮੈ/ਸ ਰਿੰਪੀਜ਼ ਇਮੀਗ੍ਰੇਸ਼ਨ ਜੋ ਕਿ ਐਨ.ਐਮ.-210, ਸਰਕੂਲਰ ਰੋਡ, ਜਲੰਧਰ ਵਿਖੇ ਸਥਿਤ ਹੈ, ਦਾ ਲਾਇਸੰਸ ਨੰਬਰ 596/ਏ.ਐਲ.ਸੀ.4/ਐਲ.ਏ./ਐਫ.ਐਨ.-753 ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮ ਅਨੁਸਾਰ ਐਕਟ/ਰੂਲਜ਼ ਮੁਤਾਬਿਕ ਉਕਤ ਵਿਅਕਤੀ ਜਾਂ ਇਸ ਦੀ ਫਰਮ ਦੇ ਖਿਲਾਫ਼ ਕੋਈ ਸ਼ਿਕਾਇਤ ਆਦਿ ਲਈ ਉਕਤ ਲਾਇਸੰਸੀ ਹਰ ਪਖੋਂ ਜਿੰਮੇਵਾਰ ਹੋਣ ਦੇ ਨਾਲ-ਨਾਲ ਇਸ ਦੀ ਭਰਪਾਈ ਕਰਨ ਲਈ…

Read More

ਜਲੰਧਰ, 16 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਹੋਰ ਤੇਜ਼ੀ ਨਾਲ ਝੋਨੇ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਬਾਕੀ ਨਹੀਂ ਰਹਿਣੀ ਚਾਹੀਦੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ 1,46,218 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,43,763 ਮੀਟਰਿਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ…

Read More

ਜਲੰਧਰ, 16 ਅਕਤੂਬਰ : ਪੰਜਾਬ ਦੇ ਸੁਤੰਤਰਤਾ ਸੈਨਾਨੀ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਾਈਂਦਾਸ ਸਕੂਲ, ਜਲੰਧਰ ਵਿਖੇ 69ਵੀਆਂ ਪੰਜਾਬ ਸਕੂਲ ਖੇਡਾਂ ਦੇ ਚੈਸ ਅਤੇ ਕੁਰਾਸ਼ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕੀਤਾ।ਜਲੰਧਰ ਵਿੱਚ ਚੈੱਸ ਅੰਡਰ-14 (ਲੜਕੇ/ਲੜਕੀਆਂ) ਅਤੇ ਕੁਰਾਸ਼ ਅੰਡਰ-14,17,19 (ਲੜਕੇ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਹਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਆਤਮ-ਰੱਖਿਆ ਦੀ ਖੇਡ ਕੁਰਾਸ਼ ਲਈ ਸਰੀਰਕ ਮਜਬੂਤੀ ਜ਼ਰੂਰੀ ਹੈ, ਉੱਥੇ ਹੀ ਚੈੱਸ ਦੀ ਖੇਡ ਵਿੱਚ ਦਿਮਾਗੀ ਤੌਰ ’ਤੇ ਵਿਕਸਿਤ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ…

Read More