Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 20 ਅਗਸਤ:ਖੇਡਾਂ ਵਤਨ ਪੰਜਾਬ ਦੀਆ 2025 ਖੇਡ ਸਮਾਗਮ ਅਧਿਕਾਰਤ ਤੌਰ ‘ਤੇ ਸ਼ੁਰੂ ਹੋਵੇਗਾ। ਲੁਧਿਆਣਾ ਵਿੱਚ ਇਹ ਖੇਡਾਂ 4 ਸਤੰਬਰ ਨੂੰ ਬਲਾਕ ਪੱਧਰ ‘ਤੇ ਸ਼ੁਰੂ ਹੋਣਗੀਆਂ। ਇਹ ਮੁਕਾਬਲੇ 4 ਤੋਂ 13 ਸਤੰਬਰ ਤੱਕ ਲੁਧਿਆਣਾ ਜ਼ਿਲ੍ਹੇ ਦੇ 14 ਬਲਾਕਾਂ ਵਿੱਚ ਆਯੋਜਿਤ ਕੀਤੇ ਜਾਣਗੇ।ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ 4 ਤੋਂ 6 ਸਤੰਬਰ ਤੱਕ ਮੈਚ ਖੰਨਾ ਦੇ ਨਰੇਸ਼ ਚੰਦਰ ਸਟੇਡੀਅਮ, ਸਿੱਧਵਾਂ ਬੇਟ ਦੇ ਖੇਡ ਮੈਦਾਨ, ਜੀ.ਐਚ.ਜੀ ਖਾਲਸਾ ਕਾਲਜ ਸੁਧਾਰ, ਸੁਧਾਰ ਅਤੇ ਲੁਧਿਆਣਾ-1 ਦੇ ਪਿੰਡ ਦੁਲੇ, ਸੰਤੋਖ ਸਿੰਘ ਮਾਰਜਿੰਡ ਸਪੋਰਟਸ ਸਟੇਡੀਅਮ ਵਿੱਚ ਹੋਣਗੇ। 8 ਤੋਂ 10 ਸਤੰਬਰ ਤੱਕ, ਸਿਆੜ ਮਲੌਦ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਗਰਾਉਂ…

Read More

ਲੁਧਿਆਣਾ, 20 ਅਗਸਤ:ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੇ ਬੁੱਧਵਾਰ ਨੂੰ ਪਿੰਡ ਮੁੱਲਾਂਪੁਰ, ਮਾਣਕਵਾਲ, ਧਾਂਦਰਾ ਵਿੱਚ ਚਾਰ ਗੈਰ-ਕਾਨੂੰਨੀ ਕਲੋਨੀਆਂ ਅਤੇ ਇੱਕ ਅਣਅਧਿਕਾਰਤ ਇਮਾਰਤ ਨੂੰ ਉਨ੍ਹਾਂ ਦੀਆਂ ਸੜਕਾਂ ਢਾਹ ਕੇ ਅਤੇ ਇਨ੍ਹਾਂ ਥਾਵਾਂ ‘ਤੇ ਗੈਰ-ਕਾਨੂੰਨੀ ਉਸਾਰੀਆਂ ਅਤੇ ਢਾਂਚਿਆਂ ਨੂੰ ਢਾਹ ਦਿੱਤਾ। ਜਦੋਂ ਡਿਵੈਲਪਰਾਂ ਨੇ ਨੋਟਿਸ ਦੇਣ ਦੇ ਬਾਵਜੂਦ ਵੀ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਹੀਂ ਰੋਕਿਆ, ਤਾਂ ਇੱਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ, ਜੋ ਬਿਨਾਂ ਕਿਸੇ ਵਿਰੋਧ ਦੇ ਹੋਈ।ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਲਾਗੂ…

Read More

ਚੰਡੀਗੜ੍ਹ, 20 ਅਗਸਤ 2025 – ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ…

Read More

ਬਲਵਿੰਦਰ ਸਿੰਘ ਧਾਲੀਵਾਲ, ਸੁਲਤਾਨਪੁਰ ਲੋਧੀ/ਜਲੰਧਰ, 20 ਅਗਸਤ 2025 – ਹਿਮਾਚਲ ਤੇ ਪੰਜਾਬ ਵਿੱਚ ਰੁਕ ਰੁਕ ਕਿ ਪੈ ਰਹੇ ਮੀਂਹ ਨੇ ਹੜ੍ਹਾ ਵਿੱਚ ਘਿਰੇ ਮੰਡ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਪਿਛਲੇ 10 ਦਿਨਾਂ ਤੋਂ ਬਿਆਸ ਦਰਿਆ ਦੇ ਠਾਠਾਂ ਮਾਰਦੇ ਪਾਣੀ ਦੀਆਂ ਛੱਲਾਂ ਵਿੱਚ ਆਏ 16 ਪਿੰਡਾਂ ਦੇ ਲੋਕਾਂ ਦੀ ਜਾਨ ਉਸ ਵੇਲੇ ਮੁਠ ਵਿੱਚ ਆ ਗਈ ਜਦੋਂ ਉਹਨਾਂ ਨੂੰ ਇਸ ਗੱਲ ਦੀ ਭਿਣਕ ਲੱਗੀ ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ ਹੋਰ ਪਾਣੀ ਛੱਡਿਆ ਜਾ ਰਿਹਾ ਹੈ। ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ…

Read More

ਜਲੰਧਰ, 20 ਅਗਸਤ 2025 – ਸੂਬੇ ਦੇ ਸਨਅੱਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਰਾਈਜਿੰਗ ਪੰਜਾਬ-ਸੁਝਾਅ ਤੋਂ ਹੱਲ ਤੱਕ’ ਤਹਿਤ ਜੋ ਸਮਾਗਮ ਸ਼ੁਰੂ ਕੀਤੇ ਗਏ ਹਨ ਉਹ ਸੂਬੇ ਵਿੱਚ ਸਨਅੱਤ ਨੂੰ ਵੱਡਾ ਹੁਲਾਰਾ ਦੇਣ ਵਿੱਚ ਕਾਰਗਰ ਸਾਬਿਤ ਹੋਣਗੇ। ਉਹ ਅੱਜ ‘ਰਾਈਜਿੰਗ ਪੰਜਾਬ-ਸੁਝਾਅ ਤੋਂ ਹੱਲ ਤੱਕ’ ਤਹਿਤ ਜਲੰਧਰ ਸਮੇਤ ਚਾਰ ਜਿਲ੍ਹਿਆਂ ਦੇ ਉਦਯੋਗਪਤੀਆਂ ਨਾਲ ਸਿੱਧਾ ਸੰਵਾਦ ਕਰਨ ਸਬੰਧੀ ਕਰਵਾਏ ਸਮਾਗਮ ਵਿੱਚ ਪਹੁੰਚੇ ਹੋਏ ਸਨ। ਉਪਰੰਤ ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡਾਇਰੈਕਟਰ ਇੰਡਸਟਰੀਜ਼ ਸੁਰਭੀ ਮਲਿਕ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਐਡੀਸ਼ਨਲ ਸੀ.ਈ.ਓ. (ਇਨਵੈਸਟ ਪੰਜਾਬ) ਰਾਹੁਲ ਚਾਬਾ ਵੀ…

Read More

ਜਲੰਧਰ, 20 ਅਗਸਤ 2025 – ਸਨਅੱਤ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਹੋ ਸਕੇ। ਉਹ ਅੱਜ ‘ਰਾਈਜਿੰਗ ਪੰਜਾਬ-ਸੁਝਾਅ ਤੋਂ ਹੱਲ ਤੱਕ’ ਤਹਿਤ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਪਹੁੰਚੇ ਹੋਏ ਸਨ। ਸਮਾਗਮ ਵਿੱਚ ਜਲੰਧਰ ਸਮੇਤ ਦੋਆਬਾ ਖੇਤਰ ਦੇ ਚਾਰ ਜਿਲ੍ਹਿਆਂ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਉਦਯੋਗਪਤੀਆਂ ਨੇ ਵੀ ਸ਼ਿਰਕਤ ਕੀਤੀ। ਸਨਅੱਤਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਨਅੱਤਕਾਰਾਂ ਦੀ ਸਹੂਲਤ ਲਈ ‘ਰਾਈਜਿੰਗ ਪੰਜਾਬ-ਸੁਝਾਅ ਤੋਂ ਹੱਲ ਤੱਕ’ ਸਮਾਗਮ ਸ਼ੁਰੂ ਕੀਤੇ ਗਏ ਹਨ…

Read More

ਚੰਡੀਗੜ੍ਹ/ਸੁਲਤਾਨਪੁਰ ਲੋਧੀ , 20 ਅਗਸਤ 2025 – ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ…

Read More

ਲੁਧਿਆਣਾ, 19 ਅਗਸਤ (000) – ਪ੍ਰਸ਼ਾਸ਼ਨ ਵੱਲੋਂ ਜਨਰਲ ਡਿਊਟੀ ਅਸਿਸਟੈਂਟ ਦੀ ਟ੍ਰੇਨਿੰਗ ਲੈ ਚੁੱਕੇ ਬੱਚਿਆਂ ਨੂੰ ਰੋਜ਼ਗਾਰ ਦਾ ਮੌਕਾ ਦਿੰਦਿਆਂ ਨਿਯੁਕਤੀ ਪੱਤਰ ਵੰਡੇ ਗਏ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੀ ਪੰਜਾਬ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਦੀਨ ਦਿਆਲ ਉਪਾਧਿਆਏ-ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ-ਕੇ.ਵਾਈ.) ਅਧੀਨ ਚੱਲ ਰਹੇ ਸਕਿੱਲ ਸੈਂਟਰ ਆਈ.ਆਈ.ਏ.ਈ.ਐਜੂਕੇਸ਼ਨਲ ਸੁਸਾਇਟੀ, ਦੁੱਗਰੀ ਵਿਖੇ ਜਨਰਲ ਡਿਊਟੀ ਅਸਿਸਟੈਂਟ ਦੀ ਟ੍ਰੇਨਿੰਗ ਲੈ ਚੁੱਕੇ ਬੱਚਿਆਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ ਬੈਂਸ ਵੱਲੋਂ ਨਿਯੂਕਤੀ ਪੱਤਰ ਸਪੁਰਦ ਕਰਦਿਆਂ, ਬੱਚਿਆਂ ਨੂੰ ਮਿਹਨਤ ਕਰਕੇ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਇਸ…

Read More

ਨਵੀਂ ਦਿੱਲੀ | 19 ਅਗਸਤ, 2025: ਭਾਰਤੀ ਰੇਲਵੇ ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਯਾਤਰੀਆਂ ਦੇ ਸਮਾਨ ਪ੍ਰਤੀ ਸਖ਼ਤ ਹੋਣ ਜਾ ਰਿਹਾ ਹੈ। ਹੁਣ ਟ੍ਰੇਨ ਵਿੱਚ ਯਾਤਰਾ ਕਰਨ ਤੋਂ ਪਹਿਲਾਂ, ਤੁਹਾਡੇ ਸਾਮਾਨ ਦਾ ਤੋਲ ਪਲੇਟਫਾਰਮ ‘ਤੇ ਕੀਤਾ ਜਾਵੇਗਾ ਅਤੇ ਨਿਰਧਾਰਤ ਸੀਮਾ ਤੋਂ ਵੱਧ ਸਮਾਨ ਲਿਜਾਣ ‘ਤੇ ਜੁਰਮਾਨਾ ਵੀ ਲਗਾਇਆ ਜਾਵੇਗਾ। ਇਸ ਨਵੀਂ ਪਹਿਲ ਦਾ ਉਦੇਸ਼ ਯਾਤਰੀਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਵਧਾਉਣਾ ਹੈ, ਕਿਉਂਕਿ ਜ਼ਿਆਦਾ ਸਮਾਨ ਅਕਸਰ ਕੋਚ ਦੇ ਅੰਦਰ ਭੀੜ ਅਤੇ ਖ਼ਤਰਾ ਪੈਦਾ ਕਰਦਾ ਹੈ। ਇਹ ਇਨ੍ਹਾਂ ਸਟੇਸ਼ਨਾਂ ਤੋਂ ਸ਼ੁਰੂ ਹੋਵੇਗਾ। ਇਹ ਪਹਿਲ ਪਹਿਲਾਂ ਪ੍ਰਯਾਗਰਾਜ ਡਿਵੀਜ਼ਨ ਦੇ ਕੁਝ ਪ੍ਰਮੁੱਖ ਸਟੇਸ਼ਨਾਂ ‘ਤੇ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕੀਤੀ ਜਾਵੇਗੀ। ਸਾਮਾਨ ਤੋਲਣ…

Read More

ਧਨੌਲਾ, 19 ਅਗਸਤ2025 : ਵਿਜੀਲੈਂਸ ਬਰਨਾਲਾ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਧਨੌਲਾ ਪੁਲਿਸ ਸਟੇਸ਼ਨ ਦੇ ਥਾਣੇਦਾਰ ਨੂੰ ਰਿਸ਼ਵਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਦਈ ਜੋਗਾ ਸਿੰਘ ਵਾਸੀ ਬਡਬਰ ਨੇ ਵਿਜੀਲੈਂਸ ਦਫ਼ਤਰ ਬਰਨਾਲਾ ਦੇ ਧਿਆਨ ਵਿਚ ਰਿਸ਼ਵਤਖ਼ੋਰੀ ਦਾ ਮਾਮਲਾ ਲਿਆਂਦਾ ਸੀ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਧਨੌਲਾ ’ਚ ਤਾਇਨਾਤ ਥਾਣੇਦਾਰ ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਗਾ ਸਿੰਘ ਦੇ ਪੁੱਤਰ ਨਿਰਮਲ ਸਿੰਘ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਦਾ ਇਕ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ’ਤੇ ਧਨੌਲਾ ਪੁਲਿਸ ਨੇ ਉਨ੍ਹਾਂ ਦੇ ਘਰ ਰੇਡ ਕਰ ਕੇ…

Read More