Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 09 ਅਗਸਤ 2025-ਅੱਜ ਦੁਪਹਿਰ ਸਮੇਂ ਜਦੋਂ ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਪਟਿਆਲਾ ਜੇਲ੍ਹ ਬਿਕਰਮ ਮਜੀਠੀਆ ਨੂੰ ਰੱਖੜੀ ਬੰਨ੍ਹਣ ਗਈ ਸੀ ਤਾਂ, ਉਸ ਤੋਂ ਪਹਿਲਾਂ ਹਰਸਿਮਰਤ ਨੇ ਪੋਸਟ ਪਾਈ ਸੀ ਕਿ ਭੈਣ ਅਤੇ ਭਰਾ ਦੇ ਆਪਸੀ ਮੋਹ ਦੇ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ। ਇਸ ਸ਼ੁਭ ਅਵਸਰ ‘ਤੇ ਦੁਨੀਆਂ ‘ਚ ਵਸਦੇ ਆਪਣੇ ਸਾਰੇ ਵੀਰਾਂ ਦੀ ਤੰਦਰੁਸਤੀ ਦੀ ਕਾਮਨਾ ਕਰਦੀ ਹਾਂ ਅਤੇ ਭੈਣ-ਭਰਾ ਦੇ ਮੋਹ ਭਰੇ ਰਿਸ਼ਤੇ ਹੋਰ ਮਜ਼ਬੂਤ ਹੋਣ ਅਤੇ ਪਰਮਾਤਮਾ ਤੁਹਾਨੂੰ ਸਭ ਨੂੰ ਤਰੱਕੀਆਂ ਅਤੇ ਖੁਸ਼ੀਆਂ ਬਖਸ਼ਣ। ਗੁਰੂ ਸਾਹਿਬ ਅੱਗੇ ਅਰਦਾਸ ਕਰਦੀ ਹਾਂ ਕਿ ਮੇਰੇ ਛੋਟੇ ਵੀਰ ਬਿਕਰਮ ਨੂੰ ਬਲ ਬਖਸ਼ਣ ਤਾਂ ਜੋ ਉਹ…

Read More

ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੇ ਸੂਬੇ ਵਿੱਚ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾਈ। ਉਨ੍ਹਾਂ ਡੀ.ਐਸ.ਪੀ ਸਬ-ਡਵੀਜ਼ਨ ਖਰੜ, ਮੋਹਾਲੀ, ਡੇਰਾ ਬੱਸੀ, ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਸਦਰ ਲੁਧਿਆਣਾ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਐਸ.ਪੀ ਵਜੋਂ ਤਰੱਕੀ ਮਿਲਣ ‘ਤੇ ਉਨ੍ਹਾਂ ਨੇ ਐਸ.ਪੀ ਸਿਟੀ ਲੁਧਿਆਣਾ, ਐਸ.ਪੀ ਟ੍ਰੈਫਿਕ ਅਤੇ ਸੁਰੱਖਿਆ ਲੁਧਿਆਣਾ, ਐਸ.ਐਸ.ਪੀ ਵਿਜੀਲੈਂਸ ਰੇਂਜ ਜਲੰਧਰ, ਐਸ.ਐਸ.ਪੀ ਵਿਜੀਲੈਂਸ ਆਰਥਿਕ ਵਿੰਗ ਲੁਧਿਆਣਾ, ਐਸ.ਐਸ.ਪੀ ਵਿਜੀਲੈਂਸ ਰੇਂਜ ਲੁਧਿਆਣਾ ਅਤੇ ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ (ਆਊਟਡੋਰ ਅਤੇ ਇਨਡੋਰ) ਪੰਜਾਬ…

Read More

ਜਲੰਧਰ, 9 ਅਗਸਤ* : ਸਪੈਸ਼ਲ ਡੀ.ਜੀ.ਪੀ. (ਟੈਕਨੀਕਲ ਸਪੋਰਟ ਸਰਵਿਸਿਜ਼) ਰਾਮ ਸਿੰਘ, ਆਈ.ਪੀ.ਐਸ. ਅਤੇ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸ਼ਹਿਰ ਵਿੱਚ ਇੱਕ ਸਪੈਸ਼ਲ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡੀ.ਸੀ.ਪੀ. ਲਾਅ ਐਂਡ ਆਰਡਰ ਨਰੇਸ਼ ਕੁਮਾਰ, ਏ.ਡੀ.ਸੀ.ਪੀ-1 ਆਕਰਸ਼ੀ ਜੈਨ ਅਤੇ ਏ.ਸੀ.ਪੀ ਨੌਰਥ ਅਮਰ ਨਾਥ ਦੀ ਨਿਗਰਾਨੀ ਹੇਠ ਪਛਾਣੇ ਗਏ ਡਰੱਗ ਹੋਟਸਪੋਟਾਂ ‘ਤੇ ਕੁੱਲ 130 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ। ਇਸ ਕਾਰਵਾਈ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਨਜਿੱਠਣਾ ਸੀ। ਇਸ ਕਾਰਵਾਈ ਦੌਰਾਨ ਅਵਤਾਰ ਨਗਰ ਨੇੜੇ ਚੁਗਿੱਟੀ ਰਾਮਾ ਮੰਡੀ ਅਤੇ ਇੰਦਰਾ ਕਲੋਨੀ ਨੇੜੇ ਵੇਰਕਾ ਮਿਲਕ ਪਲਾਂਟ ਜਲੰਧਰ ਵਿਖੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਸਬੰਧਤ ਐਸ.ਐਚ.ਓਜ਼ ਅਤੇ…

Read More

ਜਲੰਧਰ, 9 ਅਗਸਤ : ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਲਬੀਰ ਰਾਜ ਸਿੰਘ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਕੱਤਰ ਆਰ.ਟੀ.ਏ. ਨੇ ਕਿਹਾ ਕਿ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਾਲਿਸੀ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਰਿਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਜ਼ਿਲ੍ਹਾ ਸਿੱਖਿਆ…

Read More

ਜਲੰਧਰ, 9 ਅਗਸਤ : ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਨਿਵੇਕਲੀ ਪਹਿਲ ਕਰਦਿਆਂ ‘ਚੇਤਨਾ ਵਿੱਦਿਅਕ ਟੂਰ ਪ੍ਰੋਗਰਾਮ’ ਉਲੀਕਿਆ ਗਿਆ ਹੈ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਦੀ ਕਾਰਜਵਿਧੀ ਨੂੰ ਨੇੜਿਓਂ ਦੇਖਣ, ਸਮਝਣ ਅਤੇ ਤਜ਼ੁਰਬਾ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ‘ਚੇਤਨਾ ਵਿੱਦਿਅਕ ਟੂਰ ਪ੍ਰੋਗਰਾਮ’ ਦੀ ਸ਼ੁਰੂਆਤ 22 ਅਗਸਤ ਤੋਂ ਕੀਤੀ ਜਾ ਰਹੀ ਹੈ, ਜਿਸ ਤਹਿਤ ਹਰ ਹਫ਼ਤੇ ਸ਼ੁੱਕਰਵਾਰ ਨੂੰ 25-25 ਦੇ 6 ਬੈਚਾ ਵਿੱਚ ਕੁੱਲ 150 ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰ ਦਾ ਦੌਰਾ…

Read More

ਜਲੰਧਰ, 9 ਅਗਸਤ:ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਜਨਤਾ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਇੱਕ ਮਾਡਲ ਰਾਜ ਬਣਾਉਣ ਵੱਲ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਇਨਫਰਾਸਟਰਕਚਰ, ਸਿਹਤ, ਸਿੱਖਿਆ, ਖੇਤੀਬਾੜੀ ਅਤੇ ਉਦਯੋਗ ਦੇ…

Read More

ਅਸ਼ੋਕ ਵਰਮਾਬਠਿੰਡਾ, 9 ਅਗਸਤ 2025: ਮਾਨਸਾ ਜੇਲ੍ਹ ਦੀ ਡਿਊਢੀ ’ਚ ਅੱਜ ਜਜ਼ਬਾਤਾਂ ਦਾ ਵਹਿਣ ਵਗਿਆ। ਰੱਖੜੀ ਦੇ ਪਵਿੱਤਰ ਧਾਗੇ ਨੇ ਅੱਜ ਕਠੋਰ ਦਿਲਾਂ ਨੂੰ ਹਲੂਣ ਦਿੱਤਾ। ਜੇਲ੍ਹ ’ਚ ਬੰਦ ਕਈ ਭਰਾਵਾਂ ਦੇ ਇਸ ਮੌਕੇ ਮਨ ਉਛਲ ਪਏ। ਇਸ ਪਵਿੱਤਰ ਤਿਉਹਾਰ ਮੌਕੇ ਜੇਲ੍ਹ ’ਚ ਬੰਦ ਕਈ ਭਰਾਵਾਂ ਨੇ ਆਪਣੀਆਂ ਭੈਣਾਂ ਨਾਲ ਵਾਅਦਾ ਕੀਤਾ ਕਿ ਉਹ ਮੁੜ ਕਦੇ ਮਾੜੇ ਰਾਹਾਂ ਤੇ ਨਹੀਂ ਤੁਰਨਗੇ। ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਅਤੇ ਏ.ਡੀ.ਜੀ.ਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਦੇ ਆਦੇਸ਼ਾਂ ’ਤੇ ਸੁਪਰਡੈਂਟ ਨਵਇੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਜੇਲ੍ਹ ਪ੍ਰਸ਼ਾਸਨ ਤਰਫੋਂ ਭੈਣਾਂ ਲਈ ਵਿਸ਼ੇਸ਼ ਸਮਾਗਮ ਰੱਖਿਆ ਹੋਇਆ ਸੀ। ਇਸ ਮੌਕੇ ਜੇਲ੍ਹ…

Read More

ਸ੍ਰੀ ਗੋਇੰਦਵਾਲ ਸਾਹਿਬ, 08 ਅਗਸਤ 2025: ਧਰਮ ਸਿੰਘ ਨੂੰ 4 ਦਸੰਬਰ 2024 ਨੂੰ ਸੁਖਬੀਰ ਬਾਦਲ ਨੂੰ ਇਰਾਦਾ ਕਤਲ ਨਾਲ ਗੋਲੀ ਮਾਰਨ ਦੇ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਨਾਲ ਨਾਮਜ਼ਦ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਨਰਾਇਣ ਸਿੰਘ ਨੂੰ ਪਹਿਲਾਂ ਹੀ ਇਸ ਕੇਸ ਵਿੱਚੋ ਜ਼ਮਾਨਤ ਮਿਲ ਚੁੱਕੀ ਹੈ ਅਤੇ ਇਸ ਕੇਸ ਵਿੱਚ ਸੁਖਬੀਰ ਬਾਦਲ ਨੇ ਅਜੇ ਤੱਕ ਵੀ ਆਪਣਾ ਬਿਆਨ ਦਰਜ਼ ਨਹੀਂ ਕਰਵਾਇਆ ਤੇ ਸੁਖਬੀਰ ਬਾਦਲ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਕੇ ਇਸ ਕੇਸ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੋਈ ਹੈ ਪਰ ਪੰਜਾਬ ਪੁਲਸ ਨੇ ਇਸ ਕੇਸ ਵਿੱਚ ਤਫ਼ਤੀਸ਼ ਮੁਕੰਮਲ…

Read More

ਲੁਧਿਆਣਾ, 8 ਅਗਸਤ 2025- ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ.ਧਰਮਵੀਰ ਗਾਂਧੀ ਨੇ ਹਿੰਦੂ ਵਿਰਾਸਤ ਐਕਟ ਵਿੱਚ ਇੱਕ ਵੱਡੀ ਖਾਮੀ ਕੇਂਦਰ ਸਰਕਾਰ ਦੇ ਧਿਆਨ ਚ ਲਿਆ ਕੇ ਇਹਨੂੰ ਸੋਧਣ ਦੀ ਮੰਗ ਕੀਤੀ ਹੈ।ਉਹਨਾਂ ਨੇ ਕੱਲ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕਰਕੇ ਇਹਦੇ ਬਾਬਤ ਇੱਕ ਮੰਗ ਪੱਤਰ ਪੇਸ਼ ਕੀਤਾ। ਡਾਕਟਰ ਧਰਮਵੀਰ ਗਾਂਧੀ ਨੇ ਮੰਤਰੀ ਨੂੰ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਦੀ ਮੌਤ ਆਪਣੀ ਮਾਂ ਤੋਂ ਪਹਿਲਾਂ ਹੋ ਜਾਂਦੀ ਹੈ ਤਾਂ ਉਹਦੀ ਜਾਇਦਾਦ ਉਹਦੇ ਬੱਚਿਆਂ , ਉਹਦੀ ਪਤਨੀ ਅਤੇ ਉਹਦੀ ਮਾਂ ਦੇ ਨਾਂਅ ਤੇ ਚੜ ਜਾਂਦੀ ਹੈ ਬ-ਹਿੱਸਾ ਬਰਾਬਰ।ਹਿੰਦੂ ਵਿਰਾਸਤ ਐਕਟ ਦੀ ਗੱਲ ਇੱਥੋਂ ਤੱਕ ਠੀਕ ਹੈ।ਪਰ ਮਾਂ…

Read More

ਚੰਡੀਗੜ, 8 ਅਗਸਤ 2025 – ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਗਈ। ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਸਰਕਾਰੀ ਬੱਸ ਸਰਵਿਸ ਨਿਰਵਿਘਨ ਸੂਬਾ ਵਾਸੀਆਂ ਦੀ ਸਹੂਲਤ ਲਈ ਚੱਲੇਗੀ ਅਤੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਏਗੀ।ਕੈਪਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗੀ। ਉਨਾਂ ਕਿਹਾ ਕਿ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦਾ…

Read More