Author: onpoint channel

“I’m a Newswriter, “I write about the trending news events happening all over the world.

ਡੇਰਾਬੱਸੀ (ਐਸ.ਏ.ਐਸ. ਨਗਰ), 5 ਅਗਸਤ, 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ, ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਅਤੇ ਖਤਰਨਾਕ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਸ.ਏ.ਐਸ. ਨਗਰ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਡੇਰਾਬੱਸੀ ਵਿੱਚ ਗੁਲਾਬਗੜ੍ਹ ਰੋਡ ‘ਤੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਏ.ਐਸ. ਨਗਰ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦਿੱਤੀ।ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਐਸ.ਏ.ਐਸ. ਨਗਰ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਅਪਰਾਧੀਆਂ ਦੀ ਪਛਾਣ ਰਾਜਸਥਾਨ ਦੇ ਜ਼ਿਲ੍ਹਾ…

Read More

ਜਲੰਧਰ, 5 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੇ ਪਰਿਵਾਰਕ ਮੈਂਬਰ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਦੇ ਬਦਲੇ…

Read More

ਜਲੰਧਰ, 5 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਾਰਗਰ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕਸਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ…

Read More

ਜਲੰਧਰ, 5 ਅਗਸਤ : ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਲੰਧਰ ਪ੍ਰਸ਼ਾਸਨ ਵੱਲੋਂ ਪਸ਼ੂਆਂ ਨੂੰ ਸ਼ਰੇਆਮ ਜਨਤਕ ਥਾਵਾਂ ਅਤੇ ਸੜਕਾਂ ਕਿਨਾਰੇ ਛੱਡਣ ‘ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਕੀਤੇ ਹੁਕਮਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਸਨੀਕ ਆਪਣੇ ਪਸ਼ੂਆਂ ਨੂੰ ਸੜਕਾਂ ਅਤੇ ਖੇਤਾਂ ਵਿੱਚ ਖੁੱਲ੍ਹੇਆਮ ਛੱਡ ਦਿੰਦੇ ਹਨ, ਜਿਸ ਨਾਲ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਇਸ ਤੋਂ ਇਲਾਵਾ ਸੜਕ ਹਾਦਸੇ ਹੁੰਦੇ ਹਨ ਅਤੇ ਖੜ੍ਹੀਆਂ ਫਸਲਾਂ ਦਾ ਵੀ ਕਾਫ਼ੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਹ ਪਸ਼ੂ…

Read More

ਪਾਸਪੋਰਟ ਸੇਵਾ ਮੋਬਾਇਲ ਵੈਨ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਪਹੁੰਚੀ, ਮੌਕੇ ‘ਤੇ ਪ੍ਰਦਾਨ ਕਰੇਗੀ ਪਾਸਪੋਰਟ ਸੇਵਾਵਾਂ6 ਤੋਂ 8 ਅਗਸਤ ਤੱਕ ਵਿਦਿਆਰਥੀਆਂ, ਫੈਕਲਟੀ ਅਤੇ ਨੇੜਲੇ ਨਿਵਾਸੀਆਂ ਲਈ ਉਪਲਬਧ ਰਹੇਗੀ ਸਹੂਲਤ ਜਲੰਧਰ, 5 ਅਗਸਤ : ਨਾਗਰਿਕਾਂ ਦੀ ਸਹੂਲਤ ਲਈ ਇਕ ਪਹਿਲਕਦਮੀ ਤਹਿਤ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵੱਲੋਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਆਪਣੀ ਪਾਸਪੋਰਟ ਸੇਵਾ ਆਰ.ਪੀ.ਓ. ਮੋਬਾਇਲ ਵੈਨ ਤਾਇਨਾਤ ਕੀਤੀ ਜਾ ਰਹੀ ਹੈ ਤਾਂ ਜੋ ਯੂਨੀਵਰਸਿਟੀ ਦੇ ਵਿਦਿਆਰਥੀਆਂ, ਫੈਕਲਟੀ ਅਤੇ ਨੇੜਲੇ ਖੇਤਰਾਂ ਦੇ ਨਿਵਾਸੀਆਂ ਲਈ ਪਾਸਪੋਰਟ ਬਿਨੈ ਸੇਵਾਵਾਂ ਨੂੰ ਸੁਚਾਰੂ ਬਣਾਇਆ ਜਾ ਸਕੇ। ਖੇਤਰੀ ਪਾਸਪੋਰਟ ਅਧਿਕਾਰੀ ਸ਼੍ਰੀ ਯਸ਼ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਬਾਇਲ ਵੈਨ 6 ਤੋਂ 8…

Read More

ਜਲੰਧਰ, 5 ਅਗਸਤ : ਪੰਜਾਬ ਸਰਕਾਰ ਵਲੋਂ ਸਫਾਈ ਪੱਖੋਂ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਜੀਅਤੋੜ ਯਤਨਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਖਾਲੀ ਪਲਾਟਾਂ ਵਿਚੋਂ ਕੂੜੇ ਦੇ ਢੇਰ ਚੁਕਵਾਉਣ ਲਈ ਜੋ ਮੁਹਿੰਮ ਵਿੱਢੀ ਹੈ, ਉਸ ਮੁਹਿੰਮ ਤਹਿਤ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਉਣ ਵਿੱਚ ਆਲਸ ਦਿਖਾਉਣ ਵਾਲੇ ਪਲਾਟ ਮਾਲਕਾਂ ਨੂੰ 300 ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਲਾਟਾਂ ਦੀ ਸਾਫ਼-ਸਫਾਈ ਨਾ ਕਰਵਾਉਣ ਵਾਲਿਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਪਲਾਟ ਮਾਲਕਾਂ ਨੂੰ 300 ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।…

Read More

ਲੁਧਿਆਣਾ, 05 ਅਗਸਤ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ ਵਿੱਚ 13 ਅਗਸਤ, 2025 ਤੱਕ ਵਾਧਾ ਕੀਤਾ ਗਿਆ ਹੈ।ਇਸ ਸਬੰਧੀ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਆਨਲਾਈਨ ਦਾਖਲਾ ਫਾਰਮ ਭਰਨ ਦੀ ਆਖਰੀ ਮਿਤੀ 29 ਜੁਲਾਈ, 2025 ਨਿਰਧਾਰਿਤ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਦੇ ਹਿੱਤ ਨੂੰ ਮੁੱਖ ਰੱਖਦਿਆਂ ਹੁਣ ਇਸ ਵਿੱਚ ਇਜਾਫਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ 13 ਅਗਸਤ, 2025 ਤੱਕ ਵੈਬਸਾਈਟ https://cbseitms.rcil.gov.in ‘ਤੇ ਆਨਲਾਈਨ ਫਾਰਮ ਭਰ ਸਕਦੇ ਹਨ।ਵਾਈਸ…

Read More

ਲੁਧਿਆਣਾ, 5 ਅਗਸਤ: ਰਾਸ਼ਟਰੀ ਮਹਿਲਾ ਕਮਿਸ਼ਨ (ਐਨ.ਸੀ.ਡਬਲਯੂ) ਦੀ ਮੈਂਬਰ ਮਮਤਾ ਕੁਮਾਰੀ ਨੇ ਮੰਗਲਵਾਰ ਨੂੰ ਸੁਧਾਰ ਵਿੱਚ ਮਹਿਲਾ ਜੇਲ੍ਹ, ਸਖੀ ਵਨ-ਸਟਾਪ ਸੈਂਟਰ ਅਤੇ ਆਂਗਣਵਾੜੀ ਕੇਂਦਰ ਵਿੱਚ ਸਹੂਲਤਾਂ ਦੀ ਵਿਆਪਕ ਸਮੀਖਿਆ ਕੀਤੀ। ਉਨ੍ਹਾਂ ਨੇ ਸ਼ਹਿਰ ਦੇ ਸੁੰਦਰ ਨਗਰ ਵਿੱਚ ਦੂਜੇ ‘ਤੇਰੇ ਮੇਰੇ ਸਪਨੇ’ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸਦਾ ਉਦੇਸ਼ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਅਤੇ ਪਰਿਵਾਰਕ ਬੰਧਨਾਂ ਨੂੰ ਮਜ਼ਬੂਤ ਕਰਨਾ ਹੈ। ਮਹਿਲਾ ਜੇਲ੍ਹ ਦੇ ਆਪਣੇ ਦੌਰੇ ਦੌਰਾਨ ਮਮਤਾ ਕੁਮਾਰੀ ਨੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਮੁਲਾਂਕਣ ਕਰਨ ਅਤੇ ਚਿੰਤਾਵਾਂ ਨੂੰ ਦੂਰ ਕਰਨ ਲਈ ਮਹਿਲਾ ਕੈਦੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਮਹਿਲਾ ਕੈਦੀਆਂ ਲਈ ਮੁਫਤ…

Read More

ਲੁਧਿਆਣਾ, 05 ਅਗਸਤ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਵੱਲੋਂ ਸ਼੍ਰੀ ਆਤਮ ਵਲਭ ਜੈਨ ਕਾਲਜ, ਹੁਸੈਨਪੁਰਾ ਵਿਖੇ 07 ਅਗਸਤ ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲਗਭਗ 40 ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਸਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 4 ਵਜੇ ਤੱਕ ਹੋਵੇਗਾ।ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ…

Read More

ਲੁਧਿਆਣਾ, 4 ਅਗਸਤ, 2025: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਲਾਡੋਵਾਲ ਬਾਈਪਾਸ ਅਤੇ ਦਿੱਲੀ-ਕਟੜਾ ਐਕਸਪ੍ਰੈਸਵੇਅ ਵਿਚਕਾਰ ਬਿਹਤਰ ਸੰਪਰਕ ਲਈ ਰਾਸ਼ਟਰੀ ਰਾਜਮਾਰਗ ਦੇ ਵਿਸਥਾਰ ਦੀ ਬੇਨਤੀ ਕੀਤੀ। ਉਨ੍ਹਾਂ ਨੇ ਲੁਧਿਆਣਾ-ਰੂਪਨਗਰ ਪ੍ਰੋਜੈਕਟਾਂ ਅਤੇ ਦਿੱਲੀ-ਕਟੜਾ ਐਕਸਪ੍ਰੈਸਵੇਅ ਪੈਕੇਜ 8, 10 ਅਤੇ 11 ਦੇ ਬਾਕੀ ਕੰਮਾਂ ਲਈ ਨਵੇਂ ਟੈਂਡਰ ਫਲੋਟ ਕਰਨ ਦੀ ਵੀ ਬੇਨਤੀ ਕੀਤੀ।ਸੋਮਵਾਰ ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ, ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਐਨਐਚਏਆਈ ਦੇ ਚੇਅਰਮੈਨ ਦਾ ਧਿਆਨ ਲਾਡੋਵਾਲ ਬਾਈਪਾਸ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇਅ ਨਾਲ ਜੋੜਨ ਵਾਲੀ ਸੜਕ ਦੀ ਮਹੱਤਤਾ ਵੱਲ…

Read More