Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 04 ਅਗਸਤ (000) – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਖਵਾਜਕੇ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (ਪੰਜਾਬ) ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਧੀਨ ਨਵੇਂ ਬਣੇ ਖੇਡ ਗਰਾਊਂਡ ਦਾ ਉਦਘਾਟਨ ਪਿੰਡ ਵਾਸੀਆਂ ਦੇ ਨਾਲ ਕੀਤਾ ਗਿਆ।ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਸੋਚ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਭ ਤੋਂ ਵਧੀਆ ਸਾਧਨ ਹਨ, ਜਿਸ ਰਾਹੀਂ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿ ਸਕਦੇ ਹਨ, ਸਗੋਂ ਨਸ਼ਿਆਂ ਦੇ ਕੋਹੜ ਤੋਂ…

Read More

ਲੁਧਿਆਣਾ, 4 ਅਗਸਤ 2025 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ। ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਘੀ 4 ਫਰਵਰੀ ਤੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਸ਼ਿਆਂ ਦੀ…

Read More

ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 4 ਅਗਸਤ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪੁਹੰਚ ਗਈ ਹੈ। ਇਹ ਪ੍ਰਗਾਟਾਵਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਗਿੱਲ ਬੋਬ ਵਿਖੇ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਪਿੰਡ ਵਾਸੀਆਂ ਨੂੰ ਨਸਿਆਂ ਖਿਲਾਫ ਲੜਨ ਦੀ ਸਹੁੰ ਵੀ ਚੁਕਾਈ। ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ…

Read More

ਜਲੰਧਰ, 4 ਅਗਸਤ: ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਤਾਇਨਾਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2(BLA-2) ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਕਿ ਉਨ੍ਹਾਂ…

Read More

ਫਾਜ਼ਿਲਕਾ, 4 ਅਗਸਤ 2025 :ਪ੍ਰੈਸ ਕੌਂਸਲ ਆਫ ਇੰਡੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੋਈ ਵੀ ਅਦਾਰਾ, ਸੰਸਥਾ ਆਦਿ ਪ੍ਰੈਸ ਕੌਂਸਲ ਸ਼ਬਦ ਦੀ ਵਰਤੋਂ ਨਹੀਂ ਕਰ ਸਕਦੀ ਹੈ।      ਇਸ ਸਬੰਧੀ ਕੌਂਸਲ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰੈਸ ਕੌਂਸਲ ਆਫ ਇੰਡੀਆਂ ਦਾ ਦਫ਼ਤਰ ਨਵੀਂ ਦਿੱਲੀ ਵਿਚ ਹੈ ਅਤੇ ਇਸ ਤੋਂ ਬਿਨ੍ਹਾਂ ਇਸਦੀ ਕੋਈ ਸਟੇਟ ਬ੍ਰਾਂਚ ਨਹੀਂ ਹੈ ਅਤੇ ਨਾ ਹੀ ਕਿਸੇ ਸੰਸਥਾ ਜਾਂ ਅਦਾਰੇ ਨੂੰ ਮਿਲਦੇ ਜੁਲਦੇ ਨਾਂਅ ਨਾਲ ਕੋਈ ਸੰਸਥਾ ਬਣਾਉਣ ਦਾ ਅਧਿਕਾਰ ਦਿੱਤਾ ਗਿਆ ਹੈ।  ਇਹ ਜਾਣਕਾਰੀ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿਘ ਮਾਨ ਨੇ ਦਿੱਤੀ ਹੈ।     ਇਸ ਲਈ ਕੋਈ ਵੀ ਸੰਸਥਾ ਆਪਣੇ ਨਾਂਅ ਜਾਂ ਕਿਸੇ ਵੀ ਹੋਰ…

Read More

ਗੁਰਦਾਸਪੁਰ, 4 ਅਗਸਤ 2025 : ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਰੋਡ ਸੇਫ਼ਟੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਜੋ ਵੀ ਸਕੂਲ ਇਸ ਪਾਲਿਸੀ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸ੍ਰੀ ਆਦਿੱਤਯ ਗੁਪਤਾ ਨੇ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਵਿੱਚ ਫੁੱਟ ਸਟੈਪ ਦੀ ਉਚਾਰੀ 220 ਮਿਲੀਮੀਟਰ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਸੀ.ਸੀ.ਟੀ.ਵੀ. ਦੀ ਫੁਟੇਜ 60 ਦਿਨ…

Read More

ਗੁਰਦਾਸਪੁਰ : ਦੀਨਾਨਗਰ ਦੇ ਨੇੜਲੇ ਪਿੰਡ ਡੀਡਾ ਸਾਂਸੀਆ ਵਿਖੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਤਹਿਤ ਨਸ਼ਾ ਤਸਕਰ ਵਿਕਰਾਂਤ ਉਰਫ ਵਿੱਕੀ  ਦੇ ਘਰ ਤੇ ਪੀਲਾ ਪੱਜਾ ਚਲਾਇਆ ਗਿਆ ਹੈ। ਵਿੱਕੀ ਦੇ ਖਿਲਾਫ ਨਸ਼ਾ ਤਸਕਰੀ ਦੇ ਕਰੀਬ 6  ਕੇਸ ਦਰਜ ਹਨ  ਅਤੇ ਇਸ ਮੋਕੇ ਵੀ ਉਹ ਨਸ਼ਾ ਤਸਕਰੀ ਦੇ ਆਰੋਪ ਹੇਠਾਂ ਜੇਲ ਤੋ ਜਮਾਨਤ ਤੇ ਆਇਆ ਹੋਇਆ  ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਦਾਸਪੁਰ ਅਦਿੱਤਿਆਂ ਨੇ   ਦੱਸਿਆ ਕੇ ਇਨ੍ਹਾਂ ਤਸਕਰਾਂ ਨੇ ਨਹਿਰੀ ਵਿਭਾਗ ਦੀ ਜਮੀਨ ਤੇ ਨਜਾਇਜ਼ ਕਬਜੇ ਕਰਕੇ ਆਪਣੇ ਆਲੀਸ਼ਾਨ ਘਰ ਬਣਾਏ ਹੋਏ ਸਨ ਅਤੇ ਨਸ਼ਾ ਤਸਕਰੀ ਦਾ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ ਉਨ੍ਹਾਂ ਨੇ ਕਿਹਾ ਕੇ ਇਸ…

Read More

ਮਾਲੇਰਕੋਟਲਾ 4 ਅਗਸਤ:ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ।

Read More

ਫਾਜ਼ਿਲਕਾ, 4 ਅਗਸਤ 2025 :ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਬੀਤੀ ਰਾਤ ਸਾਬੂਆਣਾ ਡੇ੍ਨ ਦਾ ਦੌਰਾ ਕਰਕੇ ਇੱਥੇ ਡ੍ਰੇਨ ਵਿਚ ਪਏ ਪਾੜ ਨੂੰ ਬੰਦ ਕਰਨ ਦੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 1 ਅਗਸਤ ਨੂੰ ਪਈ ਭਾਰੀ ਬਾਰਿਸ ਕਾਰਨ ਅਚਾਨਕ ਡੇ੍ਨ ਵਿਚ ਤੇਜ ਪਾਣੀ ਆ ਗਿਆ ਜਿਸ ਨਾਲ ਇਸ ਵਿਚ ਪਾੜ ਪਿਆ ਹੈ ਜਿਸ ਨੂੰ ਬੰਦ ਕਰਨ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਡ੍ਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਪਏ ਪਾੜ ਨੂੰ ਬੰਦ ਕਰਕੇ ਪਾਣੀ ਦੀ ਨਿਕਾਸੀ ਕਰਵਾਉਣ ਦੇ…

Read More

*ਲੁਧਿਆਣਾ, 3 ਅਗਸਤ: ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਨੇ ਐਤਵਾਰ ਨੂੰ ਸਿਵਲ ਲਾਈਨਜ਼ ਇਲਾਕੇ ਵਿੱਚ ਪੰਜਾਬ ਦੇ ਪਹਿਲੇ ਤੇਰੇ ਮੇਰੇ ਸਪਨੇ ਸੈਂਟਰ ਦਾ ਉਦਘਾਟਨ ਕੀਤਾ, ਜੋ ਕਿ ਪਰਿਵਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਫਲ ਵਿਆਹਾਂ ਲਈ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਕੱਲ੍ਹ ਦੂਜਾ ਕੇਂਦਰ ਖੋਲ੍ਹਿਆ ਜਾਵੇਗਾ, ਜੋ ਇਸ ਪਰਿਵਰਤਨਸ਼ੀਲ ਪਹਿਲਕਦਮੀ ਦਾ ਹੋਰ ਵਿਸਤਾਰ ਕਰੇਗਾ।ਇਸ ਤੋਂ ਪਹਿਲਾਂ ਮਮਤਾ ਕੁਮਾਰੀ ਨੇ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਹੋਮ ਅਤੇ ਸ਼੍ਰੀ ਸਵਾਮੀ ਵਿਵੇਕਾਨੰਦ ਟਰੱਸਟ ਦਾ ਦੌਰਾ ਕੀਤਾ ਅਤੇ ਇਨ੍ਹਾਂ ਸਹੂਲਤਾਂ ਦਾ ਮੁਲਾਂਕਣ ਕੀਤਾ।ਐਨ.ਸੀ.ਡਬਲਯੂ ਤੋਂ ਸੰਗੀਤਾ ਕੁਲਸ਼੍ਰੇਸ਼ਠ, ਐਸ.ਡੀ.ਐਮ ਜਸਲੀਨ ਕੁਮਾਰ ਭੁੱਲਰ, ਡੀ.ਸੀ.ਪੀ.ਓ ਰਸ਼ਮੀ ਸੈਣੀ, ਸੀ.ਡੀ.ਪੀ.ਓ ਰਵਿੰਦਰ ਕੌਰ,…

Read More