Author: Pushminder Sidhu

ਚੰਡੀਗੜ੍ਹ, 30 ਅਪ੍ਰੈਲ, 2025: ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੱਲੋਂ ਜਲੰਧਰ ਦੇ ਭੋਗਪੁਰ ਦੇ ਰਿਹਾਇਸ਼ੀ ਖੇਤਰ ਵਿੱਚ ਬਾਇਓ-ਸੀਐਨਜੀ ਪਲਾਂਟ ਦੀ ਉਸਾਰੀ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ (ਪੀਆਈਐਲ) ਦੇ ਜਵਾਬ ਵਿੱਚ ਪੰਜਾਬ ਰਾਜ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਦੀ ਕਾਰਵਾਈ ਵਿਵਾਦਪੂਰਨ ਪ੍ਰੋਜੈਕਟ ਨੂੰ ਲੈ ਕੇ ਵਧੇ ਤਣਾਅ ਤੋਂ ਬਾਅਦ ਆਈ ਹੈ, ਜਿਸ ਕਾਰਨ ਸਥਾਨਕ ਨਿਵਾਸੀਆਂ ਅਤੇ ਕਿਸਾਨਾਂ ਨੇ ਵਾਤਾਵਰਣ ਅਤੇ ਸਿਹਤ ਪ੍ਰਭਾਵਾਂ ਬਾਰੇ ਚਿੰਤਤ ਵਿਰੋਧ ਪ੍ਰਦਰਸ਼ਨ ਕੀਤੇ ਹਨ। 30 ਅਪ੍ਰੈਲ, 2025 ਨੂੰ ਸੁਣੀ ਗਈ ਜਨਹਿੱਤ ਪਟੀਸ਼ਨ, ਭੋਗਪੁਰ ਖੰਡ ਮਿੱਲ ਵਿਖੇ ਬਾਇਓ-ਸੀਐਨਜੀ ਪਲਾਂਟ ਦੇ ਨਿਰਮਾਣ ਨੂੰ ਰੋਕਣ ਦੀ ਮੰਗ ਕਰਦੀ ਹੈ, ਜਿਸਦਾ ਉਦੇਸ਼ ਜਲੰਧਰ ਨਗਰ ਨਿਗਮ ਤੋਂ ਠੋਸ…

Read More

ਚੰਡੀਗੜ੍ਹ, 30 ਅਪ੍ਰੈਲ 2025 – ਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ‘ਤੇ ਪਹਿਲਾਂ ਹੀ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ…

Read More

ਚੰਡੀਗੜ੍ਹ, 30 ਅਪ੍ਰੈਲ 2025 – ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦ 100 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ ਮੰਡੀਆਂ ਵਿੱਚੋਂ 103 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ…

Read More

ਚੰਡੀਗੜ੍ਹ, 30 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ। ਸਿੰਜਾਈ ਸਬੰਧੀ ਲੰਮੇ ਸਮੇਂ ਤੋਂ ਦਰਪੇਸ਼ ਚੁਣੌਤੀਆਂ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਬਹਾਲ ਕਰਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵੰਡ ਲਈ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਪਿਛਲੀ ਕਾਂਗਰਸ ਸਰਕਾਰ ਦੇ 2019 ਤੋਂ 2022 ਤੱਕ ਦੇ ਅਰਸੇ ਵਿੱਚ ਖ਼ਰਚ ਕੀਤੀ…

Read More

ਚੰਡੀਗੜ੍ਹ, 30 ਅਪ੍ਰੈਲ 2025 – ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਅਤੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੌਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਦੇਸ਼ ਭਰ ਵਿੱਚ…

Read More

ਚੰਡੀਗੜ੍ਹ, 30 ਅਪ੍ਰੈਲ 2025 – ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ ਸਨ, ਨੂੰ ਇਸ ਨਿਯੁਕਤੀ ਉਪਰੰਤ ਰਾਜ ਦੇ ਵੱਖ-ਵੱਖ ਦਫਤਰਾਂ ਵਿੱਚ ਵਿੱਤ ਵਿਭਾਗ ਦੇ ਨੁਮਾਂਇਦਿਆ ਵਜੋ ਤਾਇਨਾਤ ਕੀਤਾ ਗਿਆ ਹੈ।ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ਵਿਖੇ ਇੱਕ ਸਧਾਰਨ ਪਰ ਪ੍ਰਭਾਵਸ਼ਾਲੀ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ…

Read More

ਚੰਡੀਗੜ੍ਹ, 30 ਅਪ੍ਰੈਲ 2025 – ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਭਰ ‘ਚ ਬਿਜਲੀ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਕੁਸ਼ਲਤਾ ਅਤੇ ਜਵਾਬਦੇਹੀ ਨੂੰ ਬਿਹਤਰ ਬਣਾਉਣਾ ਹੈ। ਮੌਜੂਦਾ ਸਮੇਂ ਪੀ.ਐਸ.ਪੀ.ਸੀ.ਐਲ. ਆਪਣੀ ਖਪਤਕਾਰ ਸ਼ਿਕਾਇਤ ਹੈਲਪਲਾਈਨ (1912) ਨੂੰ ਦੋ ਕਾਲ ਸੈਂਟਰਾਂ ਰਾਹੀਂ ਚਲਾਉਂਦਾ ਹੈ ਜਿਸ ਵਿੱਚ ਹਰੇਕ ਕੇਂਦਰ ਵਿੱਚ ਪ੍ਰਤੀ ਸ਼ਿਫਟ ਕੁੱਲ 120 ਸੀਟਾਂ ਹਨ, ਜੋ 24 ਘੰਟੇ ਕੰਮ ਕਰਦੀਆਂ ਹਨ। ਇਸ ਤਰ੍ਹਾਂ ਖਪਤਕਾਰਾਂ…

Read More

ਚੰਡੀਗੜ੍ਹ , 30 ਅਪ੍ਰੈਲ 2025 – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।ਸ੍ਰੀ ਗੜ੍ਹੀ ਨੇ ਸ਼੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜ਼ੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ…

Read More

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇੱਕ…

Read More

ਚੰਡੀਗੜ੍ਹ, 30 ਅਪ੍ਰੈਲ 2025 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਣੀ ਦੇ ਮੁੱਦੇ ‘ਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ‘ਤੇ ਪਲਟਵਾਰ ਕੀਤਾ ਹੈ। ਕੰਗ ਨੇ ਸਵਾਲ ਕੀਤਾ ਕਿ ਬਿੱਟੂ ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਪੱਖ ਵਿੱਚ ਹਨ ਜਾਂ ਹਰਿਆਣਾ ਦੇ ਪੱਖ ਵਿੱਚ ਅਤੇ ਜੇਕਰ ਉਹ ਪੰਜਾਬ ਦੇ ਪੱਖ ਵਿੱਚ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਬਾਰੇ ਇੰਨਾ ਚਿੰਤਤ ਕਿਉਂ ਹਨ? ਕੰਗ ਨੇ ਸਵਾਲ ਚੁੱਕਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ ‘ਤੇ ਸੂਬੇ ਦੇ ਹੱਕ ਦੀ ਗੱਲ ਕੀਤੀ ਤਾਂ ਰਵਨੀਤ ਬਿੱਟੂ ਨੂੰ ਇਸ…

Read More