Author: Pushminder Sidhu

ਲੁਧਿਆਣਾ, 19 ਨਵੰਬਰ- ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਵੀ ਕਾਇਮ ਰੱਖਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ। ਪਿੰਡ ਧਨਾਨਸੂ ਵਿਖੇ ਹਾਈਟੈਕ ਸਾਈਕਲ ਵੈਲੀ ਵਿਖੇ 6391 ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਪਿੰਡਾਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ…

Read More

ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ ’ਤੇ ਪੰਜਾਬ ਪੈਵਿਲੀਅਨ ਸੂਬੇ ਦੇ ਉਦਯੋਗਿਕ ਵਿਕਾਸ, ਰਵਾਇਤ ਅਤੇ ਆਧੁਨਿਕਤਾ, ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਕੀਤੀ ਤਰੱਕੀ ਦੀ ਨਰੋਈ ਝਲਕ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੀ ਸਰਬਪੱਖੀ ਵਿਕਾਸ ਪ੍ਰਤੀ ਦੂਰਦਰਸ਼ਤਾ ਨੂੰ ਦਰਸਾਉਣ ਲਈ ਪੰਜਾਬ ਪੈਵਿਲੀਅਨ ਨੂੰ ਨਿਵੇਕਲੇ ਤਰੀਕੇ ਨਾਲ ਡਿਜਾਇਨ ਕੀਤਾ ਗਿਆ ਹੈ। ਇਹ ਪੈਵਿਲੀਅਨ ਪੰਜਾਬ ਵੱਲੋਂ ਦੇਸ਼ ਦੇ ਵਿਕਾਸ ਹਿੱਤ ਵੱਖ ਵੱਖ ਖੇਤਰਾਂ ਜਿਵੇਂ ਦੁੱਧ ਉਤਪਾਦਨ, ਸਾਈਕਲ ਨਿਰਮਾਣ, ਖੇਡਾਂ ਦਾ ਸਾਮਾਨ ਆਦਿ ਵਿਚ ਪਾਏ ਜਾ ਰਹੇ ਯੋਗਦਾਨ ਦੀ…

Read More

ਲੁਧਿਆਣਾ, 19 ਨਵੰਬਰ- ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਮਾਰਕੀਟ ਵਿੱਚ ਸੀਵਰੇਜ਼ ਪਾਈਪ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸ਼ੇਰਪੁਰ ਬਾਜ਼ਾਰ ਵਿੱਚ ਲੱਕੀ ਮਾਡਲ ਸਕੂਲ ਦੀਆਂ ਤੰਗ ਗਲੀਆਂ ਵਿੱਚ 10 ਇੰਚ ਵਾਲੇ ਸੀਵਰੇਜ ਪਾਈਪ ਵਿਛਾਏ ਜਾਣਗੇ ਜਿਸਦੇ ਤਹਿਤ ਕਰੀਬ 8.50 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਵਿੱਚ ਸੀਵਰੇਜ ਲਾਈਨ ਵਿਛਾਉਣ ਵੱਲ ਧਿਆਨ ਨਹੀਂ ਦਿੱਤਾ ਅਤੇ ਪਿਛਲੇ 25 ਸਾਲਾਂ ਤੋਂ ਇਹ ਪਾਈਪ ਲਾਈਨ ਨਹੀਂ ਵਿਛਾਈ ਗਈ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ।…

Read More

ਚੰਡੀਗੜ੍ਹ/ਜਲੰਧਰ, 19 ਨਵੰਬਰ- ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਜਲੰਧਰ ਦਿਹਾਤੀ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਖਿਲਾਫ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰਰਾਜੀ ਭੁੱਕੀ ਤਸਕਰੀ ਦੇ ਨੈੱਟਵਰਕ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਿਸ਼ੇਸ਼ ਤੌਰ ‘ਤੇ ਮੋਡੀਫਾਈਡ ਟਰੱਕ ਵਿੱਚ ਲਿਜਾਈ ਜਾ ਰਹੀ 102 ਕਿਲੋ ਭੁੱਕੀ ਬਰਾਮਦ ਕਰਕੇ ਦੋ ਕੱਟੜ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਟਰੱਕ (HP-12-D-8481) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਫਰਸ਼ ਦੇ ਹੇਠਾਂ ਇੱਕ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤਾ ਗਿਆ ਡੱਬਾ ਸੀ, ਜਿਸ ਦੀ ਵਰਤੋਂ ਭੁੱਕੀ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ। ਐਸਐਸਪੀ ਖੱਖ ਨੇ ਦੱਸਿਆ ਕਿ…

Read More

ਹਰਿਆਣਾ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ SYL ਤੇ ਚੰਡੀਗੜ੍ਹ ਦਾ ਮੁੱਦਾ ਗੂੰਜਿਆ। ਇਸ ਮੌਕੇ ਹਰਿਆਣਾ ਦੇ CM ਨਾਇਬ ਸੈਣੀ ਨੇ ਕਿਹਾ ਹਰਿਆਣਾ ਦੇ ਕਿਸਾਨਾਂ ਨੂੰ ਵੀ SYL ਦਾ ਪਾਣੀ ਮਿਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਵੀ ਇਹੀ ਕਹਿੰਦੀ ਹੈ ਤੇ ਅਸੀਂ SYL ਦਾ ਪਾਣੀ ਲਵਾਂਗੇ। ਚੰਡੀਗੜ੍ਹ ’ਚ ਸਾਨੂੰ ਨਵੀਂ ਵਿਧਾਨ ਸਭਾ ਦੀ ਲੋੜ ਹੈ ਪਰ ਪੰਜਾਬ ਦੇ ਲੀਡਰਾਂ ਨੇ ਸਾਡੀ ਵਿਧਾਨ ਸਭਾ ’ਤੇ ਸਵਾਲ ਚੁੱਕੇ ਹਨ। ਇਸ ਮੌਕੇ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਾਰੇ ਥਾਨੇਸਰ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਕਿਹਾ ਕਿ ਚੰਡੀਗੜ੍ਹ ‘ਤੇ ਸਾਡਾ ਵੀ ਹੱਕ ਹੈ। ਇਸ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ ਕਈ ਬਿਆਨ ਆਏ ਹਨ…

Read More

ਮਾਨਸਾ, 19 ਨਵੰਬਰ-ਮਾਨਸਾ ਦੇ ਸਥਾਨਕ ਸ਼ਹਿਰ ਦੇ ਬਰੇਟਾ ਰੋਡ ‘ਤੇ ਇਕ ਕਾਰ ਅਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟੱਕਰ ਹੋ ਗਈ। ਇਸ ਵਿਚ ਲਗਭਗ 20 ਤੋਂ ਵੱਧ ਬੱਚੇ, ਡਰਾਈਵਰ ਅਤੇ ਸਕੂਲ ਦੀ ਇਕ ਮਹਿਲਾ ਕਰਮਚਾਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬਰੇਟਾ ਦੇ ਬੀ.ਐੱਮ.ਡੀ. ਸਕੂਲ ਦੀ ਇਕ ਬੱਸ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਅਚਾਨਕ ਬਰੇਜਾ ਕਾਰ ਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।  ਇਸ ਵਿਚ ਬੱਸ ਦਾ ਡਰਾਈਵਰ ਸੁਖਪਾਲ ਸਿੰਘ ਤੇ ਸਕੂਲ ਦੀ ਮਹਿਲਾ ਕਰਮਚਾਰੀ ਬਲਵੀਰ ਦੇਵੀ (50), 6 ਸਾਲਾ ਸ਼ਿਵਮ , ਨਵਜੋਤ ਕੌਰ…

Read More

ਚੰਡੀਗੜ੍ਹ, 19 ਨਵੰਬਰ-ਭਾਰਤ ਸਰਕਾਰ ਦੇਸ਼ ਦੇ ਕਰੋੜਾਂ ਲੋਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਹੈ। ਜ਼ਿਆਦਾਤਰ ਸਰਕਾਰੀ ਸਕੀਮਾਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਲਿਆਂਦੀਆਂ ਜਾਂਦੀਆਂ ਹਨ। ਅਜਿਹੇ ਬਹੁਤ ਸਾਰੇ ਲੋਕ ਅਜੇ ਵੀ ਭਾਰਤ ਵਿੱਚ ਰਹਿੰਦੇ ਹਨ। ਜਿਨ੍ਹਾਂ ਦਾ ਆਪਣਾ ਘਰ ਨਹੀਂ ਹੈ। ਭਾਰਤ ਸਰਕਾਰ ਅਜਿਹੇ ਗਰੀਬ ਲੋੜਵੰਦ ਲੋਕਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਚਲਾਉਂਦੀ ਹੈ। ਇਸ ਸਕੀਮ ਤਹਿਤ ਭਾਰਤ ਸਰਕਾਰ ਉਨ੍ਹਾਂ ਸਾਰੇ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਦੀ ਹੈ ਜਿਨ੍ਹਾਂ ਕੋਲ ਮਕਾਨ ਨਹੀਂ ਹਨ। ਉਨ੍ਹਾਂ ਨੂੰ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਦਿੰਦੀ ਹੈ।  ਹੁਣ ਤੱਕ ਦੇਸ਼ ਦੇ ਕਰੋੜਾਂ ਲੋਕਾਂ ਨੂੰ ਸਰਕਾਰੀ ਯੋਜਨਾ ਦਾ ਲਾਭ ਮਿਲ ਚੁੱਕਿਆ ਹੈ। ਪੰਜਾਬ ਵਿੱਚ…

Read More

ਤਰਨਤਾਰਨ, 19 ਨਵੰਬਰ-ਪਾਕਿਸਤਾਨ ਦੀ ਸਰਹੱਦ ਪਾਰੋਂ ਡ੍ਰੋਨਾਂ ਨਾਲ ਹੋਣ ਵਾਲੀ ਤਸਕਰੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਤੇ ਸਰਹੱਦੀ ਥਾਣਿਆਂ ਦੀ ਪੁਲਿਸ ਵੱਲੋਂ ਡ੍ਰੋਨਾਂ ਦੀ ਬਰਾਮਦਗੀ ਕਰਕੇ ਸਰਹੱਦ ਪਾਰਲੇ ਸਮੱਗਲਰਾਂ ਦੇ ਨਾਪਾਕ ਇਰਾਦਿਆਂ ਨੂੰ ਫੇਲ੍ਹ ਕੀਤਾ ਜਾ ਰਿਹਾ ਹੈ। ਤਾਜਾ ਘਟਨਾਕ੍ਰਮ ਦੀ ਗੱਲ ਕਰੀਏ ਤਾਂ ਪੁਲਿਸ ਨੇ ਬੀਐੱਸਐੱਫ ਨਾਲ ਸਾਝੇ ਅਭਿਆਨ ਦੌਰਾਨ ਸਰਹੱਦੀ ਖੇਤਰ ਵਿੱਚੋਂ ਤਿੰਨ ਡ੍ਰੋਨ ਬਰਾਮਦ ਕੀਤੇ ਹਨ ਜਿਨ੍ਹਾਂ ਸਬੰਧੀ ਇਲਾਕੇ ਦੇ ਥਾਣਿਆਂ ’ਚ ਕੇਸ ਦਰਜ ਕੀਤਾ ਹੈ। ਐੱਸਐੱਸਪੀ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨਤਾਰਨ ਪੁਲਿਸ ਅਤੇ…

Read More